Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਦਿੱਲੀ ਵਿੱਚ ਸਰਕਾਰ ਬਣਾਉਣ ਲਈ ਕੀ ਕੀਤਾ ਜਾ ਰਿਹਾ ਹੈ: ਸੁਪਰੀਮ ਕੋਰਟ

ਦਿੱਲੀ ਵਿੱਚ ਸਰਕਾਰ ਬਣਾਉਣ ਲਈ ਕੀ ਕੀਤਾ ਜਾ ਰਿਹਾ ਹੈ: ਸੁਪਰੀਮ ਕੋਰਟ

Supreme Court of Indiaਨਵੀਂ ਦਿੱਲੀ (5 ਅਗਸਤ2014): ਅੱਜ ਸੁਪਰੀਮ ਕੋਰਟ ਨੇ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਤੋਂ ਪੁਛਿਆ ਕਿ ਦਿੱਲੀ ‘ਚ ਸਰਕਾਰ ਬਣਾਉਣ ਨੂੰ ਲੈ ਕੇ ਕੇਂਦਰ ਵੱਲੋਂ ਕੀ ਪਹਿਲ ਕੀਤੀ ਗਈ ਹੈ।

ਦਿੱਲੀ ਵਿੱਚ ਆਮ ਆਦਮੀ ਪਾਰਟੀ ਵੱਲੋਂ ਸਰਕਾਰ ਭੰਗ ਕਰਨ ਤੋਂ ਬਾਅਦ ਮੁਅੱਤਲ ਚੱਲ ਰਹੀ ਦਿੱਲੀ ਵਿਧਾਨ ਸਭਾ ਦੇ ਮਾਮਲੇ ਵਿੱਚ ਅੱਜ  ਸੁਪਰੀਮ ਕੋਰਟ ਨੇ ਕੇਂਦਰ ਤੋਂ ਦਿੱਲੀ ‘ਚ ਸਰਕਾਰ ਗਠਨ ਦੇ ਮਸਲੇ ‘ਤੇ ਪੁੱਛਿਆ ਹੈ ਕਿ ਇਸ ਦਿਸ਼ਾ ‘ਚ ਹੁਣ ਤੱਕ ਕੀ ਕੋਸ਼ਿਸ਼ ਹੋਈ ਹੈ?

ਸੁਪਰੀਮ ਕੋਰਟ ਨੇ ਅੱਜ ਦਿੱਲੀ ‘ਚ ਵਿਧਾਨ ਸਭਾ ਮੁਅੱਤਲ ਹੋਣ ਦੇ ਮਾਮਲੇ ‘ਤੇ ਸੁਣਵਾਈ ਕਰਦੇ ਹੋਏ ਕੇਂਦਰ ਤੋਂ ਇਹ ਜਾਣਕਾਰੀ ਦੇਣ ਨੂੰ ਕਿਹਾ ਕਿ ਰਾਜਧਾਨੀ ‘ਚ ਨਵੀਂ ਸਰਕਾਰ ਦੇ ਗਠਨ ਨੂੰ ਲੈ ਕੇ ਉਸ ਦੇ ਵੱਲੋਂ ਕੀ ਯਤਨ ਕੀਤੇ ਗਏ ਹਨ?

ਸੁਪਰੀਮ ਕੋਰਟ ਨੇ ਸਰਕਾਰ ਨੂੰ ਇਹ ਸਾਫ਼ ਕਰਨ ਨੂੰ ਕਿਹਾ ਕਿ ਦਿੱਲੀ ਵਿਧਾਨ ਸਭਾ ਕਦੋਂ ਤੱਕ ਮੁਅੱਤਲ ਰਹੇਗੀ ਅਤੇ ਵਿਧਾਇਕ ਕਦੋਂ ਤੱਕ ਘਰ ਬੈਠੇ ਰਹਿਣਗੇ।

 ਗੌਰਤਲਬ ਹੈ ਕਿ ਅਰਵਿੰਦ ਕੇਜਰੀਵਾਲ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ 14 ਫਰਵਰੀ ਨੂੰ ਅਸਤੀਫ਼ਾ ਦੇਣ ਤੋਂ ਬਾਅਦ ਦਿੱਲੀ ‘ਚ ਵਿਧਾਨ ਸਭਾ ਮੁਅੱਤਲ ਹੈ ਅਤੇ ਰਾਸ਼ਟਰਪਤੀ ਰਾਜ ਲਾਗੂ ਹੈ।ਆਮ ਆਦਮੀ ਪਾਰਟੀ ਵੱਲੋਂ ਭਾਜਪਾ ‘ਤੇ ਇਹ ਦੋਸ਼ ਲਾਏ ਜਾ ਰਹੇ ਹਨ ਕਿ ਉਹ ਉਨ੍ਹਾਂ ਦੇ ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਕਰ ਰਹੀ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਬੀਤੀ ਸ਼ਾਮ ਨੂੰ ਕੇਂਦਰ ਸਰਕਾਰ ਅਤੇ ਕਿਸਾਨ ਯੂਨੀਅਨਾਂ ਦਰਮਿਆਨ ਹੋਈ ਹੋਈ ਬੈਠਕ ਬੇਸਿੱਟਾ ਰਹੀ। ਕੇਂਦਰ ਸਰਕਾਰ ਦੇ ਨੁਮਾਇੰਦਿਆਂ ਅਤੇ ਕਿਸਾਨ ਯੂਨੀਅਨ ਵਿਚਕਾਰ ਫਸਲ ਦੀ ਘੱਟੋ ਘੱਟ ਮੁੱਲ ਉੱਤੇ ਖਰੀਦ ਦੀ
ਬੀਤੀ ਸ਼ਾਮ ਨੂੰ ਕੇਂਦਰ ਸਰਕਾਰ ਅਤੇ ਕਿਸਾਨ ਯੂਨੀਅਨਾਂ ਦਰਮਿਆਨ ਹੋਈ ਹੋਈ ਬੈਠਕ ਬੇਸਿੱਟਾ ਰਹੀ। ਕੇਂਦਰ ਸਰਕਾਰ ਦੇ ਨੁਮਾਇੰਦਿਆਂ ਅਤੇ ਕਿਸਾਨ ਯੂਨੀਅਨ ਵਿਚਕਾਰ ਫਸਲ ਦੀ ਘੱਟੋ ਘੱਟ ਮੁੱਲ ਉੱਤੇ ਖਰੀਦ ਦੀ
ਸ਼ੁਰੂਆਤੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਇੱਕ ਵਾਰ 48 ਸੀਟਾਂ ਉੱਪਰ ਅੱਗੇ ਸੀ ਉੱਥੇ ਹੁਣ ਤਾਜ਼ਾ ਹਾਲਾਤ ਇਹ ਹਨ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ 58 ਸੀਟਾਂ ਉੱਤੇ ਅੱਗੇ ਚੱਲ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: