
ਚੰਡੀਗੜ੍ਹ ( 17 ਅਕਤੂਬਰ, 2014): ਦਿੱਲੀ ਸਿੱਖ ਕਤਲੇਆਮ ਦੇ 30 ਸਾਲ ਬਾਅਦ ਵੀ ਦੋਸ਼ੀਆਂ ਨੂੰ ਸਜ਼ਾ ਦੇਣ ਵਿੱਵ ਫੇਲ ਭਾਰਤੀ ਨਿਆ ਪ੍ਰਣਾਲੀ ਅਤੇ ਭਾਰਤੀ ਹਕੂਮਤ ਦੇ ਪੱਖਪਾਤੀ ਰਵੱਈਏ ਖਿਲਾਫ 1 ਨਵੰਬਰ 2014 ਦਿਨ ਸ਼ਨੀਵਾਰ ਨੂੰ ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਵੱਲੋਂ ਦਿੱਤੇ ਬੰਦ ਦੇ ਸੱਦੇ ਨੂੰ ਅਨੇਕਾ ਪੰਥਕ ਸ਼ਖਸੀਅਤਾ ਨੇ ਸਮਰਥਨ ਦੇਣ ਦਾ ਐਲਾਨ ਕੀਤਾ ਹੈ।
ਅੱਜ ਪ੍ਰੈਸ ਨੂੰ ਭੇਜੇ ਸਾਝੇ ਬਿਆਨ ਵਿੱਚ ਅਖੰਡ ਕੀਰਤਨੀ ਜਥਾ ਇੰਟਰਨੈਸ਼ਨਲ ਦੇ ਮੁੱਖੀ ਭਾਈ ਬਲਦੇਵ ਸਿੰਘ, ਯੂਨਾਈਟਿਡ ਖਾਲਸਾ ਮੂਵਮੈਟ ਦੇ ਪ੍ਰਧਾਨ ਭਾਈ ਮੋਹਕਮ ਸਿੰਘ ਸਕੱਤਰ ਜਨਰਲ ਸ੍ਰ ਗੁਰਦੀਪ ਸਿੰਘ ਬਠਿੰਡਾ,ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਵਾਲਾ ਦੇ ਪ੍ਰਧਾਨ ਭਾਈ ਬਲਵੰਤ ਸਿੰਘ ਗੋਪਾਲਾ, ਬੰਦੀ ਸਿੰਘਾ ਦੇ ਰਿਹਾਈ ਲਈ 44 ਦਿਨ ਭੁੱਖ ਹੜਤਾਲ ਰੱਖਣ ਵਾਲੇ ਭਾਈ ਗੁਰਬਖਸ ਸਿੰਘ ਖਾਲਸਾ (ਹਰਿਆਣਾ) ਭਾਈ ਗੁਰਿੰਦਰ ਸਿੰਘ ਗੁਰੀ, ਬਾਬੂ ਸਿੰਘ ਦੁਖੀਆਂ ਪ੍ਰਧਾਨ ਨਵੰਬਰ 1984 ਸਿੱਖ ਨਸਲਕੁਸ਼ੀ ਵੈਲਫੇਅਰ ਸੋਸੇਇਟੀ, ਸਿੱਖ ਧਰਮੀ ਫੌਜੀ ਜੂਨ 1984 ਪ੍ਰੀਵਾਰ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਜਨਰਲ ਸਕੱਤਰ ਸ੍ਰ ਜਸਪਾਲ ਸਿੰਘ, ਇੰਟਰਨੈਸ਼ਨਲ ਸਿੱਖ ਯੂਥ ਆਰਗਨਾਈਜੇਸ਼ਨ ਦੇ ਪ੍ਰਧਾਨ ਭਾਈ ਸੁਖਜਿੰਦਰ ਸਿੰਘ ਜੋੜਾ, ਸੀਨੀਅਰ ਆਗੂ ਸ੍ਰ ਸੁਖਵਿੰਦਰ ਸਿੰਘ ਖਾਲਸਾ, ਸੀਨੀਅਰ ਆਗੂ ਸ੍ਰ ਕੰਵਰਬੀਰ ਸਿੰਘ ਗਿੱਲ ਨੇ ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਅਤੇ ਸੱਜਣ ਕੁਮਾਰ ਕੇਸ ਦੀ ਮੁੱਖ ਗਵਾਹ ਬੀਬੀ ਜਗਦੀਸ਼ ਕੌਰ ਵੱਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਕਾਮਯਾਬ ਕਰਨ ਲਈ ਪੰਜਾਬ ਦੇ ਹਰੇਕ ਫਿਰਕੇ ਨੂੰ ਅਪੀਲ ਕੀਤੀ ਹੈ ਕਿ ਉਹ 1 ਨਵੰਬਰ 2014 ਨੂੰ ਪੰਜਾਬ ਬੰਦ ਰੱਖਕੇ ਪੂਰਨ ਸਮਰਥਨ ਦੇਣ।

ਉਹਨਾਂ ਕਿਹਾ ਕਿ 30 ਸਾਲ ਬੀਤ ਜਾਣ ਦੇ ਬਾਵਯੂਦ ਸਿੱਖ ਕੌਮ ਨੂੰ ਇਨਸਾਫ਼ ਨਾ ਮਿਲਣਾ ਨਿਆ ਪਾਲਿਕਾ ਦੇ ਮੱਥੇ ਤੇ ਸਭ ਤੋਂ ਵੱਡਾ ਦਾਗ ਹੈ ਉਹਨਾਂ ਕਿਹਾ ਕਿ ਪੰਜਾਬ ਦੀਆ ਸਮੂਹ ਧਾਰਮਿਕ, ਪੰਥਕ, ਰਾਜਸੀ, ਸਮਾਜਿਕ ਜਥੇਬੰਦੀਆਂ, ਸਿੰਘ ਸਭਾਵਾ, ਸਟੱਡੀ ਸਰਕਲਾਂ, ਸਭਾ ਸੋਸਾਇਟੀਆਂ, ਨਿਹੰਗ ਸਿੰਘ ਜਥੇਬੰਦੀਆਂ, ਪਿੰਡਾ ਦੀਆ ਪੰਚਾਇਤਾਂ, ਯੂਥ ਕਲੱਬਾਂ, ਭਾਰਤੀ ਕਿਸਾਨ ਯੂਨੀਅਨ, ਮਨੁੱਖੀ ਅਧਿਕਾਰ ਸੰਗਠਨਾਂ ਨੂੰ ਪੰਜਾਬ ਬੰਦ ਕਰਨ ਵਿੱਚ ਪੂਰਨ ਸਹਿਯੋਗ ਦੇਣ ਦੀ ਕ੍ਰਿਪਾਲਤਾ ਕਰਨ।
ਬੀਬੀ ਜਗਦੀਸ਼ ਕੌਰ ਅਤੇ ਫ਼ੈਡਰੇਸ਼ਨ ਪ੍ਰਧਾਨ ਸ੍ਰ ਕਰਨੈਲ ਸਿੰਘ ਪੀਰ ਮੁਹੰਮਦ ਨੇ 1 ਨਵੰਬਰ ਨੂੰ ਪੰਜਾਬ ਬੰਦ ਵਿੱਚ ਪੰਜਾਬ ਸਰਕਾਰ, ਸ੍ਰੌਮਣੀ ਅਕਾਲੀ ਦਲ ਅਤੇ ਸ੍ਰੌਮਣੀ ਕਮੇਟੀ ਨੂੰ ਪੂਰਨ ਸਹਿਯੋਗ ਦੇਣ ਦੀ ਅਪੀਲ ਕਰਦਿਆ ਕਿਹਾ ਕਿ ਮਾਨਵਤਾ ਦੇ ਭਲੇ ਅਤੇ ਇਨਸਾਫ਼ ਦੀ ਜਦੋ ਜਹਿਦ ਲਈ ਸਭ ਨੂੰ ਪੀੜਤ ਪ੍ਰੀਵਾਰਾ ਦਾ ਸਹਿਯੋਗ ਕਰਨਾ ਚਾਹੀਦਾ ਹੈ।
ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਪੰਜਾਬ ਬੰਦ ਦੌਰਾਨ ਮੈਡੀਕਲ ਸਹੂਲਤਾ ਸੇਵਾਵਾਂ ਨੂੰ ਛੋਟ ਦਿੱਤੀ ਗਈ ਹੈ। ਇਸੇ ਦੌਰਾਨ ਅਧਿਆਪਕਾਂ ਦੀ ਜਥੇਬੰਦੀ ਈ.ਟੀ.ਟੀ ਯੂਨੀਅਨ ਪੰਜਾਬ ਦੇ ਪ੍ਰਧਾਨ ਸ੍ਰ ਜਸਵਿੰਦਰ ਸਿੰਘ ਸਿੱਧੂ ਅਤੇ ਸੀਨੀਅਰ ਆਗੂ ਸ੍ਰ ਰਣਜੀਤ ਸਿੰਘ ਬਾਠ ਨੇ ਪੰਜਾਬ ਬੰਦ ਨੂੰ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ ਹੈ।