Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਦਲ ਖ਼ਾਲਸਾ ਵਲੋਂ “ਘੱਲੂਘਾਰਾ ਯਾਦਗਾਰੀ ਮਾਰਚ” 3 ਜੂਨ ਨੂੰ ਅੰਮ੍ਰਿਤਸਰ ਵਿਖੇ

ਦਲ ਖ਼ਾਲਸਾ ਵਲੋਂ “ਘੱਲੂਘਾਰਾ ਯਾਦਗਾਰੀ ਮਾਰਚ” 3 ਜੂਨ ਨੂੰ ਅੰਮ੍ਰਿਤਸਰ ਵਿਖੇ

ਕੋਟ ਈਸੇ ਖਾਨ: ਜੂਨ 1984 ਦੇ ਘੱਲੂਘਾਰੇ ਦੀ 32ਵੀਂ ਵਰ੍ਹੇਗੰਢ ਨੂੰ ਮਨਾਉਂਦਿਆਂ ਦਲ ਖਾਲਸਾ ਵੱਲੋਂ 3 ਜੂਨ ਨੂੰ ਅੰਮ੍ਰਿਤਸਰ ਸ਼ਹਿਰ ਵਿੱਚ ਘੱਲੂਘਾਰਾ ਮਾਰਚ ਕਰਨ ਦਾ ਐਲਾਨ ਕੀਤਾ ਗਿਆ ਹੈ।

ਅੱਜ ਇੱਥੇ ਪ੍ਰੈਸ ਕਾਨਫਰੰਸ ਵਿੱਚ ਇਹ ਐਲਾਨ ਕਰਦਿਆਂ ਪਾਰਟੀ ਦੇ ਸੀਨੀਅਰ ਆਗੂ ਕੰਵਰਪਾਲ ਸਿੰਘ ਨੇ ਕਿਹਾ ਕਿ ਭਾਰਤੀ ਹਕੂਮਤ ਵੱਲੋਂ ਕੀਤੇ ਗਏ ਉਸ ਜਾਲਮਾਨਾ ਹਮਲੇ ਦੀ ਦਰਦ ਭਰੀ ਯਾਦ ਅੱਜ ਵੀ ਤਾਜ਼ਾ ਹੈ ਤੇ ਜ਼ਖ਼ਮ ਅੱਜ ਵੀ ਹਰੇ ਹਨ।

ਭਾਈ ਕੰਵਰਪਾਲ ਸਿੰਘ, ਸ. ਬਲਦੇਵ ਸਿੰਘ ਸਿਰਸਾ, ਸ. ਸੁਰਜੀਤ ਸਿੰਘ ਖ਼ਾਲਿਸਤਾਨੀ ਅਤੇ ਪਾਰਟੀ ਵਰਕਰ
ਭਾਈ ਕੰਵਰਪਾਲ ਸਿੰਘ, ਸ. ਬਲਦੇਵ ਸਿੰਘ ਸਿਰਸਾ, ਸ. ਸੁਰਜੀਤ ਸਿੰਘ ਖ਼ਾਲਿਸਤਾਨੀ ਅਤੇ ਪਾਰਟੀ ਵਰਕਰ

ਉਨ੍ਹਾਂ ਕਿਹਾ ਕਿ ਪਾਰਟੀ ਦੇ ਨੌਜਵਾਨ ਕਾਰਕੁੰਨਾਂ ਵੱਲੋਂ ਕੇਸਰੀ ਨਿਸ਼ਾਨ ਅਤੇ ਤਖਤੀਆਂ ਹੱਥਾਂ ਵਿੱਚ ਫੜ੍ਹ ਕੇ ਅੰਮ੍ਰਿਤਸਰ ਸ਼ਹਿਰ ਦੀਆਂ ਸੜਕਾਂ ‘ਤੇ ੩ ਜੂਨ ਦੀ ਸ਼ਾਮ ਨੂੰ ਮਾਰਚ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦਲ ਖ਼ਾਲਸਾ ਦਫਤਰ ਤੋਂ ਸ਼ੁਰੂ ਹੋ ਕੇ ਇਹ ਘੱਲੂਘਾਰਾ ਮਾਰਚ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚ ਕੇ ਸ਼ਹੀਦਾਂ ਦੀ ਯਾਦ ਵਿੱਚ ਅਰਦਾਸ ਨਾਲ ਸਮਾਪਤ ਹੋਵੇਗਾ। ਉਨ੍ਹਾਂ ਨਾਲ ਇਸ ਮੌਕੇ ਸੀਨੀਅਰ ਆਗੂ ਬਲਦੇਵ ਸਿੰਘ ਸਿਰਸਾ ਅਤੇ ਸੁਰਜੀਤ ਸਿੰਘ ਖਾਲਸਤਾਨੀ ਵੀ ਹਾਜਿਰ ਸਨ। ਇਸ ਤੋਂ ਪਹਿਲਾਂ ਉਨ੍ਹਾਂ ਮੋਗਾ ਇਲਾਕੇ ਦੇ ਪਾਰਟੀ ਕਾਰਕੁੰਨਾਂ ਨਾਲ ਇਸ ਮਾਰਚ ਲਈ ਵੀਚਾਰਾਂ ਕੀਤੀਆਂ।

ਦੋ ਸਿੱਖ ਪ੍ਰਚਾਰਕਾਂ ਦਰਮਿਆਨ ਚੱਲ ਰਹੇ ਝਗੜੇ ਸਬੰਧੀ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਬਾਬਾ ਹਰਨਾਮ ਸਿੰਘ ਖਾਲਸਾ ਅਤੇ ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ਦਰਮਿਆਨ ਸ਼ੁਰੂ ਹੋਇਆ ਇਹ ਟਕਰਾਅ ਖਤਰੇ ਦੀ ਘੰਟੀ ਹੈ। ਖਾਲਸਾ ਪੰਥ ਲਈ ਇਸ ਦੇ ਖ਼ਤਰਨਾਕ ਸਿੱਟੇ ਨਿੱਕਲ ਸਕਦੇ ਹਨ।

ਉਨ੍ਹਾਂ ਨੇ ਕਿਹਾ ਕਿ ਭਾਈ ਢੱਡਰੀਆਂਵਾਲਿਆਂ ਵਲੋਂ ਬਾਬਾ ਧੁੰਮਾ ਬਾਰੇ ਵਰਤੇ ਗਏ ਸ਼ਬਦ ਗਲਤ ਸਨ, ਪਰ ਉਸ ਦਾ ਜੋ ਪ੍ਰਤੀਕਰਮ ਟਕਸਾਲ ਦੇ ਸਮਰਥਕਾਂ ਵੱਲੋਂ ਹੋਇਆ ਉਹ ਬਹੁਤ ਮਾੜਾ ਹੈ।

ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵੱਲੋਂ ਇਸ ਟਕਰਾਅ ਨੂੰ ਰੋਕਣ ਲਈ ਕੀਤੀ ਗਈ ਪੇਸ਼ਕਸ਼ ‘ਤੇ ਸਖ਼ਤ ਟਿੱਪਣੀ ਕਰਦਿਆਂ ਉਨ੍ਹਾਂ ਕਿਹਾ ਕਿ ਜਿਹੜਾ ਵਿਅਕਤੀ ਕੌਮ ਦਾ ਭਰੋਸਾ ਗਵਾ ਚੁੱਕਾ ਹੋਵੇ ਉਸ ਤੋਂ ਕਿਸੇ ਵੀ ਤਰ੍ਹਾਂ ਦੇ ਹਾਂ-ਪੱਖੀ ਨਤੀਜਿਆਂ ਦੀ ਆਸ ਨਹੀਂ ਰੱਖਣੀ ਚਾਹੀਦੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਇਸ ਗੰਭੀਰ ਮਸਲੇ ‘ਤੇ ਦੋਗਲੀ ਰਣਨੀਤੀ ਅਪਣਾ ਕੇ ਰਾਜਨੀਤੀ ਖੇਡ ਰਹੀ ਹੈ।

ਇਸ ਮੌਕੇ ਭਾਈ ਬਲਦੇਵ ਸਿੰਘ ਸਿਰਸਾ ਨੇ ਸੰਗਤਾਂ ਨੂੰ ਅਪੀਲ਼ ਕੀਤੀ ਕਿ ਜੂਨ ਮਹੀਨੇ ਦਾ ਪਹਿਲਾ ਹਫਤਾ ਭਾਰਤ ਸਰਕਾਰ ਦੇ ਹੱਥੋਂ ਸ਼ਹੀਦ ਹੋਏ ਹਾਜ਼ਾਰਾਂ ਸਿੱਖਾਂ ਦੀ ਯਾਦ ਨੂੰ ਸਮਰਪਿਤ ਕਰੀਏ।

ਲੁਧਿਆਣਾ ਅਦਾਲਤ ਵੱਲੋਂ ਪੰਥਕ ਆਗੂ ਭਾਈ ਦਲਜੀਤ ਸਿੰਘ ਨੂੰ 2012 ਵਿੱਚ ਗੈਰਕਨੂੰਨੀ ਗਤੀਵਿਧੀਆਂ ਰੋਕੂ ਐਕਟ ਤਹਿਤ ਦਰਜ ਕੀਤੇ ਕੇਸ ਵਿੱਚੋਂ ਬਰੀ ਕਰਨ ਦੇ ਸੁਣਾਏ ਗਏ ਫੈਂਸਲੇ ਦਾ ਸਵਾਗਤ ਕਰਦਿਆਂ, ਦਲ ਖ਼ਾਲਸਾ ਆਗੂਆਂ ਨੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਵਰਦਿਆਂ ਕਿਹਾ ਕਿ ਉਨ੍ਹਾਂ ਪੁਲਿਸ ਮਸ਼ੀਨਰੀ ਦੀ ਗਲਤ ਵਰਤੋਂ ਕਰਦਿਆਂ ਦਲਜੀਤ ਸਿੰਘ ਦੀ ਆਵਾਜ਼ ਨੂੰ ਦਬਾਉਣ ਅਤੇ ਉਨ੍ਹਾਂ ਦੇ ਰਾਜਨੀਤਿਕ ਜੀਵਨ ਨੂੰ ਬਰਬਾਦ ਕਰਨ ਲਈ ਇਹ ਝੂਠਾ ਕੇਸ ਪਵਾਇਆ ਸੀ।

ਇਸ ਮੌਕੇ ਜਗਜੀਤ ਸਿੰਘ ਖੋਸਾ, ਬਲਬੀਰ ਸਿੰਘ ਬਧਨੀ, ਨਵਦੀਪ ਸਿੰਘ, ਹਰਨੇਕ ਸਿੰਘ, ਕਸ਼ਮੀਰ ਸਿੰਘ, ਅਮਰਜੀਤ ਸਿੰਘ ਹਾਜ਼ਰ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਭਾਈ ਨਿੱਝਰ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ‘ਚ ਲਗਾਉਣ ਦੀ ਕੀਤੀ ਅਪੀਲ
ਭਾਈ ਨਿੱਝਰ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ‘ਚ ਲਗਾਉਣ ਦੀ ਕੀਤੀ ਅਪੀਲ
ਖਾਲਿਸਤਾਨ ਐਲਾਨਨਾਮੇ ਦੀ 37ਵੀਂ ਵਰ੍ਹੇਗੰਢ ਮਨਾਉਂਦਿਆਂ ਦਲ ਖ਼ਾਲਸਾ ਨੇ ਜਮਹੂਰੀ ਅਤੇ ਸ਼ਾਂਤਮਈ ਢੰਗ-ਤਰੀਕਿਆਂ ਨਾਲ ਖਾਲਿਸਤਾਨ ਦੇ ਟੀਚੇ ਦੀ ਪ੍ਰਾਪਤੀ ਲਈ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਉਹ ਪੰਜਾਬ ਦੇ ਸਾਰੇ ਧਰਮਾਂ
ਖਾਲਿਸਤਾਨ ਐਲਾਨਨਾਮੇ ਦੀ 37ਵੀਂ ਵਰ੍ਹੇਗੰਢ ਮਨਾਉਂਦਿਆਂ ਦਲ ਖ਼ਾਲਸਾ ਨੇ ਜਮਹੂਰੀ ਅਤੇ ਸ਼ਾਂਤਮਈ ਢੰਗ-ਤਰੀਕਿਆਂ ਨਾਲ ਖਾਲਿਸਤਾਨ ਦੇ ਟੀਚੇ ਦੀ ਪ੍ਰਾਪਤੀ ਲਈ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਉਹ ਪੰਜਾਬ ਦੇ ਸਾਰੇ ਧਰਮਾਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: