Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਧੂਰੀ ਉੱਪ ਚੋਣ ਲਈ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਨੇ ਕੀਤੇ ਕਾਗਜ਼ ਦਾਖਲ

ਧੂਰੀ ਉੱਪ ਚੋਣ ਲਈ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਨੇ ਕੀਤੇ ਕਾਗਜ਼ ਦਾਖਲ

ਧੂਰੀ(20 ਮਾਰਚ, 2015): ਧੂਰੀ ਵਿਧਾਨ ਸਭਾ ਦੀਆਂ ਉੱਪ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮਦੀਵਾਰ ਸੁਰਜੀਤ ਸਿੰਘ ਕਾਲਾਬੂਲਾ ਮੈਂਬਰ ਸ਼ੋ੍ਰਮਣੀ ਕਮੇਟੀ ਵੱਲੋਂ ਆਪਣੇ ਨਾਮਜ਼ਦਗੀ ਕਾਗ਼ਜ਼ ਐਸ. ਡੀ. ਐਮ. ਕਮ ਰਿਟਰਨਿੰਗ ਅਫ਼ਸਰ ਰਾਜੇਸ ਧੀਮਾਨ ਕੋਲ ਦਾਖਲ ਕਰ ਦਿੱਤੇ ਹਨ।ਵਿਧਾਨ ਸਭਾ ਹਲਕਾ ਧੂਰੀ ਦੀ ਉੱਪ ਚੋਣ 11 ਅਪ੍ਰੈਲ ਨੂੰ ਹੋਵੇਗੀ।

ਅਕਾਲੀ ਦਲ ਅੰਮ੍ਰਿਤਸਰ ਦਾ ਉਮੀਦਵਾਰ ਕਾਗਜ਼ ਦਾਖਲ ਕਰਦਾ ਹੋਇਆ
ਅਕਾਲੀ ਦਲ ਅੰਮ੍ਰਿਤਸਰ ਦਾ ਉਮੀਦਵਾਰ ਕਾਗਜ਼ ਦਾਖਲ ਕਰਦਾ ਹੋਇਆ

ਇਸ ਤੋਂ ਪਹਿਲਾਂ ਉਨ੍ਹਾਂ ਗੁਰਦੁਆਰਾ ਮੰਜੀ ਸਾਹਿਬ ਮੂਲੋਵਾਲ ਵਿਖੇ ਅਰਦਾਸ ਕੀਤੀ ਤੇ ਕਾਫਲੇ ਦੇ ਰੂਪ ‘ਚ ਧੂਰੀ ਪੁੱਜੇ ।ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਇਸ ਮੌਕੇ ਕਾਂਗਰਸ, ਅਕਾਲੀ ਦਲ ਤੇ ਭਾਜਪਾ ਦੀ ਆਲੋਚਨਾ ਕਰਦਿਆਂ ਕਿਹਾ ਕਿ ਤਿੰਨਾਂ ਸਿਆਸੀ ਧਿਰਾਂ ਦੀ ਬਦੌਲਤ ਪੰਜਾਬ ਦੇ ਪ੍ਰਬੰਧਕੀ ਤੇ ਸਿਆਸੀ ਸਿਸਟਮ ‘ਚ ਭਾਰੀ ਵਿਗਾੜ ਆਇਆ ਹੈ ਤੇ ਸਾਨੂੰ ਪੂਰੀ ਉਮੀਦ ਹੈ ਕਿ ਪੰਜਾਬ ਦੇ ਸਮਝਦਾਰ ਤੇ ਸਿਆਣੇ ਲੋਕ ਹੁਣ ਅਕਾਲੀ-ਭਾਜਪਾ ਗੱਠਜੋੜ ਤੇ ਕਾਂਗਰਸ ਨੂੰ ਮੂੰਹ ਨਾ ਲਗਾ ਕੇ ਸ਼੍ਰੋਮਣੀ ਅਕਾਲੀ ਦਲ (ਅ) ਦਾ ਸਾਥ ਦਿੰਦਿਆਂ ਪਾਰਟੀ ਉਮੀਦਵਾਰ ਸੁਰਜੀਤ ਸਿੰਘ ਕਾਲਾਬੂਲਾ ਦੇ ਹੱਕ ‘ਚ ਭੁਗਤਣਗੇ ।

ਇਸ ਮੌਕੇ ਭਾਈ ਧਿਆਨ ਸਿੰਘ ਮੰਡ, ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਬਹਾਦਰ ਸਿੰਘ ਭਸੌੜ, ਹਰਜੀਤ ਸਿੰਘ ਸੰਜੂਮਾ, ਬਾਬਾ ਅਮਰਜੀਤ ਸਿੰਘ ਕਿਲਾ ਹਕੀਮਾ, ਗੁਰਜੋਤ ਸਿੰਘ ਨਾਰੀਕੇ ਕੈਨੇਡਾ ਆਦਿ ਮੌਜੂਦ ਸਨ ਙ

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰੱਖੜ ਪੁੰਨਿਆਂ ਮੌਕੇ ਲੰਘੀ 29 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੀਆਂ ਸਿਆਸੀ ਕਾਨਫਰੰਸਾਂ ਕੀਤੀਆਂ ਗਈਆਂ।
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ 20 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।
ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: