Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਨਸ਼ਾ ਤਸਕਰੀ ਅਤੇ ਪਠਾਨਕੋਟ ਹਮਲੇ ਵੇਲੇ ਚਰਚਾ ‘ਚ ਰਹੇ ਐਸਪੀ ਸਲਵਿੰਦਰ ਦੀ ਪੱਕੀ ਛੁੱਟੀ ਦੇ ਹੁਕਮ

ਨਸ਼ਾ ਤਸਕਰੀ ਅਤੇ ਪਠਾਨਕੋਟ ਹਮਲੇ ਵੇਲੇ ਚਰਚਾ ‘ਚ ਰਹੇ ਐਸਪੀ ਸਲਵਿੰਦਰ ਦੀ ਪੱਕੀ ਛੁੱਟੀ ਦੇ ਹੁਕਮ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਵਿਵਾਦਾਂ ਵਿੱਚ ਘਿਰੇ ਐਸਪੀ ਸਲਵਿੰਦਰ ਸਿੰਘ ਨੂੰ ਸਮੇਂ ਤੋਂ ਪਹਿਲਾਂ ਸੇਵਾ ਮੁਕਤ ਕਰਨ ਦਾ ਫ਼ੈਸਲਾ ਕੀਤਾ ਹੈ ਤੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਇਸ ਸਬੰਧੀ ਪ੍ਰਵਾਨਗੀ ਵੀ ਦੇ ਦਿੱਤੀ ਹੈ। ਮੁੱਖ ਮੰਤਰੀ ਦਫ਼ਤਰ ਦੇ ਸੂਤਰਾਂ ਮੁਤਾਬਕ ਇਸ ਸਬੰਧੀ ਰਾਜ ਦੇ ਗ੍ਰਹਿ ਵਿਭਾਗ ਵੱਲੋਂ ਲੋੜੀਂਦੇ ਹੁਕਮ ਛੇਤੀ ਜਾਰੀ ਕਰ ਦਿੱਤੇ ਜਾਣਗੇ।

ਐਸ.ਪੀ. ਸਲਵਿੰਦਰ ਸਿੰਘ (ਫਾਈਲ ਫੋਟੋ)
ਐਸ.ਪੀ. ਸਲਵਿੰਦਰ ਸਿੰਘ (ਫਾਈਲ ਫੋਟੋ)

ਸੂਤਰਾਂ ਮੁਤਾਬਕ ਸਲਵਿੰਦਰ ਸਿੰਘ ਨੂੰ ਸਰਕਾਰ ਵੱਲੋਂ ਅੱਠ ਦੋਸ਼ ਪੱਤਰ ਜਾਰੀ ਕੀਤੇ ਗਏ ਸਨ, ਜਿਨ੍ਹਾਂ ਵਿੱਚੋਂ ਚਾਰ ’ਚ ਗੰਭੀਰ ਦੋਸ਼ ਲੱਗੇ ਸਨ। ਪਠਾਨਕੋਟ ‘ਚ ਹੋਏ ਹਮਲੇ ਦੌਰਾਨ ਨਸ਼ਾ ਤਸਕਰਾਂ ਨਾਲ ਮਿਲੀ ਭੁਗਤ ਦੀ ਚਰਚਾ ਦਾ ਵਿਸ਼ਾ ਬਣੇ ਇਸ ਪੁਲਿਸ ਅਧਿਕਾਰੀ ਤੋਂ ਕੇਂਦਰੀ ਜਾਂਚ ਏਜੰਸੀ ਐਨ.ਆਈ.ਏ. ਨੇ ਵੀ ਪੁੱਛ-ਪੜਤਾਲ ਕੀਤੀ ਸੀ। ਐਨ.ਆਈ.ਏ. ਵੱਲੋਂ ਅਦਾਲਤ ਵਿੱਚ ਦਾਇਰ ਚਾਰਜਸ਼ੀਟ ’ਚ ਭਾਵੇਂ ਸਲਵਿੰਦਰ ਸਿੰਘ ਦਾ ਜ਼ਿਕਰ ਨਹੀਂ ਕੀਤਾ ਗਿਆ ਪਰ ਰਾਜ ਸਰਕਾਰ ਵੱਲੋਂ ਵਿਭਾਗੀ ਕਾਰਵਾਈ ਕਰਦਿਆਂ ਦੋਸ਼ ਪੱਤਰ ਜਾਰੀ ਕੀਤਾ ਗਿਆ ਸੀ।

ਜ਼ਿਕਰਯੋਗ ਹੈ ਕਿ ਸਲਵਿੰਦਰ ਸਿੰਘ ਖ਼ਿਲਾਫ਼ ਇੱਕ ਔਰਤ ਵੱਲੋਂ ਸ਼ੋਸ਼ਣ ਦੀ ਸ਼ਿਕਾਇਤ ਕੀਤੇ ਜਾਣ ਤੋਂ ਬਾਅਦ ਪੁਲਿਸ ਵੱਲੋਂ ਕੇਸ ਦਰਜ ਕਰ ਕੇ ਇਸ ਅਧਿਕਾਰੀ ਨੂੰ ਮੁਅੱਤਲ ਵੀ ਕਰ ਦਿੱਤਾ ਗਿਆ ਸੀ। ਇਸ ਅਧਿਕਾਰੀ ਵਿਰੁੱਧ ਸੀਨੀਅਰ ਪੁਲਿਸ ਅਫ਼ਸਰਾਂ ਨੂੰ ਹੋਰ ਵੀ ਕਈ ਸ਼ਿਕਾਇਤਾਂ ਮਿਲੀਆਂ ਸਨ। ਪੰਜਾਬ ਸਰਕਾਰ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਸ਼ਨੀਵਾਰ ਨੂੰ ਹੋਈ ਮੀਟਿੰਗ ਦੌਰਾਨ ਜਦੋਂ ਸਲਵਿੰਦਰ ਸਿੰਘ ਦੀ ਸੇਵਾ ਮੁਕਤੀ ਬਾਰੇ ਫ਼ੈਸਲਾ ਲਿਆ, ਮੀਟਿੰਗ ਵਿਚ ਨਸ਼ਾ ਤਸਕਰੀ ਨਾਲ ਜੁੜੇ ਪੁਲਿਸ ਅਫ਼ਸਰਾਂ ਬਾਰੇ ਵਿਚਾਰ ਚੱਲ ਰਹੇ ਸੀ। ਮੀਡੀਆ ਰਿਪੋਰਟਾਂ ਮੁਤਾਬਕ ਮੀਟਿੰਗ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਸੀਨੀਅਰ ਪੁਲਿਸ ਅਧਿਕਾਰੀ ਵੱਲੋਂ ਨਸ਼ਾ ਤਸਕਰੀ ਨਾਲ ਜੁੜੇ ਪੁਲਿਸ ਅਧਿਕਾਰੀਆਂ ਦੀ ਪੁਸ਼ਤਪਨਾਹੀ ਕੀਤੇ ਜਾਣ ਦੇ ਮਾਮਲੇ ਬਾਰੇ ਵੀ ਚਰਚਾ ਕੀਤੀ। ਜ਼ਿਕਰਯੋਗ ਹੈ ਕਿ ਦੋ ਸੀਨੀਅਰ ਪੁਲਿਸ ਅਧਿਕਾਰੀਆਂ ’ਤੇ ਦਾਗ਼ੀ ਪੁਲਿਸ ਅਫ਼ਸਰਾਂ ਦੀ ਹਮਾਇਤ ਦੇ ਦੋਸ਼ ਲੱਗ ਰਹੇ ਹਨ। ਨਸ਼ਾ ਤਸਕਰੀ ਨਾਲ ਜੁੜੇ ਪੁਲਿਸ ਅਫ਼ਸਰਾਂ ਖ਼ਿਲਾਫ਼ ਕਾਰਵਾਈ ਦਾ ਕੇਸ ਵਿਸ਼ੇਸ਼ ਟਾਸਕ ਫੋਰਸ ਦੇ ਮੁਖੀ ਹਰਪ੍ਰੀਤ ਸਿੰਘ ਸਿੱਧੂ ਨੂੰ ਤਿਆਰ ਕਰਨ ਲਈ ਕਿਹਾ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇੱਕ ਪੁਲਿਸ ਅਫ਼ਸਰ ਦਾ ਨਾਮ ਤਾਂ ਨਸ਼ਾ ਤਸਕਰੀ ਦੇ ਕੇਸ ਵਿੱਚ ਸਿੱਧੇ ਤੌਰ ’ਤੇ ਸ਼ਾਮਲ ਹੋਣ ਦੀ ਪੁਲਿਸ ਵਿਭਾਗ ਵਿੱਚ ਭਾਰੀ ਚਰਚਾ ਵੀ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

‘ਪਿੰਡ ਬਚਾਓ ਪੰਜਾਬ ਬਚਾਓ ਸੰਸਥਾ’ ਵੱਲੋਂ 14 ਅਗਸਤ ਨੂੰ ਦੇਸ਼ ਭਗਤ ਯਾਦਗਾਰ ਹਾਲ, ਜਲੰਧਰ ਵਿਖੇ ਵਿਚਾਰ ਸਮਾਗਮ ਕਰਵਾਇਆ ਜਾ ਰਿਹਾ ਹੈ। ਇਹ ਸਮਾਗਮ ਸਵੇਰੇ 10:30 ਵਜੇ ਸ਼ੁਰੂ ਹੋਵੇਗਾ।
ਪੰਜਾਬ ਪੁਲਿਸ ਨੇ ਐਮ.ਪੀ. ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਉਰਫ ਹੈਪੀ ਨੂੰ ਚੀਮਾ ਬਾਠ ਪਿੰਡ ਦੇ ਲਵਪ੍ਰੀਤ ਸਿੰਘ ਨਾਲ ਚਾਰ ਗਰਾਮ ਆਈਸ ਨਸ਼ੇ ਨਾਲ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ
ਪੰਜਾਬ ਪੁਲਿਸ ਨੇ ਐਮ.ਪੀ. ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਉਰਫ ਹੈਪੀ ਨੂੰ ਚੀਮਾ ਬਾਠ ਪਿੰਡ ਦੇ ਲਵਪ੍ਰੀਤ ਸਿੰਘ ਨਾਲ ਚਾਰ ਗਰਾਮ ਆਈਸ ਨਸ਼ੇ ਨਾਲ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਘੋਰ ਬੇਅਦਬੀ ਦੀਆਂ ਘਟਨਾਵਾਂ ਦੇ ਵਿਰੋਧ 'ਚ ਬਹਿਬਲ ਕਲਾਂ ਵਿਖੇ ਸ਼ਾਂਤਮਈ ਰੋਸ ਵਿਖਾਵਾ ਕਰ ਰਹੀ ਸਿੱਖ ਸੰਗਤ ’ਤੇ ਪਿੰਡ ਬਿਹਬਲ ਕਲਾਂ ਵਿਚ 14 ਅਕਤੂਬਰ,

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: