Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਦਿੱਲੀ ਫਤਹਿ ਦਿਹਾੜੇ ਮੌਕੇ ਲਾਲ ਕਿਲ੍ਹੇ ’ਤੇ ਦਿੱਲੀ ਕਮੇਟੀ ਨੇ ਕਰਵਾਇਆ ਗੁਰਮਤਿ ਸਮਾਗਮ

ਦਿੱਲੀ ਫਤਹਿ ਦਿਹਾੜੇ ਮੌਕੇ ਲਾਲ ਕਿਲ੍ਹੇ ’ਤੇ ਦਿੱਲੀ ਕਮੇਟੀ ਨੇ ਕਰਵਾਇਆ ਗੁਰਮਤਿ ਸਮਾਗਮ

ਨਵੀਂ ਦਿੱਲੀ (22 ਮਾਰਚ 2015) : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਾਲ ਕਿਲੇ ’ਤੇ ਬਾਬਾ ਬਘੇਲ ਸਿੰਘ ਅਤੇ ਹੋਰ ਸਿੱਖ ਜਰਨੈਲਾਂ ਵੱਲੋਂ 1783 ਵਿੱਚ ਕੀਤੀ ਗਈ ਫਤਹਿ ਨੂੰ ਸਮਰਪਿਤ ਦਿੱਲੀ ਫਤਹਿ ਦਿਵਸ ਦੇ ਗੁਰਮਤਿ ਸਮਾਗਮ ਦੌਰਾਨ ਕਮੇਟੀ ਵੱਲੋਂ ਹਰ ਸਾਲ ਫਤਹਿ ਦਿਹਾੜੇ ਨੂੰ ਮਨਾਉਣ ਦਾ ਐਲਾਨ ਕੀਤਾ ਗਿਆ।

ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਧੰਨਵਾਦੀ ਭਾਸਣ ਦੌਰਾਨ ਸਹਿਯੋਗ ਦੇਣ ਵਾਲੀਆਂ ਸਿੱਖ ਸੰਗਤਾਂ, ਸੇਵਕ ਜਥੇਬੰਦੀਆਂ ਅਤੇ ਪੰਥਕ ਸਖਸ਼ੀਅਤਾਂ ਨੂੰ ਖਾਲਸੇ ਦੀ ਫਤਹਿ ਦੀ ਇਸ ਅਨੂਠੀ ਯਾਦ ਨੂੰ ਹਰ ਸਾਲ ਖਾਲਸਾਈ ਜਾਹੋ ਜਲਾਲ ਨਾਲ ਗੁਰਮਤਿ ਅਨੁਸਾਰ ਕਰਾਉਣ ਦਾ ਵੀ ਭਰੋਸਾ ਦਿੱਤਾ।

ਜੀ.ਕੇ. ਨੇ ਕਿਹਾ ਕਿ ਸਿੱਖਾਂ ਦੀਆਂ ਕੁਰਬਾਨੀਆਂ ਸੂਰਜ ਵਾਂਗ ਰੋਸ਼ਨੀ ਦਿੰਦੀਆਂ ਹਨ ਅਤੇ ਕੋਈ ਵੀ ਸਿੱਖ ਇਤਿਹਾਸ ਨੂੰ ਦਬਾਉਣ ਅਤੇ ਕੁਚਲਣ ਦੀ ਕੋਸ਼ਿਸ਼ ਨਹੀਂ ਕਰ ਸਕਦਾ।

dsgmc2
ਫਤਿਹ ਦਿਵਸ ਮੌਕੇ ਕਰਵਾਏ ਸਮਾਗਮ ਮੌਕੇ ਜੱਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਨੂੰ ਸਨਮਾਨਿਤ ਕਤਿਾ ਗਿਆ

ਇਸ ਤੋਂ ਪਹਿਲਾਂ ਪੰਥ ਪ੍ਰਸਿੱਧ ਰਾਗੀ ਭਾਈ ਅਮਰਜੀਤ ਸਿੰਘ ਪਟਿਆਲਾ, ਸ਼੍ਰੋਮਣੀ ਰਾਗੀ ਭਾਈ ਬਲਬੀਰ ਸਿੰਘ, ਗੁਰਦੁਆਰਾ ਸੀਸ ਗੰਜ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕੁਲਵੰਤ ਸਿੰਘ ਪ੍ਰਭਾਤ ਤੇ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਲਦੇਵ ਸਿੰਘ ਵਡਾਲਾ ਨੇ ਗੁਰਬਾਣੀ ਕੀਰਤਨ ਅਤੇ ਭਾਈ ਜਸਵੰਤ ਸਿੰਘ ਪਰਵਾਨਾ ਨੇ ਗੁਰਮਤਿ ਵਿਚਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ।

ਸਟੇਜ ਸਕੱਤਰ ਦੀ ਸੇਵਾ ਸੰਭਾਲ ਰਹੇ ਦਿੱਲੀ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਬਾਬਾ ਬੰਦਾ ਸਿੰਘ ਬਹਾਦਰ ਅਤੇ 740 ਸਿੰਘਾਂ ਦੀ ਲਾਸਾਨੀ ਸ਼ਹਾਦਤ ਨੂੰ 2016 ’ਚ ਦਿੱਲੀ ਕਮੇਟੀ ਵੱਲੋਂ ਮਨਾਉਣ ਦਾ ਵੀ ਐਲਾਨ ਕੀਤਾ।

DSgmc1
ਸਮਾਗਮ ਵਿੱਚ ਹਾਜ਼ਰ ਸੰਗਤ

ਅਮਰੀਕਾ ਦੀ ਫੌਜ ਦੀ ਤਾਲਿਬਾਨ ’ਤੇ ਕਾਬੂ ਨਾ ਪਾਉਣ ਦੀ ਨਾਕਾਮੀ ਨੂੰ ਉਜਾਗਰ ਕਰਦੇ ਹੋਏ ਸਿਰਸਾ ਨੇ ਸਿੰਘਾਂ ਵੱਲੋਂ ਅਫਗਾਨਿਸਤਾਨ ਤੱਕ ਬਿਨ੍ਹਾਂ ਕਿਸੇ ਬਦਲੇ ਦੀ ਭਾਵਨਾ ਦੇ ਜ਼ੁਲਮ ਦੇ ਨਾਸ ਲਈ ਦਰਜ ਕੀਤੀਆਂ ਗਈਆਂ ਜਿੱਤਾਂ ਨੂੰ ਵੀ ਯਾਦ ਕੀਤਾ।

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਅਤੇ ਸਾਬਕਾ ਰਾਜਸਭਾ ਮੈਂਬਰ ਤਰਲੋਚਨ ਸਿੰਘ ਨੇ ਵੀ ਦਿੱਲੀ ਕਮੇਟੀ ਵੱਲੋਂ ਫਤਹਿ ਦਿਹਾੜੇ ਮਨਾਉਣ ਦੀ ਸ਼ਲਾਘਾ ਕਰਦੇ ਹੋਏ ਗੁਰੂ ਸਾਹਿਬ ਵੱਲੋਂ ਬਖਸ਼ੀ ਗਈ ਸ਼ਹੀਦੀਆਂ ਦੀ ਵਿਰਾਸਤ ਨੂੰ ਸੰਭਾਲਣ ਦਾ ਵੀ ਸੱਦਾ ਦਿੱਤਾ।

ਡਾ. ਜਸਪਾਲ ਸਿੰਘ ਨੇ ਕਿਹਾ ਕਿ ਖਾਲਸਿਆਂ ਨੇ ਜਦੋਂ ਵੀ ਜ਼ੁਲਮ ਦੇ ਖਿਲਾਫ ਹਮਲਾ ਕੀਤਾ ਤਾਂ ਉਨ੍ਹਾਂ ਨੇ ਕਦੇ ਵੀ ਕਿਸੇ ਬੱਚੇ, ਔਰਤ ਜਾਂ ਤਾਕਤ ਤੋਂ ਕਮਜ਼ੋਰ ਮਨੁੱਖ ’ਤੇ ਕੋਈ ਵਾਰ ਨਹੀਂ ਕੀਤਾ ਕਿਉਂਕਿ ਗੁਰੂ ਗੋਬਿੰਦ ਸਿੰਘ ਜੀ ਨੇ ਸਾਨੂੰ ਸ਼ਸਤਰ ਜ਼ੁਲਮ ਕਰਨ ਵਾਸਤੇ ਨਹੀਂ ਸਗੋਂ ਜ਼ੁਲਮ ਦਾ ਨਾਸ਼ ਕਰਨ ਵਾਸਤੇ ਬਖਸ਼ੇ ਹਨ।

ਦਮਦਮੀ ਟਕਸਾਲ ਦੇ ਮੁੱਖੀ ਬਾਬਾ ਹਰਨਾਮ ਸਿੰਘ ਖਾਲਸਾ ਨੇ ਬਾਬਾ ਬਘੇਲ ਸਿੰਘ ਵੱਲੋਂ ਦਿੱਲੀ ਫਤਹਿ ਤੋਂ ਬਾਅਦ ਗੁਰਧਾਮਾਂ ਦੀ ਸੇਵਾ ਸੰਭਾਲ ਲਈ ਰਾਜ ਨੂੰ ਕੁਰਬਾਨ ਕਰ ਦੇਣ ਨੂੰ ਵੀ ਸਿੱਖ ਇਤਿਹਾਸ ਦੀ ਅਦੁੱਤੀ ਘਟਨਾ ਦੱਸਿਆ। ਦਿੱਲੀ ਦੇ ਗੁਰਧਾਮਾਂ ਦੀ ਹੋਂਦ ਰਹਿੰਦੇ ਤੱਕ ਬਾਬਾ ਬਘੇਲ ਸਿੰਘ ਜੀ ਦਾ ਨਾਮ ਅਮਰ ਰਹਿਣ ਦਾ ਵੀ ਖਾਲਸਾ ਨੇ ਦਾਅਵਾ ਕੀਤਾ। ਖਾਲਸਾ ਨੇ ਗੁਰੂ ਡੰਮ ਤੇ ਡੇਰਾਵਾਦ ਨੂੰ ਖਤਮ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਕੌਮ ਨੂੰ ਇੱਕ ਮੁੱਠ ਹੋਣ ਦਾ ਵੀ ਸੱਦਾ ਦਿੱਤਾ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਵਿਵਾਦਤ ਫ਼ਿਲਮ 'ਨਾਨਕ ਸ਼ਾਹ ਫ਼ਕੀਰ' ਜਾਰੀ ਹੋਣ ਦੇ ਰੋਸ ਵਜੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੇ ਦਫ਼ਤਰ ਅਤੇ ਇਸ ਨਾਲ ਸਬੰਧਤ ਸਮੂਹ ਵਿਿਦਅਕ ਅਦਾਰੇ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਕਮੇਟੀ ਮੈਂਬਰ ਆਪਣਿਆਂ ਹਲਕਿਆਂ ’ਚ ਫਿਲਮ ਦੇ ਪ੍ਰਦਰਸ਼ਨ ਨੂੰ ਰੋਕਣ ਵਾਸਤੇ ਸਥਾਨਿਕ ਸੰਗਤ ਦੇ ਨਾਲ ਸਿਨੇਮਾ ਹਾਲਾਂ ਦੇ ਬਾਹਰ ਮੋਰਚੇ ਲਗਾਉਣਗੇ। ਇਸ ਗੱਲ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਸਿੱਖਾਂ ਲਈ ਪਾਕਿਸਤਾਨ ਦਾ ਵੀਜ਼ਾ ਲੈਣ ਦੀ ਲੋੜ ਨੂੰ ਖਤਮ ਕਰਨ ਦੀ ਮੰਗ ਕੀਤੀ ਹੈ।ਇਹ ਮੰਗ ਖਾਲਸਾ ਦੇ ਜਨਮ
ਅਖੰਡ ਕੀਰਤਨੀ ਜਥੇ ਦੇ ਬਾਨੀ ਭਾਈ ਰਣਧੀਰ ਸਿੰਘ ਦੇ ਨਾਂ ’ਤੇ ਗੁਰਦੁਆਰਾ ਰਕਾਬਗੰਜ ਸਾਹਿਬ ਦੀ ਦਰਸ਼ਨੀ ਡਿਉਢੀ ਦਾ ਨਾਂ ਰੱਖਿਆ ਜਾਵੇਗਾ। ਇਸ ਗੱਲ ਦਾ ਐਲਾਨ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: