Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਨਵਜੋਤ ਸਿੱਧੂ ਕਮਲ ਫੁੱਲ ਛੱਡਕੇ ਝਾੜੂ ਫੜ੍ਹਨ ਦੀ ਤਿਆਰੀ ‘ਚ: ਮੀਡੀਆ ਰਿਪੋਰਟਾਂ

ਨਵਜੋਤ ਸਿੱਧੂ ਕਮਲ ਫੁੱਲ ਛੱਡਕੇ ਝਾੜੂ ਫੜ੍ਹਨ ਦੀ ਤਿਆਰੀ ‘ਚ: ਮੀਡੀਆ ਰਿਪੋਰਟਾਂ

ਸਾਬਕਾ ਐੱਮ ਪੀ ਨਵਜੋਤ ਸਿੱਧੂ
ਸਾਬਕਾ ਐੱਮ ਪੀ ਨਵਜੋਤ ਸਿੱਧੂ

ਜਲੰਧਰ (17 ਨਵੰਬਰ, 2015): ਅਖਬਾਰੀ ਮੀਡੀਆ ਵਿੱਚ ਚਰਚਿਤ ਖਬਰ ਅਨੁਸਾਰ ਅੰਮ੍ਰਿਤਸਰ ਤੋਂ ਸਾਬਕਾ ਲੋਕ ਸਭਾ ਮੈਬਰ ਨਵਜੋਤ ਸਿੱਧੂ ਦਾ ਭਜਾਪਾ ਦੇ ਕਮਲ ਫੁੱਲ ਦੀ ਸੁਗੰਧੀ ਤੋਂ ਮਨ ਭਰ ਗਿਆ ਹੈ ਅਤੇ ਹੁਣ ਉਹ ਆਮ ਆਦਮੀ ਪਾਰਟੀ ਦਾ ਝਾੜੂ ਫੜ੍ਹਨ ਦੀ ਤਿਆਰੀ ਵਿੱਚ ਹਨ।

ਭਾਜਪਾ ਦੇ ਤੇਜ਼-ਤਰਾਰ ਭਾਸ਼ਣਕਾਰ ਤੇ ਸਾਬਕਾ ਲੋਕ ਸਭਾ ਮੈਂਬਰ ਸ: ਨਵਜੋਤ ਸਿੰਘ ਸਿੱਧੂ ਦੇ ਅੱਜਕਲ੍ਹ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋਣ ਦੀ ਚਰਚਾ ਜ਼ੋਰਾਂ ਉੱਪਰ ਹੈ । ਸਮਝਿਆ ਜਾਂਦਾ ਹੈ ਕਿ ‘ਆਪ’ ਦੀ ਕੌਮੀ ਲੀਡਰਸ਼ਿਪ ਵੀ ਇਸ ਭਾਲ ‘ਚ ਹੈ ਕਿ ਅਗਲੀਆਂ ਚੋਣਾਂ ਸਮੇਂ ਕਿਸੇ ਭੀੜ ਜੁਟਾਉਣ ਵਾਲੇ ਆਗੂ ਨੂੰ ਅੱਗੇ ਲਿਆਂਦਾ ਜਾਵੇ ਜੋ ਅਕਾਲੀ ਦਲ ਤੇ ਕਾਂਗਰਸ ਲੀਡਰਸ਼ਿਪ ਨੂੰ ਮੁਕਾਬਲਾ ਦੇਣ ਦੇ ਸਮਰੱਥ ਹੋਵੇ ।

ਨਵਜੋਤ ਸਿੱਧੂ ਬਾਦਲ ਦਲ ਦੀ ਲੀਡਰਸ਼ਿਪ ਵਿਰੁੱਧ ਡਟਣ ‘ਚ ਮਸ਼ਹੂਰ ਰਹੇ ਹਨ ਤੇ ਇਸ ਵੇਲੇ ਉਹ ਸਰਗਰਮ ਸਿਆਸਤ ਤੋਂ ਦੂਰ ਟੀ. ਵੀ. ਸੀਰੀਅਲ ਕਰਨ ‘ਚ ਹੀ ਵਧੇਰੇ ਮਸਰੂਫ ਹਨ । ਇਹ ਵੀ ਕਿਹਾ ਜਾਂਦਾ ਹੈ ਕਿ ਪਿਛਲੇ ਦਿਨੀਂ ਸ: ਸਿੱਧੂ ਦੀ ‘ਆਪ’ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਵੀ ਹੋ ਚੁੱਕੀ ਹੈ ।

ਜਦ ਇਸ ਬਾਰੇ ‘ਆਪ’ ਦੇ ਕੌਮੀ ਆਗੂ ਦੁਰਗੇਸ਼ ਪਾਠਕ ਤੇ ਪੰਜਾਬ ਦੇ ਕਨਵੀਨਰ ਸ: ਸੁੱਚਾ ਸਿੰਘ ਛੋਟੇਪੁਰ ਨੂੰ ਪੁੱਛਿਆ ਗਿਆ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਅਜਿਹੀ ਕੋਈ ਗੱਲ ਨਹੀਂ, ਇਹ ਤਾਂ ਸਿਆਸੀ ਅਟਕਲਾਂ ਹੀ ਹਨ । ਪਰ ਜਵਾਬ ਦੇਣ ਲੱਗਿਆਂ ਦੋਵਾਂ ਨੇਤਾਵਾਂ ਦਾ ਲਹਿਜਾ ਇਹ ਦੱਸ ਰਿਹਾ ਸੀ ਕਿ ਦਾਲ ‘ਚ ਕੁਝ ਕਾਲਾ ਜ਼ਰੂਰ ਹੈ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਡਾ. ਸਿਕੰਦਰ ਸਿੰਘ ਨੇ ਕਿਹਾ ਕਿ ਭਾਜਪਾ ਦਾ ਮੂਲ ਆਧਾਰ ਬ੍ਰਾਹਮਣਵਾਦੀ ਵੰਡ ਦੇ ਸਿਧਾਂਤ 'ਤੇ ਟਿਕਿਆ ਹੋਇਆ ਹੈ
ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: