Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਤੰਬਾਕੂ ਵਾਲੀਆਂ ਚੀਜ਼ਾਂ ਵੇਚਣ ਵਾਲੀ “ਵਾਹਿਗੁਰੂ ਟਰੇਡਰਜ਼ ਫਰਮ” ਸਿੱਖ ਕੌਮ ਕੋਲੋ ਮੁਆਫ਼ੀ ਮੰਗੇ: ਮੱਕੜ

ਤੰਬਾਕੂ ਵਾਲੀਆਂ ਚੀਜ਼ਾਂ ਵੇਚਣ ਵਾਲੀ “ਵਾਹਿਗੁਰੂ ਟਰੇਡਰਜ਼ ਫਰਮ” ਸਿੱਖ ਕੌਮ ਕੋਲੋ ਮੁਆਫ਼ੀ ਮੰਗੇ: ਮੱਕੜ

ਅੰਮ੍ਰਿਤਸਰ, (11 ਮਈ 2014 ):- ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵਾਹਿਗੁਰੂ ਟਰੇਡਰਜ਼ ਇੰਦੋਰ ਨੂੰ ਸਮੁੱਚੀ ਸਿੱਖ ਸੰਗਤ ਕੋਲੋਂ ਮੁਆਫ਼ੀ ਮੰਗਣ ਲਈ ਕਿਹਾ ਹੈ। ਦਫ਼ਤਰ ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਜਾਰੀ ਪ੍ਰੈਸ ਨੋਟ ਵਿਚ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ 5-ਜਵਾਹਰ ਨਗਰ, ਸਿਆਗੰਜ, ਇੰਦੋਰ ਦੀ ਇਕ ਫ਼ਰਮ ਵਲੋਂ ਆਪਣੀ ਦੁਕਾਨ ਤੇ ਵਾਹਿਗੁਰੂ ਟਰੇਡਰਜ਼ ਦਾ ਬੋਰਡ ਲਗਾ ਕੇ, ਉਸ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਤਸਵੀਰ ਲਗਾਈ ਗਈ ਹੈ ਅਤੇ ਹੇਠਾਂ ਉਸ ਤੇ ਕਿ ਹਮਾਰੇ ਯਹਾਂ ਬੀੜੀ- ਸਿਗਰੇਟ, ਪਾਨ-ਮਸਾਲਾ, ਸਪਾਰੀ ਕੇ ਥੋਕ ਵ ਖੇਤਰੀ ਵਿਕਰੇਤਾ ਲਿਖਿਆ ਗਿਆ ਹੈ, ਜੋ ਬਹੁਤ ਹੀ ਘਿਨਾਉਣੀ ਅਤੇ ਅਤੀ ਨਿੰਦਣ ਯੋਗ ਘਟਨਾ ਹੈ।

ਉਨ੍ਹਾਂ ਕਿਹਾ ਕਿ ਵਾਹਿਗੁਰੂ ਟਰੇਡਰਜ਼ ਇੰਦੋਰ ਵਲੋਂ ਜਾਣ ਬੁਝ ਕੇ ਕੀਤੀ ਇਸ ਹਰਕਤ ਨਾਲ ਸਮੁੱਚੀ ਸਿੱਖ ਕੌਮ ਦੇ ਹਿਰਦਿਆਂ ਨੂੰ ਭਾਰੀ ਠੇਸ ਪਹੁੰਚੀ ਹੈ ਅਤੇ ਇਸ ਫਰਮ ਦੇ ਬੋਰਡ ਦੀ ਤਸਵੀਰ ਵੱਟਸ ਐਪ ਤੇ ਵੀ ਦੇਖੀ ਗਈ ਹੈ। ਉਨ੍ਹਾਂ ਸਖ਼ਤ ਤਾੜਨਾ ਕਰਦਿਆਂ ਕਿਹਾ ਕਿ ਇਸ ਫਰਮ ਦੇ ਮਾਲਕ ਤੁਰੰਤ ਇਹ ਬੋਰਡ ਉੇਤਾਰ ਕੇ ਸਮੁੱਚੀ ਸਿੱਖ ਕੌਮ ਤੋਂ ਮੁਆਫ਼ੀ ਮੰਗਣ ਔਰ ਅਗਰ ਇਸ ਬ੍ਰਾਂਡ ਨੂੰ ਉਨ੍ਹਾਂ ਵੱਲੋਂ ਵੇਚੇ ਜਾ ਰਹੇ ਨਸ਼ਿਆਂ ਵਾਲੇ ਪ੍ਰੋਡਕਟਸ ਤੇ ਵੀ ਲਿਖਿਆ ਗਿਆ ਹੈ ਤਾਂ ਉਹ ਇਸ ਮਾਲ ਨੂੰ ਤੁਰੰਤ ਮਾਰਕੀਟ ਚੋਂ ਉਠਾ ਕੇ ਕੰਡਮ ਕਰਨ ਨਹੀਂ ਤਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਸ ਫਰਮ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰੇਗੀ।

ਉਨ੍ਹਾਂ ਕਿਹਾ ਕਿ ਅੱਗੇ ਤੋਂ ਹਰ ਵਪਾਰੀ ਇਹ ਨੋਟ ਕਰੇ ਕਿ ਉਨ੍ਹਾਂ ਵੱਲੋਂ ਵੇਚੇ ਜਾਂਦੇ ਕਿਸੇ ਵੀ ਪ੍ਰੋਡਕਟਸ ਤੇ ਜਾਂ ਇਸ ਸਬੰਧੀ ਲਗਾਏ ਜਾ ਰਹੇ ਬੋਰਡਾਂ ਤੇ ਗੁਰੂ ਸਾਹਿਬਾਨ ਦੀਆਂ ਤਸਵੀਰਾਂ ਜਾਂ ਨਾਮ ਅਤੇ ਨਾ ਹੀ ਗੁਰਬਾਣੀ ਦੇ ਸ਼ਬਦ ਲਿਖੇ ਜਾਣ। ਉਨ੍ਹਾਂ ਕਿਹਾ ਕਿ ਅਗਰ ਕੋਈ ਫਰਮ ਐਸਾ ਕਰੇਗੀ ਤਾਂ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਿੱਖ ਸਾਰੇ ਧਰਮਾਂ ਦਾ ਸਤਿਕਾਰ ਕਰਦੇ ਹਨ ਅਤੇ ਕੋਈ ਵੀ ਵਿਅਕਤੀ ਸਿੱਖ ਧਰਮ ਨਾਲ ਖਿਲਵਾੜ ਕਰਨ ਦੀ ਕੋਸ਼ਿਸ਼ ਨਾ ਕਰੇ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ
ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਲੰਘੀ 4 ਜੁਲਾਈ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਵੰਤ ਮਾਨ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਲਾਗੂ ਕਰਵਾਉਣ ਲਈ ਪੰਥਕ ਇਕੱਠ ਸੱਦਿਆ ਗਿਆ ਸੀ। ਇਸ ਬਾਰੇ ਬਬਰ ਖਾਲਸਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: