Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਦਿੱਲੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਮੌਕੇ ‘ਤੰਦਰੁਸ਼ਤ ਸ਼ਰੀਰ’ ਮੈਰਾਥਨ ਦਾ ਆਯੋਜਨ

ਦਿੱਲੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਮੌਕੇ ‘ਤੰਦਰੁਸ਼ਤ ਸ਼ਰੀਰ’ ਮੈਰਾਥਨ ਦਾ ਆਯੋਜਨ

ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਹੀਦੀ ਸ਼ਤਾਬਦੀ ਮੌਕੇ ‘ਤੰਦਰੁਸ਼ਤ ਸ਼ਰੀਰ’ ਦਾ ਸੁਨੇਹਾ ਦੇਣ ਲਈ ਮੈਰਾਥਨ ਦਾ ਆਯੋਜਨ ਕੀਤਾ ਗਿਆ। ਇੰਡੀਆ ਗੇਟ ਦੇ ਸੀ-ਹੈਸ਼ਾਗਨ ਲਾੱਨ ਤੋਂ ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਲਗਭਗ 5 ਕਿਲੋਮੀਟਰ ਲੰਬੇ ਰੂਟ ‘ਤੇ ਹਜ਼ਾਰਾਂ ਨੌਜਵਾਨਾਂ, ਬਜੁਰਗਾਂ ਅਤੇ ਬੀਬੀਆਂ ਨੇ ਦੌੜ ਦਾ ਹਿੱਸਾ ਬਣਕੇ ‘ਫਸ਼ਟ ਇੰਡੀਆ ਵਿਕਟ੍ਰੀ ਰਨ’ ਮੈਰਾਥਨ ਦਾ ਮਾਣ ਵਧਾਇਆ।

ਜੇਤੂ ਲੜਕੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਤ ਕੀਤਾ ਗਿਆ
ਜੇਤੂ ਲੜਕੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਤ ਕੀਤਾ ਗਿਆ

ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਧਰਮ ਬਚਾਉਣ ਦਾ ਕਾਰਜ ਕਰਨ ਵਾਸਤੇ ਤੰਦਰੁਸ਼ਤ ਸਰੀਰ ਦੀ ਸਭ ਤੋਂ ਪਹਿਲਾਂ ਲੋੜ ਪੈਂਦੀ ਹੈ। ਉਨ੍ਹਾਂ ਕਿਹਾ ਕਿ ਸ਼ਹੀਦੀ ਸ਼ਤਾਬਦੀ ਮੌਕੇ ਕਮੇਟੀ ਨੇ ਵੱਖ-ਵੱਖ ਕਿਸਮ ਦੇ ਪ੍ਰੋਗਰਾਮ ਰਖਕੇ ਸਮੂਹ ਫਿਰਕਿਆਂ ਦੇ ਨਾਲ ਜਿਥੇ ਸਾਂਝ ਪਾਉਣ ਦੀ ਕੋਸ਼ਿਸ਼ ਕੀਤੀ ਹੈ ਉਥੇ ਹੀ ਹਰ ਉਮਰ ਅਤੇ ਤੱਬਕੇ ਦੀ ਸੋਚ ਅਨੁਸਾਰ ਪ੍ਰੋਗਰਾਮਾਂ ਦਾ ਖਰੜਾ ਤਿਆਰ ਕੀਤਾ ਹੈ। ਜੀ.ਕੇ. ਨੇ ਧਰਮ, ਰੰਗ ਅਤੇ ਜਾਤ ਤੋਂ ਉੱਪਰ ਉਠ ਕੇ ਮੈਰਾਥਨ ਵਿਚ ਭਾਗ ਲੈਣ ਆਏ ਲੋਕਾਂ ਦਾ ਸੁਆਗਤ ਕਰਦੇ ਹੋਏ ਬਾਬਾ ਬੰਦਾ ਸਿੰਘ ਜੀ ਦੀ ਸ਼ਹਾਦਤ ਦਾ ਸੁਨੇਹਾ ਪੂਰੀ ਦੁਨੀਆਂ ਵਿਚ ਜਾਣ ਦਾ ਵੀ ਦਾਅਵਾ ਕੀਤਾ।

ਜੀ.ਕੇ. ਨੇ ਕਿਹਾ ਕਿ ਸ਼ਤਾਬਦੀ ਮਨਾਉਣ ਤੋਂ ਪਹਿਲਾ ਹਿੰਦੁਸਤਾਨੀ ਸਿਰਫ਼ ਅੰਗਰੇਜਾਂ ਦੀ ਗੁਲਾਮੀ ਨੂੰ ਹੀ ਜੰਗੇ ਆਜ਼ਾਦੀ ਦੀ ਲੜਾਈ ਮੰਨਦੇ ਸਨ ਪਰ ਹੁਣ ਕਮੇਟੀ ਦੀ ਕੋਸ਼ਿਸ਼ਾਂ ਸਦਕਾ ਮੁਗਲਾਂ ਦੀ ਗੁਲਾਮੀ ਦੇ ਖਿਲਾਫ਼ ਬਾਬਾ ਜੀ ਵੱਲੋਂ ਲੜੀ ਗਈ ਲੜਾਈ ਨੂੰ ਵੀ ਦੇਸ਼ਵਾਸੀ ਜੰਗੇ ਆਜ਼ਾਦੀ ਦੀ ਲੜਾਈ ਵੱਜੋਂ ਮੰਨਣ ਲਗ ਪਏ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਬਿਨਾਂ ਧਾਰਮਿਕ ਭੇਦਭਾਵ ਦੇ ਗੁਰੂ ਘਰਾਂ ਵਿਚ ਸ਼ਰਧਾਲੂ ਆਉਂਦੇ ਹਨ ਉਸੇ ਤਰ੍ਹਾਂ ਹੀ ਮੈਰਾਥਨ ਵਿਚ ਭਾਗ ਲੈਣ ਵਾਲੇ ਲੋਕਾਂ ਨੇ ਸਿੱਖ ਧਰਮ ਦੀ ਮਕਬੂਲੀਅਤ ਹਰ ਫਿਰਕੇ ਵਿਚ ਹੋਣ ਦੀ ਗਵਾਹੀ ਭਰ ਦਿੱਤੀ ਹੈ।

ਮੈਰਾਥਨ ’ਚ ਪਹਿਲੇ 10 ਨੰਬਰ ‘ਤੇ ਆਉਣ ਵਾਲੇ ਲੜਕੇ ਅਤੇ ਲੜਕੀਆਂ ਨੂੰ ਵੱਖ-ਵੱਖ ਗਰੁੱਪਾਂ ਵਿਚ ਪ੍ਰਬੰਧਕਾ ਵੱਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਮੈਡਲ ਅਤੇ ਸਰਟੀਫੀਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਧਾਰਮਿਕ ਸਦਭਾਵ ਦਾ ਨਜ਼ਾਰਾ ਜੇਤੂਆਂ ਦੇ ਵਿਚ ਵੀ ਨਜ਼ਰ ਆਇਆ ਜਿਥੇ ਲੜਕਿਆਂ ਵਿਚ ਪਹਿਲੇ ਨੰਬਰ ਤੇ ਹਿੰਦੂ ਦੂਜੇ ਨੰਬਰ ਤੇ ਸਿੱਖ ਅਤੇ ਤੀਜੇ ਨੰਬਰ ਤੇ ਮੁਸਲਮਾਨ ਧਰਮ ਵਿਚ ਆਸਥਾ ਰੱਖਣ ਵਾਲੇ ਜੇਤੂ ਰਹੇ।

ਇਸ ਮੌਕੇ ਇੰਡੀਆ ਗੇਟ ਲਾੱਨ ’ਚ ਗਾਇਕ ਸਿਮਰਨਜੀਤ ਸਿੰਘ ਨੇ ਬਾਬਾ ਜੀ ਬਾਰੇ ਆਪਣੇ ਗਾਏ ਧਾਰਮਿਕ ਗੀਤ ਦੀ ਵੀ ਪੇਸ਼ਕਾਰੀ ਕੀਤੀ। ਕਮੇਟੀ ਦੇ ਮੁਖ ਸਲਾਹਕਾਰ ਕੁਲਮੋਹਨ ਸਿੰਘ, ਧਰਮ ਪ੍ਰਚਾਰ ਕਮੇਟੀ ਚੇਅਰਮੈਨ ਪਰਮਜੀਤ ਸਿੰਘ ਰਾਣਾ, ਸਾਬਕਾ ਵਿਧਾਇਕ ਜਤਿੰਦਰ ਸਿੰਘ ਸ਼ੰਟੀ, ਕਮੇਟੀ ਮੈਂਬਰ ਤਨਵੰਤ ਸਿੰਘ, ਕੈਪਟਨ ਇੰਦਰਪ੍ਰੀਤ ਸਿੰਘ, ਪਰਮਜੀਤ ਸਿੰਘ ਚੰਢੋਕ, ਗੁਰਵਿੰਦਰ ਪਾਲ ਸਿੰਘ, ਸਪੋਰਟ ਡਾਇਰੈਕਟਰ ਸਵਰਨਜੀਤ ਸਿੰਘ ਬਰਾੜ, ਅਕਾਲੀ ਆਗੂ ਵਿਕਰਮ ਸਿੰਘ, ਪੁਨੀਤ ਸਿੰਘ ਚੰਢੋਕ, ਹਰਜੀਤ ਸਿੰਘ ਬੇਦੀ, ਪੁਨਪ੍ਰੀਤ ਸਿੰਘ ਤੇ ਗਗਨਦੀਪ ਸਿੰਘ ਛਿਆਸੀ ਨੇ ਖਿਡਾਰੀਆਂ ਦੀ ਹੌਸਲਾ ਅਫਜਾਈ ਕੀਤੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਦਿ.ਸਿ.ਗੁ.ਪ੍ਰ.ਕ) ਨੇ 1984 ਦੀ ਸਿੱਖ ਨਸਲਕੁਸ਼ੀ ਦੇ ਕੇਸ ਵਿਚ ਦੋਸ਼ੀ ਪਾਏ ਗਏ ਸੱਜਣ ਕੁਮਾਰ ਦੀ ਜਮਾਨਤ ਅਰਜੀ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਹੈ।
ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਦਿੱਲੀ ਸਰਕਾਰ ’ਤੇ 1984 ਦੀ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਬਚਾਉਣ ਦਾ ਦੋਸ਼ ਲਾਉਂਦਿਆਂ ਕਿਹਾ ਹੈ ਕਿ ਦਿੱਲੀ ਸਰਕਾਰ ਵੱਲੋਂ ਕੇਂਦਰ ਸਰਕਾਰ ਦੀ ਐਸ.ਆਈ.ਟੀ. ਦੀ
ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਦਿੱਲੀ ਇਕਾਈ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਦੇ ਕਾਰਜਭਾਰ ਸੀਨੀਅਰ ਮੀਤ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੂੰ ਸੌਂਪਦਿਆਂ ਆਪਣੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: