Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਦਲਿਤ ਵਿਦਿਆਰਥੀਆਂ ਦੇ ਨਾਂ ‘ਤੇ ਵਜ਼ੀਫਾ ਘੋਟਾਲੇ ਦੀ ਜਾਂਚ ਹਾਈਕੋਰਟ ਦੀ ਨਿਗਰਾਨੀ ਥੱਲ੍ਹੇ ਹੋਵੇ: ਆਪ

ਦਲਿਤ ਵਿਦਿਆਰਥੀਆਂ ਦੇ ਨਾਂ ‘ਤੇ ਵਜ਼ੀਫਾ ਘੋਟਾਲੇ ਦੀ ਜਾਂਚ ਹਾਈਕੋਰਟ ਦੀ ਨਿਗਰਾਨੀ ਥੱਲ੍ਹੇ ਹੋਵੇ: ਆਪ

ਸੱਤਾਧਾਰੀ ਧਿਰ ਦੀ ਸ਼ਹਿ ‘ਤੇ ਚੱਲ ਰਿਹਾ ਹੈ ਵਜੀਫਾ ਘੋਟਾਲਾ

ਚੰਡੀਗੜ੍ਹ: ਪੰਜਾਬ ਵਿੱਚ ਨਿਜੀ ਸਿੱਖਿਆ ਅਦਾਰਿਆਂ ਵੱਲੋਂ ਸਾਲ 2014-15 ਲਈ 30 ਹਜ਼ਾਰ ਫਰਜ਼ੀ ਦਾਖਲੇ ਵਿਖਾ ਕੇ ਸਰਕਾਰ ਤੋਂ 100 ਕਰੋੜ ਰੁਪਏ ਲੈ ਲਏ ਗਏ। ਇਹ ਸਾਰੀ ਰਾਸ਼ੀ ਦਲਿਤ ਵਿਦਿਆਰਥੀਆਂ ਵਾਸਤੇ ਪੋਸਟ-ਮੈਟ੍ਰਿਕ ਸਕਾਲਰਸ਼ਿੱਪ ਲਈ ਸੀ। ਆਮ ਆਦਮੀ ਪਾਰਟੀ ਨੇ ਇਸ ਬਹੁ-ਕਰੋੜੀ ਘੋਟਾਲੇ ਲਈ ਸੱਤਾਧਾਰੀ ਗਠਜੋੜ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਆਮ ਆਦਮੀ ਪਾਰਟੀ ਦੇ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਕਿਹਾ ਹੈ ਕਿ ਇਹ ਸਾਰਾ ਸਕੈਂਡਲ ਸੱਤਾਧਾਰੀ ਅਕਾਲੀ-ਭਾਜਪਾ ਗਠਜੋੜ ਦੀ ਸ਼ਹਿ ਉਤੇ ਚੱਲ ਰਿਹਾ ਹੈ।

ਆਮ ਆਦਮੀ ਪਾਰਟੀ, ਪੰਜਾਬ ਦੇ ਕਨਵੀਨਰ; ਗੁਰਪ੍ਰੀਤ ਸਿੰਘ ਘੁੱਗੀ (ਫਾਈਲ ਫੋਟੋ)
ਆਮ ਆਦਮੀ ਪਾਰਟੀ, ਪੰਜਾਬ ਦੇ ਕਨਵੀਨਰ; ਗੁਰਪ੍ਰੀਤ ਸਿੰਘ ਘੁੱਗੀ (ਫਾਈਲ ਫੋਟੋ)

ਇਸਦੇ ਨਾਲ ਹੀ ਵੜੈਚ (ਘੁੱਗੀ) ਨੇ ਵਿਰੋਧੀ ਧਿਰ ਦੀ ਭੂਮਿਕਾ ਉਤੇ ਵੀ ਸਵਾਲੀਆ ਨਿਸ਼ਾਨ ਲਗਾਏ ਹਨ। ਉਨਾਂ ਕਿਹਾ ਵਿਰੋਧੀ ਧਿਰ ਚੁੱਪ ਦੀ ਭੂਮਿਕਾ ਨਿਭਾ ਰਹੀ ਹੈ ਕਿਉਂਕਿ ਪ੍ਰਾਈਵੇਟ ਸਿੱਖਿਆ ਮਾਫੀਆ ‘ਚ ਅਕਾਲੀ-ਭਾਜਪਾ ਨੇਤਾਵਾਂ ਦੇ ਨਾਲ-ਨਾਲ ਕਾਂਗਰਸੀ ਵੀ ਸ਼ਾਮਿਲ ਹਨ।

ਗੁਰਪ੍ਰੀਤ ਸਿੰਘ ਵੜੈਚ ਨੇ ਕਿਹਾ ਹੈ ਕਿ ਇਸ ਘੁਟਾਲੇ ਕਾਰਨ ਸਹੀ ਦਲਿਤ ਵਿਦਿਆਰਥੀ ਨੂੰ ਲਾਭ ਨਹੀਂ ਪਹੁੰਚ ਰਿਹਾ ਅਤੇ ਦਲਿਤ ਵਰਗ ਨਾਲ ਸਬੰਧਿਤ ਯੋਗ ਅਤੇ ਗਰੀਬ ਵਿਦਿਆਰਥੀਆਂ ਨੂੰ ਦਾਖਲੇ ਲੈਣ ਸਬੰਧੀ ਵੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨਾਂ ਕਿਹਾ ਕਿ ਪ੍ਰਾਈਵੇਟ ਸਿੱਖਿਆ ਮਾਫੀਆ ਦਲਿਤ ਵਰਗ ਨਾਲ ਸਬੰਧਿਤ ਵਿਦਿਆਰਥੀਆਂ ਦੇ ਨਾਂਅ ‘ਤੇ ਫਰਜੀਵਾੜਾ ਕਰਕੇ ਸਰਕਾਰੀ ਖਜ਼ਾਨੇ ‘ਚੋਂ ਕਰੋੜਾਂ ਰੁਪਏ ਡਕਾਰ ਰਿਹਾ ਹੈ। ਆਮ ਆਦਮੀ ਪਾਰਟੀ ਨੇ ਇਸ ਪੂਰੇ ਭ੍ਰਿਸ਼ਟਾਚਾਰ ਦੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਨਿਗਰਾਨੀ ਹੇਠ ਉਚ-ਪੱਧਰੀ ਜਾਂਚ ਦੀ ਮੰਗ ਕੀਤੀ ਹੈ।

ਗੁਰਪ੍ਰੀਤ ਵੜੈਚ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਦਲਿਤ ਵਿਦਿਆਰਥੀਆਂ ਦੇ ਹਿੱਤਾਂ ਦੀ ਰੱਖਿਆ ਯਕੀਨੀ ਬਣਾਈ ਜਾਵੇਗੀ। ਸਰਕਾਰੀ ਸਿੱਖਿਆ ਸੰਸਥਾਵਾਂ ਨੂੰ ਪ੍ਰਾਈਵੇਟ ਅਦਾਰਿਆਂ ਤੋਂ ਬਿਹਤਰ ਬਣਾਇਆ ਜਾਵੇਗਾ। ਪ੍ਰਾਈਵੇਟ ਸਿੱਖਿਆ ਮਾਫੀਆ ਨੂੰ ਅਨੁਸਾਸ਼ਨ ਹੇਠ ਲਿਆ ਕੇ ਮਨਮਰਜੀ ਰੋਕੀ ਜਾਵੇਗੀ ਅਤੇ ਸਾਰੇ ਪ੍ਰਾਈਵੇਟ ਸਿੱਖਿਅਕ ਅਦਾਰਿਆਂ ਦਾ ਸਲਾਨਾ ਆਡਿਟ ਕਰਵਾਇਆ ਜਾਵੇਗਾ। ਉਚ ਸਿੱਖਿਆ ਗਾਰੰਟੀ ਸਕੀਮ ਅਧੀਨ 10 ਲੱਖ ਰੁਪਏ ਤੱਕ ਦਾ ਲੋਨ ਬਿਨਾਂ ਕਿਸੇ ਸ਼ਰਤ ਅਤੇ ਗਾਰੰਟੀ ਉਪਲੱਬਧ ਕਰਵਾਇਆ ਜਾਵੇਗਾ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੋਕ ਸਭਾ ਚੋਣਾਂ 2024 ਵਿਚ ਜਿੱਥੇ ਇੰਡੀਆ ਪੱਧਰ ਉੱਤੇ ਕਾਂਗਰਸ ਤੇ ਹੋਰਨਾ ਪਾਰਟੀਆਂ ਨੇ ‘ਇੰਡੀਆ’ ਨਾਮੀ ਗਠਜੋੜ ਬਣਾਇਆ ਹੈ ਜਿਸ ਵਿਚ ਆਮ ਆਦਮੀ ਪਾਰਟੀ ਵੀ ਸ਼ਾਮਿਲ ਹੈ ਓਥੇ ਇਸ ਗਠਜੋੜ
ਲੋਕ ਸਭਾ ਚੋਣਾਂ 2024 ਵਿਚ ਜਿੱਥੇ ਇੰਡੀਆ ਪੱਧਰ ਉੱਤੇ ਕਾਂਗਰਸ ਤੇ ਹੋਰਨਾ ਪਾਰਟੀਆਂ ਨੇ ‘ਇੰਡੀਆ’ ਨਾਮੀ ਗਠਜੋੜ ਬਣਾਇਆ ਹੈ ਜਿਸ ਵਿਚ ਆਮ ਆਦਮੀ ਪਾਰਟੀ ਵੀ ਸ਼ਾਮਿਲ ਹੈ ਓਥੇ ਇਸ ਗਠਜੋੜ
ਆਮ ਆਦਮੀ ਪਾਰਟੀ ਵਿਚ ਕੇਂਦਰੀ ਲੀਡਰਸ਼ਿੱਪ ਦੇ ਦਬਦਬ ਕਾਰਨ ਲੱਗਦਾ ਹੈ ਕਿ ਪੰਜਾਬ ਦੇ ਚੁਣੇ ਹੋਏ ਵਿਧਾਇਕ ਸੂਬੇ ਤੋਂ ਬਾਹਰੀ ਆਗੂਆਂ ਨੂੰ ਪੰਜਾਬ ਦੇ ਨੁਮਾਇੰਦੇ ਵਜੋਂ ਰਾਜ ਸਭਾ ਵਿਚ ਭੇਜਣਗੇ।
ਕੇਜਰੀਵਾਲ ਸਰਕਾਰ ਦੇ ਫੈਸਲੇ ਨੇ ਪੰਜਾਬ ਦੇ ਆਪ ਆਗੂ ਕੁੜਿੱਕੀ ਵਿੱਚ ਫਸਾਏ। ਇੱਕ ਪਾਸੇ ਲੱਖਾਂ ਕਿਸਾਨ ਕੇਂਦਰ ਦੇ ਬਣਾਏ ਨਵੇਂ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੇ ਹੱਦਾਂ ਉੱਤੇ ਮੋਰਚਾ ਲਾ ਕੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: