Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਨੇਪਾਲ ਦੇ ਭੁਚਾਲ ਪੀੜਤਾਂ ਲਈ ਲੰਗਰ ਦੀ ਸੇਵਾ ਸ਼ੁਰੂ

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਨੇਪਾਲ ਦੇ ਭੁਚਾਲ ਪੀੜਤਾਂ ਲਈ ਲੰਗਰ ਦੀ ਸੇਵਾ ਸ਼ੁਰੂ

ਨਵੀਂ ਦਿੱਲੀ (30 ਅਪ੍ਰੈਲ, 2015): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੇਪਾਲ ’ਚ ਕਾਠਮੰਡੂ ਦੇ ਨੇੜੇ ਦੇ ਦੋ ਪਿੰਡਾਂ ਵਿੱਚ ਲੰਗਰ ਪਕਾਉਣ ਅਤੇ ਛਕਾਉਣ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦਿੱਲੀ ਕਮੇਟੀ ਦੇ ਨੁਮਾਇੰਦੇ ਪੁਨੀਤ ਸਿੰਘ ਚੰਢੋਕ ਨੇ ਦੱਸਿਆ ਕਿ ਕਾਠਮੰਡੂ ਸ਼ਹਿਰ ਤੋਂ ਉਤਰ ਵੱਲ 25 ਕਿਲੋਮੀਟਰ ਦੂਰ ਪਿੰਡ ਸ਼ੰਖੂ ਅਤੇ ਦੱਖਣ ਵੱਲ 25 ਕਿਲੋਮੀਟਰ ਦੂਰ ਖੋਖਣਾ ਵਿਖੇ ਲੰਗਰ ਕੈਂਪ ਦੀ ਸ਼ੁਰੂਆਤ ਕੀਤੀ ਗਈ ਹੈ।

ਚੰਢੋਕ ਨੇ ਕਿਹਾ ਕਿ ਦਿੱਲੀ ਦੇ ਗੁਰਦੁਆਰਾ ਬੰਗਲਾ ਸਾਹਿਬ ਤੋਂ ਲੰਗਰ ਪਕਾ ਕੇ ਜਦੋਂ ਕਾਠਮੰਡੂ ਭੇਜਿਆ ਜਾਂਦਾ ਹੈ ਤਾਂ ਇਸ ਭੇਜਣ ਸਮੇਂ ਦੌਰਾਨ ਵੱਖ-ਵੱਖ ਤਕਨੀਕੀ ਅਤੇ ਜਰੂਰੀ ਨਿਯਮਾਂ ਦਾ ਪਾਲਣ ਏਅਰਫੋਰਸ ਨੂੰ ਕਰਨਾ ਪੈਂਦਾ ਸੀ, ਜਿਸ ਕਰਕੇ ਲੰਗਰ ਨੂੰ ਸੁਚੱਜੇ ਢੰਗ ਨਾਲ ਕਾਠਮੰਡੂ ਤੱਕ ਪੁੱਜਣ ’ਚ ਕਾਫੀ ਦੇਰ ਲਗਦੀ ਸੀ।ਨੇਪਾਲ ਪ੍ਰਸ਼ਾਸ਼ਨ ਅਤੇ ਭਾਰਤ ਸਰਕਾਰ ਵੱਲੋਂ ਦਿੱਤੀ ਗਈ ਸਲਾਹ ਤੋਂ ਬਾਅਦ ਹੀ ਦਿੱਲੀ ਕਮੇਟੀ ਵੱਲੋਂ ਇਹਨਾਂ ਅਸਥਾਨਾਂ ’ਤੇ ਵੱਖ-ਵੱਖ ਲੰਗਰ ਕੈਂਪ ਸਥਾਪਤ ਕੀਤੇ ਜਾਣ ਦੀ ਗੱਲ ਚੰਢੋਕ ਨੇ ਕੀਤੀ।

ਚੰਢੋਕ ਨੇ ਦੱਸਿਆ ਕਿ ਦਿੱਲੀ ਕਮੇਟੀ ਵੱਲੋਂ ਦਿੱਲੀ ਤੋਂ ਫੂਡ ਪੈਕੇਟ ਦੇ ਇਲਾਵਾ, ਨਮਕ ਪਾਰੇ, ਸ਼ੱਕਰ ਪਾਰੇ, ਮੱਠੀਆਂ, ਕੰਬਲ, ਟੈਂਟ ਆਦਿ ਦੀ ਵੱਡੀ ਤਾਦਾਦ ਵਿੱਚ ਰੋਜ਼ਾਨਾ ਪੱਧਰ ’ਤੇ ਭਾਰਤੀ ਵਾਯੂ ਸੈਨਾ ਨੂੰ ਸੌਂਪੇ ਜਾ ਰਹੇ ਹਨ।

ਨੇਪਾਲ ਵਿੱਚ ਇਹਨਾਂ ਲੰਗਰ ਕੈਂਪਾਂ ਦੀ ਸੰਭਾਲ ਦਿੱਲੀ ਕਮੇਟੀ ਵੱਲੋਂ ਸਾਬਕਾ ਵਿਧਾਇਕ ਜਤਿੰਦਰ ਸਿੰਘ ਸ਼ੰਟੀ, ਦਿੱਲੀ ਕਮੇਟੀ ਮੈਂਬਰ ਚਮਨ ਸਿੰਘ, ਸਮਰਦੀਪ ਸਿੰਘ ਸੰਨੀ ਅਤੇ ਯੂਥ ਅਕਾਲੀ ਦਲ ਦਿੱਲੀ ਇਕਾਈ ਦੇ ਕਾਰਜਕਾਰੀ ਪ੍ਰਧਾਨ ਮਨਜੀਤ ਸਿੰਘ ਔਲਖ ਵੱਲੋਂ ਕੀਤੀ ਜਾ ਰਹੀ ਹੈ, ਜਿਨ੍ਹਾਂ ਦੇ ਨਾਲ ਦਿੱਲੀ ਕਮੇਟੀ ਦੇ ਲਾਂਗਰੀ, ਸੇਵਾਦਾਰ ਅਤੇ ਸਥਾਨਕ ਪਿੰਡ ਵਾਸੀ ਲੰਗਰ ਪਕਾਉਣ ਅਤੇ ਵਰਤਾਉਣ ਵਿੱਚ ਸਹਿਯੋਗ ਕਰ ਰਹੇ ਹਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ (DSGMC) ਦੀਆਂ ਸਾਲ 2021 'ਚ ਹੋਣ ਵਾਲੀਆਂ ਆਮ ਚੋਣਾਂ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ।
ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ ਦੇ ਹਾਲੀਆ ਬਿਆਨ ਦਾ ਵਿਦੇਸ਼ੀ ਸਿੱਖਾਂ ਵੱਲੋਂ ਤਿੱਖਾ ਪ੍ਰਤੀਕਰਮ ਆ ਰਿਹਾ ਹੈ।
ਸੱਜਣ ਕੁਮਾਰ ਦੀ ਸਿਹਤ ਬਾਰੇ ਏਮਜ਼ ਦੀ ਮੈਡੀਕਲ ਰਿਪੋਰਟ ਨੂੰ ਸਰਬੀਮਾਲਾ ਮਾਮਲੇ ਦੀ ਸੁਣਵਾਈ ਮੁਕੰਮਲ ਹੋਣ ਤੋਂ ਬਾਅਦ ਹੀ ਵੇਖਿਆ ਜਾਵੇਗਾ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਪਹਿਲੇ ਪਾਤਿਸ਼ਾਹ ਗੁਰੂ ਨਾਨਕ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: