Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਨਰਿੰਦਰ ਮੌਦੀ ਰਾਸ਼ਟਰਪਤੀ ਭਵਨ ਦੇ ਅੱਜ ਤੱਕ ਦੇ ਸਭ ਤੋਂ ਵੱਡੇ ਸਮਾਰੋਹ ਵਿੱਚ ਚੁੱਕੇਗਾ ਪ੍ਰਧਾਨ ਮੰਤਰੀ ਦੇ ਅਹੁਦੇ ਦੀ ਸਹੁੰ

ਨਰਿੰਦਰ ਮੌਦੀ ਰਾਸ਼ਟਰਪਤੀ ਭਵਨ ਦੇ ਅੱਜ ਤੱਕ ਦੇ ਸਭ ਤੋਂ ਵੱਡੇ ਸਮਾਰੋਹ ਵਿੱਚ ਚੁੱਕੇਗਾ ਪ੍ਰਧਾਨ ਮੰਤਰੀ ਦੇ ਅਹੁਦੇ ਦੀ ਸਹੁੰ

ਨਵੀਂ ਦਿੱਲੀ ( 26 ਮਈ 2014):  ਲੋਕ ਸਭਾ ਚੋਣਾਂ ਵਿੱਚ ਇਕੱਲੇ ਦਮ ਭਾਜਪਾ ਦੀ ਬੇੜੀ ਪਾਰ ਲਗਾਉਣ ਵਾਲਾ ਨਰਿੰਦਰ ਮੋਦੀ ਅੱਜ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਅਤੇ ਸ੍ਰੀਲੰਕਾ ਦੇ ਰਾਸ਼ਟਰਪਤੀ ਮਹਿੰਦੀ ਰਾਜਪਕਸ਼ੇ ਸਮੇਤ ਦੱਖਣ-ਏਸ਼ੀਆ ਦੇ ਖੇਤਰੀ ਸਹਿਯੋਗ ਸੰਗਠਨ ਦੇ ਸਾਰੇ ਨੇਤਾਵਾਂ ਦੇ ਨਾਲ ਲੱਗਭੱਗ 3000 ਮਹਿਮਾਨਾਂ ਦੀ ਮੌਜੂਦਗੀ ਵਿੱਚ ਭਾਰਤ ਦੇ ਪ੍ਰਧਾਨ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕੇਗਾ।

ਰਾਸ਼ਟਰਪਤੀ ਪ੍ਰਣਬ ਮੁਖਰਜੀ ਰਾਸ਼ਟਰਪਤੀ ਭਵਨ ਦੇ ਇੱਕ ਆਲੀਸ਼ਾਨ ਸਮਾਰੋਹ ਵਿੱਚ 63 ਸਾਲਾ ਮੋਦੀ ਅਤੇ ਉਨ੍ਹਾਂ ਦੇ ਮੰਤਰੀ ਮੰਡਲ ਦੇ ਸਹਿਯੋਗੀਆਂ ਨੂੰ ਭਾਰਤੀ ਸੰਵਿਧਾਨ ਦੀ ਸਹੁੰ ਚੁਕਾ ਕੇ ਆਪਣੇ ਅਹੁਦੇ ਦੇ ਅਨੁਸਾਰ ਕਾਰਜ ਕਰਨ ਦੀ ਜ਼ਿੰਮੇਵਾਰੀ ਸੌਂਪਣਗੇ।

ਇਸ ਸਮਾਗਮ ਵਿੱਚ ਸ਼ਾਮਲ ਹੋਣ ਲਈ ਬੰਗਲਾ ਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਵੀ ਸੱਦਾ ਭੇਜਿਆ ਗਿਆ ਸੀ, ਪਰ ਉਹ ਚੀਨ ਯਾਤਰਾ ’ਤੇ ਹੋਣ ਕਾਰਨ ਬੰਗਲਾ ਦੇਸ਼ ਸੰਸਦ ਦੇ ਸਪੀਕਰ ਸਰੀਨ ਚੌਧਰੀ ਉਨ੍ਹਾਂ ਦੀ ਥਾਂ ਹਾਜ਼ਰ ਹੋਵੇਗੀ। ਹੋਰ ਵੀ ਅਨੇਕਾਂ ਦੇਸ਼ਾਂ ਦੇ ਪ੍ਰਤੀਨਿਧ ਇਸ ਸਮਾਰੋਹ ਵਿੱਚ ਸ਼ਾਮਲ ਹੋ ਰਹੇ ਹਨ।

ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਡਾ. ਮਨਮੋਹਣ ਸਿੰਘ, ਭੰਗ ਹੋਈ ਸਰਕਾਰ ਦੀ ਚੇਅਰਮੈਨ ਅਤੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਉਪ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਤੋਂ ਇਲਾਵਾ ਸਮੂਹ ਸੂਬਿਆਂ ਦੀ ਮੁੱਖ ਮੰਤਰੀ ਅਤੇ ਹੋਰ ਸਿਆਸੀ ਪਾਰਟੀਆਂ ਦੇ ਆਗੂ ਇਸ ਸਮਾਗਮ ਵਿੱਚ ਸ਼ਾਮਲ ਹੋ ਰਹੇ ਹਨ।
ਰਾਸ਼ਟਰਪਤੀ ਭਵਨ ਵੱਲੋਂ ਵੀ ਸਮੂਹ ਦੇਸੀ-ਵਿਦੇਸ਼ੀ ਮਹਿਮਾਨਾਂ ਦੀ ਆਓ ਭਗਤ ਲਈ ਵਿਸ਼ੇਸ਼ ਪਕਵਾਨ ਕੀਤੇ ਹਨ। ਸਾਰਕ ਦੇਸ਼ਾਂ ਦੇ ਮੁੱਖੀ ਨੇਤਾਵਾਂ ਨਾਲ ਉਨ੍ਹਾਂ ਦੇ ਰਾਜਦੂਤਕ ਟੀਮਾਂ ਵੀ ਸ਼ਾਮਲ ਹੋਣਗੀਆਂ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਡਾ. ਸਿਕੰਦਰ ਸਿੰਘ ਨੇ ਕਿਹਾ ਕਿ ਭਾਜਪਾ ਦਾ ਮੂਲ ਆਧਾਰ ਬ੍ਰਾਹਮਣਵਾਦੀ ਵੰਡ ਦੇ ਸਿਧਾਂਤ 'ਤੇ ਟਿਕਿਆ ਹੋਇਆ ਹੈ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਦਲ ਖਾਲਸਾ ਨੇ ਭਾਰਤ ਵਿੱਚ ਨਵ-ਨਿਯੁਕਤ ਅਮਰੀਕੀ ਰਾਜਦੂਤ ਸਰਜੀਓ ਗੋਰ ਨੂੰ ਅਪੀਲ ਕੀਤੀ ਹੈ ਕਿ ਉਹ ਆਰਥਿਕ ਅਤੇ ਵਪਾਰਕ ਚਿੰਤਾਵਾਂ ਤੋਂ ਉੱਪਰ ਉੱਠ ਕੇ ਦੱਖਣੀ ਏਸ਼ੀਆ ਵਿੱਚ ਸ਼ਾਂਤੀ ਕਾਇਮ ਕਰਨ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਇੱਕ ਫੈਸਲਾ ਸੁਣਾਉਂਦਿਆਂ ਡੇਰਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਕਤਲ ਦੇ ਇੱਕ ਮਾਮਲੇ ਵਿੱਚੋਂ ਬਰੀ ਕਰ ਦਿੱਤਾ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: