Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਨਸਲਵਾਦੀ ਹਮਲੇ: ਸਿੱਖ ਕੁਲੀਸ਼ਨ ਵਲੋਂ ਸਿੱਖਾਂ ਨੂੰ ਚੁਕੰਨੇ ਰਹਿਣ ਦੀ ਹਦਾਇਤ

ਨਸਲਵਾਦੀ ਹਮਲੇ: ਸਿੱਖ ਕੁਲੀਸ਼ਨ ਵਲੋਂ ਸਿੱਖਾਂ ਨੂੰ ਚੁਕੰਨੇ ਰਹਿਣ ਦੀ ਹਦਾਇਤ

ਵਾਸ਼ਿੰਗਟਨ: ਇਥੇ ਕੈਂਟ ’ਚ ਘਰ ਬਾਹਰ ਸਿੱਖ ਨੌਜਵਾਨ ਦੀਪ ਰਾਏ ਨੂੰ ਗੋਲੀ ਮਾਰੇ ਜਾਣ ਦੀ ਜਾਂਚ ਐਫਬੀਆਈ ਵੱਲੋਂ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸ਼ੱਕੀ ਨਫ਼ਰਤੀ ਅਪਰਾਧ ਦੇ ਮੁਲਜ਼ਮ ਨੇ ਹਮਲੇ ਸਮੇਂ ਕਿਹਾ ਸੀ, ‘ਆਪਣੇ ਦੇਸ਼ ਵਾਪਸ ਜਾਓ।’ ਫੈਡਰਲ ਬਿਊਰੋ ਆਫ ਇਨਵੈਸਟੀਗੇਸ਼ਨ (ਐਫਬੀਆਈ) ਵੱਲੋਂ ਇਸ ਘਟਨਾ ਦੀ ਨਫ਼ਰਤੀ-ਮੰਤਵ ਵਾਲੇ ਅਪਰਾਧ ਵਜੋਂ ਪੜਤਾਲ ਕੀਤੀ ਜਾ ਰਹੀ ਹੈ।

ਐਫਬੀਆਈ ਸਿਆਟਲ ਦੇ ਤਰਜਮਾਨ ਆਈਨ ਡਾਈਟ੍ਰਿਚ ਨੇ ਦੱਸਿਆ, ‘ਸਿਆਟਲ ਐਫਬੀਆਈ ਵੱਲੋਂ ਗੋਲੀਬਾਰੀ ਦੀ ਘਟਨਾ ਦੀ ਸਾਂਝੀ ਪੜਤਾਲ ਵਿੱਚ ਕੈਂਟ ਪੁਲਿਸ ਵਿਭਾਗ ਦੀ ਮਦਦ ਕੀਤੀ ਜਾ ਰਹੀ ਹੈ।’

ਪ੍ਰਤੀਕਾਤਮਕ ਤਸਵੀਰ
ਪ੍ਰਤੀਕਾਤਮਕ ਤਸਵੀਰ

ਸਿੱਖ ਕੁਲੀਸ਼ਨ ਨੇ ਕੈਂਟ ਪੁਲਿਸ ਵੱਲੋਂ ਇਸ ਘਟਨਾ ਦੀ ਨਫ਼ਰਤੀ ਅਪਰਾਧ ਵਜੋਂ ਪੜਤਾਲ ਕੀਤੇ ਜਾਣ ਦੀ ਪ੍ਰਸ਼ੰਸਾ ਕੀਤੀ ਹੈ। ਇਸ ਸਿੱਖ ਜਥੇਬੰਦੀ ਦੇ ਅੰਤ੍ਰਿਮ ਪ੍ਰੋਗਰਾਮ ਮੈਨੇਜਰ ਰਾਜਦੀਪ ਸਿੰਘ ਨੇ ਕਿਹਾ ਕਿ ਕੁਲੀਸ਼ਨ ਵੱਲੋਂ ਅਜਿਹੇ ਅਪਰਾਧਾਂ ਨੂੰ ਰੋਕਣ ਲਈ ਟਰੰਪ ਪ੍ਰਸ਼ਾਸਨ ਨੂੰ ਸਖ਼ਤ ਕਦਮ ਚੁੱਕਣ ਵਾਸਤੇ ਅਪੀਲ ਕੀਤੀ ਜਾਂਦੀ ਹੈ।

ਸਿੱਖ ਨੌਜਵਾਨ ਨੂੰ ਉਸ ਦੇ ਘਰ ਅੱਗੇ ਗੋਲੀ ਮਾਰੇ ਜਾਣ ਬਾਅਦ ਰੈਂਟਨ ਦੇ ਗੁਰਦੁਆਰੇ ਵਿੱਚ ਇਕੱਤਰ ਹੋਏ ਸਿੱਖ ਭਾਈਚਾਰੇ ਦੇ ਲੋਕਾਂ ਦੇ ਮਨਾਂ ’ਚ ਜ਼ਖ਼ਮ ਤੇ ਬੇਵਿਸਾਹੀ ਦੀ ਭਾਵਨਾ ਸੀ। ਸਿੱਖ ਭਾਈਚਾਰੇ ਦੀ ਆਗੂ ਬੀਬੀ ਸਤਵਿੰਦਰ ਕੌਰ ਨੇ ਕਿਹਾ, ‘ਸਿੱਖ ਭਾਈਚਾਰੇ ਦੇ ਸਾਰੇ ਮੈਂਬਰਾਂ ਨੂੰ ਚੌਕੰਨੇ ਰਹਿਣ ਦੀ ਲੋੜ ਹੈ। ਗੋਲੀਬਾਰੀ ਦੀ ਘਟਨਾ ਬੇਹੱਦ ਭਿਆਨਕ ਹੈ ਅਤੇ ਭਾਈਚਾਰਾ ਧੁਰ ਅੰਦਰੋਂ ਹਿੱਲ ਗਿਆ ਹੈ।’ 24 ਸਾਲਾ ਸੰਦੀਪ ਸਿੰਘ ਨੇ ਕਿਹਾ, ‘ਸਿੱਖ ਧਰਮ ਸਮਾਨਤਾ ਅਤੇ ਸ਼ਾਂਤੀ ਦਾ ਪਾਠ ਪੜ੍ਹਾਉਂਦਾ ਹੈ। ਇਹ ਹਰੇਕ ਦਾ ਦੇਸ਼ ਹੈ।’ ਇਰਾਕ ਜੰਗ ਲੜਨ ਵਾਲੇ ਤੇ ਮੈਰੀਨ ਕੋਰ ’ਚ ਸੇਵਾਵਾਂ ਦੇਣ ਵਾਲੇ ਗੁਰਜੋਤ ਸਿੰਘ (39) ਨੇ ਕਿਹਾ ਕਿ ਉਹ ਅਜਿਹੀਆਂ ਘਟਨਾਵਾਂ ਕਾਰਨ ਦੁਖੀ ਹੈ।

ਸਬੰਧਤ ਖ਼ਬਰ:

ਮੀਡੀਆ ਰਿਪੋਰਟ: ਅਮਰੀਕਾ ‘ਚ ਸਿੱਖ ‘ਤੇ ਹਮਲਾ; ਹਮਲਾਵਰ ਨੇ ਕਿਹਾ; ਆਪਣੇ ਦੇਸ਼ ਵਾਪਸ ਚਲੇ ਜਾਓ …

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਜਲੰਧਰ ਦੇ ਨਿਊ ਡਿਫੈਂਸ ਕਾਲੋਨੀ 'ਚ ਰਹਿੰਦੇ ਪੰਜਾਬ ਪੁਲਿਸ ਦੇ ਇਕ ਹੈੱਡ ਕਾਂਸਟੇਬਲ ਦੇ ਪੁੱਤਰ ਸੰਦੀਪ ਸਿੰਘ (23) ਦਾ ਅਮਰੀਕਾ 'ਚ ਸਥਿਤ ਜੰਕਸ਼ਨ ਸਿਟੀ 'ਚ ਬੀਤੇ ਐਤਵਾਰ ਦੀ ਦੇਰ ਰਾਤ
ਅਮਰੀਕਾ ਦੇ ਨਿਊ ਜਰਸੀ ’ਚ ਮੇਅਰ ਦੀਆਂ ਚੋਣਾਂ ’ਚ ਖੜ੍ਹੇ ਸਿੱਖ ਉਮੀਦਵਾਰ ਨੂੰ "ਅਤਿਵਾਦੀ" ਕਿਹਾ ਗਿਆ ਹੈ। ਨਿਊਯਾਰਕ ਡੇਅਲੀ ਨਿਊਜ਼ ਨੇ ਦੱਸਿਆ ਕਿ ਸ਼ੁੱਕਰਵਾਰ ਰਾਤ ਨੂੰ ਕਿਸੇ ਸ਼ਰਾਰਤੀ ਅਨਸਰ ਨੇ
ਅਮਰੀਕਾ ਦੇ ਸੂਬੇ ਕੈਲੀਫੋਰਨੀਆ ਵਿੱਚ ਇਕ ਸਿਰਫਿਰੇ ਨੇ ਗੁਰਦੁਆਰੇ ਦੀਆਂ ਕੰਧਾਂ ਉਤੇ ਸਿੱਖਾਂ ਬਾਰੇ ਨਫ਼ਰਤੀ ਸ਼ਬਦ ਲਿਖ ਦਿੱਤੇ। ਲਾਸ ਏਂਜਲਸ ਵਿੱਚ ਵਰਮੌਂਟ ਗੁਰਦੁਆਰੇ, ਜਿਸ ਨੂੰ ਹਾਲੀਵੁੱਡ ਸਿੱਖ ਗੁਰਦੁਆਰਾ ਦੇ ਨਾਂ
ਅਮਰੀਕਾ 'ਚ ਇਕ ਘਟਨਾ ਵਿਚ ਇਕ ਅਮਰੀਕੀ ਗੋਰੇ ਨੇ ਜਲੰਧਰ ਦੇ ਨੌਜਵਾਨ ਗਗਨਦੀਪ ਸਿੰਘ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ। ਕਾਂਗਰਸੀ ਆਗੂ ਮਨਮੋਹਨ ਸਿੰਘ ਰਾਜੂ ਨੇ ਇਸ ਸਬੰਧੀ ਜਾਣਕਾਰੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: