Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਦਿੱਲੀ ਚੋਣਾਂ: ਆਮ ਆਦਮੀ ਪਾਰਟੀ ਦੇ ਚਾਰ ਸਿੱਖ ਉਮੀਦਵਾਰ

ਦਿੱਲੀ ਚੋਣਾਂ: ਆਮ ਆਦਮੀ ਪਾਰਟੀ ਦੇ ਚਾਰ ਸਿੱਖ ਉਮੀਦਵਾਰ

ਨਵੀ ਦਿੱਲੀ ( 8 ਫਰਵਰੀ, 2015): ਆਮ ਆਦਮੀ ਪਾਰਟੀ ਨੇ ਦਿੱਲ਼ੀ ਚੋਣਾਂ ਲਈ ਚਾਰ ਸਿੱਖ ਉਮੀਦਵਾਰਾਂ ਨੂੰ ਚੋਣ ਮੈਦਾਨ ‘ਚ ਉਤਾਰਿਆ ਹੈ।

ਜਰਨੈਲ ਸਿੰਘ ਪੱਤਰਕਾਰ
ਜਰਨੈਲ ਸਿੰਘ ਪੱਤਰਕਾਰ

ਜਰਨੈਲ ਸਿੰਘ ਪੱਤਰਕਾਰ, ਹਲਕਾ ਰਾਜ਼ੌਰੀ ਗਾਰਡਨ: ਜਰਨੈਲ ਸਿੰਘ ਸਾਬਕਾ ਪੱਤਰਕਾਰ ਉਸ ਸਮੇਂ ਸੁਰਖੀਆਂ ਵਿੱਚ ਆਏ ਜਦ ਉਨ੍ਹਾਂ ਤਤਕਾਲੀ ਗ੍ਰਹਿ ਮੰਤਰੀ ਪੀ ਚਿੰਦਰਮ ‘ਤੇ ਸਾਲ 2009 ਵਿੱਚ ਸਿੱਖ ਕਤਲੇਆਮ ਦੇ ਕੇਸਾਂ ਵਿੱਚ ਕੋਈ ਕਾਰਵਾਈ ਨਾ ਕਰਨ ਦੇ ਰੋਸ ਵਜੋਂ ਉਸਨੂੰ ਜੁੱਤੀ ਮਾਰੀ ਸੀ। ਉਹ 2014 ਦੀਆਂ ਲੋਕ ਸਭਾ ਚੋਣਾਂ ਵਿੱਚ ਪੱਛਮੀ ਦਿੱਲੀ ਤੋਂ ਆਪਣੀ ਸੀਟ ਹਾਰ ਗਏ ਸਨ। ਇਹ ਵਰਨਣਯੋਗ ਹੈ ਕਿ ਬੀਜੇਪੀ-ਬਾਦਲ ਦਲ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਮਨਜਿੰਦਰ ਸਿੰਘ ਸਰਸਾ ਵੀ ਇਸੇ ਹਲਕੇ ਤੋਂ ਚੋਣ ਲੜ ਰਹੇ ਹਨ।

 ਜਰਨੈਲ਼ ਸਿੰਘ, ਹਲਕਾ ਤਿਲਕ ਨਗਰ: ਜਰਨੈਲ ਸਿੰਘ ਪਹਿਲੀ ਵਾਰ ਸਾਲ 2013 ਵਿੱਚ ਆਮ ਆਦਮੀ ਪਾਰਟੀ ਦੀ ਟਿਕਟ ਤੇ ਇਸ ਹਲਕੇ ਤੋਂ ਚੋਣ ਜਿੱਤ ਚੁਕੇ ਹਨ। ਹੁਣ ਉਹ ਦੁਬਾਰਾ ਉਸੇ ਹਲਕੇ ਤੋਂ ਹੀ ਚੋਣ ਲੜ ਰਹੇ ਹਨ।

ਜਗਦੀਪ ਸਿੰਘ ਹਰੀ ਨਗਰ: ਜਗਦੀਪ ਸਿੰਘ ਸਾਲ 2013 ਵਿੱਚ ਹਰੀ ਨਗਰ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਟਿਕਟ ਤੇ ਚੋਣ ਜਿੱਤ ਚੁੱਕੇ ਹਨ।ਹੁਣ ਉਹ ਦੁਬਾਰਾ ਉਸੇ ਹਲਕੇ ਤੋਂ ਹੀ ਚੋਣ ਲੜ ਰਹੇ ਹਨ।

ਅਵਤਾਰ ਸਿੰਘ, ਹਲਕਾ ਕਾਲਕਾ ਜੀ: ਅਵਤਾਰ ਸਿੰਘ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਖ ਕਮੇਟੀ ਦੇ ਸਾਬਕਾ ਮੈਂਬਰ ਹਨ।ਇਸ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਜੋਂ ਚੋਣ ਲੜ ਰਹੇ ਹਨ। ਉਨ੍ਹਾਂ ਦਾ ਮੁੱਖ ਮੁਕਾਬਲਾ ਬਾਦਲ ਦਲ ਦੇ ਉਮੀਦਵਾਰ ਹਰਮੀਤ ਕਾਲਕਾ ਜੀ ਨਾਲ ਹੈ, ਜੋਕਿ ਭਾਜਪਾ ਦੇ ਚੋਣ ਨਿਸ਼ਾਨ ਕਮਲ ਦੇ ਫੁੱਲ ‘ਤੇ ਚੋਣ ਲੜ ਰਹੇ ਹਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ
ਇਹਨੀ ਦਿਨੀਂ ਇਹ ਗੱਲ ਮੁੜ ਅਖਬਾਰਾਂ ਅਤੇ ਬਿਜਲ-ਸੱਥ (ਸੋਸ਼ਲ ਮੀਡੀਆ) ਉੱਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਕੀ ਦਿੱਲੀ ਦਰਬਾਰ ਦੀ ਕੇਂਦਰੀ ਹਕੂਮਤ ਪੰਜਾਬ ਦੇ ਉੱਤਰ-ਪੱਛਮੀ ਇਲਾਕਿਆਂ ਨੂੰ ਵੱਖ
ਆਪ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਮੌਕੇ ਕੀਤਾ ਇਕਰਾਰਨਾਮਾ ਕਿ ਜੇਕਰ ਉਹਨਾਂ ਦੀ ਪਾਰਟੀ ਦੀ ਸਰਕਾਰ ਮੁੜ ਸੱਤਾ ਵਿੱਚ ਆਉਂਦੀ ਹੈ ਤਾਂ ਉਹ ਗ੍ਰੰਥੀਆਂ ਅਤੇ ਪੁਜਾਰੀਆਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: