ਲੁਧਿਆਣਾ: ਤਿਹਾੜ ਜੇਲ੍ਹ ਪ੍ਰਸ਼ਾਸਨ ਭਾਈ ਜਗਤਾਰ ਸਿੰਘ ਹਵਾਰਾ ਨੂੰ ਲੁਧਿਆਣਾ ਅਦਾਲਤ ਵਿਚ ਪੇਸ਼ ਕਰਨ ਵਿਚ ਕਾਮਯਾਬ ਨਹੀਂ ਹੋ ਸਕਿਆ। ਭਾਈ ਹਵਾਰਾ ਦੇ ਵਕੀਲ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਸਿੱਖ ਸਿਆਸਤ ਨਿਊਜ਼ (SSN) ਨੂੰ ਫੋਨ ‘ਤੇ ਦੱਸਿਆ ਕਿ ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਸੁਰੱਖਿਆ ਦੇ ਬੰਦੋਬਸਤ ਨਾ ਹੋਣ ਕਰਕੇ ਭਾਈ ਹਵਾਰਾ ਨੂੰ ਦਿੱਲੀ ਤੋਂ ਲੁਧਿਆਣਾ ਲਿਆਉਣ ‘ਚ ਅਸਮਰਥਾ ਪ੍ਰਗਟ ਕੀਤੀ ਹੈ।

ਭਾਈ ਜਗਤਾਰ ਸਿੰਘ ਹਵਾਰਾ ਦੀ ਗ਼ੈਰ-ਮੌਜੂਦਗੀ ਵਿਚ ਅਦਾਲਤ ਨੇ ਹੁਣ ਜੇਲ੍ਹ ਪ੍ਰਸ਼ਾਸਨ ਨੂੰ 5 ਸਤੰਬਰ 2016 ਨੂੰ ਉਨ੍ਹਾਂ ਨੂੰ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।
ਜ਼ਿਕਰਯੋਗ ਹੈ ਕਿ 9 ਅਗਸਤ ਨੂੰ ਲੁਧਿਆਣਾ ਦੀ ਇਕ ਅਦਾਲਤ ਨੇ ਤਿਹਾੜ ਜੇਲ੍ਹ ਦੇ ਸੁਪਰਡੈਂਟ ਨੂੰ ਸਿਆਸੀ ਸਿੱਖ ਕੈਦੀ ਭਾਈ ਜਗਤਾਰ ਸਿੰਘ ਹਵਾਰਾ ਨੂੰ 22 ਅਗਸਤ ਨੂੰ ਪੇਸ਼ ਕਰਨ ਦੇ ਹੁਕਮ ਦਿੱਤੇ ਸਨ। ਭਾਈ ਹਵਾਰਾ ਦਾ ਇਕ ਕੇਸ ਐਫ.ਆਈ.ਆਰ. ਸੰਖਿਆ 139 ਮਿਤੀ 30 ਦਸੰਬਰ, 1995 ਥਾਣਾ ਕੋਤਵਾਲੀ ਜੁਡੀਸ਼ੀਅਲ ਮੈਜੀਸਟ੍ਰੇਟ (ਪਹਿਲਾ ਦਰਜਾ) ਦੀ ਅਦਾਲਤ ਵਿਚ ਗ਼ੈਰ-ਕਾਨੂੰਨੀ ਹਥਿਆਰ ਰੱਖਣ ਦੀ ਧਾਰਾ 25 ਤਹਿਤ ਚੱਲ ਰਿਹਾ ਹੈ।