Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਦਿੱਲੀ ਕਤਲੇਆਮ ਦੇ ਸਬੂਤ ਜੀ.ਪੀ ਮਾਥੂਰ ਕਮੇਟੀ ਕੋਲ ਪਹੰਚਾਉਣ ਸਬੰਧੀ ਦਿੱਲੀ ਕਮੇਟੀ ਨੇ ਖੋਲਿਆ ਦਫਤਰ

ਦਿੱਲੀ ਕਤਲੇਆਮ ਦੇ ਸਬੂਤ ਜੀ.ਪੀ ਮਾਥੂਰ ਕਮੇਟੀ ਕੋਲ ਪਹੰਚਾਉਣ ਸਬੰਧੀ ਦਿੱਲੀ ਕਮੇਟੀ ਨੇ ਖੋਲਿਆ ਦਫਤਰ

ਨਵੀਂ ਦਿੱਲੀ (8 ਜਨਵਰੀ, 2015): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1984 ਕਤਲੇਆਮ ਪੀੜਤਾਂ ਦੇ ਦਾਅਵਿਆਂ ਅਤੇ ਸਬੂਤਾਂ ਨੂੰ ਕੇਂਦਰ ਸਰਕਾਰ ਵੱਲੋਂ ਬਣਾਈ ਗਈ ਜੀ.ਪੀ. ਮਾਥੁਰ ਜਾਂਚ ਕਮੇਟੀ ਤੱਕ ਪਹੁੰਚਾਉਣ ਵਾਸਤੇ ਗੁਰਦੁਆਰਾ ਰਕਾਬਗੰਜ ਸਾਹਿਬ ਮੁੱਖ ਦਫਤਰ ਵਿਖੇ ਅਲਗ ਵਿਭਾਗ ਕਾਇਮ ਕਰ ਦਿੱਤਾ ਗਿਆ ਹੈ।

Sikh Genocide
ਰਾਜਿੰਦਰ ਸਿੰਘ ਸਾਬਕਾ ਦਫਤਰ ਸਕੱਤਰ ਸ਼੍ਰੋਮਣੀ ਅਕਾਲੀ ਦਲ ਨੂੰ ਇਸ ਵਿਭਾਗ ਦਾ ਇੰਚਾਰਜ ਬਨਾਇਆ ਗਿਆ ਹੈ। ਇਸ ਵਿਭਾਗ ਵੱਲੋਂ ਇਸ ਬਾਬਤ ਇਕੱਠੇ ਕੀਤੇ ਜਾਣ ਵਾਲੇ ਦਾਅਵਿਆਂ ਅਤੇ ਸਬੂਤਾਂ ਬਾਰੇ ਅਪਣੀ ਰਿਪੋਰਟ ਕਮੇਟੀ ਦੇ ਕਾਨੂੰਨੀ ਸਲਾਹਕਾਰ ਜਸਵਿੰਦਰ ਸਿੰਘ ਜੋਲੀ ਨੂੰ ਦੇਣ ਦੇ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਸੀਨੀਅਰ ਮੀਤ ਪ੍ਰਧਾਨ ਤੇ ਕਾਰਜਕਾਰੀ ਜਨਰਲ ਸਕੱਤਰ ਰਵਿੰਦਰ ਸਿੰਘ ਖੁਰਾਨਾ ਵੱਲੋਂ ਆਦੇਸ਼ ਦਿੱਤੇ ਗਏ ਹਨ।

ਇਥੇ ਇਹ ਜ਼ਿਕਰਯੋਗ ਹੈ ਕਿ ਬੀਤੇ ਦਿਨੀ ਦਿੱਲੀ ਕਮੇਟੀ ਪ੍ਰਬੰਧਕਾ ਵੱਲੋਂ ਜਸਟਿਸ ਮਾਥੂਰ ਦੇ ਨਾਲ ਮੁਲਾਕਾਤ ਵੇਲੇ੍ ਇਸ ਮਸਲੇ ਤੇ ਸਹਿਯੋਗ ਕਰਨ ਦੀ ਪੇਸ਼ਕਸ਼ ਕੀਤੀ ਗਈ ਸੀ। ਜਸਟਿਸ ਮਾਥੂਰ ਨੂੰ ਕੇਂਦਰ ਸਰਕਾਰ ਵੱਲੋਂ 1984 ਸਿੱਖ ਕਤਲੇਆਮ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਲਈ ਐਸ.ਆਈ.ਟੀ. ਬਨਾਉਣ ਦੀ ਸੰਭਾਵਨਾਵਾਂ ਦੀ ਖੋਜ ਕਰਨ ਲਈ 3 ਮਹੀਨੇ ਦੇ ਕਾਜਰਕਾਲ ਦੌਰਾਨ ਰਿਪੋਰਟ ਦੇਣ ਲਈ ਕਿਹਾ ਗਿਆ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਵਿਰਾਸਤੀ ਮਹੀਨੇ ਨੂੰ ਸਮਰਪਿਤ ਅਤੇ 1984 ਦੀ ਸਿੱਖ ਨਸਲਕੁਸ਼ੀ ਨੂੰ ਰਸਮੀ ਮਾਨਤਾ ਦਿਵਾਉਣ ਦੀ ਜ਼ੋਰਦਾਰ ਪੈਰਵੀ ਲਈ, ਕੈਨੇਡਾ ਦੀ ਸੈਨੇਟ ਵਿੱਚ ਰੱਖੇ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਿੱਖ ਆਗੂ
ਹਾਲ ਹੀ ਵਿਚ ਛਪੀ “ਸਿੱਖ ਨਸਲਕੁਸ਼ੀ ਦਾ ਖੁਰਾ-ਖੋਜ (ਚਸ਼ਮਦੀਦਾਂ ਅਤੇ ਸਬੂਤਾਂ ਦੀ ਜ਼ੁਬਾਨੀ)” ਕਿਤਾਬ ਦਿੱਲੀ ਦਰਬਾਰ ਦੇ “ਦਿੱਲੀ ਦੰਗਿਆਂ” ਦੇ ਝੂਠੇ ਬਿਰਤਾਂਤ ਨੂੰ ਤੋੜ ਕੇ “ਸਿੱਖ ਨਸਲਕੁਸ਼ੀ 1984” ਦਾ ਸੱਚ
ਪਟਿਆਲਾ (04ਨਵੰਬਰ 2022): ਬੀਤੇ ਕੱਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਮੂਹ ਵਿਦਿਆਰਥੀਆਂ ਅਤੇ ਜਥੇਬੰਦੀਆਂ ਵੱਲੋ ਸਾਂਝੇ ਰੂਪ ਵਿੱਚ ਸਿੱਖ ਨਸਲਕੁਸ਼ੀ 1984 ਦੀ ਯਾਦ ਨੂੰ ਸਮਰਪਿਤ ਮਾਰਚ ਕੀਤਾ ਗਿਆ। ਇਹ ਮਾਰਚ ਭਾਈ
ਜੂਨ 1984 ਵਿਚ ਸ੍ਰੀ ਅੰਮ੍ਰਿਤਸਰ ਵਿਖੇ ਦਰਬਾਰ ਸਾਹਿਬ ਕੰਪਲੈਕਸ ਅਤੇ ਦਰਜਨਾਂ ਹੋਰ ਧਾਰਮਿਕ ਸਥਾਨਾਂ ਉੱਤੇ ਕੀਤਾ ਗਿਆ ਫੌਜੀ ਹਮਲਾ ਸਿੱਖ ਮਾਨਸਿਕਤਾ ਵਿਚ ਡੂੰਘੇ ਅਤੇ ਅਮਿੱਟ ਜ਼ਖਮ ਛੱਡ ਗਿਆ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: