Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਦੇਸ਼ ਧਰੋਹ ਮਾਮਲਾ: ਉਮਰ ਖਾਲਿਦ ਅਤੇ ਅਨਿਰਬਾਨ ਭੱਟਾਚਾਰੀਆ ਨੂੰ 6 ਮਹੀਨੇ ਦੀ ਅੰਤਰਿਮ ਜ਼ਮਾਨਤ ਮਿਲੀ

ਦੇਸ਼ ਧਰੋਹ ਮਾਮਲਾ: ਉਮਰ ਖਾਲਿਦ ਅਤੇ ਅਨਿਰਬਾਨ ਭੱਟਾਚਾਰੀਆ ਨੂੰ 6 ਮਹੀਨੇ ਦੀ ਅੰਤਰਿਮ ਜ਼ਮਾਨਤ ਮਿਲੀ

ਨਵੀਂ ਦਿੱਲੀ (18 ਮਾਰਚ, 2016): ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐਨ. ਯੂ.) ਵਿਚ ਭਾਰਤ ਵਿਰੋਧੀ ਨਾਅਰੇ ਲਗਾਉਣ ਦੇ ਦੋਸ਼ ‘ਚ ਦੇਸ਼ ਧਰੋਹ ਦੇ ਦੋਸ਼ਾਂ ਅਧੀਨ ਗਿ੍ਫਤਾਰ ਕੀਤੇ ਗਏ ਯੂਨੀਵਰਸਿਟੀ ਦੇ ਵਿਦਿਆਰਥੀ ਉਮਰ ਖਾਲਿਦ ਅਤੇ ਅਨਿਰਬਾਨ ਭੱਟਾਚਾਰੀਆ ਨੂੰ 6 ਮਹੀਨੇ ਦੀ ਅੰਤਰਿਮ ਜ਼ਮਾਨਤ ਮਿਲ ਗਈ ਹੈ ।

ਉਮਰ ਖਾਲਿਦ ਅਤੇ ਅਨਿਰਬਾਨ ਭੱਟਾਚਾਰੀਆ ਕਨ੍ਹਈਆ ਕੁਮਾਰ ਦੇ ਨਾਲ
ਉਮਰ ਖਾਲਿਦ ਅਤੇ ਅਨਿਰਬਾਨ ਭੱਟਾਚਾਰੀਆ ਕਨ੍ਹਈਆ ਕੁਮਾਰ ਦੇ ਨਾਲ

ਪਟਿਆਲਾ ਹਾਊਸ ਕੋਰਟ ਨੇ ਅੱਜ ਇਨ੍ਹਾਂ ਦੋਵਾਂ ਨੂੰ ਜ਼ਮਾਨਤ ਦੇ ਦਿੱਤੀ ।ਅਦਾਲਤ ਨੇ ਦੋਵਾਂ ਨੂੰ 25 ਹਜ਼ਾਰ ਦੇ ਮੁਚੱਲਕੇ ‘ਤੇ ਜ਼ਮਾਨਤ ਦਿੱਤੀ ਹੈ ।ਦੇਰ ਸ਼ਾਮ ਦੋਵੇਂ ਰਿਹਾਅ ਹੋਣ ਪਿੱਛੋਂ ਜੇ. ਐਨ. ਯੂ. ਕੈਂਪਸ ‘ਚ ਪੁੱਜੇ ਜਿੱਥੇ ਕਨੱਹਈਆ ਕੁਮਾਰ ਸਣੇ ਵਿਦਿਆਰਥੀਆਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ ।

ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਵਿਦਿਆਰਥੀਆਂ ਉਮਰ ਖਾਲਿਦ ਤੇ ਅਨਿਬਰਨ ਨੇ 23 ਫਰਵਰੀ ਨੂੰ ਦਿੱਲੀ ਪੁਲਿਸ ਸਾਹਮਣੇ ਆਤਮ ਸਮਰਪਣ ਕਰ ਦਿੱਤਾ।

ਦੱਸਣਯੋਗ ਹੈ ਕਿ ਜਵਾਹਰਲਾਲ ਨਹਿਰੂ ਯੂਨੀਵਰਸਿਟੀ ਵਿੱਚ 9 ਫਰਵਰੀ ਵਾਲੇ ਦਿਨ ਅਫਜਲ ਗੁਰੂ ਦੀ ਬਰਸੀ ਮਨਾਉਣ ਵਾਲੇ ਵਿਦਿਆਰਥੀਆਂ ਵਿੱਚੋਂ ਵਿਦਿਆਰਥੀ ਆਗੂ ਕਨਹੀਆਂ ਕੁਮਾਰ ਸਮੇਤ ਉਕਤ ਵਿਦਿਆਰਥੀਆਂ ਨੂੰ ਦਿੱਲੀ ਪੁਲਿਸ ਵੱਲੋਂ ਦੇਸ਼ ਧ੍ਰੋਹ ਦੇ ਕੇਸ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸੰਸਾਰ ਦੇ ਉੱਘੇ ਅਰਥਸ਼ਾਸਤਰੀਆਂ ਵਿੱਚ ਸ਼ੁਮਾਰ ਬੀਬੀ ਜੈਯਤੀ ਘੋਸ਼ ਨੇ ਆਪਣੀ ਗੱਲ ’ਚ ਵਾਧਾ ਕਰਦਿਆਂ ਹੋਰ ਕਿਹਾ ਕਿ ਭਾਰਤ ਦੀ ਮੌਜੂਦਾ ਮੰਦੀ 1991 ਤੇ 2008 ਦੀਆਂ ਮੰਦੀਆਂ ਤੋਂ ਵੀ ਭਿਆਨਕ
ਸਿੱਖ ਸਿਆਸਤ ਦੇ ਸੰਪਾਦਕ ਭਾਈ ਪਰਮਜੀਤ ਸਿੰਘ ਵਲੋਂ ਕੱਲ੍ਹ ਜਲੰਧਰ ਪ੍ਰੈਸ ਕਲੱਬ ਵਿਖੇ ਪ੍ਰੈਸ ਮਿਲਣੀ ਕਰ ਕੇ ਪੀ ਟੀ ਸੀ ਚੈਨਲ ਵੱਲੋ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਤੇ ਹੁਕਮਨਾਮਾ
ਭਾਰਤ ਇੱਕ ਅਜਿਹੇ ਰਾਜ ਪ੍ਰਬੰਧ ਅਧੀਨ ਹੈ ਕਿ ਜਿਹਦਾ ਸਭ ਤੋਂ ਵੱਡਾ ਨਿਸ਼ਚਾ ਸਿੱਧਾ ਵਿਰੋਧ ਕਰ ਰਹੀ ਧਿਰ ਨੂੰ ਲੱਭਣਾ ਜਾਂ ਉਕਸਾਉਣਾ, ਤੇ ਫੇਰ ਉਸ ਨੂੰ ਅੰਤਾਂ ਦੇ ਬਲ ਨਾਲ
• ਗਿਆਨੀ ਹਰਪ੍ਰੀਤ ਸਿੰਘ ਦੇ ਬਿਆਨ ਕਿ ਭਾਰਤ ਅਤੇ ਪਾਕਿਸਤਾਨ ਦੋਵਾਂ ਵਿੱਚ ਹੀ ਸਿੱਖ ਸੁਰੱਖਿਅਤ ਨਹੀਂ ਹਨ ਬਾਰੇ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਟਿੱਪਣੀ ਕੀਤੀ • ਕਿਹਾ ਕਿ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: