Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਦਲ ਖਾਲਸਾ ਨੇ ਦਿੱਲੀ ਕਮੇਟੀ ਦੇ ਬਿਆਨ ‘ਤੇ ਕੀਤੀ ਟਿੱਪਣੀ

ਦਲ ਖਾਲਸਾ ਨੇ ਦਿੱਲੀ ਕਮੇਟੀ ਦੇ ਬਿਆਨ ‘ਤੇ ਕੀਤੀ ਟਿੱਪਣੀ

ਅੰਮ੍ਰਿਤਸਰ(22 ਦਸੰਬਰ, 2015): ਦਲ ਖਾਲਸਾ ਨੇ ਸ਼੍ਰੋਮਣੀ ਕਮੇਟੀ ਅਤੇ ਦਿੱਲੀ ਕਮੇਟੀ ਵਲੋਂ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਸਤਾਨ ਸਿੰਘ ਦੀ ਦੇਸ਼ ਧਰੋਹ ਦੇ ਦੋਸ਼ਾਂ ਹੇਠ ਹੋਈ ਗ੍ਰਿਫਤਾਰੀ ਨੂੰ ਲੈਕੇ ਕੀਤੀ ਨੁਕਤਾਚੀਨੀ ਉਤੇ ਸਖਤ ਟਿਪਣੀ ਕਰਦਿਆਂ ਕਿਹਾ ਕਿ ਪੰਜਾਬ ਅੰਦਰ ਭਾਈ ਮੋਹਕਮ ਸਿੰਘ ਸਮੇਤ ਸਿੱਖ ਆਗੂਆਂ ਦੀਆਂ ਹੋਈਆਂ ਗ੍ਰਿਫਤਾਰੀਆਂ ਉਤੇ ਦੋਨੋ ਸੰਸਥਾਵਾਂ ਦੇ ਮੁਖੀ ਕਿਉਂ ਚੁੱਪ ਹਨ।

ਜਥੇਬੰਦੀ ਦੇ ਸੀਨੀਅਰ ਆਗੂਆਂ ਸਤਿਨਾਮ ਸਿੰਘ ਪਾਉਂਟਾ ਸਾਹਿਬ ਅਤੇ ਕੰਵਰਪਾਲ ਸਿੰਘ ਨੇ ਟਿਪਣੀ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਮਸਤਾਨ ਸਿੰਘ ਦੀ ਗ੍ਰਿਫਤਾਰੀ ਦੀ ਜਾਂਚ ਲਈ ਖੋਜ ਕਮੇਟੀ ਪਾਕਿਸਤਾਨ ਭੇਜਣ ਦਾ ਫੈਸਲਾ ਲਿਆ ਗਿਆ ਹੈ ਅਤੇ ਏਸੇ ਤਰਾਂ ਦਿੱਲੀ ਕਮੇਟੀ ਇਸ ਮਾਮਲੇ ਨੂੰ ਅੰਤਰਰਾਸ਼ਟਰੀ ਕੋਰਟ ਆਫ ਜਸਟਿਸ ਵਿੱਚ ਲੈ ਕੇ ਜਾਣ ਦੀਆਂ ਗਲਾਂ ਕਰ ਰਹੀ ਹੈ। ਉਹਨਾਂ ਕਿਹਾ ਕਿ ਇਹ ਦੋਵੇਂ ਆਗੂ ਨਾ ਕੇਵਲ ਪੰਜਾਬ ਸਰਕਾਰ ਵਲੋਂ ਦੇਸ਼ਧ੍ਰੋਹ ਦੇ ਮਾਮਲੇ ਵਿੱਚ ਗ੍ਰਿਫਤਾਰ ਸਿੱਖ ਆਗੂਆਂ ਦੀਆਂ ਗ੍ਰਿਫਤਾਰੀਆਂ ਉਤੇ ਚੁੱਪ ਵੱਟ ਕੇ ਬੈਠੇ ਹਨ ਸਗੋਂ ਇਹਨਾਂ ਨੇ ਪਿੰਕੀ ਕੈਟ ਵਲੋਂ ਸਿੱਖ ਨੌਜਵਾਨਾਂ ਨੂੰ ਫਰਜੀ ਮੁਕਾਬਲਿਆਂ ਵਿੱਚ ਮਾਰੇ ਜਾਣ ਦੇ ਕੀਤੇ ਖੁਲਾਸਿਆਂ ਬਾਰੇ ਵੀ ਮੂੰਹ ਤੱਕ ਨਹੀਂ ਖੋਲਿਆ। ਉਹਨਾਂ ਵਿਅੰਗ ਕਸਦਿਆਂ ਪੁਛਿਆ ਕਿ ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਕਿਉਂ ਨਹੀਂ ਪਿੰਕੀ ਕੈਟ ਵਲੋਂ ਕੀਤੇ ਇੰਕਸ਼ਾਫ ਨੂੰ ਆਧਾਰ ਬਣਾ ਕੇ ਪੀੜਤ ਸਿੱਖਾਂ ਨੂੰ ਇਨਸਾਫ ਦਿਵਾਉਣ ਲਈ ਅੰਤਰਰਾਸ਼ਟਰੀ ਕੋਰਟ ਆਫ ਜਸਟਿਸ ਦਾ ਦਰਵਾਜਾ ਖੜਕਾਉਂਦੇ।
 ਭਾਈ ਕੰਵਰਪਾਲ ਸਿੰਘ ਅਤੇ  ਭਾਈ ਸਤਿਨਾਮ ਸਿੰਘ ਪਾਉਂਟਾ ਸਾਹਿਬ
ਭਾਈ ਕੰਵਰਪਾਲ ਸਿੰਘ ਅਤੇ ਭਾਈ ਸਤਿਨਾਮ ਸਿੰਘ ਪਾਉਂਟਾ ਸਾਹਿਬ

ਉਹਨਾਂ ਕਿਹਾ ਕਿ ਭਾਰਤ ਵਾਂਗ, ਪਾਕਿਸਤਾਨ ਇੱਕ ਪ੍ਰਭੂਸੱਤਾ ਸੰਪੰਨ ਆਜ਼ਾਦ ਮੁਲਕ ਹੈ ਅਤੇ ਉਸਦਾ ਆਪਣਾ ਇੱਕ ਜਸਟਿਸ ਸਿਸਟਮ ਹੈ। ਉਹਨਾਂ ਸਪਸ਼ਟ ਕੀਤਾ ਕਿ ਉਹ ਜਾਤੀ ਤੌਰ ਉਤੇ ਨਾ ਤਾਂ ਮਸਤਾਨ ਸਿੰਘ ਦੇ ਹੱਕ ਜਨ ਅਤੇ ਨਾ ਖਿਲ਼ਾਫ ਹਨ। ਉਹਨਾਂ ਹੈਰਾਨੀ ਜਿਤਾਉਦਿਆਂ ਪੁਛਿਆ ਕਿ ਬਾਦਲ ਜਾਂ ਮੱਕੜ ਦਾ ਕੀ ਪ੍ਰਤੀਕਰਮ ਹੋਵੇਗਾ ਜੇਕਰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਇਹ ਫੈਸਲਾ ਕਰਦੀ ਹੈ ਕਿ ਪੰਜਾਬ ਸਰਕਾਰ ਵਲੋਂ ੧੦ ਨਵੰਬਰ ਨੂੰ ਹੋਏ ਪੰਥਕ ਇੱਕਠ ਦੇ ਪ੍ਰਬੰਧਕਾਂ ਦੀਆਂ ਗ੍ਰਿਫਤਾਰੀਆਂ ਦੇ ਸਬੰਧ ਵਿੱਚ ਸੱਚਾਈ ਜਾਣਨ ਲਈ ਉਹ ਇੱਕ ਖੋਜ ਕਮੇਟੀ ਏਧਰ ਪੰਜਾਬ ਭੇਜੇਗੀ।

ਉਹਨਾਂ ਕਿਹਾ ਕਿ ਮਸਤਾਨ ਸਿੰਘ ਦੇ ਖਿਲ਼ਾਫ ਪਾਕਿਸਤਾਨ ਕਮੇਟੀ ਦੇ ਮੌਜੂਦਾ ਪ੍ਰਧਾਨ ਸ਼ਾਮ ਸਿੰਘ ਦੇ ਸ਼ਿਕਾਇਤ ਉਤੇ ਹੀ ਪਰਚਾ ਦਰਜ ਕੀਤਾ ਗਿਆ ਹੈ ਜਿਵੇਂ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕਾਂ ਦੀ ਸ਼ਿਕਾਇਤ ਉਤੇ ਭਾਈ ਧਿਆਨ ਸਿੰਘ ਮੰਡ ਅਤੇ ਉਸਦੇ ਸਾਥੀਆਂ ਖਿਲ਼ਾਫ ਅਕਾਲ ਤਖਤ ਸਾਹਿਬ ਉਤੇ ਭਾਸ਼ਨ ਕਰਨ ਦੇ ਦੋਸ਼ ਹੇਠ ਪਰਚਾ ਦਰਜ ਕੀਤਾ ਗਿਆ ਹੈ।

ਉਹਨਾਂ ਦੋਨਾਂ ਕੇਸਾਂ ਵਿੱਚ ਵੱਡਾ ਅੰਤਰ ਦਸਦਿਆਂ ਕਿ ਸਾਡੀ ਜਾਣਕਾਰੀ ਅਨੁਸਾਰ ਗੁਰਪੁਰਬ ਮੌਕੇ ਮਸਤਾਨ ਸਿੰਘ ਅਤੇ ਉਸ ਦੇ ਸਾਥੀਆਂ ਨੇ ਪਾਕਿਸਤਾਨ ਗੁ ਪ੍ਰ ਕਮੇਟੀ ਦੇ ਮੌਜੂਦਾ ਪ੍ਰਬੰਧਕਾਂ ਵਿਰੁੱਧ ਪ੍ਰਦਰਸ਼ਨ ਕਰਦਿਆਂ ਹਿੰਸਕ ਹੁੰਦਿਆਂ ਦਫਤਰ ਦੀ ਭੰਨ-ਤੋੜ ਕੀਤੀ ਜਦਕਿ ਬੰਦੀ ਛੋੜ ਦਿਵਸ ਮੌਕੇ ਭਾਈ ਧਿਆਨ ਸਿੰਘ ਮੰਡ ਅਤੇ ਉਹਨਾਂ ਦੇ ਸਾਥੀਆਂ ਵਲੋਂ ਅਮਨ-ਪੂਰਵਕ ਤਰੀਕੇ ਨਾਲ ਆਪਣੀ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ।

ਉਹਨਾਂ ਜਥੇਦਾਰ ਅਵਤਾਰ ਸਿੰਘ ਮੱਕੜ ਦੀ ਤਰਕ ਕਿ ਮਸਤਾਨ ਸਿੰਘ ਦੀ ਗ੍ਰਿਫਤਾਰੀ ਪਾਕਿਸਤਾਨ ਸਰਕਾਰ ਦੀ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿੱਚ ਸਿੱਧੀ ਦਖਲ਼ਅੰਦਾਜੀ ਹੈ, ਦਾ ਹਵਾਲਾ ਦੇਂਦਿੰਆਂ ਕਿਹਾ ਕਿ ਇਸੇ ਤਰਕ ਨਾਲ ਭਾਈ ਮੋਹਕਮ ਸਿੰਘ, ਜਸਕਰਨ ਸਿੰਘ, ਗੁਰਦੀਪ ਸਿੰਘ ਬਠਿੰਡਾ ਅਤੇ ਹੋਰਨਾਂ ਆਗੂਆਂ ਦੀ ਗ੍ਰਿਫਤਾਰੀ ਵੀ ਪੰਜਾਬ ਸਰਕਾਰ ਦੀ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿੱਚ ਸਿੱਧੀ ਦਖਲਅੰਦਾਜੀ ਬਣਦੀ ਹੈ। ਉਹਨਾਂ ਜਥੇਦਾਰ ਮੱਕੜ ਅਤੇ ਮਨਜੀਤ ਸਿੰਘ ਨੂੰ ਸੁਚੇਤ ਕਰਦਿਆਂ ਕਿਹਾ ਕਿ ਉਹ ਬਾਦਲ ਦਾ ਥਾਪੜਾ ਹਾਸਿਲ ਕਰਨ ਦੇ ਚੱਕਰ ਵਿੱਚ ਨਵੀਆਂ ਨੀਵਾਣ ਨੂੰ ਨਾ ਛੋਹਣ। ਉਹਨਾਂ ਖੇਦ ਪ੍ਰਗਟ ਕਰਦਿਆਂ ਕਿਹਾ ਕਿ ਸ਼ਾਸਕਾਂ ਜਾਂ ਗੈਰ-ਸਿੱਖਾਂ ਨੂੰ ਖੁਸ਼ ਕਰਨ ਦੇ ਚੱਕਰ ਵਿੱਚ ਸਿੱਖ ਆਪਸ ਵਿੱਚ ਹੀ ਲੜਦੇ ਆ ਰਹੇ ਹਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਰਬਾਰ ਸਾਹਿਬ ਹਮਲੇ ਦੀ 42ਵੀਂ ਵਰ੍ਹੇਗੰਢ ਮੌਕੇ ਦਲ ਖਾਲਸਾ ਵਲੋਂ ਗੁਰਧਾਮਾਂ ਦੀ ਪਵਿੱਤਰਤਾ ਲਈ ਜੂਝਕੇ ਸ਼ਹੀਦ ਹੋਏ ਸਿੰਘ-ਸਿੰਘਣੀਆਂ ਅਤੇ ਨਿਹੱਥੇ ਸ਼ਰਧਾਲੂਆਂ ਦੀ ਯਾਦ ਵਿੱਚ 5 ਜੂਨ ਨੂੰ ਅੰਮ੍ਰਿਤਸਰ ਵਿਖੇ ਘੱਲੂਘਾਰਾ
ਮੋਗਾ ਵਿਖੇ ਹੋਏ ਪੰਥਕ ਇਕੱਠ ਵਿੱਚ ਪੰਜਾਬ ਦਾ ਮਾਹੌਲ ਵਿਗਾੜਨ ਵਾਲੀਆਂ ਸਰਕਾਰੀ ਨੀਤੀਆਂ, ਝੂਠੇ ਮੁਕਾਬਲਿਆਂ ਅਤੇ ਕੌਮਾਂਤਰੀ ਸਾਜ਼ਿਸ਼ਾਂ ਵਿਰੁੱਧ ਕੇਂਦਰ ਨੂੰ ਦਲ ਖ਼ਾਲਸਾ ਦੀ ਚੇਤਾਵਨੀ।
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਚਾਰ ਆਜ਼ਾਦੀ ਪੱਖੀ ਸਿੱਖ ਜਥੇਬੰਦੀਆਂ– ਭਾਈ ਜਗਤਾਰ ਸਿੰਘ ਹਵਾਰਾ ਕਮੇਟੀ, ਦਲ ਖਾਲਸਾ, ਪੰਚ ਪ੍ਰਧਾਨੀ ਜਥਾ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ 26 ਜਨਵਰੀ 1986 ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: