Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਦਿੱਲੀ ਵਿੱਚ ਦੋ-ਪਹੀਆ ਵਾਹਨਾਂ ਦੇ ਪਿੱਛੇ ਬੈਠਣ ਵਾਲੀਆਂ ਸਿੱਖ ਬੀਬੀਆਂ ਨੂੰ ਦਿੱਤੀ ਹੈਲਮਟ ਪਾਉਣ ਦੀ ਛੋਟ ਵਿੱਚ ਹਾਈਕੋਰਟ ਨੇ ਮੰਗਿਆ ਸਰਕਾਰ ਤੋਂ ਜਬਾਬ

ਦਿੱਲੀ ਵਿੱਚ ਦੋ-ਪਹੀਆ ਵਾਹਨਾਂ ਦੇ ਪਿੱਛੇ ਬੈਠਣ ਵਾਲੀਆਂ ਸਿੱਖ ਬੀਬੀਆਂ ਨੂੰ ਦਿੱਤੀ ਹੈਲਮਟ ਪਾਉਣ ਦੀ ਛੋਟ ਵਿੱਚ ਹਾਈਕੋਰਟ ਨੇ ਮੰਗਿਆ ਸਰਕਾਰ ਤੋਂ ਜਬਾਬ

Sikh bibiਨਵੀਂ ਦਿੱਲੀ, 2 ਅਕਤੂਬਰ,2014): ਅੱਜ ਦਿੱਲੀ ਹਾਈਕੋਰਟ ਨੇ ਦਿੱਲੀ ਸਰਕਾਰ ਵੱਲੌਂ ਦੋ-ਪਹੀਆ ਵਾਹਨਾਂ ਦੇ ਪਿੱਛ ਬੈਠਣੇ ਵਾਲੀਆਂ ਸਿੱਖ ਬੀਬੀਆਂ ਨੂੰ ਹੈਲਮੈੱਟ ਪਾਉਣ ਤੋਂ ਤੋਂ ਦਿੱਤੀ ਛੋਟ ਦੇ ਮਾਮਲੇ ਵਿੱਚ ਦਿੱਲੀ ਸਰਕਾਰ ਤੋਂ ਜਬਾਬ ਮੰਗਿਆ ਹੈ।

ਇਸ ਸਬੰਧੀ ਇਕ ਵਕੀਲ ਦੁਆਰਾ ਦਾਇਰ ਜਨਹਿਤ ਪਟੀਸ਼ਨ ਵਿਚ ਸਿੱਖ ਔਰਤਾਂ ਨੂੰ ਹੈਲਮਟ ਪਾਉਣ ਤੋਂ ਛੋਟ ਦੇਣ ‘ਤੇ ਸਵਾਲ ਉਠਾਉਂਦਿਆਂ ਕਿਹਾ ਗਿਆ ਹੈ ਕਿ ਮੋਟਰ ਵਹੀਕਲ ਕਾਨੂੰਨ ਮੁਤਾਬਿਕ ਸਿਰਫ ਸਿੱਖ (ਪੁਰਸ਼) ਨੂੰ ਹੈਲਮਟ ਪਾਉਣ ਦੀ ਛੋਟ ਦਿੱਤੀ ਗਈ ਹੈ ਨਾ ਕਿ ਸਿੱਖ ਔਰਤ ਨੂੰ ।

ਮੁੱਖ ਜੱਜ ਜੀ. ਰੋਹਿਣੀ ਦੀ ਅਗਵਾਈ ਵਾਲੀ ਬੈਂਚ ਅੱਗੇ ਪਟੀਸ਼ਨਕਰਤਾ ਐਡਵੋਕੇਟ ਭੁਪਿੰਦਰ ਪ੍ਰਤਾਪ ਸਿੰਘ ਨੇ ਕਿਹਾ ਕਿ ਦਿੱਲੀ ਮੋਟਰ ਐਕਟ 115(2) ਵਿਚ ਕੀਤੇ ਗਏ ਸੋਧ ‘ਚ ਜਿਸ ਤਰ੍ਹਾਂ ਸਿੱਖ ਔਰਤਾਂ ਨੂੰ ਹੈਲਮਟ ਪਾਉਣ ਦੀ ਛੋਟ ਦਿੱਤੀ ਗਈ ਹੈ, ਇਹ ਕਾਨੂੰਨ ਮੁਤਾਬਿਕ ਜਾਇਜ਼ ਨਹੀਂ ਹੈ ਕਿਉਂਕਿ ਐਕਟ ਮੁਤਾਬਿਕ ਸਿਰਫ ਸਿੱਖ ਵਿਅਕਤੀ ਨੂੰ ਹੀ ਛੋਟ ਦਿੱਤੀ ਗਈ ਹੈ।

ਦੱਸਣਯੋਗ ਹੈ ਕਿ ਰਾਜਧਾਨੀ ਵਿਚ ਹਾਲ ਹੀ ਵਿਚ ਦੋ-ਪਹੀਆ ਵਾਹਨਾਂ ਦੇ ਪਿੱਛੇ ਬੈਠਣ ਵਾਲੀ ਔਰਤ (ਸਿੱਖ ਔਰਤ ਨੂੰ ਛੱਡ ਕੇ) ਦੇ ਲਈ ਹੈਲਮਟ ਪਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਵਕੀਲ ਨੇ ਟਰਾਂਸਪੋਰਟ ਵਿਭਾਗ ਦੇ ਨੋਟੀਫੀਕੇਸ਼ਨ ਨੂੰ ਗੈਰ-ਕਾਨੂੰਨੀ ਅਤੇ ਅਸੰਵਿਧਾਨਿਕ ਦੱਸਦੇ ਹੋਏ ਇਸ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਪਹਿਲੇ ਪਾਤਿਸ਼ਾਹ ਗੁਰੂ ਨਾਨਕ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।
ਖਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ, ਪੰਜਾਬ ਮਨੁੱਖੀ ਅਧਕਾਰ ਸੰਗਠਨ ਅਤੇ ਮਨੁੱਖੀ ਅਧਿਕਾਰ ਇੰਨਸਾਫ ਸੰਘਰਸ਼ ਕਮੇਟੀ ਨੇ ਦਿੱਲੀ ਵਿੱਚ ਸਿੱਖ ਨੌਜਵਾਨ ਸਰਬਜੀਤ ਸਿੰਘ 'ਤੇ ਉਸ ਦੇ ਪੁੱਤਰ ਬਲਵੰਤ ਸਿੰਘ ਦੀ ਕੁੱਟਮਾਰ ਕਰਕੇ ਉਨ੍ਹਾਂ
1996 ਤੋਂ ਲਮਕੇ ਆ ਰਹੇ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਦੇ ਮੁਕੱਦਮੇ ਵਿੱਚ ਅਦਾਲਤ ਨੇ ਕਲ੍ਹ 70 ਦੋਸ਼ੀਆਂ ਦੀ ਸਜਾ ਬਰਕਰਾਰ ਰੱਖਣ ਦਾ ਫੈਸਲਾ ਸੁਣਾਇਆ ਹੈ । 1996 ਵਿੱਚ ਸੈਸ਼ਨ ਅਦਾਲਤ
ਦਮਦਮੀ ਟਕਸਾਲ (ਮਹਿਤਾ) ਦੇ ਮੁਖੀ ਬਾਬਾ ਹਰਨਾਮ ਸਿੰਘ ਧੁੰਮਾ ਨੇ ਦਿੱਲੀ ਦੇ ਵਿਰਾਸਤੀ ਦਿਆਲ ਸਿੰਘ ਮਜੀਠੀਆ ਕਾਲਜ (ਈਵਨਿੰਗ) ਦਾ ਨਾਂ ਬਦਲ ਕੇ 'ਵੰਦੇ ਮਾਤਰਮ ਮਹਾਵਿਦਿਆਲਾ'

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: