ਨਵੀਂ ਦਿੱਲੀ (10 ਸਤੰਬਰ, 2014): ਦਿੱਲੀ ਵਿੱਚ ਸਰਕਾਰ ਦੇ ਗਠਨ ਨੂੰ ਲੈ ਕੇ ਜੋਰ ਅਜ਼ਮਾਈ ਚੱਲ ਰਹੀ ਹੈ। ਦਿੱਲੀ ਦੇ ਉਪ ਰਾਜਪਾਲ ਵੱਲੋਂ ਦਿੱਲੀ ਵਿੱਚ ਭਾਜਪਾ ਨੂੰ ਸਰਕਾਰ ਬਣਾਉਣ ਲਈ ਸੱਦਾ ਦੇਣ ਲਈ ਰਾਸ਼ਟਰਪਤੀ ਤੋਂ ਮੰਗੀ ਮਨਜ਼ੂਰੀ ਤੋਂ ਬਾਅਦ ਦਿੱਲੀ ਦੀ ਸਿਆਸਤ ਕਾਫੀ ਗਰਮਾਗਈ ਹੈ।
ਆਮ ਆਦਮੀ ਪਾਰਟੀ ਦੇ ਕਨਵੀਨਰ ਕੇਜਰੀਵਾਲ ਵੱਲੋਂ ਭਾਜਪਾ ਨੂੰ ਸਰਕਾਰ ਬਣਾਉਣ ਲਈ ਪ੍ਰਵਾਨਗੀ ਨਾ ਦੇਣ ਅਤੇ ਨਵੀਆਂ ਚੋਣਾਂ ਕਰਵਾਉਣ ਲਈ ਭਾਰਤ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਅੱਜ ਦਿੱਲੀ ਦੇ ੳੱਪ ਰਾਜਪਾਲ ਨਾਲ ਮੁਲਾਕਾਤ ਕੀਤੀ।
ਆਮ ਆਦਮੀ ਪਾਰਟੀ ਦੇ ਪ੍ਰਮੁੱਖ ਅਰਵਿੰਦ ਕੇਜਰੀਵਾਲ ਨੇ ਅੱਜ ਉੱਪ ਰਾਜਪਾਲ ਨਜੀਬ ਜੰਗ ਨਾਲ ਮੁਲਾਕਾਤ ਕੀਤੀ ਅਤੇ ਸਟਿੰਗ ਆਪਰੇਸ਼ਨ ਦੀ ਇਕ ਸੀ.ਡੀ. ਸੌਂਪੀ। ਇਸ ‘ਚ ਕਥਿਤ ਤੌਰ ‘ਤੇ ਦਿਖਾਇਆ ਗਿਆ ਹੈ ਕਿ ਦਿੱਲੀ ਭਾਜਪਾ ਦੇ ਇਕ ਉੱਘੇ ਨੇਤਾ ਖਰੀਦੋ ਫਰੋਖਤ ਰਾਹਂੀਂ ਆਪ ਦੇ ਵਿਧਾਇਕ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੇ ਹਨ।
‘ਆਪ’ ਨੇ ਉੱਪ ਰਾਜਪਾਲ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੁਆਰਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੂੰ 4 ਸਤੰਬਰ ਨੂੰ ਲਿਖੇ ਪੱਤਰ ਦੀ ਸਮੀਖਿਆ ਕਰਕੇ ਦਿੱਲੀ ਵਿਧਾਨ ਸਭਾ ਨੂੰ ਭੰਗ ਕਰਨ। ਜਿਸ ‘ਚ ਦਿੱਲੀ ‘ਚ ਸਰਕਾਰ ਬਣਾਉਣ ਲਈ ਸਭ ਤੋਂ ਵੱਡੀ ਪਾਰਟੀ ਭਾਜਪਾ ਨੂੰ ਸੱਦਾ ਦੇਣ ਦੀ ਆਗਿਆ ਮੰਗੀ ਗਈ ਹੈ।
ਮੁਲਾਕਾਤ ਦੌਰਾਨ ਕੇਜਰੀਵਾਲ ਨਾਲ ਆਪ ਪਾਰਟੀ ਦੇ ਨੇਤਾ ਮਨੀਸ਼ ਸਿਸੋਦੀਆ ਨੇ ਕਿਹਾ ਕਿ ਉਨ੍ਹਾਂ ਨੇ ਸਟਿੰਗ ਆਪਰੇਸ਼ਨ ਦੀ ਸੀ.ਡੀ. ਸਪੁਰਦ ਕਰ ਦਿੱਤੀ ਹੈ ਜਿਸ ‘ਚ ਸਾਫ ਦਿਖਾਈ ਦੇ ਰਿਹਾ ਹੈ ਕਿ ਭਾਜਪਾ 4 ਕਰੋੜ ਰੁਪਏ ‘ਚ ਉਨ੍ਹਾਂ ਦੇ ਵਿਧਾਇਕ ਨੂੰ ਖਰੀਦਣ ਦੀ ਕੋਸ਼ਿਸ਼ ਕਰ ਰਹੀ ਹੈ।