Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਦਿੱਲੀ ਦੇ ਲੈਫ. ਗਵਰਨਰ ਨੇ ਪ੍ਰੋ. ਭੁੱਲਰ ਦੀ ਫਾਂਸੀ ਉੱਤੇ ਵਕਤੀ ਤੌਰ ਉੱਤੇ ਰੋਕ ਲਾਈ

ਦਿੱਲੀ ਦੇ ਲੈਫ. ਗਵਰਨਰ ਨੇ ਪ੍ਰੋ. ਭੁੱਲਰ ਦੀ ਫਾਂਸੀ ਉੱਤੇ ਵਕਤੀ ਤੌਰ ਉੱਤੇ ਰੋਕ ਲਾਈ

ਨਵੀਂ ਦਿੱਲੀ (19 ਜੂਨ, 2013): ਅਖਬਾਰੀ ਹਵਾਲੇ ਨਾਲ ਹਾਸਲ ਹੋਈ ਜਾਣਕਾਰੀ ਅਨੁਸਾਰ ਦਿੱਲੀ ਦੇ ਲੈਫ. ਗਵਰਨਰ ਨੇ ਪ੍ਰੋ. ਦਵਿੰਦਰ ਪਾਲ ਸਿੰਘ ਭੁੱਲਰ ਦੀ ਫਾਂਸੀ ਦੀ ਸਜਾ ਨੂੰ ਹਾਲ ਦੀ ਘੜੀ ਟਾਲ ਦੇਣ ਦਾ ਫੈਸਲਾ ਲਿਆ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਇਹ ਫੈਸਲਾ ਦਿੱਲੀ ਸਰਕਾਰ ਦੇ ਸਿਹਤ ਮਹਿਕਮੇਂ ਵੱਲੋਂ ਬਣਾਏ ਗਏ ਡਾਕਟਰਾਂ ਦੇ ਬੋਰਡ ਦੀ ਉਸ ਰਿਪੋਰਟ ਦੇ ਅਧਾਰ ਉੱਤੇ ਲਿਆ ਗਿਆ ਹੈ ਜਿਸ ਵਿਚ ਡਾਕਟਰਾਂ ਵੱਲੋਂ ਪ੍ਰੋ. ਭੁੱਲਰ ਦੀ ਸਿਹਤ ਦੀ ਜਾਂਚ ਕਰਕੇ ਇਹ ਪੁਸ਼ਟੀ ਕੀਤੀ ਗਈ ਸੀ ਕਿ ਉਨ੍ਹਾਂ ਦੀ ਸਰੀਰਕ ਤੇ ਮਾਨਸਕ ਸਿਹਤ ਠੀਕ ਨਹੀਂ ਹੈ।

ਇੰਡੀਅਨ ਐਕਸਪ੍ਰੈਸ ਵੱਲੋਂ ਪ੍ਰਕਾਸ਼ਤ ਕੀਤੀ ਗਈ ਇਹ ਖਬਰ ਅਨੁਸਾਰ ਲੈ. ਗਵਰਨਰ ਦੇ ਫੈਸਲੇ ਦੀ ਜਾਣਕਾਰੀ ਡਾਇਰੈਕਟਰ ਜਨਰਲ (ਜੇਲ੍ਹਾਂ) ਤਿਹਾੜ ਨੂੰ ਦੇ ਦਿੱਤੀ ਗਈ ਹੈ।
ਇਹ ਦੱਸਣਯੋਗ ਹੈ ਕਿ ਦੁਨੀਆ ਭਰ ਵਿਚ ਵੱਸਦੇ ਸਿੱਖਾਂ ਸਮੇਤ ਭਾਰਤ ਤੇ ਦੁਨੀਆਂ ਦੇ ਹੋਰਨਾਂ ਜ਼ਮੀਰਦਾਰ ਤੇ ਇਨਸਾਫ ਪਸੰਦ ਲੋਕਾਂ ਵੱਲੋਂ ਪ੍ਰੋ. ਭੁੱਲਰ ਨੂੰ ਦਿੱਤੀ ਜਾਣ ਵਾਲੀ ਫਾਂਸੀ ਦਾ ਵਿਰੋਧ ਕੀਤਾ ਜਾ ਰਿਹਾ ਸੀ।

ਪ੍ਰੋ. ਭੁੱਲਰ ਦੇ ਮਾਮਲੇ ਨੇ ਭਾਰਤ ਦੇ ਨਿਆਂ ਪ੍ਰਬੰਧ ਨਾਲ ਸੰਬੰਧਤ ਰਹੀਆਂ ਕਈ ਨਾਮਵਰ ਹਸੀਆਂ ਨੂੰ ਵੀ ਝੰਜੋੜਿਆਂ ਅਤੇ ਉਹ ਨਿਆਂਪਾਲਕਾ ਰਾਹੀਂ ਕੀਤੇ ਜਾ ਰਹੇ ਇਸ ਸਿਆਸੀ ਕਲਤ ਖਿਲਾਫ ਬੋਲਣ ਲਈ ਮਜਬੂਰ ਹੋਏ, ਹਾਲਾਂਕਿ ਉਨ੍ਹਾਂ ਵੱਲੋਂ ਕੇਸ ਦੀਆਂ ਕਾਨੂੰਨੀ ਖਾਮੀਆਂ ਨੂੰ ਹੀ ਮੁੱਖ ਰੂਪ ਵਿਚ ਉਭਰਿਆ ਗਿਆ। ਇਨ੍ਹਾਂ ਵਿਚ ਪ੍ਰੈਸ ਟ੍ਰਸਟ ਆਫ ਇੰਡੀਆਂ ਦੇ ਚੇਅਰਮੈਨ ਜਸਟਿਸ (ਰਿਟਾ.) ਮਾਰਕੁੰਡੇ ਕਾਟਜੂ, ਪ੍ਰੋ. ਭੁੱਲਰ ਖਿਲਾਫ ਸੁਪਰੀਮ ਕੋਰਟ ਵਿਚ ਸਰਕਾਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਅਨੂਪ ਜੀ. ਚੌਧਰੀ ਅਤੇ ਜਸਟਿਸ (ਰਿਟਾ.) ਐਮ. ਬੀ. ਸ਼ਾਹ ਦੇ ਨਾਂ ਖਾਸ ਤੌਰ ਉੱਤੇ ਵਰਨਣਯੋਗ ਹਨ।

ਦਿੱਲੀ ਦੇ ਲੈਫ. ਗਵਰਨਰ ਵੱਲੋਂ ਲਏ ਗਏ ਇਸ ਫੈਸਲੇ ਨੇ ਪ੍ਰੋ. ਭੁੱਲਰ ਦੀ ਫਾਂਸੀ ਵਕਤੀ ਤੌਰ ਉੱਤੇ ਟਾਲ ਦਿੱਤੀ ਹੈ ਪਰ ਇਹ ਗੱਲ ਧਿਆਨ ਵਿਚ ਰੱਖਣਯੋਗ ਹੈ ਕਿ ਇਸ ਫੈਸਲੇ ਨਾਲ ਫਾਂਸੀ ਉੱਤੇ ਨਾ ਤਾਂ ਪੱਕੀ ਰੋਕ ਲੱਗੀ ਹੈ ਅਤੇ ਨਾਲ ਹੀ ਫਾਂਸੀ ਸਥਾਈ ਤੌਰ ਉੱਤੇ ਰੱਦ ਹੋਈ ਹੈ।

Execution of Prof. DPS Bhullar deferred by L-G of Delhi; Decision does not remove Prof. Bhullar from death row permanently

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਅਦਾਲਤ ਨੇ ਪ੍ਰੋ. ਭੁੱਲਰ ਬਾਰੇ ਸਥਿਤੀ ਜਿਉਂ ਦੀ ਤਿਉਂ ਬਣਾਏ ਰੱਖਣ ਬਾਰੇ ਹੁਕਮ ਸੁਣਾਉਂਦਿਆਂ ਸਰਕਾਰ ਨੂੰ ਜਵਾਬ ਦੇਣ ਲਈ ਕਿਹਾ ਹੈ।
ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਮੁੱਖ ਮੰਤਰੀ ਵਜੋਂ ਸੰਹੁ ਚੁੱਕ ਲਈ ਹੈ। ਉਸਦੀ ਪਾਰਟੀ ਨੇ ਦਿੱਲੀ ਵਿੱਚ ਹੁੰਝਾ ਫੇਰ ਜਿੱਤ ਪ੍ਰਾਪਤ ਕੀਤੀ ਹੈ। ਇਸੇ ਹਫਤੇ
ਦਿੱਲੀ, ਭਾਰਤ (21 ਨਵੰਬਰ, 2013): ਪੰਜਾਬ ਪੁਲਿਸ ਦੇ ਮੌਜੂਦਾ ਮੁਖੀ ਸੁਮੇਧ ਸੈਣੀ ਨੂੰ ਲੁਧਿਆਣਾ ਦੇ ਇਕ ਵਪਾਰਕ ਘਰਾਣੇ (ਸੈਣੀ ਮੋਰਟਜ਼) ਨਾਲ ਸੰਬੰਧਤ ਤਿੰਨ ਵਿਅਕਤੀਆਂ ਦੇ ਕਤਲ ਦੇ ਮਾਮਲੇ ਵਿਚ ਦਿੱਲੀ
ਸਿੱਖ ਸਿਆਸਤ ਵੱਲੋਂ ਬੀਤੇ ਦਿਨੀਂ ਪਾਠਕਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ “ਮੌਤ ਦੀ ਲਾਜਮੀ ਸਜਾ” ਵਾਲਾ ਕਾਨੂੰਨ ਰੱਦ ਕਰਨ ਬਾਰੇ ਭਾਰਤੀ ਸੁਪਰੀਮ ਕੋਰਟ ਦੇ ਆਏ ਫੈਸਲੇ ਤੇ ਪ੍ਰੋ: ਦਵਿੰਦਰਪਾਲ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: