Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਦਿੜਬਾ ਨੇੜੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਂਟ ਹੋਏ

ਦਿੜਬਾ ਨੇੜੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਂਟ ਹੋਏ

ਦਿੜਬਾ ਮੰਡੀ (29 ਅਪ੍ਰੈਲ, 2015): ਇੱਥੋਂ ਨੇੜਲੇ ਪਿੰਡ ਢੰਡੋਲੀ ਕਲਾਂ ਤੋਂ ਇਕ ਅਤਿ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ। ਇਥੋਂ ਦੇ ਗੁਰਦੁਆਰਾ ਸਾਹਿਬ ਵਿਚ ਬਿਜਲੀ ਦੀਆਂ ਤਾਰਾਂ ਜੁੜਨ ਨਾਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਅਗਨ ਭੇਂਟ ਹੋ ਗਏ ਹਨ।

fire_0
ਅੱਗ ਲੱਗਣ ਦੀ ਘਟਨਾ ਨਾਲ ਨਕਸਾਨੀ ਗਈ ਪਾਲਕੀ ਸਾਹਿਬ

ਬਿਜਲੀ ਦੀਆਂ ਤਾਰਾਂ ਜੁੜਨ ਨਾਲ ਵਾਪਰੀ ਇਸ ਦੁਖਦਾਈ ਘਟਨਾ ਵਿੱਚ ਪਾਲਕੀ ਸਮੇਤ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ ਸੀ। ਹੈਡ ਗ੍ਰੰਥੀ ਰਣਧੀਰ ਸਿੰਘ ਤੇ ਕਮੇਟੀ ਪ੍ਰਧਾਨ ਨਰੰਜਨ ਸਿੰਘ ਨੇ ਦੱਸਿਆ ਕਿ ਇਹ ਘਟਨਾ ਸ਼ਾਮ 3 ਵਜੇ ਦੀ ਹੈ। ਇਸ ਘਟਨਾ ਦਾ ਉਦੋਂ ਪਤਾ ਚੱਲਿਆ ਜਦੋਂ ਦਰਬਾਰ ਸਾਹਿਬ ਵਿਚੋਂ ਧੂੰਆਂ ਨਿਕਲਦਾ ਦੇਖਿਆ। ਘਟਨਾ ਦਾ ਪਤਾ ਚੱਲਦਿਆਂ ਹੀ ਪਿੰਡ ਵਾਸੀ ਭਾਰੀ ਗਿਣਤੀ ਵਿਚ ਇਕੱਠੇ ਹੋ ਗਏ।

ਭਾਰੀ ਮੁਸ਼ੱਕਤ ਨਾਲ ਅੱਗ ’ਤੇ ਕਾਬੂ ਪਾਇਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਦਿੜਬਾ ਦੇ ਮੁਖੀ ਗੁਰਭਜਨ ਸਿੰਘ ਭਾਰੀ ਪੁਲਿਸ ਫੋਰਸ ਨਾਲ ਗੁਰਦੁਆਰਾ ਸਾਹਿਬ ਪਹੁੰਚੇ ਤੇ ਸਥਿਤੀ ਦਾ ਜਾਇਜ਼ਾ ਲਿਆ। ਇਸ ਘਟਨਾ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ।

ਇਸ ਸਬੰਧੀ ਪੰਥਕ ਸੇਵਾ ਲਹਿਰ ਦਾਦੂ ਸਾਹਿਬ ਦੇ ਜ਼ਿਲਾ ਜਥੇਦਾਰ ਬਰਮਾ ਸਿੰਘ ਜਨਾਲ ਨੇ ਕਿਹਾ ਕਿ ਇਹ ਘਟਨਾ ਸਿੱਖ ਹਿਰਦੇ ਨੂੰ ਵਲੂੰਧਰਨ ਵਾਲੀ ਹੈ। ਸਾਨੂੰ ਇਸ ਘਟਨਾ ਤੋਂ ਸਬਕ ਲੈਣ ਦੀ ਲੋੜ ਹੈ, ਤਾਂ ਜੋ ਇਹੋ ਜਿਹੀ ਘਟਨਾ ਨਾ ਵਾਪਰੇ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪਾਕਿਸਤਾਨ ਵਿਚ ਗੁਰਦੁਆਰਿਆਂ, ਮੰਦਰਾਂ, ਗਿਰਜਿਆਂ ਆਦਿ ਦੀ ਦੇਖਭਾਲ ਕਰਨ ਵਾਲੀ ਸੰਸਥਾ ਇਵੈਕੁਈ ਟਰੱਸਟ ਪ੍ਰਾਪਰਟੀ ਬੋਰਡ (ETPB) ਦੇ ਚੇਅਰਮੈਨ ਸਿਦੀਕੀ ਫਾਰੂਕ ਨੇ ਸੋਮਵਾਰ ਨੂੰ ਪੱਤਰਕਾਰਾਂ ਨਾਲ ਗੱਲ ਕਰਦਿਆਂ ਦੱਸਿਆ ਕਿ ਸ੍ਰੀ
ਪਰਸੋਂ ਮੱਖੁ ਨੇੜੇ ਪਿੰਡ ਫੱਤੂ ਬਹਿਕ ਦੇ ਗੁਰਦੁਆਰਾ ਸਾਹਿਬ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨਭੇਟ ਹੋਣ ਤੋਂ ਬਾਅਦ ਇੱਥੋਂ ਨੇੜਲੇ ਪਿੰਡ ਕੁਲਾਣਾ ਦੇ ਗੁਰਦੁਆਰੇ ਵਿੱਚ ਅੱਜ
ਅੱਜ ਸਵੇਰੇ ਮੱਖੂ ਨੇੜੇ ਪੈਂਦੇ ਪਿੰਡ ਬਹਿਕ ਫੱਤੂ (ਘੁਰਕੀ) ਦੇ ਗੁਰਦੁਾਅਰੇ ਬਾਬਾ ਬੀਰ ਸਿੰਘ (ਨੌਰੰਗਾਬਾਦ) ਵਿਖੇ ਗੁਰੂ ਗ੍ਰੰਥ ਸਾਹਿਬ ਦੇ 10 ਸਰੂਪ ਅਗਨ ਭੇਟ ਹੋ ਗਏ ਹਨ। ਇਸ ਘਟਨਾ ਦਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: