Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਦਲ ਖਾਲਸਾ ਵੱਲੋਂ 5 ਜੂਨ ਨੂੰ ਅੰਮ੍ਰਿਤਸਰ ਵਿਖੇ ‘ਘੱਲੂਘਾਰਾ ਯਾਦਗਾਰੀ ਮਾਰਚ’ ਅਤੇ 6 ਜੂਨ ਨੂੰ ਅੰਮ੍ਰਿਤਸਰ ਬੰਦ ਦਾ ਸੱਦਾ

ਦਲ ਖਾਲਸਾ ਵੱਲੋਂ 5 ਜੂਨ ਨੂੰ ਅੰਮ੍ਰਿਤਸਰ ਵਿਖੇ ‘ਘੱਲੂਘਾਰਾ ਯਾਦਗਾਰੀ ਮਾਰਚ’ ਅਤੇ 6 ਜੂਨ ਨੂੰ ਅੰਮ੍ਰਿਤਸਰ ਬੰਦ ਦਾ ਸੱਦਾ

ਅੰਮਿ੍ਰਤਸਰ: ਦਲ ਖਾਲਸਾ ਨੇ ਦਰਬਾਰ ਸਾਹਿਬ ਹਮਲੇ ਦੀ 35ਵੀਂ ਵਰ੍ਹੇਗੰਢ ਮੌਕੇ 5 ਜੂਨ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ‘ਘੱਲੂਘਾਰਾ ਯਾਦਗਾਰੀ ਮਾਰਚ’ ਕਰਨ ਦਾ ਐਲਾਨ ਕੀਤਾ ਹੈ।

ਦਲ ਵੱਲੋਂ ਦਰਬਾਰ ਸਾਹਿਬ (ਅਮਿ੍ਰੰਤਸਰ) ਅਤੇ ਹਰੋਨਾ ਗੁਰਧਾਮਾਂ ਉੱਤੇ ਫੌਜੀ ਹਮਲੇ ਦੌਰਾਨ ਮਾਰੇ ਗਏ ਅਨੇਕਾਂ ਸਿੱਖ ਸ਼ਰਧਾਲੂਆਂ, ਅਕਾਲ ਤਖਤ ਸਾਹਿਬ ਦਾ ਢਹਿ-ਢੇਰੀ ਹੋਣਾ ਅਤੇ ਸਿੱਖ ਰੈਫਰੈਂਸ ਲਾਇਬ੍ਰੇਰੀ ਵਿੱਚੋਂ ਲੁੱਟੇ ਅਤੇ ਸਾੜੇ ਗਏ ਵਡਮੁੱਲੇ ਖਜ਼ਾਨੇ ਦੇ ਵਿਰੁੱਧ 6 ਜੂਨ ਨੂੰ ਅੰਮ੍ਰਿਤਸਰ ਬੰਦ ਦਾ ਸੱਦਾ ਦਿੱਤਾ।

ਇਹ ਫੈਸਲੇ ਦਲ ਖਾਲਸਾ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ ਹੋਈ ਇਕੱਤਰਤਾ ਤੋਂ ਬਾਅਦ ਲਏ ਗਏ। ਦਲ ਖਾਲਸਾ ਦੇ ਆਗੂਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਰਚ ਗੁਰਦੁਆਰਾ ਪਾਤਸ਼ਾਹੀ 6ਵੀਂ ਰਣਜੀਤ ਐਵੀਨਿਊ ਤੋਂ ਆਰੰਭ ਹੋ ਕੇ ਸ਼ਹਿਰ ਦੇ ਮੁੱਖ ਬਾਜ਼ਾਰਾਂ ਵਿੱਚੋਂ ਲੰਘਦਾ ਹੋਇਆ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਪਤ ਹੋਵੇਗਾ ਜਿੱਥੇ ਗੁਰਧਾਮਾਂ ਦੀ ਪਵਿਤਰਤਾ ਲਈ ਜੂਝਦਿਆਂ ਸ਼ਹੀਦ ਹੋਣ ਵਾਲੇ ਸਿੰਘ-ਸਿੰਘਣੀਆਂ ਨਮਿੱਤ ਅਰਦਾਸ ਕੀਤੀ ਜਾਵੇਗੀ। ਦਲ ਖਾਲਸਾ ਨੇ ਹਮ-ਖਿਆਲੀ ਜਥੇਬੰਦੀਆਂ ਨੂੰ ਮਾਰਚ ਵਿੱਚ ਸ਼ਾਮਲ ਹੋਣ ਅਤੇ ਮਿਲਕੇ ਆਜ਼ਾਦੀ ਸੰਘਰਸ਼ ਜਾਰੀ ਰੱਖਣ ਦਾ ਸੱਦਾ ਦਿੱਤਾ ਹੈ

ਦਲ ਖਾਲਸਾ ਆਗੂ ਭਾਈ ਹਰਚਰਨਜੀਤ ਸਿੰਘ ਧਾਮੀ ਅਤੇ ਭਾਈ ਹਰਪਾਲ ਸਿੰਘ ਚੀਮਾ

ਉਨ੍ਹਾਂ ਕਿਹਾ ਕਿ 35 ਵਰ੍ਹੇ ਬੀਤਣ ਤੋਂ ਬਾਅਦ ਵੀ ਭਾਰਤ ਵੱਲੋਂ ਕੀਤੇ ਗਏ ਫੌਜੀ ਹਮਲੇ ਦੀ ਪੀੜ ਸੱਜਰੀ ਅਤੇ ਜ਼ਖਮ ਹਰ੍ਹੇ ਹਨ। ਉਹਨਾਂ ਮੌਕੇ ਦੀ ਹਿੰਦ ਸਰਕਾਰ ਵੱਲੋਂ ਪੰਜਾਬ ਸਮੱਸਿਆ ਦਾ ਰਾਜਨੀਤਕ ਢੰਗ ਨਾਲ ਹੱਲ ਕਰਨ ਦੀ ਬਜਾਏ ਸਿੱਖ ਗੁਰਧਾਮਾਂ ਉਤੇ ਕੀਤੇ ਗਏ ਫ਼ੌਜੀ ਹਮਲੇ ਦੀ ਸਖਤ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਸਮੱਸਿਆ ਅੱਜ ਵੀ ਸਮੱਸਿਆ ਹੈ।

ਉਹਨਾਂ 5 ਨੂੰ ਅੰਮ੍ਰਿਤਸਰ ਵਿਖੇ ਕੱਢੇ ਜਾ ਰਹੇ ਮਾਰਚ ਬਾਰੇ ਖੁਲਾਸਾ ਕਰਦਿਆਂ ਦਸਿਆ ਕਿ 35 ਵਰ੍ਹੇ ਬਾਅਦ ਵੀ ਸਿੱਖ ਨਾ ਤਾਂ ਫੌਜੀ ਹਮਲੇ ਨੂੰ ਭੁੱਲੇ ਹਨ ਅਤੇ ਨਾ ਹੀ ਦੋਸ਼ੀ ਹਮਲਾਵਰਾਂ ਨੂੰ ਮੁਆਫ ਕੀਤਾ ਹੈ। ਉਹਨਾਂ ਸਖਤ ਟਿੱਪਣੀ ਕਰਦਿਆਂ ਕਿਹਾ ਕਿ 6 ਜੂਨ 1984 ਤੋਂ ਸਿੱਖ ਕੌਮ ਦੇ ਭਾਰਤ ਨਾਲ ਰਿਸ਼ਤਿਆਂ ਦਰਮਿਆਨ ਨਾ-ਮਿਟਣ ਵਾਲੀ ਦਰਾਰ ਪੈ ਚੁੱਕੀ ਹੈ।

2019 ਦੀਆਂ ਲੋਕ ਸਭਾ ਚੋਣਾਂ ਤੋਂ ਬਾਅਦ ਸਰਕਾਰ ਬਣਨ ਸਬੰਧੀ ਕੀਤੀਆਂ ਜਾ ਰਹੀਆਂ ਕਿਆਸ ਅਰਾਈਆਂ ਬਾਰੇ ਗੱਲ ਕਰਦੇ ਉਨ੍ਹਾਂ ਕਿਹਾ ਕਿ 23 ਮਈ ਨੂੰ ਦਿੱਲੀ ਦਰਬਾਰ ਦਾ ਚਿਹਰਾ ਭਾਂਵੇ ਮੋਦੀ, ਰਾਹੁਲ ਜਾਂ ਮਮਤਾ ਬਣੇ, ਸਿੱਖ ਆਪਣੀ ਆਜ਼ਾਦੀ ਲਈ ਸੰਘਰਸ਼ ਜਾਰੀ ਰਖਣਗੇ। ਉਹਨਾਂ ਕਿਹਾ ਕਿ ਸਿੱਖ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦ ਤੱਕ ਪੰਜਾਬ ਦੇ ਲੋਕਾਂ ਨੂੰ ਸਵੈ-ਨਿਰਣੇ ਦੇ ਹੱਕ ਰਾਂਹੀ ਆਪਣਾ ਭਵਿੱਖ ਤੈਣ ਕਰਨ ਦਾ ਮੌਕਾ ਅਤੇ ਹੱਕ ਨਹੀਂ ਦਿੱਤਾ ਜਾਂਦਾ।

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਹਰਚਰਨਜੀਤ ਸਿੰਘ ਧਾਮੀ, ਪਰਮਜੀਤ ਸਿੰਘ ਟਾਂਡਾ, ਕੰਵਰਪਾਲ ਸਿੰਘ, ਜਸਵੀਰ ਸਿੰਘ ਖੰਡੂਰ, ਕੁਲਦੀਪ ਸਿੰਘ ਰਜਧਾਨ, ਅਮਰੀਕ ਸਿੰਘ ਈਸੜੂ, ਗੁਰਪ੍ਰੀਤ ਸਿੰਘ, ਰਣਬੀਰ ਸਿੰਘ ਅਤੇ ਸਿੱਖ ਯੂਥ ਆਫ ਪੰਜਾਬ ਦੇ ਪ੍ਰਧਾਨ ਪਰਮਜੀਤ ਸਿੰਘ ਮੰਡ ਹਾਜ਼ਰ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਜੂਨ 1984 ਵਿੱਚ ਸ੍ਰੀ ਦਰਬਾਰ ਸਾਹਿਬ ਅਤੇ 65 ਤੋਂ ਵੱਧ ਹੋਰ ਗੁਰਦੁਆਰਿਆਂ 'ਤੇ ਹੋਏ ਫੌਜੀ ਹਮਲਿਆਂ ਦੀ ਸੱਚਾਈ ਅਤੇ ਚਸ਼ਮਦੀਦ ਗਵਾਹਾਂ ਦੇ ਬਿਆਨਾਂ ਨੂੰ ਉਜਾਗਰ ਕਰਦੀ ਖੋਜ ਭਰਪੂਰ ਕਿਤਾਬ ਹੁਣ
ਜੂਨ 1984 ਦਾ ਘੱਲੂਘਾਰਾ ਵੀਹਵੀਂ ਸਦੀ ਦੇ ਸਿੱਖ ਇਤਿਹਾਸ ਦਾ ਇਕ ਫੈਸਲਾਕੁੰਨ ਅੰਗ ਹੈ।
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਦੇ ਪੰਜਾਬੀ ਵਿਭਾਗ ਵੱਲੋਂ “ਜੂਨ ਚੁਰਾਸੀ ਦੇ ਨੀਤੀਗਤ ਅਸਰ” ਵਿਸ਼ੇ ’ਤੇ ਅੱਜ 3 ਜੂਨ 2026 ਨੂੰ ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ।
ਦਰਬਾਰ ਸਾਹਿਬ ਹਮਲੇ ਦੀ 42ਵੀਂ ਵਰ੍ਹੇਗੰਢ ਮੌਕੇ ਦਲ ਖਾਲਸਾ ਵਲੋਂ ਗੁਰਧਾਮਾਂ ਦੀ ਪਵਿੱਤਰਤਾ ਲਈ ਜੂਝਕੇ ਸ਼ਹੀਦ ਹੋਏ ਸਿੰਘ-ਸਿੰਘਣੀਆਂ ਅਤੇ ਨਿਹੱਥੇ ਸ਼ਰਧਾਲੂਆਂ ਦੀ ਯਾਦ ਵਿੱਚ 5 ਜੂਨ ਨੂੰ ਅੰਮ੍ਰਿਤਸਰ ਵਿਖੇ ਘੱਲੂਘਾਰਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: