Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਦਿੱਲੀ ਸਿੱਖ ਕਤਲੇਆਮ ਦੇ ਮਾਮਲਿਆਂ ਲਈ ਵਿਸ਼ੇਸ਼ ਕਮੇਟੀ ਬਣਾਉਣ ਲਈ ਕਮੇਟੀ ਦਾ ਗਠਨ

ਦਿੱਲੀ ਸਿੱਖ ਕਤਲੇਆਮ ਦੇ ਮਾਮਲਿਆਂ ਲਈ ਵਿਸ਼ੇਸ਼ ਕਮੇਟੀ ਬਣਾਉਣ ਲਈ ਕਮੇਟੀ ਦਾ ਗਠਨ

ਨਵੀਂ ਦਿੱਲੀ (23 ਦਸੰਬਰ, 2014): ਕੇਂਦਰ ਵਿੱਚ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਨੇ ਨਵੰਬਰ 1984 ਵਿੱਚ ਤੱਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਦਿੱਲੀ ਵਿੱਚ ਹੋਈ ਸਿੱਖ ਨਸਲਕੁਸ਼ੀ ਦੇ ਮਾਮਲਿਆਂ ਦੀ ਜਾਂਚ ਲਈ ਸਪੈਸ਼ਲ ਜਾਂਚ ਕਮੇਟੀ ਬਣਾਏ ਜਾਣ ਨੂੰ ਲੈਕੇ ਇੱਕ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਇਹ ਦੱਸੇਗੀ ਕਿ ਵਿਸ਼ੇਸ਼ ਕਮੇਟੀ ਬਣਾਉਣ ਦੀ ਜਰੂਰਤ ਹੈ ਜਾ ਨਹੀਂ।ਭਾਵੇਂ ਸਰਕਾਰ ਨੇ ਆਗਾਮੀ ਦਿੱਲੀ ਵਿਧਾਨ ਚੋਣਾਂ ਨੂੰ ਦੇਖਦੇ ਹੋਏ ਇਹ ਕਮੇਟੀ ਬਣਾਈ ਹੈ, ਪਰ ਇਹ ਕਦਮ ਮਹੱਤਵਪੁਰਨ ਹੈ।

Sikh Genocide
ਸਰਕਾਰ ਨੇ ਅੱਜ 1984 ਦੇ ਸਿੱਖ ਵਿਰੋਧੀ ਦੰਗਾ ਮਾਮਲਿਆਂ ਦੀ ਦੁਬਾਰਾ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦੇ ਗਠਨ ਦੀ ਸੰਭਾਵਨਾ ਦੇਖਣ ਲਈ ਕਮੇਟੀ ਬਣਾਈ ਹੈ। ਇਹ ਕਦਮ ਇਸ ਲਈ ਮਹੱਤਵਪੂਰਨ ਹੈ ਕਿਉਂਕਿ ’84 ਦੀ ਸਿੱਖ ਨਸਲਕੁਸ਼ੀ ਦੇ ਪੀੜਤਾਂ ਦੇ 3325 ਮਾਮਲਿਆਂ ‘ਚੋਂ 2733 ਮਾਮਲੇ ਰਾਸ਼ਟਰੀ ਰਾਜਧਾਨੀ ਨਾਲ ਸਬੰਧਿਤ ਹਨ ।

ਗ੍ਰਹਿ ਮੰਤਰਾਲੇ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਸੇਵਾ-ਮੁਕਤ ਜਸਟਿਸ ਜੀ.ਪੀ. ਮਾûਰ ਦੀ ਅਗਵਾਈ ਵਾਲੀ ਇਹ ਕਮੇਟੀ ਆਪਣੀ ਰਿਪੋਰਟ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਦੇਵੇਗੀ।

ਜ਼ਿਕਰਯੋਗ ਹੈ ਕਿ ਐਚ.ਐਸ. ਫੂਲਕਾ ਜੋ ਕਿ ਸਿੱਖ ਨਸਲਕੁਸ਼ੀ ਦੇ ਮਾਮਲਿਆਂ ਸਬੰਧੀ ਕੇਸ ਲੜ ਰਹੇ ਹਨ, ਵਲੋਂ ਕਾਨੂੰਨ ਮੰਤਰੀ ਰਵੀ ਸ਼ੰਕਰ ਅਈਅਰ ਨੂੰ ਪੱਤਰ ਲਿਖ ਕੇ 1984 ਸਿੱਖ ਦੰਗਿਆਂ ਦੀ ਜਾਂਚ ਲਈ ਐਸ.ਆਈ.ਟੀ. ਦੇ ਗਠਨ ਦੀ ਮੰਗ ਕੀਤੀ ਗਈ ਸੀ ।

ਫੂਲਕਾ ਨੇ ਕਿਹਾ ਸੀ ਕਿ ਸੀ.ਬੀ.ਆਈ. ਵਲੋਂ 241 ਕੇਸਾਂ ਵਿਚੋਂ ਸਿਰਫ਼ ਚਾਰ ਮਾਮਲੇ ਹੀ ਦੁਬਾਰਾ ਜਾਂਚ ਲਈ ਖੋਲ੍ਹੇ ਗਏ ਹਨ ਙ ਦੋ ਮਾਮਲਿਆਂ ਵਿਚ ਸੀ.ਬੀ.ਆਈ. ਨੇ ਚਾਰਜਸ਼ੀਟ ਦਾਖ਼ਲ ਕਰ ਦਿੱਤੀ ਹੈ, ਜਦੋਂ ਕਿ ਇਕ ਮਾਮਲੇ ਵਿਚ ਇਕ ਸਾਬਕਾ ਮੰਤਰੀ ਸਮੇਤ ਪੰਜ ਨੂੰ ਦੋਸ਼ੀ ਠਹਿਰਾਇਆ ਗਿਆ ਹੈ।

ਫੂਲਕਾ ਨੇ ਕਿਹਾ ਕਿ ਜੇਕਰ ਬਾਕੀ 237 ਮਾਮਲਿਆਂ ਦੀ ਦੁਬਾਰਾ ਜਾਂਚ ਹੁੰਦੀ ਹੈ ਤਾਂ ਹੋਰ ਦੋਸ਼ੀ ਸਾਹਮਣੇ ਆਉਣਗੇ ।ਜ਼ਿਕਰਯੋਗ ਹੈ ਕਿ ਕਾਨੂੰਨ ਮੰਤਰਾਲੇ ਨੂੰ ਕਈ ਵਿਅਕਤੀਆਂ ਅਤੇ ਸੰਸਥਾਵਾਂ ਵਲੋਂ ਮਿਲੀਆਂ ਸ਼ਿਕਾਇਤਾਂ ਤੋਂ ਬਾਅਦ ਕਮੇਟੀ ਦੇ ਗਠਨ ਦਾ ਫ਼ੈਸਲਾ ਕੀਤਾ ਗਿਆ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਵਿਰਾਸਤੀ ਮਹੀਨੇ ਨੂੰ ਸਮਰਪਿਤ ਅਤੇ 1984 ਦੀ ਸਿੱਖ ਨਸਲਕੁਸ਼ੀ ਨੂੰ ਰਸਮੀ ਮਾਨਤਾ ਦਿਵਾਉਣ ਦੀ ਜ਼ੋਰਦਾਰ ਪੈਰਵੀ ਲਈ, ਕੈਨੇਡਾ ਦੀ ਸੈਨੇਟ ਵਿੱਚ ਰੱਖੇ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਿੱਖ ਆਗੂ
ਹਾਲ ਹੀ ਵਿਚ ਛਪੀ “ਸਿੱਖ ਨਸਲਕੁਸ਼ੀ ਦਾ ਖੁਰਾ-ਖੋਜ (ਚਸ਼ਮਦੀਦਾਂ ਅਤੇ ਸਬੂਤਾਂ ਦੀ ਜ਼ੁਬਾਨੀ)” ਕਿਤਾਬ ਦਿੱਲੀ ਦਰਬਾਰ ਦੇ “ਦਿੱਲੀ ਦੰਗਿਆਂ” ਦੇ ਝੂਠੇ ਬਿਰਤਾਂਤ ਨੂੰ ਤੋੜ ਕੇ “ਸਿੱਖ ਨਸਲਕੁਸ਼ੀ 1984” ਦਾ ਸੱਚ
ਪਟਿਆਲਾ (04ਨਵੰਬਰ 2022): ਬੀਤੇ ਕੱਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਮੂਹ ਵਿਦਿਆਰਥੀਆਂ ਅਤੇ ਜਥੇਬੰਦੀਆਂ ਵੱਲੋ ਸਾਂਝੇ ਰੂਪ ਵਿੱਚ ਸਿੱਖ ਨਸਲਕੁਸ਼ੀ 1984 ਦੀ ਯਾਦ ਨੂੰ ਸਮਰਪਿਤ ਮਾਰਚ ਕੀਤਾ ਗਿਆ। ਇਹ ਮਾਰਚ ਭਾਈ
ਜੂਨ 1984 ਵਿਚ ਸ੍ਰੀ ਅੰਮ੍ਰਿਤਸਰ ਵਿਖੇ ਦਰਬਾਰ ਸਾਹਿਬ ਕੰਪਲੈਕਸ ਅਤੇ ਦਰਜਨਾਂ ਹੋਰ ਧਾਰਮਿਕ ਸਥਾਨਾਂ ਉੱਤੇ ਕੀਤਾ ਗਿਆ ਫੌਜੀ ਹਮਲਾ ਸਿੱਖ ਮਾਨਸਿਕਤਾ ਵਿਚ ਡੂੰਘੇ ਅਤੇ ਅਮਿੱਟ ਜ਼ਖਮ ਛੱਡ ਗਿਆ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: