Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਦਿੱਲੀ ਗੁਰਦੁਆਰਾ ਚੋਣਾਂ: ਵੋਟਾਂ ਦੀ ਗਿਣਤੀ ਅੱਜ, ਸ਼ਾਮ 4 ਵਜੇ ਤਕ ਨਤੀਜੇ ਆ ਜਾਣਗੇ

ਦਿੱਲੀ ਗੁਰਦੁਆਰਾ ਚੋਣਾਂ: ਵੋਟਾਂ ਦੀ ਗਿਣਤੀ ਅੱਜ, ਸ਼ਾਮ 4 ਵਜੇ ਤਕ ਨਤੀਜੇ ਆ ਜਾਣਗੇ

ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਹਾਊਸ ਲਈ 26 ਫਰਵਰੀ ਨੂੰ ਪਈਆਂ ਵੋਟਾਂ ਦੀ ਗਿਣਤੀ ਅੱਜ (1 ਮਾਰਚ) ਸਵੇਰੇ 8 ਵਜੇ ਸ਼ੁਰੂ ਹੋ ਗਈ ਤੇ ਸ਼ਾਮ 4 ਵਜੇ ਤੱਕ ਨਤੀਜੇ ਆ ਜਾਣਗੇ। ਦਿੱਲੀ ਸਰਕਾਰ ਦੇ ਗੁਰਦੁਆਰਾ ਚੋਣ ਡਾਇਰੈਕਟੋਰੇਟ ਦੇ ਅਧਿਕਾਰੀ ਨੇ ਦੱਸਿਆ ਕਿ ਪੰਜ ਥਾਵਾਂ ਉਪਰ ਕੁੱਲ 560 ਬਕਸੇ ਸੁਰੱਖਿਆ ਹੇਠ ਰੱਖੇ ਗਏ ਸਨ। ਉਨ੍ਹਾਂ ਦੱਸਿਆ ਕਿ 25 ਆਬਜ਼ਰਵਰ ਲਾਏ ਗਏ ਹਨ ਤੇ ਹਰੇਕ ਵਾਰਡ ਲਈ ਤਿੰਨ-ਤਿੰਨ ਅਧਿਕਾਰੀਆਂ ਦੀਆਂ ਦੋ-ਦੋ ਟੀਮਾਂ ਗਿਣਤੀ ਲਈ ਲਾਈਆਂ ਗਈਆਂ ਹਨ।

ਪ੍ਰਤੀਕਾਤਮਕ ਤਸਵੀਰ
ਪ੍ਰਤੀਕਾਤਮਕ ਤਸਵੀਰ

ਇਸ ਤਰ੍ਹਾਂ ਕੁੱਲ 276 ਅਧਿਕਾਰੀ ਪਈਆਂ ਸਾਰੀਆਂ 1,75,543 ਵੋਟਾਂ ਦੀ ਗਿਣਤੀ ਕਰਨਗੇ। ਵੋਟਾਂ ਦੀ ਗਿਣਤੀ ਪੰਜ ਕੇਂਦਰਾਂ ਆਈਟੀਆਈ ਤਿਲਕ ਨਗਰ (ਜੇਲ੍ਹ ਰੋਡ), ਆਈਟੀਆਈ (ਔਰਤ) ਵਿਵੇਕ ਵਿਹਾਰ (ਸ਼ਾਹਦਰਾ), ਆਈਟੀਆਈ ਖਿਚੜੀਪੁਰ (ਦਿੱਲੀ), ਆਰੀਆਭੱਟ ਪੋਲੀਟੈਕਨੀਕ ਜੀਟੀ ਕਰਨਾਲ ਰੋਡ, ਤੇ ਪੂਸਾ ਦੇ ਬੇਸਿਕ ਟ੍ਰੇਨਿੰਗ ਇੰਸਟੀਚਿਊਟ ਵਿੱਚ ਹੋਵੇਗੀ। ਅਧਿਕਾਰੀ ਨੇ ਦੱਸਿਆ ਕਿ ਗਿਣਤੀ ਕੇਂਦਰਾਂ ਵਿੱਚ ਸਿਰਫ਼ ਉਮੀਦਵਾਰ, ਉਨ੍ਹਾਂ ਦੇ ਕਾਊਂਟਿੰਗ ਏਜੰਟ ਜਿਨ੍ਹਾਂ ਨੂੰ ਚੋਣ ਵਿਭਾਗ ਵੱਲੋਂ ਪਾਸ ਜਾਰੀ ਕੀਤੇ ਹੋਣਗੇ ਤੇ ਪੱਤਰਕਾਰ (ਚੋਣ ਬੋਰਡ ਦੇ ਪਾਸ ਪ੍ਰਾਪਤ) ਹੀ ਜਾ ਸਕਣਗੇ ਤੇ ਹੋਰ ਕਿਸੇ ਨੂੰ ਅੰਦਰ ਜਾਣ ਦੀ ਆਗਿਆ ਨਹੀਂ ਹੋਵੇਗੀ। ਅਧਿਕਾਰੀ ਨੇ ਉਮੀਦ ਕੀਤੀ ਕਿ 10 ਤੋਂ ਲੈ ਕੇ 15 ਰਾਊਂਡ ਤੱਕ ਗਿਣਤੀ ਹੋ ਸਕਦੀ ਹੈ।

ਸਬੰਧਤ ਖ਼ਬਰ:

ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਲਈ ਹੋਈਆਂ ਚੋਣਾਂ ‘ਚ 55 ਫੀਸਦ ਵੋਟਰਾਂ ਨੇ ਵੋਟ ਨਹੀਂ ਪਾਈ …

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਪਹਿਲੇ ਪਾਤਿਸ਼ਾਹ ਗੁਰੂ ਨਾਨਕ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।
ਖਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ, ਪੰਜਾਬ ਮਨੁੱਖੀ ਅਧਕਾਰ ਸੰਗਠਨ ਅਤੇ ਮਨੁੱਖੀ ਅਧਿਕਾਰ ਇੰਨਸਾਫ ਸੰਘਰਸ਼ ਕਮੇਟੀ ਨੇ ਦਿੱਲੀ ਵਿੱਚ ਸਿੱਖ ਨੌਜਵਾਨ ਸਰਬਜੀਤ ਸਿੰਘ 'ਤੇ ਉਸ ਦੇ ਪੁੱਤਰ ਬਲਵੰਤ ਸਿੰਘ ਦੀ ਕੁੱਟਮਾਰ ਕਰਕੇ ਉਨ੍ਹਾਂ
1996 ਤੋਂ ਲਮਕੇ ਆ ਰਹੇ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਦੇ ਮੁਕੱਦਮੇ ਵਿੱਚ ਅਦਾਲਤ ਨੇ ਕਲ੍ਹ 70 ਦੋਸ਼ੀਆਂ ਦੀ ਸਜਾ ਬਰਕਰਾਰ ਰੱਖਣ ਦਾ ਫੈਸਲਾ ਸੁਣਾਇਆ ਹੈ । 1996 ਵਿੱਚ ਸੈਸ਼ਨ ਅਦਾਲਤ
ਦਮਦਮੀ ਟਕਸਾਲ (ਮਹਿਤਾ) ਦੇ ਮੁਖੀ ਬਾਬਾ ਹਰਨਾਮ ਸਿੰਘ ਧੁੰਮਾ ਨੇ ਦਿੱਲੀ ਦੇ ਵਿਰਾਸਤੀ ਦਿਆਲ ਸਿੰਘ ਮਜੀਠੀਆ ਕਾਲਜ (ਈਵਨਿੰਗ) ਦਾ ਨਾਂ ਬਦਲ ਕੇ 'ਵੰਦੇ ਮਾਤਰਮ ਮਹਾਵਿਦਿਆਲਾ'

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: