Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਦੇਸ਼ ਧਰੋਹ ਦੇ ਮਾਮਲੇ ਵਿੱਚ ਭਾਈ ਬਲਜੀਤ ਸਿੰਘ ਦਾਦੂਵਾਲ ਅਤੇ ਵੱਸਣ ਸਿੰਘ ਜ਼ਫਰਵਾਲ ਦਾ ਰਿਮਾਂਡ ਵਧਿਆ

ਦੇਸ਼ ਧਰੋਹ ਦੇ ਮਾਮਲੇ ਵਿੱਚ ਭਾਈ ਬਲਜੀਤ ਸਿੰਘ ਦਾਦੂਵਾਲ ਅਤੇ ਵੱਸਣ ਸਿੰਘ ਜ਼ਫਰਵਾਲ ਦਾ ਰਿਮਾਂਡ ਵਧਿਆ

ਅੰਮਿ੍ਤਸਰ (27 ਨਵੰਬਰ, 2015): ਪਿਛਲੇ ਦਿਨੀ ਨੇੜਲੇ ਪਿੰਡ ਚੱਬਾ ਵਿਖੇ ਸਰਬੱਤ ਖਾਲਸਾ ਸੱਦਣ ਵਾਲੇ ਪ੍ਰਬੰਧਕਾਂ ਅਤੇ ਇਸ ਵਿੱਚ ਥਾਪੇ ਜੱਥੇਦਾਰਾਂ ਖਿਲਾਫ ਪੰਜਾਬ ਸਰਕਾਰ ਵੱਲੋਂ ਦਰਜ਼ ਕੀਤੇ ਗਏ ਦੇਸ਼ ਧਰੋਹ ਦੇ ਮੁਕੱਦਮੇਂ ਵਿੱਚ ਅੱਜ ਭਾਈ ਬਲਜੀਤ ਸਿਂੰਘ ਦਾਦੂਵਾਲ ਅਤੇ ਵੱਸਣ ਸਿੰਘ ਜ਼ਫਰਵਾਲ ਦਾ ਅਦਾਲਤ ਨੇ ਤਿੰਨ ਦਿਨ ਦਾ ਹੋਰ ਪੁਲਿਸ ਰਿਮਾਂਡ ਦੇ ਦਿੱਤਾ ।

ਭਾਈ ਬਲਜੀਤ ਸਿੰਘ ਦਾਦੂਵਾਲ ਅਤੇ ਵੱਸਣ ਸਿੰਘ ਜ਼ਫਰਵਾਲ
ਭਾਈ ਬਲਜੀਤ ਸਿੰਘ ਦਾਦੂਵਾਲ ਅਤੇ ਵੱਸਣ ਸਿੰਘ ਜ਼ਫਰਵਾਲ

ਭਾਈ ਬਲਜੀਤ ਸਿੰਘ ਦਾਦੂਵਾਲ ਤੇ ਵੱਸਣ ਸਿੰਘ ਜੱਫਰਵਾਲ ਦਾ ਦੋ ਦਿਨ ਦਾ ਪੁਲਿਸ ਰਿਮਾਂਡ ਖਤਮ ਹੋਣ ‘ਤੇ ਅੱਜ ਦੇਰ ਸ਼ਾਮ ਦਿਹਾਤੀ ਪੁਲਿਸ ਨੇ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ।

ਡਿਊਟੀ ਮੈਜਿਸਟ੍ਰੇਟ ਸ਼ੈਰਲ ਸੋਹੀ ਦੀ ਅਦਾਲਤ ‘ਚ ਬਚਾਅ ਪੱਖ ਵੱਲੋਂ ਪੇਸ਼ ਹੋਏ ਵਕੀਲ ਸ੍ਰੀ ਵਰੁਣ ਮਹਿਤਾ ਨੇ ਦੱਸਿਆ ਕਿ ਸਰਕਾਰੀ ਪੱਖ ਨੇ ਮਾਨਯੋਗ ਅਦਾਲਤ ਨੂੰ ਦੱਸਿਆ ਕਿ ਸਰਬੱਤ ਖ਼ਾਲਸਾ ਦੇ 6 ਲੱਖ ਤੋਂ ਵਧੇਰੇ ਇਕੱਠ ਜੁਟਾਉਣ ਲਈ ਮਾਇਕ ਸਹਾਇਤਾ ਸਬੰਧੀ ਉਨ੍ਹਾਂ ਪੁੱਛ ਗਿੱਛ ਕਰਨੀ ਹੈ, ਜਿਸ ਸਬੰਧੀ ਉਨ੍ਹਾਂ ਨੂੰ ਕੁੱਝ ਖਾਤਿਆਂ ‘ਚ ਹੋਏ ਲੱਖਾਂ ਦੇ ਲੈਣ ਦੇਣ ਦਾ ਵੀ ਪਤਾ ਲੱਗਾ ਹੈ ਤੇ ਸਰਕਾਰੀ ਪੱਖ ਵੱਲੋਂ ਪੰਜ ਦਿਨ ਦੇ ਹੋਰ ਪੁਲਿਸ ਰਿਮਾਂਡ ਦੀ ਮੰਗ ਕੀਤੀ ।ਜਿਸਤੇ ਅਦਾਲਤ ਵੱਲੋਂ ਤਿੰਨ ਦਿਨ ਦਾ ਹੋਰ ਪੁਲਿਸ ਰਿਮਾਂਡ ਦਿੱਤਾ ਹੈ ।

ਇਹ ਮਾਮਲਾ ਥਾਣਾ ਚਾਟੀਵਿੰਡ ਦੀ ਪੁਲਿਸ ਵੱਲੋਂ ਦੇਸ਼ ਧਰੋਹ ਦੇ ਦੋਸ਼ਾਂ ਦੀਆਂ ਧਰਾਵਾਂ ਤਹਿਤ ਦਰਜ ਕੀਤਾ ਸੀ ।ਇਸ ਮਾਮਲੇ ‘ਚ ਭਾਈ ਮੋਹਕਮ ਸਿੰਘ, ਭਾਈ ਅਮਰੀਕ ਸਿੰਘ ਅਜਨਾਲਾ, ਗਿਆਨੀ ਧਿਆਨ ਸਿੰਘ ਮੰਡ ਆਦਿ ਸਰਬੱਤ ਖ਼ਾਲਸੇ ਦੇ ਆਗੂ ਪਹਿਲਾਂ ਹੀ ਗਿ੍ਫ਼ਤਾਰ ਹੋ ਚੁਕੇ ਹਨ, ਜਦ ਕਿ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਸ: ਸਿਮਰਨਜੀਤ ਸਿੰਘ ਮਾਨ ਵੱਲੋਂ ਦੇਸ਼ ਧਰੋਹ ਦੇ ਮਾਮਲੇ ਨੂੰ ਹਾਈ ਕੋਰਟ ‘ਚ ਚੁਣੌਤੀ ਵੀ ਦਿੱਤੀ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਪੰਜਾਬਮਨੁੱਖੀ ਅਧਿਕਾਰ ਸੰਗਠਨ (PHRO) ਨੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਪੁਲਿਸ ਵੱਲੋਂ ਕੀਤੇ ਗਏ ਕਥਿਤ ਮੁਕਾਬਲੇ ਦੌਰਾਨ ਨੌਜਵਾਨ ਰਣਜੀਤ ਸਿੰਘ ਦੀ ਮੌਤ ‘ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਸੰਗਠਨ ਨੇ ਇਸ ਘਟਨਾ ਨੂੰ
ਮੋਗਾ ਵਿਖੇ ਹੋਏ ਪੰਥਕ ਇਕੱਠ ਵਿੱਚ ਪੰਜਾਬ ਦਾ ਮਾਹੌਲ ਵਿਗਾੜਨ ਵਾਲੀਆਂ ਸਰਕਾਰੀ ਨੀਤੀਆਂ, ਝੂਠੇ ਮੁਕਾਬਲਿਆਂ ਅਤੇ ਕੌਮਾਂਤਰੀ ਸਾਜ਼ਿਸ਼ਾਂ ਵਿਰੁੱਧ ਕੇਂਦਰ ਨੂੰ ਦਲ ਖ਼ਾਲਸਾ ਦੀ ਚੇਤਾਵਨੀ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: