Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਦਲ ਖਾਲਸਾ ਦੇ ਆਗੂ ਭਾਈ ਕੰਵਰਪਾਲ ਸਿੰਘ ਜ਼ਮਾਨਤ ‘ਤੇ ਹੋਏ ਰਿਹਾਅ

ਦਲ ਖਾਲਸਾ ਦੇ ਆਗੂ ਭਾਈ ਕੰਵਰਪਾਲ ਸਿੰਘ ਜ਼ਮਾਨਤ ‘ਤੇ ਹੋਏ ਰਿਹਾਅ

ਅੰਮ੍ਰਿਤਸਰ (18 ਅਗਸਤ, 2015): ਬਾਪੂ ਸੂਰਤ ਸਿੰਘ ਖਾਲਸਾ ਵਲੋਂ ਜੇਲ੍ਹਾਂ ਵਿਚ ਨਜ਼ਰਬੰਦ ਸਿੱਖਾਂ ਦੀ ਰਿਹਾਈ ਲਈ ਚੱਲ ਰਹੀ ਮੁਹਿੰਮ ਦੌਰਾਨ ਹੋਰਨਾਂ ਆਗੂਆਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਦਲ ਖਾਲਸਾ ਦਾ ਆਗੂ ਭਾਈ ਕੰਵਰਪਾਲ ਸਿੰਘ ਕੱਲ ਸ਼ਾਮੀ ਅੰਮ੍ਰਿਤਸਰ ਜੇਲ੍ਹ ਤੋਂ ਜ਼ਮਾਨਤ ’ਤੇ ਰਿਹਾਅ ਹੋ ਗਏ ਹਨ।

ਦਲ ਖਾਲਸਾ ਦੇ ਆਗੂ ਭਾਈ ਕੰਵਰਪਾਲ ਸਿੰਘ ਜ਼ਮਾਨਤ 'ਤੇ ਹੋਏ ਰਿਹਾਅ
ਦਲ ਖਾਲਸਾ ਦੇ ਆਗੂ ਭਾਈ ਕੰਵਰਪਾਲ ਸਿੰਘ ਜ਼ਮਾਨਤ ‘ਤੇ ਹੋਏ ਰਿਹਾਅ

ਪੁਲੀਸ ਨੇ ਉਨ੍ਹਾਂ ਨੂੰ 5 ਤੇ 6 ਅਗਸਤ ਦੀ ਵਿਚਕਾਰਲੀ ਰਾਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਨ੍ਹਾਂ ਖਿਲਾਫ਼ ਧਾਰਾ 107 , 51 ਤਹਿਤ ਕੇਸ ਦਰਜ ਕੀਤਾ ਸੀ। ਉਨ੍ਹਾਂ ਤੋਂ ਇਲਾਵਾ ਸੰਘਰਸ਼ ਕਮੇਟੀ ਨਾਲ ਸਬੰਧਤ ਹੋਰ ਆਗੂਆਂ ਤੇ ਕਾਰਕੁਨਾਂ ਨੂੰ ਪੰਜਾਬ ਭਰ ਵਿਚ ਵਿਚੋਂ ਗ੍ਰਿਫ਼ਤਾਰ ਕੀਤਾ ਗਿਆ ਸੀ।

ਇਸ ਸਬੰਧ ਵਿਚ ਜੇਲ੍ਹਾਂ ਵਿਚ ਬੰਦ ਹੋਰ ਆਗੂ ਪਹਿਲਾਂ ਹੀ ਰਿਹਾਅ ਹੋ ਚੁੱਕੇ ਹਨ ਜਦੋਂਕਿ ਕੰਵਰਪਾਲ ਸਿੰਘ ਨੂੰ ਅੱਜ ਸ਼ਾਮ ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ ਹੈ। ਇਸ ਕੇਸ ਵਿਚ ਅਗਲੀ ਤਰੀਕ 4 ਸਤੰਬਰ ਨਿਸ਼ਚਿਤ ਕੀਤੀ ਹੈ।

ਜੇਲ੍ਹ ਅੱਗੇ ਦਲ ਖਾਲਸਾ ਦੇ ਕਾਰਕੁਨਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਭਾਈ ਕੰਵਰਪਾਲ ਸਿੰਘ ਨੇ ਸਰਕਾਰ ਉਤੇ ਵਰ੍ਹਦਿਆਂ ਕਿਹਾ ਕਿ ਨਜ਼ਰਬੰਦ ਸਿੱਖਾਂ ਦੀ ਰਿਹਾਈ ਮੰਗ ਰਹੇ ਰਾਜਨੀਤਕ ਆਗੂਆਂ ਦੀ ਗ੍ਰਿਫਤਾਰੀ ਕਾਨੂੰਨ ਅਨੁਸਾਰ ਨਹੀਂ ਸੀ।

ਜੇਲ੍ਹ ਵਿਚੋਂ ਰਿਹਾਈ ਮੌਕੇ ਉਨ੍ਹਾਂ ਨੂੰ ਲੈਣ ਪੁਹੰਚੇ ਪਾਰਟੀ ਆਗੂਆਂ ਵਿਚ ਸਰਬਜੀਤ ਸਿੰਘ ਘੁਮਾਣ, ਰਣਬੀਰ ਸਿੰਘ, ਕੁਲਵੰਤ ਸਿੰਘ ਫੇਰੂਮਾਨ, ਕੁਲਦੀਪ ਸਿੰਘ ਰਜਧਾਨ, ਸੁਖਦੇਵ ਸਿੰਘ ਹਸਨਪੁਰ, ਅਵਤਾਰ ਸਿੰਘ ਨਰੋਤਮਪੁਰ, ਗੁਰਪ੍ਰੀਤ ਸਿੰਘ, ਗੁਰਮੀਤ ਸਿੰਘ, ਪਰਮਜੀਤ ਸਿੰਘ ਮੰਡ, ਗਗਨਦੀਪ ਸਿੰਘ ਤੇ ਆਦਿ ਸ਼ਾਮਲ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਭਾਈ ਨਿੱਝਰ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ‘ਚ ਲਗਾਉਣ ਦੀ ਕੀਤੀ ਅਪੀਲ
ਭਾਈ ਨਿੱਝਰ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ‘ਚ ਲਗਾਉਣ ਦੀ ਕੀਤੀ ਅਪੀਲ
ਕੈਨੇਡੀਅਨ ਪ੍ਰਧਾਨ ਮੰਤਰੀ ਨੇ ਐਤਵਾਰ ਨੂੰ ਕੈਨੇਡਾ ਦੀ ਧਰਤੀ 'ਤੇ ਖਾਲਿਸਤਾਨੀ ਆਗੂ ਹਰਦੀਪ ਸਿੰਘ ਨਿੱਝਰ ਦੀ ਹੱਤਿਆ 'ਚ ਸ਼ਾਮਲ ਹੋਣ ਲਈ ਭਾਰਤ 'ਤੇ ਆਪਣੇ ਦੋਸ਼ਾਂ ਨੂੰ ਮੁੜ ਦ੍ਰਿੜਤਾ ਨਾਲ ਦੁਹਰਾਉਂਦੇ
ਕੈਨੇਡੀਅਨ ਪ੍ਰਧਾਨ ਮੰਤਰੀ ਨੇ ਐਤਵਾਰ ਨੂੰ ਕੈਨੇਡਾ ਦੀ ਧਰਤੀ 'ਤੇ ਖਾਲਿਸਤਾਨੀ ਆਗੂ ਹਰਦੀਪ ਸਿੰਘ ਨਿੱਝਰ ਦੀ ਹੱਤਿਆ 'ਚ ਸ਼ਾਮਲ ਹੋਣ ਲਈ ਭਾਰਤ 'ਤੇ ਆਪਣੇ ਦੋਸ਼ਾਂ ਨੂੰ ਮੁੜ ਦ੍ਰਿੜਤਾ ਨਾਲ ਦੁਹਰਾਉਂਦੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: