Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਨਾਭਾ ਜੇਲ੍ਹ ਬ੍ਰੇਕ: 30 ਵਿਰੁੱਧ ਮਾਮਲਾ ਦਰਜ

ਨਾਭਾ ਜੇਲ੍ਹ ਬ੍ਰੇਕ: 30 ਵਿਰੁੱਧ ਮਾਮਲਾ ਦਰਜ

ਨਾਭਾ: ਨਾਭਾ ਜੇਲ੍ਹ ਤੋਂ ਫ਼ਰਾਰ ਹੋਏ ਦੋ ਖਾੜਕੂਆਂ ਅਤੇ 4 ਗੈਂਗਸਟਰਾਂ ਦੇ ਮਾਮਲੇ ਵਿਚ ਪੁਲਿਸ ਨੇ ਮੁੱਢਲੀ ਛਾਣਬੀਣ ਤੋਂ ਬਾਅਦ ਸਹਾਇਕ ਨਿਗਰਾਨ ਸਮੇਤ 9 ਪੁਲਿਸ ਕਰਮਚਾਰੀਆਂ, 6 ਫ਼ਰਾਰ ਹੋਏ ਕੈਦੀਆਂ ਅਤੇ 15 ਦੇ ਕਰੀਬ ਅਣਪਛਾਤਿਆਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਿਕ ਇਹ ਮੁਕੱਦਮਾ ਨੰ: 142 ਥਾਣਾ ਕੋਤਵਾਲੀ ਨਾਭਾ ਵਿਖੇ ਭਾਰਤੀ ਦੰਡਾਵਲੀ ਦੀ ਧਾਰਾ 307, 392, 223, 224 120 ਵੀ 148,149 ਅਤੇ ਗ਼ੈਰ ਕਾਨੂੰਨੀ ਅਸਲਾ ਕਾਨੂੰਨ ਦੀ ਧਾਰਾ 25 ਤਹਿਤ ਦਰਜ ਕੀਤਾ ਗਿਆ ਹੈ। ਜਾਣਕਾਰੀ ਮੁਤਾਬਿਕ ਜਿਨ੍ਹਾਂ ਜੇਲ੍ਹ ਤੇ ਪੁਲਿਸ ਕਰਮਚਾਰੀਆਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ‘ਚ ਸਹਾਇਕ ਜੇਲ੍ਹ ਨਿਗਰਾਨ ਭੀਮ ਸਿੰਘ, ਸਿਪਾਹੀ ਹੰਸ ਰਾਜ, ਜੇਲ ਵਾਰਡਨ ਜਸਵਿੰਦਰ ਸਿੰਘ, ਜਗਮੀਤ ਸਿੰਘ, ਮੁੱਖ ਸਿਪਾਹੀ ਸਾਹਿਬ ਸਿੰਘ, ਪੈਸਕੋ ਕਰਮਚਾਰੀ ਜਿਨ੍ਹਾਂ ਕੋਲ ਜੇਲ੍ਹ ਤੋਂ ਬਾਹਰ ਦੀ ਸੁਰੱਖਿਆ ਦਾ ਜ਼ਿੰਮਾ ਹੈ ਟੇਕ ਸਿੰਘ, ਦੋ ਕੈਦੀ ਨਿਰਮਲ ਖਾਂ ਅਤੇ ਕੁਲਦੀਪ ਸਿੰਘ ਅਤੇ 15 ਦੇ ਕਰੀਬ ਅਣਪਛਾਤੇ ਵਿਅਕਤੀ ਸ਼ਾਮਲ ਕੀਤੇ ਗਏ ਹਨ।

ਸਬੰਧਤ ਖ਼ਬਰ:

ਨਾਭਾ ਜੇਲ੍ਹ ‘ਤੇ ਹਮਲਾ: ਭਾਈ ਹਰਮਿੰਦਰ ਸਿੰਘ ਮਿੰਟੂ ਸਣੇ ਚਾਰ ਹੋਰ ਫਰਾਰ …

ਜਾਣਕਾਰੀ ਮੁਤਾਬਿਕ ਉਪਰੋਕਤ ਦੋ ਕੈਦੀ ਅਜਿਹੇ ਹਨ। ਜਿਨ੍ਹਾਂ ਨੇ ਇਨ੍ਹਾਂ ਨੂੰ ਜੇਲ੍ਹ ਤੋਂ ਫਰਾਰ ਹੋਣ ਵਿਚ ਸਹਾਇਤਾ ਕੀਤੀ ਹੈ। ਪੁਲਿਸ ਦੇ ਸੀਨੀ: ਅਧਿਕਾਰੀ ਇਨ੍ਹਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕਰ ਰਹੇ ਹਨ। ਇਸ ਉਪਰੰਤ ਮਾਮਲੇ ‘ਚ ਵਿਸ਼ੇਸ਼ ਜਾਂਚ ਟੀਮ ਵੀ ਪੁੱਛਗਿੱਛ ਕਰੇਗੀ। ਇਹ ਕੇਸ ਥਾਣਾ ਕੋਤਵਾਲੀ ਨਾਭਾ ਦੇ ਸਹਾਇਕ ਥਾਣੇਦਾਰ ਸ਼ਿਵਦੇਵ ਸਿੰਘ ਚੀਗਲ ਦੇ ਬਿਆਨਾਂ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਉੱਚ ਸੁਰੱਖਿਆ ਵਾਲੀ ਨਾਭਾ ਜੇਲ੍ਹ ਵਿੱਚੋਂ ਛੇ ਕੈਦੀਆਂ ਨੂੰ ਭਜਾਉਣ ਦੇ ਮਾਮਲੇ ਵਿੱਚ ਜੇਲ੍ਹ ਦੇ ਸਹਾਇਕ ਸੁਪਰਡੈਂਟ ਭੀਮ ਸਿੰਘ ਅਤੇ ਹੈੱਡ ਵਾਰਡਨ ਜਗਮੀਤ ਸਿੰਘ ਸਮੇਤ ਜੇਲ੍ਹ ਨੇੜੇ ਸਥਿਤ ਸ਼ਗੁਨ ਸਵੀਟਸ
ਸਿਮਰਨਜੀਤ ਸਿੰਘ ਮਾਨ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਨਾਭਾ ਜੇਲ੍ਹ ਦੀ ਘਟਨਾ 'ਤੇ ਲਿਖਤੀ ਬਿਆਨ ਜਾਰੀ ਕਰਕੇ ਕਿਹਾ ਕਿ ਆਮ ਸ਼ਹਿਰੀਆਂ ਦੇ ਜਾਨ-ਮਾਲ ਦੀ ਰਾਖੀ ਨਾ ਕਰਨ ਅਤੇ ਜੇਲ੍ਹਾਂ
ਮੀਡੀਆ ਰਿਪੋਰਟਾਂ ਮੁਤਾਬਕ ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਹਰਮਿੰਦਰ ਸਿੰਘ ਮਿੰਟੂ ਨੂੰ ਪੰਜਾਬ ਅਤੇ ਦਿੱਲੀ ਪੁਲਿਸ ਦੇ ਸਾਂਝੇ ਆਪਰੇਸ਼ਨ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਸੀ।
ਪੁਲਿਸ ਦੇ ਦਾਅਵਿਆਂ ਮੁਤਾਬਕ ਨਾਭਾ ਜੇਲ੍ਹ ’ਚੋਂ ਭੱਜੇ ਖ਼ਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁਖੀ ਹਰਮਿੰਦਰ ਸਿੰਘ ਮਿੰਟੂ ਨੂੰ ਹਜ਼ਰਤ ਨਿਜ਼ਾਮੂਦੀਨ (ਦਿੱਲੀ) ਰੇਲਵੇ ਸਟੇਸ਼ਨ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਵਿਸ਼ੇਸ਼ ਪੁਲਿਸ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: