Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਦਿੱਲੀ ਕਮੇਟੀ ਨੇ ਨਵੀਂ ਭਰਤੀ ਲਈ ਪੰਜਾਬੀ ਭਾਸ਼ਾ ਦੀ ਜਾਣਕਾਰੀ ਨੂੰ ਬਣਾਇਆ ਲਾਜ਼ਮੀ ਯੋਗਤਾ

ਦਿੱਲੀ ਕਮੇਟੀ ਨੇ ਨਵੀਂ ਭਰਤੀ ਲਈ ਪੰਜਾਬੀ ਭਾਸ਼ਾ ਦੀ ਜਾਣਕਾਰੀ ਨੂੰ ਬਣਾਇਆ ਲਾਜ਼ਮੀ ਯੋਗਤਾ

ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਮੇਟੀ ਅਤੇ ਉਸਦੇ ਵਿਿਦਅਕ ਅਦਾਰਿਆਂ ‘ਚ ਨਵੀਂ ਭਰਤੀ ਹੋਣ ਵਾਲੇ ਉਮੀਦਵਾਰਾਂ ਲਈ ਪੰਜਾਬੀ ਭਾਸ਼ਾ ਦੀ ਜਾਣਕਾਰੀ ਨੂੰ ਹੁਣ ਲਾਜ਼ਮੀ ਯੋਗਤਾ ਬਣਾ ਦਿੱਤਾ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਇਸ ਸਬੰਧੀ ਸਾਰੇ ਅਦਾਰਿਆਂ ਨੂੰ ਅੱਜ ਹਿਦਾਇਤੀ ਸਰਕੂਲਰ ਜਾਰੀ ਕਰਦੇ ਹੋਏ ਸਮੂਹ ਕੰਪਿਊਟਰਾਂ ’ਚ ਪੰਜਾਬੀ ਫੋਂਟ ਦੀ ਉਪਲਬਧਤਾ, ਸਟਾਫ਼ ਨੂੰ ਟਾਈਪਿੰਗ ਦੀ ਜਾਣਕਾਰੀ ਅਤੇ ਆਪਸੀ ਪੱਤਰ ਵਿਵਹਾਰ ਪੰਜਾਬੀ ਭਾਸ਼ਾ ’ਚ ਕਰਨ ਦਾ ਆਦੇਸ਼ ਦਿੱਤਾ ਹੈ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਮੇਟੀ ਦੇ ਆਈ.ਟੀ.ਵਿਭਾਗ ਦੇ ਇੰਚਾਰਜ ਅਤੇ ਕਮੇਟੀ ਮੈਂਬਰ ਵਿਕਰਮ ਸਿੰਘ ਰੋਹਿਣੀ ਨੇ ਕਮੇਟੀ ਪ੍ਰਧਾਨ ਦੇ ਕਦਮ ਨੂੰ ਪੰਜਾਬੀ ਭਾਸ਼ਾ ਨੂੰ ਪਰਫੁੱਲਤ ਕਰਨ ਦੀ ਦਿਸ਼ਾ ‘ਚ ਵੱਡਾ ਕਦਮ ਦੱਸਿਆ ਹੈ। ਉਨ੍ਹਾਂ ਕਿਹਾ ਕਿ ਛੇਤੀ ਹੀ ਸਮੂਹ ਕੰਪਿਊਟਰਾਂ ’ਚ ਪੰਜਾਬੀ ਫੋਂਟ ਨੂੰ ਯਕੀਨੀ ਬਣਾਉਣ ਲਈ ਆਈ.ਟੀ. ਵਿਭਾਗ ਕਾਰਜ ਸ਼ੁਰੂ ਕਰਨ ਜਾ ਰਿਹਾ ਹੈ। ਕਮੇਟੀ ’ਚ ਨੌਕਰੀ ਲਈ ਭਰਤੀ ਹੋਣ ਦੀ ਚਾਹ ਰੱਖਣ ਵਾਲੇ ਉਮੀਦਵਾਰਾਂ ਨੂੰ ਪੰਜਾਬੀ ਲਿੱਖਣ-ਪੜ੍ਹਨ ਤੇ ਬੋਲਣ ਦਾ ਪ੍ਰਮਾਣ ਪੱਤਰ ਵੀ ਕਮੇਟੀ ਵੱਲੋਂ ਪੂਰੀ ਜਾਂਚ-ਪੜਤਾਲ ਉਪਰੰਤ ਜਾਰੀ ਕੀਤਾ ਜਾਵੇਗਾ। ਜਿਵੇਂ ਕਿ ਕਮੇਟੀ ਵੱਲੋਂ ਘੱਟਗਿਣਤੀ ਪ੍ਰਮਾਣ-ਪੱਤਰ ਸਿੱਖ ਹੋਣ ਵੱਜੋਂ ਜਾਰੀ ਕੀਤਾ ਜਾਂਦਾ ਹੈ ਉਸੇ ਤਰ੍ਹਾਂ ਹੀ ਪੰਜਾਬੀ ਪ੍ਰਮਾਣ ਪੱਤਰ ਦਿੱਤੇ ਜਾਣਗੇ।

ਉਨ੍ਹਾਂ ਦੱਸਿਆ ਕਿ ਪੰਜਾਬੀ ਭਾਸ਼ਾ ਦੀ ਜਾਣਕਾਰੀ ਰੱਖਣ ਵਾਲੇ ਉਮੀਦਵਾਰਾਂ ਨੂੰ ਭਰਤੀ ਦੋਰਾਨ ਪਹਿਲ ਮਿਲੇ ਇਸ ਗੱਲ ਦਾ ਵੀ ਖਾਸ ਖਿਆਲ ਰੱਖਿਆ ਜਾਵੇਗਾ। ਇਸਦੇ ਨਾਲ ਹੀ ਮੌਜੂਦਾ ਸਟਾਫ਼ ’ਚੋਂ ਪੰਜਾਬੀ ਭਾਸ਼ਾ ’ਚ ਡਿਪਲੋਮਾ (ਗਿਆਨੀ) ਕਰਨ ਵਾਲਿਆਂ ਨੂੰ ਵੀ ਕਮੇਟੀ ਵੱਲੋਂ ਉਤਸਾਹਿਤ ਕਰਨ ਦਾ ਫੈਸਲਾ ਲਿਆ ਗਿਆ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬੀ ਗਾਇਕ ਗੁਰਦਾਸ ਮਾਨ ਵੱਲੋਂ ਬੀਤੇ ਦਿਨਾਂ ਦੌਰਾਨ "ਇਕ ਦੇਸ਼, ਇਕ ਭਾਸ਼ਾ" ਦੇ ਹਿੰਦੂਤਵੀ ਤੇ ਬਸਤੀਵਾਦੀ ਏਜੰਡੇ ਦੀ ਹਿਮਾਇਤ ਕਰਨ ਤੋਂ ਬਾਅਦ ਪੰਜਾਬੀ ਬੋਲੀ ਦੇ ਹਿਮਾਇਤੀਆਂ ਵੱਲੋਂ ਗੁਰਦਾਸ ਮਾਨ ਦੇ
ਅੱਜ (26 ਦਸੰਬਰ, 2018) ਦੇ ਅਜੀਤ ਅਖਬਾਰ ਦੇ ਤੀਸਰੇ ਸਫੇ ਦੇ ਹੇਠਲੇ ਹਿੱਸੇ ਚ ਅੱਧੇ ਪੰਨੇ ਦਾ ਇਹ ਇਸ਼ਤਿਹਾਰ ਲੱਗਾ ਹੈ। ਇਹ ਇਸ਼ਤਿਹਾਰ ਹਿੰਦੀ ਭਾਸ਼ਾ ਵਿਚ ਹੈ ਜਿਸ ਰਾਹੀਂ ਬਿਜਾਲ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਸਿੱਖਾਂ ਲਈ ਪਾਕਿਸਤਾਨ ਦਾ ਵੀਜ਼ਾ ਲੈਣ ਦੀ ਲੋੜ ਨੂੰ ਖਤਮ ਕਰਨ ਦੀ ਮੰਗ ਕੀਤੀ ਹੈ।ਇਹ ਮੰਗ ਖਾਲਸਾ ਦੇ ਜਨਮ
ਆਲਮੀ ਪੰਜਾਬੀ ਅਦਬ ਫਾਊਂਡੇਸ਼ਨ ਨੇ ਲੇਖਕਾਂ, ਪ੍ਰਕਾਸ਼ਕਾਂ ਕੋਲੋਂ ਬਾਬਾ ਫਰੀਦ ਸਾਹਿਤ ਸਨਮਾਨ ਲਈ ਕਿਤਾਬਾਂ ਦੀ ਮੰਗ ਕੀਤੀ ਗਈ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਫਾਊਂਡੇਸ਼ਨ ਦੇ ਪ੍ਰਧਾਨ ਕੰਵਰਜੀਤ ਸਿੰਘ ਸਿੱਧੂ ਨੇ ਦੱਸਿਆ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: