Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਦਿੱਲੀ ਚੋਣਾਂ:ਭਾਜਪਾ ਅਤੇ ਕਾਂਗਰਸ ਵੱਲੋਂ ਖੜੇ ਕੀਤੇ ਗਏ ਸਿੱਖ ਉਮੀਦਵਾਰ

ਦਿੱਲੀ ਚੋਣਾਂ:ਭਾਜਪਾ ਅਤੇ ਕਾਂਗਰਸ ਵੱਲੋਂ ਖੜੇ ਕੀਤੇ ਗਏ ਸਿੱਖ ਉਮੀਦਵਾਰ

ਨਵੀ ਦਿੱਲੀ ( 8 ਫਰਵਰੀ, 2015): ਭਾਰਤੀ ਜਨਤਾ ਪਾਰਟੀ ਨੇ ਦਿੱਲੀ ਹੋ ਹਟੀਆਂ ਚੋਣਾਂ ਵਿੱਚ ਦੋ ਸਿੱਖ ਉਮੀਦਵਾਰਾਂ ਨੂੰ ਪਾਰਟੀ ਉਮਦਿਵਾਰਾਂ ਵਜੋਂ ਚੋਣ ਮੈਦਾਨ ਵਿੱਚ ਉਤਾਰਿਆ, ਇਸਤੋਂ ਇਲਾਵਾ ਬਾਦਲ ਦਲ ਦੇ ਤਿੰਨ ਸਿੱਖ ਉਮੀਦਵਾਰਾਂ ਨੇ ਵੀ ਭਾਜਪਾ ਦੇ ਚੋਣ ਨਿਸ਼ਾਨ ‘ਤੇ ਚੋਣ ਲੜੀ ਹੈ।

ਆਰਪੀ ਸਿੰਘ, ਹਲਕਾ ਰਜਿੰਦਰ ਨਗਰ: ਆਰਪੀ ਸਿੰਘ ਸਾਲ 2013 ਵਿੱਚ ਹਲਕਾ ਵਿਧਾਇਕ ਵਜੋਂ ਚੋਣ ਜਿੱਤ ਚੁੱਕੇ ਹਨ।ਉਹ ਭਾਜਪਾ ਦੇ ਸਕੱਤਰ ਹਨ ਅਤੇ ਪਾਰਟੀ ਪ੍ਰਧਾਨ ਅਮਿਤ ਸ਼ਾਹ ਦੀ ਟੀਮ ਦੇ ਵੀ ਮੈਬਰ ਹਨ।ਉਹ ਸੀਨੀਅਰ ਭਾਜਪਾ ਆਗੂ ਅਤੇ ਭਾਰਤ ਦੇ ਵਿੱਤ ਮੰਤਰੀ ਅਰੁਣ ਜੇਤਲੀ ਦੇ ਵੀ ਨਜਦੀਕੀ ਹਨ।

ਐੱਮ ਐੱਸ ਧੀਰ, ਹਲਕਾ ਜੰਗਪੁਰਾ: ਐੱਮ ਐੱਸ ਧੀਰ ਬਾਦਲ ਦਲ ਤੋਂ ਆਮ ਆਦਮੀ ਪਾਰਟੀ ਵਿੱਚ ਚਲੇ ਗਏ ਸਨ ਅਤੇ ਸਾਲ 2013 ਵਿੱਚ ਚੋਣ ਜਿੱਤਕੇ ਵਿਧਾਨ ਸਭਾ ਦੇ ਸਪੀਕਰ ਬਣੇ ਸਨ।

ਕਾਂਗਰਸ ਵੱਲੋਂ ਚੋਣ ਲੜ ਰਹੇ ਸਿੱਖ ਉਮੀਦਵਾਰ:

ਪ੍ਰਹਿਲਾਦ ਸਿੰਘ ਸ਼ਾਹਨੇ, ਹਲਕਾ ਚਾਂਦਨੀ ਚੌਂਕ: ਮੁਲਸਮਾਨਾਂ ਦੀ ਭਾਰੀ ਹਮਾਇਤ ਨਾਲ ਚਾਰ ਵਾਰ ਵਿਧਾਨ ਸਭਾ ਚੋਣ ਜਿੱਤ ਚੁੱਕੇ ਹਨ, ਜਦਕਿ ਇਸ ਹਲਕੇ ਵਿੱਚ ਸਿੱਖ ਵਸੋਂ ਜਿਆਦਾ ਨਹੀਂ ਹੈ।

ਤਾਰਵਿੰਦਰ ਸਿੰਘ ਮਰਵਾਹ, ਹਲਕਾ ਜੰਗਪੁਰਾ: 15 ਸਾਲਾਂ ਤੋਂ ਹਲਕਾ ਵਿਧਾਇਕ ਅਤੇ ਸ਼ੀਲਾ ਦੀਕਸ਼ਤ ਦੀ ਸਰਕਾਰ ਵਿੱਚ ਪਾਰਲੀਮਾਨੀ ਸਕੱਤਰ ਰਹਿ ਚੁੱਕੇ ਹਨ। ਇਸ ਸਮੇਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤਰਿੰਗ ਮੈਂਬਰ ਹਨ ਅਤੇ ਉਹਨਾਂ ਦੀ ਆਪਣੀ ਪਾਰਟੀ ਦਾ ਨਾਮ ਹੈ ਕੇਂਦਰੀ ਗੁਰੂ ਸਿੰਘ ਸਭਾ।

ਸੁਰਿੰਦਰ ਪਾਲ ਸਿੰਘ ਬਿੱਟੂ, ਹਲਕਾ ਤੀਮਾਰਪੁਰ: ਸਿੱਖ ਕਤਲੇਆਮ ਦੇ ਦੋਸ਼ੀ ਜਗਦੀਸ਼ ਟਾਇਟਲਰ ਦਾ ਸ਼ਗਿਰਦ ਜੋ ਕਿ 2008 ਤੋਂ 2013 ਤੱਕ ਵਿਧਾਨਸਭਾ ਦਾ ਮੈਂਬਰ ਰਹਿ ਚੁੱਕਿਆ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ
ਇਹਨੀ ਦਿਨੀਂ ਇਹ ਗੱਲ ਮੁੜ ਅਖਬਾਰਾਂ ਅਤੇ ਬਿਜਲ-ਸੱਥ (ਸੋਸ਼ਲ ਮੀਡੀਆ) ਉੱਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਕੀ ਦਿੱਲੀ ਦਰਬਾਰ ਦੀ ਕੇਂਦਰੀ ਹਕੂਮਤ ਪੰਜਾਬ ਦੇ ਉੱਤਰ-ਪੱਛਮੀ ਇਲਾਕਿਆਂ ਨੂੰ ਵੱਖ
ਆਪ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਮੌਕੇ ਕੀਤਾ ਇਕਰਾਰਨਾਮਾ ਕਿ ਜੇਕਰ ਉਹਨਾਂ ਦੀ ਪਾਰਟੀ ਦੀ ਸਰਕਾਰ ਮੁੜ ਸੱਤਾ ਵਿੱਚ ਆਉਂਦੀ ਹੈ ਤਾਂ ਉਹ ਗ੍ਰੰਥੀਆਂ ਅਤੇ ਪੁਜਾਰੀਆਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: