Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਨਸ਼ਿਆਂ ਦੀ ਤਸਕਰੀ ਦੇ ਮਾਮਲੇ ‘ਚ ਮਜੀਠੀਆਂ ਅੱਜ ਹੋਵੇਗਾ ਐਨਫੋਰਸਮੈਂਟ ਡਾਇਰੈਕਟੋਰੇਟ ਦੇ ਸਾਹਮਣੇ ਪੇਸ਼

ਨਸ਼ਿਆਂ ਦੀ ਤਸਕਰੀ ਦੇ ਮਾਮਲੇ ‘ਚ ਮਜੀਠੀਆਂ ਅੱਜ ਹੋਵੇਗਾ ਐਨਫੋਰਸਮੈਂਟ ਡਾਇਰੈਕਟੋਰੇਟ ਦੇ ਸਾਹਮਣੇ ਪੇਸ਼

ਜਲੰਧਰ (25 ਦਸੰਬਰ, 2014): ਪੰਜਾਬ ਵਿੱਚ ਨਸ਼ਿਆਂ ਦੇ ਵਾਪਾਰ ਵਿੱਚ ਕੇਂਦਰੀ ਜਾਂਚ ਏਜੰਸੀ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ)ਦੇ ਸਾਹਮਣੇ ਪੰਜਾਬ ਦਾ ਮਾਲ ਮੰਤਰੀ ਬਿਕਰਮ ਮਜੀਠੀਆ ਅੱਜ ਜਾਂਚ ਲਈ ਪੇਸ਼ ਹੋਵੇਗਾ।

Bikram majithia
ਬਿਕਰਮ ਮਜੀਠੀਆ

ਸੂਤਰਾਂ ਅਨੁਸਾਰ ਮਾਲ ਮੰਤਰੀ ਮਜੀਠੀਆ ਤੋਂ ਈਡੀ ਦੇ ਸਹਾਇਕ ਡਾਇਰੈਕਟਰ ਨਿਰੰਜਨ ਸਿੰਘ ਪੁੱਛਗਿੱਛ ਕਰਨਗੇ ਕਿਉਂਕਿ ਉਹੀ ਇਸ ਮਾਮਲੇ ਦੇ ਜਾਂਚ ਅਫਸਰ ਹਨ। ਇਸ ਮੌਕੇ ਜੁਆਇੰਟ ਡਾਇਰੈਕਟਰ ਗਿਰੀਸ਼ ਬਾਲੀ ਵੀ ਹਾਜ਼ਰ ਰਹਿਣਗੇ। ਜਾਣਕਾਰੀ ਅਨੁਸਾਰ ਸ੍ਰੀ ਮਜੀਠੀਆ ਨੂੰ ਸਵੇਰੇ 10 ਵਜੇ ਦਫਤਰ ‘ਚ ਪਹੁੰਚਣ ਲਈ ਕਿਹਾ ਗਿਆ ਹੈ। ਇਹ ਹਦਾਇਤ ਵੀ ਕੀਤੀ ਗਈ ਹੈ ਕਿ ਉਹ ਆਪਣੇ ਨਾਲ ਕਾਰੋਬਾਰ ਨਾਲ ਸਬੰਧਤ ਦਸਤਾਵੇਜ਼ ਵੀ ਲੈ ਕੇ ਆਉਣ।

ਮਿਲੀ ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੀ ਹਾਈ ਕਮਾਂਡ ਨੇ ਹਦਾਇਤ ਦਿੱਤੀ ਹੈ ਕਿ ਪੇਸ਼ੀ ਦੌਰਾਨ ਕਿਸੇ ਤਰ੍ਹਾਂ ਦਾ ਕੋਈ ਸ਼ਕਤੀ ਪ੍ਰਦਸ਼ਨ ਨਾ ਕੀਤਾ ਜਾਵੇ, ਤਾਂ ਜੋ ਇਸ ਮਾਮਲੇ ਨੂੰ ਬਹੁਤੀ ਤੂਲ ਨਾ ਮਿਲੇ।

ਉਂਜ ਡੀਸੀਪੀ ਨਵੀਨ ਸਿੰਗਲਾ ਨੇ ਗੱਲਬਾਤ ਦੌਰਾਨ ਦੱਸਿਆ ਕਿ ਅਧਿਕਾਰਤ ਤੌਰ ‘ਤੇ ਮਜੀਠੀਆ ਦੇ ਪੇਸ਼ ਹੋਣ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਮੀਡੀਆ ‘ਚ ਚੱਲ ਰਹੀ ਇਸ ਚਰਚਾ ਦੇ ਮੱਦੇਨਜ਼ਰ ਪੁਲੀਸ ਨੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਹਨ। ਉਨ੍ਹਾਂ ਦੱਸਿਆ ਕਿ ਪੇਸ਼ੀ ਦੌਰਾਨ ਸਿਆਸੀ ਆਗੂਆਂ ਅਤੇ ਮੀਡੀਆ ਕਰਮੀਆਂ ਦੇ ਵੱਡੀ ਗਿਣਤੀ ‘ਚ ਪਹੁੰਚਣ ਦੀਆਂ ਸੰਭਾਵਨਾਵਾਂ ਦੇ ਮੱਦੇਨਜ਼ਰ ਸਖ਼ਤ ਸੁਰੱਖਿਆ ਕੀਤੀ ਗਈ ਹੈ।

ਜਾਣਕਾਰੀ ਅਨੁਸਾਰ ਅਕਾਲੀ ਦਲ ਨੇ ਪਹਿਲਾਂ ਇਹ ਨੀਤੀ ਬਣਾਈ ਸੀ ਕਿ ਪੇਸ਼ੀ ਸਮੇਂ ਸ਼ਕਤੀ ਪ੍ਰਦਰਸ਼ਨ ਕੀਤਾ ਜਾਵੇ ਪਰ ਬਾਅਦ ਵਿਚ ਇਸ ਨੂੰ ਬਦਲਦਿਆਂ ਪਾਰਟੀ ਹਾਈ ਕਮਾਂਡ ਵੱਲੋਂ ਇਹ ਸੁਨੇਹੇ ਲਾਏ ਗਏ ਕਿ ਕਿਸੇ ਤਰ੍ਹਾਂ ਦਾ ਵੀ ਕੋਈ ਇਕੱਠ ਨਾ ਕੀਤਾ ਜਾਵੇ।

ਜ਼ਿਕਰਯੋਗ ਹੈ ਕਿ ਬੀਤੀ 6 ਜਨਵਰੀ ਨੂੰ ਸਿੰਥੈਟਿਕ ਡਰੱਗਜ਼ ਦੇ ਮਾਮਲੇ ‘ਚ ਫੜੇ ਗਏ ਤਸਕਰ ਜਗਦੀਸ਼ ਭੋਲਾ ਨੇ ਨਸ਼ਿਆਂ ਦੇ ਵਾਪਾਰ ਦੇ ਮਾਮਲੇ ਵਿੱਚ ਬਿਕਰਮ ਮਜੀਠੀਆ ਦਾ ਨਾਂ ਲਿਆ ਸੀ। ਉਸ ਨੇ ਦਾਅਵਾ ਕੀਤਾ ਸੀ ਕਿ ਪੰਜਾਬ ਵਿਚ ਹੋ ਰਹੇ ਨਸ਼ਿਆਂ ਦੇ ਕਾਰੋਬਾਰ ਨੂੰ ਮਜੀਠੀਆ ਦੀ ਵੀ ਸਰਪ੍ਰਸਤੀ ਹਾਸਲ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਾਲ 2015 ਵਿੱਚ ਬਾਦਲਾਂ ਦੀ ਸ਼ਹਿ ਤੇ ਅੰਜ਼ਾਮ ਦਿੱਤੇ ਗਏ ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਦਾ ਸੱਚ ਸੁਨਾਉਣ ਵਾਲੇ ਅਖਬਾਰਾਂ ਤੇ ਬਿਜਲਈ ਮੀਡੀਆ ਦੇ ਬਾਈਕਾਟ ਦਾ ਸੱਦਾ ਦੇਣ ਵਾਲੇ
ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਅਤੇ ਸਹਿਯੋਗੀਆਂ ਵੱਲੋਂ ਨਸ਼ਿਆਂ ਬਾਰੇ ਲਿਖੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਂ ਇਕ ਖੁੱਲੀ ਚਿੱਠੀ ਲਿਖੀ ਗਈ ਹੈ ਜਿਸ ਦੀ ਨਕਲ ਜਥੇਬੰਦੀ ਵੱਲੋਂ ਸਿੱਖ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: