ਨਵੀਂ ਦਿੱਲੀ: ਦਿੱਲੀ ਨਗਰ ਨਿਗਮ (MCD) ਚੋਣਾਂ ਦੇ ਨਤੀਜੇ ਆ ਗਏ ਹਨ। ਖ਼ਬਰ ਲਿਖੇ ਜਾਣ ਤਕ ਇਨ੍ਹਾਂ ਨਤੀਜਿਆਂ ‘ਚ ਭਾਜਪਾ ਨੇ 272 ਵਿਚੋਂ 181 ਸੀਟਾਂ ਜਿੱਤ ਕੇ ਪੂਰਨ ਬਹੁਮਤ ਹਾਸਲ ਕਰ ਲਿਆ ਹੈ। ਜਦਕਿ ਅਰਵਿੰਦ ਕੇਜਰੀਵਾਲ ਦੀ ਆਮ ਆਦਮੀ ਪਾਰਟੀ ਨੇ 45 ਸੀਟਾਂ ‘ਤੇ ਜਿੱਤ ਹਾਸਲ ਕੀਤੀ ਹੈ। ਦਿੱਲੀ ਨਗਰ ਨਿਗਮ ਦੀਆਂ ਚੋਣਾਂ ‘ਚ ਕਾਂਗਰਸ ਨੇ 29 ਸੀਟਾਂ ਹਾਸਲ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ।