Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਧੂਰੀ ਜ਼ਿਮਨੀ ਚੋਣ: ਆਖ਼ਰੀ ਦਿਨ 7 ਉਮੀਦਵਾਰਾਂ ਨੇ ਆਪਣੇ ਕਾਗਜ਼ ਦਾਖ਼ਲ ਕੀਤੇ

ਧੂਰੀ ਜ਼ਿਮਨੀ ਚੋਣ: ਆਖ਼ਰੀ ਦਿਨ 7 ਉਮੀਦਵਾਰਾਂ ਨੇ ਆਪਣੇ ਕਾਗਜ਼ ਦਾਖ਼ਲ ਕੀਤੇ

ਧੂਰੀ (24 ਮਾਰਚ, 2015): ਧੂਰੀ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ ਦੇ ਆਖ਼ਰੀ ਦਿਨ 7 ਉਮੀਦਵਾਰਾਂ ਨੇ ਆਪਣੇ ਕਾਗਜ਼ ਦਾਖ਼ਲ ਕੀਤੇ, ਜਦੋਂਕਿ ਕੁੱਲ 14 ਉਮੀਦਵਾਰ ਆਪਣੇ ਨਾਮਜ਼ਦਗੀ ਕਾਗਜ਼ ਭਰ ਚੁੱਕੇ ਹਨ।

elect
ਧੂਰੀ ਜ਼ਿਮਨੀ ਚੋਣ

ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਅਰਸ਼ਦੀਪ ਸਿੰਘ ਥਿੰਦ ਨੇ ਦੱਸਿਆ ਕਿ ਨਾਜ਼ਦਗੀਆਂ ਦੇ ਆਖ਼ਰੀ ਦਿਨ ਸ਼੍ਰੋਮਣੀ ਅਕਾਲੀ ਦਲ (ਬ) ਤੋਂ ਗੋਬਿੰਦ ਸਿੰਘ ਅਤੇ ਕਵਰਿੰਗ ਉਮੀਦਵਾਰ ਵਜੋਂ ਨਵਇੰਦਰਪ੍ਰੀਤ ਸਿੰਘ, ਕਾਂਗਰਸ ਪਾਰਟੀ ਤੋਂ ਕਵਰਿੰਗ ਉਮੀਦਵਾਰ ਵਜੋਂ ਗਗਨਜੀਤ ਸਿੰਘ, ਸੀਪੀਆਈ ਤੋਂ ਸੁਖਦੇਵ ਰਾਮ ਸ਼ਰਮਾ, ਜ਼ੋਰਾ ਸਿੰਘ, ਗੁਰਮੀਤ ਸਿੰਘ ਤੇ ਸ਼ਰਬਜੀਤ ਸਿੰਘ ਨੇ ਅਾਜ਼ਾਦ ਉਮੀਦਵਾਰ ਵਜੋਂ ਆਪਣੇ ਕਾਗਜ਼ ਭਰੇ।

ਉਨ੍ਹਾਂ ਦੱਸਿਆ ਕਿ ਕਾਗਜ਼ਾਂ ਦੀ ਪੜਤਾਲ 25 ਮਾਰਚ ਨੂੰ ਹੋਵੇਗੀ, ਜਦੋਂਕਿ 27 ਮਾਰਚ ਨੂੰ ਬਾਅਦ ਦੁਪਹਿਰ ਨਿਰਧਾਰਤ ਫਾਰਮ ਭਰ ਕੇ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ 11 ਅਪਰੈਲ ਨੂੰ ਸਵੇਰੇ 8 ਤੋਂ 5 ਵਜੇ ਤੱਕ ਵੋਟਿੰਗ ਹੋਵੇਗੀ ਤੇ ਵੋਟਾਂ ਦੀ ਗਿਣਤੀ ਦਾ 15 ਅਪਰੈਲ ਨੂੰ ਹੋਵੇਗੀ।

ਇਸ ਚੋਣ ਦੇ ਮੱਦੇਨਜ਼ਰ ਧੂਰੀ ਦਾ ਚੋਣ ਅਖਾੜਾ ਭਖ ਰਿਹਾ ਹੈ। ਵੱਖ ਵੱਖ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਤੇ ਆਜ਼ਾਦ ਉਮੀਦਵਾਰਾਂ ਸਮੇਤ ਕੁੱਲ 14 ਉਮੀਦਵਾਰ ਮੈਦਾਨ ਵਿੱਚ ਹਨ। ਮੁੱਖ ਟੱਕਰ ਸ਼੍ਰੋਮਣੀ ਅਕਾਲੀ ਦਲ ਅਤੇ ਸਾਂਝੇ ਮੋਰਚੇ ਦਰਮਿਆਨ ਹੈ। ਹਲਕੇ ਵਿੱਚ 1 ਲੱਖ 50 ਹਜ਼ਾਰ 888 ਵੋਟਰ ਹਨ। ਧੂਰੀ ਸ਼ਹਿਰ ਨੂੰ ਛੱਡ ਕੇ ਬਾਕੀ ਹਲਕਾ ਪਿੰਡਾਂ ’ਤੇ ਆਧਾਰਤ ਹੈ।

ਪਿਛਲੇ ਸਮਿਆਂ ਵਿੱਚ ਇਸ ਸੀਟ ’ਤੇ ਕਾਂਗਰਸ, ਸੀਪੀਆਈ, ਅਕਾਲੀ ਅਤੇ ਆਜ਼ਾਦ ਉਮੀਦਵਾਰ ਜਿਤਦੇ ਰਹੇ ਹਨ।

ਧੂਰੀ ਵਿਧਾਨ ਸਭਾ ਹਲਕੇ ਦੀ ਹੋ ਰਹੀ ਉੱਪ ਚੋਣ ਵਿੱਚ ਬਾਦਲ ਦਲ ਨੇ ਗੋਬਿੰਦ ਸਿੰਘ ਲੌਂਗੋਵਾਲ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਮੈਂਬਰ ਸ਼ੋ੍ਰਮਣੀ ਕਮੇਟੀ ਸੁਰਜੀਤ ਸਿੰਘ ਕਾਲਾਬੂਲਾ ਚੋਣ ਮੈਦਾਨ ‘ਚ ਹਨ, ਜਦਕਿ ਕਾਂਗਰਸ ਨੇ ਸ਼ੋ੍ਰਮਣੀ ਅਕਾਲੀ ਦਲ (ਲੌਾਗੋਵਾਲ) ਦੇ ਸਰਪ੍ਰਸਤ ਸ: ਸੁਰਜੀਤ ਸਿੰਘ ਬਰਨਾਲਾ ਦੇ ਪੋਤਰੇ ਸਿਮਰਪ੍ਰਤਾਪ ਸਿੰਘ ਐਡਵੋਕੇਟ ਨੰ ਆਪਣਾ ਉਮੀਦਵਾਰ ਨਾਮਜ਼ਦ ਕੀਤਾ ਹੈ ਅਤੇ ਆਮ ਆਦਮੀ ਪਾਰਟੀ ਨੇ ਧੂਰੀ ਤੋਂ ਉਪ ਚੋਣ ਨਾ ਲੜਨ ਦਾ ਫੈਸਲਾ ਕੀਤਾ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ
ਇਹਨੀ ਦਿਨੀਂ ਇਹ ਗੱਲ ਮੁੜ ਅਖਬਾਰਾਂ ਅਤੇ ਬਿਜਲ-ਸੱਥ (ਸੋਸ਼ਲ ਮੀਡੀਆ) ਉੱਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਕੀ ਦਿੱਲੀ ਦਰਬਾਰ ਦੀ ਕੇਂਦਰੀ ਹਕੂਮਤ ਪੰਜਾਬ ਦੇ ਉੱਤਰ-ਪੱਛਮੀ ਇਲਾਕਿਆਂ ਨੂੰ ਵੱਖ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: