Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਦਿੱਲੀ ਦਰਬਾਰ ਤਾਕਤਾਂ ਦੀ ਨੁਮਾਇਸ਼ ਤੇ ਨੌਜਵਾਨਾਂ ਦੀਆਂ ਗ੍ਰਿਫਤਾਰੀਆਂ ਨਾਲ ਪੰਜਾਬ ਤੇ ਸਿੱਖਾਂ ਨੂੰ ਖੌਫਜਦਾ ਕਰਨ ਦਾ ਯਤਨ ਕਰ ਰਹੀ ਹੈ: ਪੰਥ ਸੇਵਕ ਸ਼ਖਸੀਅਤਾਂ

ਦਿੱਲੀ ਦਰਬਾਰ ਤਾਕਤਾਂ ਦੀ ਨੁਮਾਇਸ਼ ਤੇ ਨੌਜਵਾਨਾਂ ਦੀਆਂ ਗ੍ਰਿਫਤਾਰੀਆਂ ਨਾਲ ਪੰਜਾਬ ਤੇ ਸਿੱਖਾਂ ਨੂੰ ਖੌਫਜਦਾ ਕਰਨ ਦਾ ਯਤਨ ਕਰ ਰਹੀ ਹੈ: ਪੰਥ ਸੇਵਕ ਸ਼ਖਸੀਅਤਾਂ

ਚੰਡੀਗੜ੍ਹ : ਪੰਥ ਸੇਵਕ ਜੁਝਾਰੂ ਸ਼ਖ਼ਸੀਅਤਾਂ ਨੇ ਬੀਤੇ ਦਿਨੀਂ ਇਕ ਸਾਂਝਾ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਦਿੱਲੀ ਦਰਬਾਰ (ਹਿੰਦ ਸਟੇਟ) ਵੱਲੋਂ ਮਿੱਥ ਕੇ ਪੰਜਾਬ ਵਿਚ ਦਹਿਸ਼ਤ ਦਾ ਮਹੌਲ ਬਣਾਇਆ ਜਾ ਰਿਹਾ ਹੈ। ਜਿਸ ਢੰਗ ਨਾਲ ਜਾਣਕਾਰੀ ਤੇ ਆਪਸੀ ਤਾਲਮੇਲ ਦੇ ਸਰੋਤ (ਇੰਟਰਨੈਟ) ਬੰਦ ਕਰਕੇ ਪੰਜਾਬ ਭਰ ਵਿਚੋਂ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਜਾ ਰਿਹਾ ਹੈ ਉਹ ਦਰਸਾਉਂਦਾ ਹੈ ਕਿ ਦਿੱਲੀ ਦਰਬਾਰ ਪੰਜਾਬ ਤੇ ਸਿੱਖਾਂ ਵਿਰੁਧ ਵਿਆਪਕ ਬਿਰਤਾਂਤ ਸਿਰਜਣ ਦੀ ਮੁਹਿੰਮ ਵਿੱਢ ਚੁੱਕਾ ਹੈ। ਕਿਸੇ ਮਾਮਲੇ ਵਿਚ ਲੋੜੀਂਦੇ ਵਿਅਕਤੀ ਦੀ ਗ੍ਰਿਫਤਾਰੀ ਬਾਰੇ ਤੈਅ ਨੇਮਾਂ ਨੂੰ ਛਿੱਕੇ ਟੰਗ ਕੇ ਜਿਸ ਢੰਗ ਨਾਲ ਰਾਜ-ਸੱਤਾ ਦੀ ਤਾਕਤ ਦਾ ਪ੍ਰਦਰਸ਼ਨ ਕਰਕੇ ਇਹ ਗ੍ਰਿਫਤਾਰੀ ਮੁਹਿੰਮ ਚਲਾਈ ਜਾ ਰਹੀ ਹੈ ਉਹ ਦਰਸਾਉਂਦਾ ਹੈ ਕਿ ਹਕੂਮਤ ਪੰਜਾਬ ਤੇ ਸਿੱਖਾਂ ਨੂੰ ਦਹਿਸ਼ਤਜ਼ਦਾ ਕਰਨ ਤੇ ਬਦਨਾਮ ਕਰਨ ਲਈ ਸਭ ਹੱਦ-ਬੰਨੇ ਟੱਪ ਰਹੀ ਹੈ।

ਪੰਜਾਬ ਭਰ ਵਿਚ ਬੀਤੇ ਦਿਨ ਤੋਂ ਹੋ ਰਹੀਆਂ ਗ੍ਰਿਫਤਾਰੀਆਂ ਤੇ ਛਾਪੇਮਾਰੀ ਬਾਰੇ ਭਾਈ ਦਲਜੀਤ ਸਿੰਘ, ਭਾਈ ਨਰਾਇਣ ਸਿੰਘ, ਭਾਈ ਲਾਲ ਸਿੰਘ ਅਕਾਲਗੜ੍ਹ, ਭਾਈ ਭੁਪਿੰਦਰ ਸਿੰਘ ਭਲਵਾਨ, ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਰਜਿੰਦਰ ਸਿੰਘ ਮੁਗਲਵਾਲ, ਭਾਈ ਸਤਨਾਮ ਸਿੰਘ ਝੰਜੀਆਂ, ਭਾਈ ਅਮਰੀਕ ਸਿੰਘ ਈਸੜੂ, ਭਾਈ ਹਰਦੀਪ ਸਿੰਘ ਮਹਿਰਾਜ, ਭਾਈ ਮਨਜੀਤ ਸਿੰਘ ਫਗਵਾੜਾ ਅਤੇ ਭਾਈ ਸੁਖਦੇਵ ਸਿੰਘ ਡੋਡ ਨੇ ਕਿਹਾ ਕਿ ਇਹ ਸਾਰੀ ਕਾਰਵਾਈ ਪੰਜਾਬ ਤੇ ਸਿੱਖਾਂ ਨੂੰ ਬਦਨਾਮ ਕਰਕੇ ਨਿਖੇੜਨ ਅਤੇ ਨਿਸ਼ਾਨੇ ਉੱਤੇ ਲਿਆਉਣ ਦੀ ਉਸੇ ਲੜੀ ਦਾ ਹੀ ਅਗਲਾ ਹਿੱਸਾ ਹੈ ਜਿਸ ਤਹਿਤ ਸਿੱਖਾਂ ਵੱਲੋਂ ਕਰੋਨਾ ਮਹਾਂਮਾਰੀ ਦੌਰਾਨ ਕੀਤੀ ਮਨੁੱਖਤਾ ਦੀ ਸੇਵਾ ਅਤੇ ਕਿਰਸਾਨੀ ਸਾਂਝੇ ਸੰਘਰਸ਼ ਵਿਚ ਨਿਭਾਈ ਮੂਹਰੀ ਭੂਮਿਕਾ ਕਾਰਨ ਉਪਮਹਾਂਦੀਪ ਅਤੇ ਆਲਮੀ ਪੱਧਰ ਉੱਤੇ ਬਣੀ ਸਾਖ ਤੇ ਸਮਰੱਥਾ ਨੂੰ ਢਾਹ ਲਾਉਣ ਦੇ ਯਤਨ ਕੀਤੇ ਜਾ ਰਹੇ ਹਨ।

ਉਹਨਾ ਕਿਹਾ ਕਿ ਪੰਜਾਬ ਅਤੇ ਸਿੱਖਾਂ ਦੀ ਸਾਖ ਤੇ ਸਮਰੱਥਾ, ਅਤੇ ਸਿੱਖ ਨੌਜਵਾਨਾਂ ਵਿਚ ਆਈ ਚੇਤਨਾ ਦਿੱਲੀ ਦਰਬਾਰ ਨੂੰ ਭੈਭੀਤ ਕਰ ਰਹੀ ਹੈ ਜਿਸ ਕਾਰਨ ਦਿੱਲੀ ਦੀਆਂ ਏਜੰਸੀਆਂ ਪੰਜਾਬ ਦੇ ਹਾਲਾਤ ਵਿਚ ਅਸਥਿਰਤਾ ਵਾਲੀ ਸਥਿਤੀ ਬਣਾ ਕੇ ਰੱਖਣਾ ਚਾਹੁੰਦੀ ਹੈ ਤਾਂ ਕਿ ਜ਼ਬਰ-ਜੁਲਮ ਤੇ ਵਧੀਕੀ ਦੀਆਂ ਕਾਰਵਾਈਆਂ ਨੂੰ ਵਾਜਬ ਠਹਿਰਾਉਣ ਦਾ ਯਤਨ ਕੀਤਾ ਜਾ ਸਕੇ।

ਪੰਥਕ ਸ਼ਖ਼ਸੀਅਤਾਂ ਨੇ ਕਿਹਾ ਕਿ ਪੰਜਾਬ ਸਰਕਾਰ ਦਿੱਲੀ ਦਰਬਾਰ ਦੀ ਇਸ ਪੰਜਾਬ ਤੇ ਸਿੱਖ ਵਿਰੋਧੀ ਵਿਓਂਤਬੰਦੀ ਵਿੱਚ ਇੱਕ ਮੋਹਰੇ ਦੀ ਭੂਮਿਕਾ ਨਿਭਾਅ ਰਹੀ ਹੈ।

ਉਹਨਾ ਕਿਹਾ ਕਿ ਜਦੋਂ ਦੁਨੀਆ ਦੇ ਵੀਹ ਵੱਡੇ ਦੇਸ਼ਾਂ ਦੇ ਨੁਮਾਇੰਦੇ ਪੰਜਾਬ ਵਿਚ ਆਏ ਹੋਏ ਹਨ ਤਾਂ ਉਸ ਮੌਕੇ ਅਜਿਹੀ ਕਾਰਵਾਈ ਕਰਨੀ ਦਰਸਾਉਂਦੀ ਹੈ ਕਿ ਦਿੱਲੀ ਦਰਬਾਰ ਸਿੱਖਾਂ ਤੇ ਪੰਜਾਬ ਨੂੰ ਕੌਮਾਂਤਰੀ ਪੱਧਰ ਉੱਤੇ ਬਦਨਾਮ ਕਰਨਾ ਚਾਹੁੰਦੀ ਹੈ।

ਇਸ ਬਿਆਨ ਵਿਚ ਅੱਗੇ ਕਿਹਾ ਗਿਆ ਹੈ ਕਿ ਅਜਿਹੇ ਸਮੇਂ ਜਦੋਂ ਸਰਕਾਰ ਹਮਲਾਵਰ ਰੁਖ ਅਖਤਿਆਰ ਕਰ ਰਹੀ ਹੈ ਤਾਂ ਸਾਡੇ ਵਾਸਤੇ ਸਵੈਜਾਬਤਾ, ਇਕਾਗਰਤਾ ਤੇ ਆਪਸੀ ਇਤਫਾਕ ਬਣਾਈ ਰੱਖਣਾ ਲਾਜਮੀ ਹੈ। ਇਸ ਵਾਸਤੇ ਸਿੱਖਾਂ ਦੇ ਸਰਗਰਮ ਹਿੱਸਿਆਂ ਨੂੰ ਮੌਜੂਦਾ ਹਾਲਾਤ ਬਾਰੇ ਸਾਂਝੀ ਸਮਝ ਅਤੇ ਇਸ ਦੇ ਟਾਕਰੇ ਲਈ ਸਾਂਝੀ ਵਿਓਂਤ ਬੰਦੀ ਬਣਾਉਣ ਦੀ ਲੋੜ ਹੈ ਤਾਂ ਕਿ ਦਿੱਲੀ ਦਰਬਾਰ ਤੇ ਇਸ ਦੀ ਹੱਥਠੋਕਾ ਪੰਜਾਬ ਸਰਕਾਰ ਉੱਤੇ ਨੌਜਵਾਨਾਂ ਦੀਆਂ ਗ੍ਰਿਫਤਾਰੀਆਂ ਦਾ ਸਿਲਸਿਲਾ ਬੰਦ ਕਰਨ ਅਤੇ ਗ੍ਰਿਫਤਾਰ ਨੌਜਵਾਨਾਂ ਨਾਲ ਹੋਣ ਵਾਲੀ ਸੰਭਾਵੀ ਵਧੀਕੀ ਨੂੰ ਰੋਕਿਆ ਜਾ ਸਕੇ ਤੇ ਉਹਨਾ ਦੀਆਂ ਰਿਹਾਈਆਂ ਦਾ ਅਮਲ ਸ਼ੁਰੂ ਕਰਵਾਇਆ ਜਾ ਸਕੇ।

ਪੰਥਕ ਸ਼ਖ਼ਸੀਅਤਾਂ ਨੇ ਕਿਹਾ ਕਿ ਖਾਲਸਾ ਪੰਥ ਨੇ ਸਦਾ ਗੁਰੂ ਦੇ ਆਸਰੇ ਨਾਲ ਹੀ ਔਕੜਾਂ ਦਾ ਸਾਹਮਣਾ ਕਰਦਿਆਂ ਚਣੌਤੀਆਂ ਸਰ ਕੀਤੀਆਂ ਹਨ। ਮੌਜੂਦਾ ਸੰਕਟਾਂ ਵਿੱਚੋਂ ਨਿੱਕਲਣ ਦਾ ਰਾਹ ਵੀ ਆਪਣੀ ਜੜ੍ਹਾਂ ਨਾਲ ਜੁੜਨ ਅਤੇ ਆਪਣੇ ਜੀਵਨ ਅਮਲ ਵਿਚ ਗੁਰਮਤਿ ਨੂੰ ਧਾਰਨ ਕਰਕੇ ਗੁਰੂ ਓਟ ਸਦਕਾ ਦ੍ਰਿੜਤਾ ਲਿਆਉਣ ਵਿਚ ਹੀ ਪਿਆ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਥ ਸੇਵਕ ਜੁਝਾਰੂ ਸ਼ਖ਼ਸੀਅਤਾਂ ਦੇ ਪੰਚ ਪ੍ਰਧਾਨੀ ਜਥੇ ਨੇ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧ ਵਿੱਚ ਸਰਕਾਰੀ ਦਖਲ ਵਧਾਉਣ ਦੇ ਯਤਨਾਂ ਅਤੇ ਪੰਜਾਬ ਦੀ ਵੋਟ-ਸਿਆਸਤ ਨਾਲ ਜੁੜੇ ਵਿਵਾਦਾਂ ਕਾਰਨ
ਪੰਜਾਬ ਸਰਕਾਰ ਵੱਲੋਂ ਬਣਾਇਆ ਗਿਆ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਕਾਨੂੰਨ 2026’ ਖਾਲਸਾ ਪੰਥ ਦੇ ਪਾਤਿਸ਼ਾਹੀ ਦਾਅਵੇ ਵਿਚ ਦੁਨੀਆਦਾਰੀ ਸਰਕਾਰ ਦੀ ਗੈਰਸਿਧਾਂਤਕ ਤੇ ਅਧਾਰਹੀਣ ਦਖਲਅੰਦਾਜ਼ੀ ਹੈ ਜਿਸ
ਜਰਮਨੀ ਦੇ ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਵਿਖੇ ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ੍ਹ ਦੀ ਯਾਦ ਵਿੱਚ ਕਰਵਾਏ ਗਏ ਸ਼ਹੀਦੀ ਸਮਾਗਮ ਦੌਰਾਨ ਸਿੱਖ ਸੰਘਰਸ਼ ਵਿੱਚ ਸ਼ਹਾਦਤਾਂ ਪ੍ਰਾਪਤ ਕਰਨ ਵਾਲੀਆਂ ਧਰਮੀ ਬੀਬੀਆਂ ਦੀ
ਦਲ ਖਾਲਸਾ, ਪੰਚ ਪ੍ਰਧਾਨੀ ਜਥਾ, ਅਕਾਲ ਫੈਡਰੇਸ਼ਨ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਵੱਲੋਂ “ਖਾਲਿਸਤਾਨ: ਸਿਧਾਂਤ ਵਿਰਾਸਤ ਅਤੇ ਭਵਿੱਖ” ਸਿਰਲੇਖ ਤਹਿਤ ਇਕ ਸਾਂਝਾ ਨੀਤੀ ਦਸਤਾਵੇਜ ਜਾਰੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: