Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਨਵਾਂਸ਼ਹਿਰ ਅਤੇ ਜਗਰਾਉਂ ਪੁਲਿਸ ਵਲੋਂ 2 ਸਿੱਖ ਗ੍ਰਿਫਤਾਰ

ਨਵਾਂਸ਼ਹਿਰ ਅਤੇ ਜਗਰਾਉਂ ਪੁਲਿਸ ਵਲੋਂ 2 ਸਿੱਖ ਗ੍ਰਿਫਤਾਰ

ਨਵਾਂਸ਼ਹਿਰ/ ਜਗਰਾਉਂ: ਪੁਲਿਸ ਨੇ ਬੁੱਧਵਾਰ ਦੋ ਸਿੱਖਾਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਮੀਡੀਆ ਵਿਚ ਛਪੀ ਖ਼ਬਰਾਂ ਮੁਤਾਬਕ ਇਕ ਸਿੱਖ ਅਰਵਿੰਦਰ ਸਿੰਘ ਪੁੱਤਰ ਗੁਰਨਾਮ ਸਿੰਘ ਪਿੰਡ ਪੱਲੀਆਂ ਖੁਰਦ, ਰਾਹੋਂ, ਨਵਾਂ ਸ਼ਹਿਰ ਦਾ ਰਹਿਣ ਵਾਲਾ ਹੈ ਅਤੇ 2011 ਵਿਚ ਉਹ ਦੋਹਾ (ਕਤਰ) ਚਲਿਆ ਗਿਆ ਸੀ ਅਤੇ ਉਥੇ ਉਹ ਬੱਬਰ ਖ਼ਾਲਸਾ ਦੇ ਸੰਪਰਕ ਵਿਚ ਆ ਗਿਆ।

ਪੁਲਿਸ ਮੁਤਾਬਕ ਉਸਨੂੰ ਨਵੀਂ ਭਰਤੀ ਦਾ ਕੰਮ ਸੌਂਪਿਆ ਗਿਆ ਸੀ। ਐਸ.ਐਸ.ਪੀ. ਸਨੇਹਦੀਪ ਸ਼ਰਮਾ ਅਤੇ ਡੀ.ਆਈ.ਜੀ. ਐਸ.ਕੇ. ਕਾਲੀਆ ਨੇ ਇਨ੍ਹਾਂ ਗ੍ਰਿਫਤਾਰੀਆਂ ਦੀ ਪੁਸ਼ਟੀ ਕੀਤੀ ਹੈ। ਐਫ.ਆਈ.ਆਰ. 82 / 24 ਮਈ 2016 ਤਹਿਤ ਅਰਵਿੰਦਰ ਸਿੰਘ ’ਤੇ ਕੇਸ ਦਰਜ ਕੀਤਾ ਗਿਆ ਅਤੇ 6 ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ। 30 ਮਈ ਨੂੰ ਅਰਵਿੰਦਰ ਸਿੰਘ ਨੂੰ ਨਵਾਂਸ਼ਹਿਰ ਅਦਾਲਤ ਵਿਚ ਪੇਸ਼ ਕੀਤਾ ਜਾਏਗਾ।

ਪੁਲਿਸ ਮੁਤਾਬਕ ਦੂਜਾ ਸਿੱਖ ਮਨਦੀਪ ਸਿੰਘ ਜਿਸਨੂੰ ਜਗਰਾਉਂ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਜਗਰਾਉਂ ਦੇ ਐਸ.ਐਸ.ਪੀ. ਓਪਿੰਦਰਜੀਤ ਸਿੰਘ ਘੁੰਮਣ ਨੇ ਕਿਹਾ ਕਿ ਮਨਦੀਪ ਸਿੰਘ ਬੱਬਰ ਖ਼ਾਲਸਾ ਦਾ ਸਰਗਰਮ ਮੈਂਬਰ ਹੈ ਅਤੇ ਇਹ ਕੁਝ ਸਮਾਂ ਪਹਿਲਾਂ ਹੀ ਕੈਨੇਡਾ ਤੋਂ ਵਾਪਸ ਆਇਆ ਹੈ।

ਪੁਲਿਸ ਮੁਤਾਬਕ ਇਨ੍ਹਾਂ ਦਾ ਮੁੱਖ ਕੰਮ ਜਥੇਬੰਦੀ ਲਈ ਨਵੀਂ ਭਰਤੀ ਕਰਨਾ ਹੈ। ਪੁਲਿਸ ਨੇ ਜਲਦ ਹੀ ਪ੍ਰੈਸ ਕਾਨਫਰੰਸ ਕਰਕੇ ਸਾਰੀ ਜਾਣਕਾਰੀ ਮੀਡੀਆ ਨੂੰ ਦੇਣ ਦੀ ਗੱਲ ਕਹੀ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਬੱਬਰ ਅਕਾਲੀ ਯੋਧਿਆਂ ਦਾ ਟੀਚਾ ਪੰਜਾਬ ਵਿੱਚ ਖਾਲਸਾ ਰਾਜ ਦੀ ਮੁੜ ਬਹਾਲੀ ਅਤੇ ਹਿੰਦੁਸਤਾਨ ਵਿੱਚ ਸਵੈਰਾਜ ਕਾਇਮ ਕਰਨਾ ਸੀ। ਇਸ ਮਨੋਰਥ ਲਈ ਹਥਿਆਰ ਬੰਦ ਜੱਦੋਜਹਿਦ ਰਾਹੀਂ ਫਿਰੰਗੀ ਹਕੂਮਤ ਦੇ ਮਨ
ਬੱਬਰ ਅਕਾਲੀ ਯੋਧਿਆਂ ਦਾ ਟੀਚਾ ਪੰਜਾਬ ਵਿੱਚ ਖਾਲਸਾ ਰਾਜ ਦੀ ਮੁੜ ਬਹਾਲੀ ਅਤੇ ਹਿੰਦੁਸਤਾਨ ਵਿੱਚ ਸਵੈਰਾਜ ਕਾਇਮ ਕਰਨਾ ਸੀ। ਇਸ ਮਨੋਰਥ ਲਈ ਹਥਿਆਰ ਬੰਦ ਜੱਦੋਜਹਿਦ ਰਾਹੀਂ ਫਿਰੰਗੀ ਹਕੂਮਤ ਦੇ ਮਨ
ਬਬਰ ਅਕਾਲੀ ਲਹਿਰ ਦੇ ੧੦੦ ਸਾਲਾ ਸਥਾਪਨਾ ਦਿਹਾੜੇ ਨੂੰ ਮੁੱਖ ਰੱਖਦਿਆ ਗੁਰਦੁਆਰਾ ਚਰਨ ਕੰਵਲ ਜੀਦੋਂਵਾਲ (ਬੰਗਾ) ਵਿਖੇ ਅੱਜ ਵਿਸ਼ੇਸ਼ ਸਮਾਗਮ ਕਰਵਾਇਆ ਜਾ ਰਿਹਾ ਹੈ।ਜਿਸ ਵਿਚ ਵਿਸ਼ੇਸ਼ ਤੌਰ ਤੇ ਪੰਥ ਦੀਆਂ
ਬਬਰ ਅਕਾਲੀ ਲਹਿਰ ਦੇ ੧੦੦ ਸਾਲਾ ਸਥਾਪਨਾ ਦਿਹਾੜੇ ਨੂੰ ਮੁੱਖ ਰੱਖਦਿਆ ਗੁਰਦੁਆਰਾ ਚਰਨ ਕੰਵਲ ਜੀਦੋਂਵਾਲ (ਬੰਗਾ) ਵਿਖੇ ਅੱਜ ਵਿਸ਼ੇਸ਼ ਸਮਾਗਮ ਕਰਵਾਇਆ ਜਾ ਰਿਹਾ ਹੈ।ਜਿਸ ਵਿਚ ਵਿਸ਼ੇਸ਼ ਤੌਰ ਤੇ ਪੰਥ ਦੀਆਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: