Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਵੱਲੋਂ ਗਿੱਲ ਦੇ ਭੋਗ ‘ਤੇ ਨਾ ਜਾਣ ਦੀ ਅਪੀਲ; ਸ਼੍ਰੋਮਣੀ ਕਮੇਟੀ ਅਣਜਾਣ

ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਵੱਲੋਂ ਗਿੱਲ ਦੇ ਭੋਗ ‘ਤੇ ਨਾ ਜਾਣ ਦੀ ਅਪੀਲ; ਸ਼੍ਰੋਮਣੀ ਕਮੇਟੀ ਅਣਜਾਣ

ਅੰਮ੍ਰਿਤਸਰ: ਪੰਜਾਬ ਦੇ ਸਾਬਕਾ ਪੁਲਿਸ ਮੁਖੀ ਕੇ.ਪੀ.ਐੱਸ ਗਿੱਲ ਨਮਿਤ ਅੰਤਿਮ ਰਸਮਾਂ ਵਿੱਚ ਸ਼ਾਮਲ ਨਾ ਹੋਣ ਬਾਰੇ ਸ਼੍ਰੋਮਣੀ ਕਮੇਟੀ ਦੇ ਹਜ਼ੂਰੀ ਰਾਗੀ ਭਾਈ ਮਨਦੀਪ ਸਿੰਘ ਮੁਰੀਦ ਦੇ ਫੇਸਬੁੱਕ ਖਾਤੇ ਵਿੱਚ ਵੀ ਅਜਿਹੀ ਅਪੀਲ ਦਰਜ ਹੈ, ਜਿਸ ’ਚ ਦਰਬਾਰ ਸਾਹਿਬ ਦੇ ਰਾਗੀ ਸਿੰਘਾਂ ਵੱਲੋਂ ਸਮੂਹ ਕੀਰਤਨੀਆਂ, ਪਾਠੀਆਂ ਤੇ ਗ੍ਰੰਥੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਗਿੱਲ ਨਮਿੱਤ ਪਾਠ ਜਾਂ ਹੋਰ ਰਸਮਾਂ ਵਿੱਚ ਸ਼ਾਮਲ ਨਾ ਹੋਣ।

ਸਬੰਧਤ ਖ਼ਬਰ:

ਸਿੱਖਾਂ ਦੀਆਂ ‘ਲਾਵਾਰਸ ਲਾਸ਼ਾਂ’ ਬਣਾਉਣ ਵਾਲਾ ‘ਪੰਜਾਬ ਦਾ ਬੁੱਚੜ’ ਕੇ.ਪੀ.ਐਸ. ਗਿੱਲ 82 ਸਾਲ ਦੀ ਉਮਰ ‘ਚ ਮਰਿਆ …

ਦੂਜੇ ਪਾਸੇ, ਸ਼੍ਰੋਮਣੀ ਕਮੇਟੀ ਨੂੰ ਇਸ ਅਪੀਲ ਬਾਰੇ ਕੋਈ ਜਾਣਕਾਰੀ ਨਹੀਂ ਹੈ। ਸ਼੍ਰੋਮਣੀ ਕਮੇਟੀ ਤੋਂ ਮਿਲੀ ਜਾਣਕਾਰੀ ਮੁਤਾਬਕ ਇਹ ਹਜ਼ੂਰੀ ਰਾਗੀ ਇਸ ਵੇਲੇ ਵਿਦੇਸ਼ ਦੌਰੇ ‘ਤੇ ਹੈ ਅਤੇ ਉਸ ਨੇ ਉੱਥੋਂ ਹੀ ਆਪਣੇ ਫੇਸਬੁਕ ਖਾਤੇ ਵਿੱਚ ਇਸ ਅਪੀਲ ਨੂੰ ਦਰਜ ਕੀਤਾ ਹੈ। ਮੀਡੀਆ ਕੋਲੋਂ ਮਿਲੀ ਜਾਣਕਾਰੀ ਤੋਂ ਬਾਅਦ ਹੁਣ ਸ਼੍ਰੋਮਣੀ ਕਮੇਟੀ ਵੱਲੋਂ ਵੀ ਇਸ ਸਬੰਧੀ ਪਤਾ ਲਾਉਣ ਦਾ ਯਤਨ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਦੀ ਅਪੀਲ ਭਾਈ ਧਿਆਨ ਸਿੰਘ ਮੰਡ, ਭਾਈ ਬਲਜੀਤ ਸਿੰਘ ਦਾਦੂਵਾਲ ਨੇ ਵੀ ਕੀਤੀ ਹੈ।

ਸਬੰਧਤ ਖ਼ਬਰ:

ਨਿਰਦੋਸ਼ਾਂ ਦੇ ਕਾਤਲ ਕੇ.ਪੀ.ਐਸ. ਗਿੱਲ ਨੇ ਆਖਰੀ ਸਮੇਂ ਪਤਨੀ ਦੀ ਸਕਿਉਰਟੀ ਦੀ ਕੀਤੀ ਮੰਗ: ਖਾਲੜਾ ਮਿਸ਼ਨ …

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਵਿਧਾਨ ਸਭਾ ਵਿੱਚ ਬੁੱਧਵਾਰ (14 ਜੂਨ) ਨੂੰ ਸੂਬੇ ਦੇ ਸਾਬਕਾ ਪੁਲਿਸ ਮੁਖੀ ਕੇ.ਪੀ.ਐਸ. ਗਿੱਲ ਨੂੰ ਸ਼ਰਧਾਂਜਲੀ ਦੇਣ ਦੇ ਮੁੱਦੇ ’ਤੇ ਹੰਗਾਮਾ ਹੋਇਆ। ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਸਾਬਕਾ ਡੀਜੀਪੀ
ਮਨੁੱਖੀ ਅਧਿਕਾਰਾਂ ਲਈ ਕੰਮ ਕਰਨ ਵਾਲੀ ਜਥੇਬੰਦੀ ਖਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ ਨੇ ਬੁੱਧਵਾਰ (15 ਜੂਨ) ਨੂੰ ਕਾਂਗਰਸ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਨਿੰਦਾ ਕੀਤੀ ਕਿ ਉਸਨੇ ਮਨੁੱਖੀ ਅਧਿਕਾਰਾਂ ਦਾ ਘਾਣ ਕਰਨ
ਕਾਂਗਰਸ ਦੀ ਕੈਪਟਨ ਸਰਕਾਰ ਵੱਲੋਂ ਹਰ ਘਰ ਵਿਚ ਇੱਕ ਨੌਕਰੀ ਦੇਣ ਦੇ ਚੋਣ ਵਾਅਦੇ ਦੀ ਸ਼ੁਰੂਆਤ ਕਰਦਿਆਂ ਸਾਬਕਾ ਮੁੱਖ ਮੰਤਰੀ ਬੇਅੰਤ ਦੇ ਪੋਤੇ ਗੁਰਇਕਬਾਲ ਕੋਟਲੀ ਨੂੰ ਡੀ.ਐਸ.ਪੀ. ਵਜੋਂ ਨਿਯੁਕਤੀ ਪੱਤਰ
ਪੰਜਾਬ ਪੁਲਿਸ ਦਾ ਸਾਬਕਾ ਮੁਖੀ ਕੇ.ਪੀ.ਐਸ. ਗਿੱਲ ਨਿਰਦੋਸ਼ ਬੀਬੀਆਂ, ਬੱਚਿਆਂ, ਨੌਜਵਾਨਾਂ, ਬਜ਼ੁਰਗਾਂ ਦਾ ਕਾਤਲ ਆਖਿਰ ਮਿੱਟੀ ਹੋ ਗਿਆ। ਜੰਗਲ ਰਾਜ ਅਤੇ ਦਿੱਲੀ ਦਰਬਾਰ ਦੇ ਹਮਾਇਤੀ ਉਸ ਵੱਲੋਂ ਕੀਤੀ ਪੰਜਾਬ ਅੰਦਰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: