Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਦਿੱਲੀ ਕਮੇਟੀ ਜੇਕਰ ਪਾਕਿਸਤਾਨ ਗੁਰਦੁਆਰਿਆਂ ਦੀ ਸੇਵਾ ਚਾਹੁੰਦੀ ਹੈ ਤਾਂ ਪਹਿਲਾਂ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਲਾਗੂ ਕਰੇ: ਪਾਕਿਸਤਾਨ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ

ਦਿੱਲੀ ਕਮੇਟੀ ਜੇਕਰ ਪਾਕਿਸਤਾਨ ਗੁਰਦੁਆਰਿਆਂ ਦੀ ਸੇਵਾ ਚਾਹੁੰਦੀ ਹੈ ਤਾਂ ਪਹਿਲਾਂ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਲਾਗੂ ਕਰੇ: ਪਾਕਿਸਤਾਨ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ

ਪਾਕਿਸਤਾਨ: ਪਾਕਿਸਤਾਨ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸ੍ਰ ਗੋਪਾਲ ਸਿੰਘ ਨੇ ਦਸਿਆ ਕੀ ਅੱਜ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੀਟਿੰਗ ਹੋਈ ਜਿਸ ਵਿੱਚ ਕਮੇਟੀ ਦੇ ਪ੍ਰਧਾਨ, ਕਮੇਟੀ ਮੈਂਬਰਾਂ ਤੇ ਓਕਾਬ ਬੋਰਡ ਦੇ ਚੇਅਰਮੈਨ ਅਤੇ ਸੱਕਤਰ ਮੌਜੂਦ ਸਨ। ਮੀਟਿੰਗ ਵਿੱਚ ਕੁਝ ਅਹਿਮ ਫੈਸਲੇ ਲਏ ਗਏ, ਜਿਸ ਵਿੱਚ 16 ਜੂਨ ਨੂੰ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ ਸੰਬੰਧੀ ਵਿਚਾਰਾਂ ਹੋਈਆਂ ਅਤੇ ਇਸ ਧਾਰਮਿਕ ਸਮਾਗਮ ਵਿੱਚ ਦੇਸ਼ ਵਿਦੇਸ਼ ਦੀਆ ਸੰਗਤਾਂ ਨੂੰ ਜੱਥੇ ਲੈ ਕੇ ਸ਼ਾਮਿਲ ਹੋਣ ਲਈ ਸੱਦਾ ਦਿੱਤਾ ਗਿਆ ਤਾਂ ਕੀ ਸ਼ਹੀਦੀ ਪੁਰਬ ਪਿਆਰ, ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਸਕੇ।

ਮੀਟਿੰਗ ਵਿੱਚ ਫੈਸਲਾ ਲਿਆ ਗਿਆ ਕੀ ਗੁਰੂ ਅਰਜਨ ਦੇਵ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਮੂਲ ਨਾਨਕਸ਼ਾਹੀ ਕੈਲੇੰਡਰ ਦੇ ਹਿਸਾਬ ਨਾਲ 16 ਜੂਨ 2015 ਨੂੰ ਹੀ ਮਨਾਇਆ ਜਾਵੇਗਾ ਅਤੇ ਇਸ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਜਾਵੇਗੀ। ਗੁਰਦੁਆਰਾ ਡੇਹਰਾ ਸਾਹਿਬ ਦੀ ਕਾਰ ਸੇਵਾ ਪਰਮਜੀਤ ਸਿੰਘ ਸਰਨਾ, ਸਾਬਕਾ ਪ੍ਰਧਾਨ ਦਿੱਲੀ, ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਦਿੱਤੀ ਜਾਂਦੀ ਹੈ , ਜੋ ਕੀ ਉਸ ਦਿਨ ਇਸ ਕਾਰ ਸੇਵਾ ਦੀ ਸ਼ੁਰੁਆਤ ਕਰਣਗੇ ਜਿਸ ਨੂੰ ਪਾਕਿਸਤਾਨ ਦੀ ਸਮੂਹ ਸੰਗਤਾਂ ਪੂਰਨ ਸਹਿਯੋਗ ਦੇਣਗੀਆਂ ਅਤੇ ਇਸ ਸਬੰਧੀ ਤਿਆਰੀਆ ਜੰਗੀ ਪੱਧਰ ਤੇ ਸ਼ੁਰੂ ਵੀ ਕਰ ਦਿੱਤੀਆ ਗਈਆ ਹਨ।

Meeting Pakistan Gurdwara Prabhandak Committeeਉਨ੍ਹਾਂ ਨੇ ਗੱਲ ਕਰਦੇ ਹੋਏ ਦਸਿਆ ਕੀ ਜੋ ਮੌਜੂਦਾ ਦਿੱਲੀ ਕਮੇਟੀ ਦਾ ਵਫਦ ਜੋ ਪਾਕਿਸਤਾਨ ਗਿਆ ਸੀ ਤੇ ਜਿਨ੍ਹਾਂ ਨੇ ਸੰਗਤਾਂ ਵਿੱਚ ਕਈ ਤਰਾਂ ਦੇ ਭੁਲੇਖੇ ਪਾਉਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਅਸੀਂ ਸਾਫ਼ ਕਰ ਦੇਣਾ ਚਾਹੁੰਦੇ ਹਾਂ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਤੇ ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਜਿੰਨਾ ਚਿਰ ਤੱਕ ਸਿੱਖ ਪੰਥ ਦੇ ਅਹਿਮ ਦਸਤਾਵੇਜ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਲਾਗੂ ਕਰਨ ਨੂੰ ਯਕੀਨੀ ਨਹੀ ਬਣਾਉਦੇ ਉਸ ਸਮੇਂ ਤੱਕ ਪਾਕਿਸਤਾਨ ਦੇ ਕਿਸੇ ਵੀ ਗੁਰਧਾਮ ਦੀ ਕਾਰ ਸੇਵਾ ਇਹਨਾਂ ਨੂੰ ਦੇਣ ਬਾਰੇ ਸੋਚਿਆ ਵੀ ਨਹੀ ਜਾ ਸਕਦਾ। ਇਸ ਤੋਂ ਅੱਜ ਮੀਟਿੰਗ ਵਿਚ ਇਹ ਵੀ ਫੈਸਲਾ ਲਿੱਤਾ ਗਿਆ ਕੀ ਅਸੀਂ ਦਿੱਲੀ ਕਮੇਟੀ ਨੂੰ ਪਾਕਿਸਤਾਨ ਦੇ ਗੁਰਦੁਆਰਾ ਸਾਹਿਬਾਨ ਦੀ ਸੇਵਾ ਦੇਣ ਨੂੰ ਤਿਆਰ ਹਾਂ ਪਰ ਗੁਰਦੁਆਰਾ ਰਕਾਬ ਗੰਜ ਸਾਹਿਬ ਜਾਂ ਗੁਰਦੁਆਰਾ ਸੀਸ ਗੰਜ ਸਾਹਿਬ ਦੀ ਸੇਵਾ ਪਾਕਿਸਤਾਨ ਗੁਰਦੁਆਰਾ ਕਮੇਟੀ ਨੂੰ ਦਿੱਤੀ ਜਾਵੇ। ਜੇਕਰ ਓਹ ਇਹ ਸੇਵਾ ਦੇ ਸਕਦੇ ਹਨ ਤਾਂ ਉਨ੍ਹਾਂ ਦੀਆਂ ਮੰਗਾਂ ਬਾਰੇ ਵੀ ਖੁੱਲ-ਦਿਲੀ ਨਾਲ ਵਿਚਾਰ ਕੀਤੀ ਜਾ ਸਕਦੀ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਇੰਡੀਆ ਅਤੇ ਪਾਕਿਸਤਾਨ ਵਿਚ ਭਾਵੇਂ ਅਜੇ ਤੱਕ ਆਵਾਜਾਈ ਮੁੜ ਬਹਾਲ ਨਹੀਂ ਹੋਈ ਹੈ ਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ
ਗੁਰਦੁਆਰਾ ਮੰਜੀ ਸਾਹਿਬ, ਪਾਤਿਸ਼ਾਹੀ 9ਵੀਂ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਵਿਖੇ ਪੰਥ ਸੇਵਕ ਜਥਾ ਦੋਆਬਾ ਵੱਲੋਂ ਤੀਜੇ ਘੱਲੂਘਾਰੇ ਦੀ ਯਾਦ ਵਿਚ ਕਰਵਾਏ ਗਏ ਸਲਾਨਾ ਗੁਰਮਤਿ ਸਮਾਗਮ ਦੌਰਾਨ ਭਾਈ ਮਨਧੀਰ ਸਿੰਘ
ਗੁਰਦੁਆਰਾ ਮੰਜੀ ਸਾਹਿਬ, ਪਾਤਿਸ਼ਾਹੀ 9ਵੀਂ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਵਿਖੇ ਪੰਥ ਸੇਵਕ ਜਥਾ ਦੋਆਬਾ ਵੱਲੋਂ ਤੀਜੇ ਘੱਲੂਘਾਰੇ ਦੀ ਯਾਦ ਵਿਚ ਕਰਵਾਏ ਗਏ ਸਲਾਨਾ ਗੁਰਮਤਿ ਸਮਾਗਮ ਦੌਰਾਨ ਭਾਈ ਮਨਧੀਰ ਸਿੰਘ
ਪਿਛਲੇ ਦਿਨੀ ਭਾਰਤ ਅਤੇ ਪਾਕਿਸਤਾਨ ਵਿਚਾਲੇ ਜੰਗੀ ਝੜਪਾਂ ਹੋਈਆਂ ਹਨ। ਇਸ ਸਬੰਧੀ ਸਿੱਖ ਨੀਤੀ ਬਾਰੇ ਕਈ ਤਰ੍ਹਾਂ ਦੇ ਵਿਚਾਰ ਸਾਹਮਣੇ ਆਏ ਹਨ। ਅਸੀਂ ਭਾਵੇਂ ਜੰਗ ਦੇ ਪੱਖ ਵਿੱਚ ਨਹੀਂ ਹਾਂ,

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: