Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਨਸ਼ਿਆਂ ਦੇ ਬਹੁ-ਚਰਚਿੱਤ ਵਾਪਾਰ ਦੇ ਮਾਮਲੇ ਦੀ ਜਾਂਚ ਕਰ ਰਹੇ ਈ.ਡੀ. ਨਿਰੰਜਣ ਸਿੰਘ ਦੀ ਬਦਲੀ ‘ਤੇ ਹਾਈਕੋਰਟ ਵੱਲੋਂ ਰੋਕ

ਨਸ਼ਿਆਂ ਦੇ ਬਹੁ-ਚਰਚਿੱਤ ਵਾਪਾਰ ਦੇ ਮਾਮਲੇ ਦੀ ਜਾਂਚ ਕਰ ਰਹੇ ਈ.ਡੀ. ਨਿਰੰਜਣ ਸਿੰਘ ਦੀ ਬਦਲੀ ‘ਤੇ ਹਾਈਕੋਰਟ ਵੱਲੋਂ ਰੋਕ

ਚੰਡੀਗੜ੍ਹ (21 ਜਨਵਰੀ, 2015): ਪੰਜਾਬ ਵਿੱਚ ਬਹੁ-ਚਰਚਿੱਤ ਨਸ਼ਿਆਂ ਦੇ ਵਾਪਾਰ ਮਾਮਲੇ ਦੀ ਜਾਂਚ ਕਰ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਜਲੰਧਰ ਦੇ ਸਹਾਇਕ ਡਾਇਰੈਕਟਰ ਨਿਰੰਜਣ ਸਿੰਘ ਦੀ ਬਦਲੀ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਅੱਜ ਰੋਕ ਲਗਾ ਦਿੱਤੀ ਗਈ ਹੈ।

ਜਸਟਿਸ ਐੱਸ. ਕੇ. ਮਿੱਤਲ ਅਤੇ ਜਸਟਿਸ ਦੀਪਕ ਸਿੱਬਲ ਵਾਲੇ ਬੈਂਚ ਨੇ ਅੱਜ ਲਾਇਰਜ਼ ਫ਼ਾਰ ਹਿਊਮਨ ਰਾਈਟਸ ਇੰਟਰਨੈਸ਼ਨਲ ਨਾਮੀ ਗੈਰ-ਸਰਕਾਰੀ ਸੰਗਠਨ ਵੱਲੋਂ ਦਾਇਰ ਅਰਜੀ ‘ਤੇ ਸੁਣਵਾਈ ਕਰਦਿਆਾ ਇਹ ਕਾਰਵਾਈ ਕੀਤੀ।

ਇਨਫੋਰਸਮੈਂਟ ਡਾਇਰੈਕਟੋਰੇਟ ਡਾਇਰੈਕਟਰ ਨਿਰੰਜਣ ਸਿੰਘ
ਇਨਫੋਰਸਮੈਂਟ ਡਾਇਰੈਕਟੋਰੇਟ ਡਾਇਰੈਕਟਰ ਨਿਰੰਜਣ ਸਿੰਘ

ਬੈਂਚ ਵਲੋਂ ਪੰਜਾਬ ਦੇ ਬਹੁ-ਚਰਚਿਤ ਨਸ਼ਾ ਕੇਸ ਦੀ ਖ਼ਾਸਕਰ ਸੀਨੀਅਰ ਕੈਬਿਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਤੋਂ ਪੁੱਛਗਿੱਛ ਕਰਨ ਵਾਲੇ ਇਸ ਈ.ਡੀ. ਅਧਿਕਾਰੀ ਦੇ ਤਬਾਦਲੇ ਦੇ ਹੁਕਮਾਂ ਵਾਲਾ ਸਮੁੱਚਾ ਰਿਕਾਰਡ ਤਲਬ ਕਰਦਿਆਾ ਸਪੱਸ਼ਟ ਕਰ ਦਿੱਤਾ ਗਿਆ ਹੈ ਇਸ ਦੌਰਾਨ ਬਦਲੀ ਵਾਲੇ ਇਨ੍ਹਾਂ ਹੁਕਮਾਂ ‘ਤੇ ਅਮਲ ਨਾ ਕੀਤਾ ਜਾਵੇ ।

ਬੈਂਚ ਵੱਲੋਂ ਅੱਜ ਨਿਰੰਜਣ ਸਿੰਘ ਦੀ ਬਦਲੀ ਦੇ ਮੁੱਦੇ ‘ਤੇ ਜਵਾਬ ਤਲਬ ਕਰਦਿਆਂ ਇਨਫੋਰਸਮੈਂਟ ਡਾਇਰੈਕਟੋਰੇਟ ਅਤੇ ਹੋਰਨਾਂ ਜਵਾਬਦੇਹ ਧਿਰਾਂ ਨੂੰ ਆਉਂਦੀ 2 ਫ਼ਰਵਰੀ ਲਈ ਨੋਟਿਸ ਜਾਰੀ ਕਰ ਦਿੱਤੇ ਹਨ।

ਨਾਮਵਰ ਐਡਵੋਕੇਟ ਨਵਕਿਰਨ ਸਿੰਘ ਦੁਆਰਾ ਉਕਤ ਸੰਗਠਨ ਦੀ ਮਾਰਫਤ ਕੋਡ ਆਫ਼ ਸਿਵਲ ਪਰੋਸੀਜਰ (ਸੀ.ਪੀ.ਸੀ.) ਦੀ ਧਾਰਾ 151 ਤਹਿਤ ਦਾਇਰ ਕੀਤੀ ਅਰਜ਼ੀ ਦੀਆਂ ਨਕਲਾਂ ਨਿਯਮਾਂ ਮੁਤਾਬਿਕ ਪਹਿਲਾਂ ਹੀ ਪੰਜਾਬ ਦੇ ਐਡਵੋਕੇਟ ਜਨਰਲ ਅਤੇ
ਹੋਰਨਾਂ ਜੁਆਬਦੇਹ ਧਿਰਾਂ ਨੂੰ ਮੁਹੱਈਆ ਕਰਵਾ ਦਿੱਤੀਆਂ ਸਨ ।

ਅੱਜ ਬੈਂਚ ਅੱਗੇ ਤਥ ਰੱਖਦਿਆਾ ਦੱਸਿਆ ਗਿਆ ਕਿ ਨਿਰੰਜਣ ਸਿੰਘ ਦੀ ਬਦਲੀ ਇਸ ਮਾਮਲੇ ‘ਚ ਪੰਜਾਬ ਦੇ ਸੀਨੀਅਰ ਕੈਬਿਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਤੋਂ ਇਲਾਵਾ ਆਈ. ਪੀ. ਐੱਸ. ਪਰਮਰਾਜ ਸਿੰਘ ਉਮਰਾਨੰਗਲ, ਮੁੱਖ ਸੰਸਦੀ ਸਕੱਤਰ ਅਵਿਨਾਸ਼ ਚੰਦਰ, ਸਾਬਕਾ ਅਕਾਲੀ ਮੰਤਰੀ ਸਰਵਣ ਸਿੰਘ ਫਿਲੌਰ, ਦਮਨਵੀਰ ਸਿੰਘ ਅਤੇ ਸੀਨੀਅਰ ਕਾਂਗਰਸੀ ਆਗੂ ਚੌਧਰੀ ਸੰਤੋਖ ਸਿੰਘ ਤੋਂ ਵੀ ਪੁੱਛਗਿੱਛ ਕੀਤੀ ਜਾ ਚੁੱਕੀ ਹੋਣ ਵਜੋਂ ਸਿਧੇ ਤੌਰ ‘ਤੇ ਸਿਆਸਤ ਤੋਂ ਪ੍ਰੇਰਿਤ ਅਤੇ ਜਾਚ ਦੀ ਰਫ਼ਤਾਰ ਮੱਠੀ ਕਰਨ ਦੇ ਮੰਸ਼ੇ ਨਾਲ ਕੀਤੀ ਜਾ ਰਹੀ ਹੈ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ
ਇਹਨੀ ਦਿਨੀਂ ਇਹ ਗੱਲ ਮੁੜ ਅਖਬਾਰਾਂ ਅਤੇ ਬਿਜਲ-ਸੱਥ (ਸੋਸ਼ਲ ਮੀਡੀਆ) ਉੱਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਕੀ ਦਿੱਲੀ ਦਰਬਾਰ ਦੀ ਕੇਂਦਰੀ ਹਕੂਮਤ ਪੰਜਾਬ ਦੇ ਉੱਤਰ-ਪੱਛਮੀ ਇਲਾਕਿਆਂ ਨੂੰ ਵੱਖ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: