Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਦਮਦਮੀ ਟਕਸਾਲ ਤੇ ਸੰਤ ਸਮਾਜ ਨੇ ਸੁਬਰਾਮਨੀਅਮ ਸਵਾਮੀ ਨੂੰ ਪੱਤਰ ਸੌਂਪਿਆ: ਮੀਡੀਆ ਰਿਪੋਰਟਾਂ

ਦਮਦਮੀ ਟਕਸਾਲ ਤੇ ਸੰਤ ਸਮਾਜ ਨੇ ਸੁਬਰਾਮਨੀਅਮ ਸਵਾਮੀ ਨੂੰ ਪੱਤਰ ਸੌਂਪਿਆ: ਮੀਡੀਆ ਰਿਪੋਰਟਾਂ

ਚੰਡੀਗੜ: ਮੀਡੀਏ ਤੋਂ ਮਿਲੀ ਜਾਣਕਾਰੀ ਅਨੁਸਾਰ ਭਾਜਪਾ ਆਗੂ ਅਤੇ ਸੰਸਦ ਮੈਂਬਰ ਸੁਬਰਾਮਨੀਅਨ ਸਵਾਮੀ ਨੇ ਕਿਹਾ ਕਿ ਜੂਨ 1984 ਦੌਰਾਨ ਦਰਬਾਰ ਸਾਹਿਬ ’ਤੇ ਇੰਦਰਾ ਗਾਂਧੀ ਹਕੂਮਤ ਵੱਲੋਂ ਕੀਤੀ ਫ਼ੌਜੀ ਕਾਰਵਾਈ ਬਿਲਕੁਲ ਗ਼ਲਤ ਸੀ, ਜਿਸ ਨੂੰ ਮੰਨਦਿਆਂ ਸਿੱਖ ਕੌਮ ਤੋਂ ਮੁਆਫ਼ੀ ਮੰਗੀ ਜਾਣੀ ਚਾਹੀਦੀ ਹੈ। ਇਹ ਦਾਅਵਾ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਧੂੰਮਾ ਨੇ ਦਿੱਲੀ ਵਿੱਚ ਭਾਜਪਾ ਦੇ ਸੰਸਦ ਮੈਂਬਰ ਨਾਲ ਮੁਲਾਕਾਤ ਤੋਂ ਬਾਅਦ ਕੀਤਾ।

ਸੁਬਰਾਮਨੀਅਨ ਸਵਾਮੀ ਨੂੰ ਮੰਗ ਪੱਤਰ ਦਿੰਦੇ ਹੋਏ ਦਮਦਮੀ ਟਕਸਾਲ ਦੇ ਮੁਖੀ ਤੇ ਹੋਰ।
ਸੁਬਰਾਮਨੀਅਨ ਸਵਾਮੀ ਨੂੰ ਮੰਗ ਪੱਤਰ ਦਿੰਦੇ ਹੋਏ ਦਮਦਮੀ ਟਕਸਾਲ ਦੇ ਮੁਖੀ ਤੇ ਹੋਰ।

ਦਮਦਮੀ ਟਕਸਾਲ ਮੁਖੀ ਨਾਲ ਗਏ ਸੰਤ ਸਮਾਜ ਦੇ ਆਗੂ ਭਾਈ ਜਸਬੀਰ ਸਿੰਘ ਰੋਡੇ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਚਰਨਜੀਤ ਸਿੰਘ ਜੱਸੋਵਾਲ ਤੇ ਪ੍ਰੋਫ਼ੈਸਰ ਸਰਚਾਂਦ ਸਿੰਘ ਵਾਲੇ ਵਫ਼ਦ ਨੇ ਡਾ. ਸੁਬਰਾਮਨੀਅਨ ਨਾਲ ਸਿੱਖ ਕੌਮ ਦੇ ਦਰਪੇਸ਼ ਮਸਲਿਆਂ ਬਾਰੇ ਚਰਚਾ ਕੀਤੀ ਅਤੇ ਮੰਗ ਪੱਤਰ ਵੀ ਸੌਂਪਿਆ।

ਮੀਡੀਏ ਤੋਂ ਮਿਲੀ ਜਾਣਕਾਰੀ ਅਨੁਸਾਰ ਬਾਬਾ ਹਰਨਾਮ ਸਿੰਘ ਧੂੰਮਾ ਨੇ ਇਹ ਵੀ ਦਾਅਵਾ ਕੀਤਾ ਕਿ ਭਾਜਪਾ ਆਗੂ ਨੇ ਸਿੱਖ ਵਫ਼ਦ ਦੀ ਗੱਲਬਾਤ ਸੁਣਨ ਮਗਰੋਂ ਭਰੋਸਾ ਦਿੱਤਾ ਕਿ ਉਹ ਸੰਸਦ ਦੇ ਅੰਦਰ ਅਤੇ ਬਾਹਰ ਸਿੱਖ ਕੌਮ ਨੂੰ ਦਰਪੇਸ਼ ਮਸਲਿਆਂ ਨੂੰ ਗੰਭੀਰਤਾ ਨਾਲ ਉਠਾਉਣਗੇ। ਉਨ੍ਹਾਂ ਨਵੰਬਰ 1984 ਦੇ ਸਿੱਖ ਕਤਲੇਆਮ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਦਾ ਭਰੋਸਾ ਵੀ ਦਿੱਤਾ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਕੈਪਟਨ ਸਰਕਾਰ ਨੇ ਕਿਹਾ ਕਿ ਸਰਬਪਾਰਟੀ ਮੀਟਿੰਗ ਦੌਰਾਨ ਸਤਲੁਜ ਯਮੁਨਾ ਨਹਿਰ ਮੁੱਦਾ, ਧਰਤੀ ਹੇਠਲੇ ਪਾਣੀ ਦੀ ਕਮੀ ਅਤੇ ਪ੍ਰਦੂਸ਼ਣ ਕਾਰਨ ਖਰਾਬ ਹੋ ਰਹੇ ਪਾਣੀ ਸਬੰਧੀ ਮਾਮਲਿਆਂ ਉੱਪਰ ਵਿਚਾਰ ਵਟਾਂਦਰਾ ਕੀਤਾ
ਦਮਦਮੀ ਟਕਸਾਲ ਵੱਲੋਂ 20 ਅਕਤੂਬਰ ਨੂੰ 2019, ਦਿਨ ਐਤਵਾਰ ਨੂੰ ਮੋਗੇ ਦੇ ਗੁਰੂ ਨਾਨਕ ਕਾਲਜ ਵਿਖੇ "ਦਮਦਮੀ ਟਕਸਾਲ ਦਾ ਪੰਥ ਪ੍ਰਤੀ ਯੋਗਦਾਨ" ਵਿਸ਼ੇ ਉੱਤੇ ਸੈਮੀਨਾਰ ਕਰਵਾਇਆ ਜਾ ਰਿਹਾ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: