Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਨਾਮਜ਼ਦਗੀਆਂ ਦਾ ਤੀਜਾ ਦਿਨ; 21 ਉਮੀਦਵਾਰਾਂ ਨੇ ਕਾਗਜ਼ ਦਾਖਲ ਕੀਤੇ; ਹੁਣ ਤੱਕ ਕੁੱਲ 51 ਨਾਮਜ਼ਦਗੀਆਂ

ਨਾਮਜ਼ਦਗੀਆਂ ਦਾ ਤੀਜਾ ਦਿਨ; 21 ਉਮੀਦਵਾਰਾਂ ਨੇ ਕਾਗਜ਼ ਦਾਖਲ ਕੀਤੇ; ਹੁਣ ਤੱਕ ਕੁੱਲ 51 ਨਾਮਜ਼ਦਗੀਆਂ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੀਆਂ 4 ਫਰਵਰੀ ਨੂੰ ਪੈਣ ਵਾਲੀਆਂ ਵੋਟਾਂ ਲਈ ਨਾਮਜ਼ਦਗੀਆਂ ਦੇ ਤੀਜੇ ਦਿਨ ਅੱਜ 21 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਕਾਗਜ਼ ਦਾਖਲ ਕੀਤੇ। ਅੱਜ ਦਾਖਲ ਕੀਤੀਆਂ 21 ਨਾਮਜ਼ਦਗੀਆਂ ਨੂੰ ਮਿਲਾ ਕੇ ਹੁਣ ਤੱਕ ਕੁੱਲ 51 ਨਾਮਜ਼ਦਗੀਆਂ ਦਾਖਲ ਹੋ ਚੁੱਕੀਆਂ ਹਨ। ਇਸ ਤੋਂ ਪਹਿਲਾਂ 11 ਤੇ 12 ਜਨਵਰੀ ਨੂੰ ਦੋ ਦਿਨਾਂ ਵਿੱਚ ਕੁੱਲ 30 ਨਾਮਜ਼ਦਗੀਆਂ ਦਾਖਲ ਹੋ ਚੁੱਕੀਆਂ ਸਨ। ਇਹ ਜਾਣਕਾਰੀ ਮੁੱਖ ਚੋਣ ਅਫਸਰ ਦੇ ਬੁਲਾਰੇ ਨੇ ਅੱਜ ਇਥੇ ਜਾਰੀ ਇਕ ਪ੍ਰੈਸ ਬਿਆਨ ਰਾਹੀਂ ਦਿੱਤੀ।

ਪ੍ਰਤੀਕਾਤਮਕ ਤਸਵੀਰ
ਪ੍ਰਤੀਕਾਤਮਕ ਤਸਵੀਰ

ਬੁਲਾਰੇ ਨੇ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਉਮੀਦਵਾਰਾਂ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਠਿੰਡਾ ਸ਼ਹਿਰੀ ਤੋਂ ਸਤੀਸ਼ ਕੁਮਾਰ (ਆਜ਼ਾਦ), ਰਾਮਪੁਰਾ ਫੂਲ ਤੋਂ ਗੁਰਪ੍ਰੀਤ ਸਿੰਘ (ਆਜ਼ਾਦ) ਤੇ ਜਸਵੰਤ ਸਿੰਘ (ਆਈ.ਐਨ.ਡੀ.ਪੀ.), ਅਬੋਹਰ ਤੋਂ ਸ਼ਿਵ ਲਾਲ ਡੋਡਾ ਤੇ ਅਮਿਤ ਡੋਡਾ (ਦੋਵੇਂ ਆਜ਼ਾਦ), ਸਰਦੂਲਗੜ੍ਹ ਤੋਂ ਜਸਵੀਰ ਸਿੰਘ (ਬਹੁਜਨ ਸਮਾਜ ਪਾਰਟੀ), ਗਿੱਲ (ਲੁਧਿਆਣਾ) ਤੋਂ ਦਰਸ਼ਨ ਸਿੰਘ ਸ਼ਿਵਾਲਿਕ (ਅਕਾਲੀ ਦਲ ਬਾਦਲ) ਤੇ ਪਰਮਜੀਤ ਕੌਰ (ਕਵਰਿੰਗ), ਗਿੱਦੜਬਾਹਾ ਤੋਂ ਅੰਮ੍ਰਿਤਾ ਸਿੰਘ (ਕਵਰਿੰਗ ਉਮੀਦਵਾਰ) (ਕਾਂਗਰਸ), ਮੁਕਤਸਰ ਤੋਂ ਰਾਜੇਸ਼ ਗਰਗ (ਅਪਣਾ ਪੰਜਾਬ ਪਾਰਟੀ), ਅੰਮ੍ਰਿਤਸਰ ਪੂਰਬੀ ਤੋਂ ਤਰਸੇਮ ਸਿੰਘ (ਬਹੁਜਨ ਸਮਾਜ ਪਾਰਟੀ), ਭੁਲੱਥ ਤੋਂ ਸੁਖਪਾਲ ਸਿੰਘ (ਆਮ ਆਦਮੀ ਪਾਰਟੀ) ਮਹਿਤਾਬ ਸਿੰਘ (ਕਵਰਿੰਗ), ਫਰੀਦਕੋਟ ਤੋਂ ਰਵਿੰਦਰ ਪਾਲ ਕੌਰ (ਡੈਮੋਕ੍ਰੇਟਿਕ ਸਮਾਜ ਪਾਰਟੀ), ਜ਼ੀਰਾ ਤੋਂ ਕੁਲਬੀਰ ਸਿੰਘ ਤੇ ਇੰਦਰਜੀਤ ਸਿੰਘ (ਕਵਰਿੰਗ ਉਮੀਦਵਾਰ) (ਦੋਵੇਂ ਕਾਂਗਰਸ), ਫਿਰੋਜ਼ਪੁਰ ਸਿਟੀ ਤੋਂ ਰਾਕੇਸ਼ ਕੁਮਾਰ (ਬਹੁਜਨ ਸਮਾਜ ਪਾਰਟੀ), ਫਿਰੋਜ਼ਪੁਰ ਦਿਹਾਤੀ ਤੋਂ ਜੋਗਿੰਦਰ ਸਿੰਘ ਜਿੰਦੂ (ਅਕਾਲੀ ਦਲ ਬਾਦਲ), ਗੁਰੂ ਹਰ ਸਹਾਏ ਤੋਂ ਮਨੋਜ ਕੁਮਾਰ ਮੌਂਗ (ਆਜ਼ਾਦ), ਲਹਿਰਾਗਾਗਾ ਤੋਂ ਰਾਮ ਦਾਸ (ਬਹੁਜਨ ਸਮਾਜ ਪਾਰਟੀ) ਅਤੇ ਸਨੌਰ ਤੋਂ ਗੁਰਪ੍ਰੀਤ ਸਿੰਘ (ਭਾਰਤੀ ਲੋਕਤੰਤਰ ਪਾਰਟੀ) ਨੇ ਆਪਣੇ ਕਾਗਜ਼ ਦਾਖਲ ਕੀਤੇ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਹਾਰ ਦੇ ਕਾਰਨ ਲੱਭਣ ਲਈ ਕੀਤੀ ਸਮੀਖਿਆ ਮੀਟਿੰਗ ਵਿੱਚ ਹਾਜ਼ਰ ਜਿੱਤੇ ਤੇ ਹਾਰੇ ਉਮੀਦਵਾਰਾਂ ਨੇ ਦਿੱਲੀ ਦੀ ਲੀਡਰਸ਼ਿਪ ਤੇ ਖ਼ਾਸ
ਪੰਜਾਬ ਵਿਧਾਨ ਸਭਾ ਚੋਣਾਂ ਲਈ ਗਿਣਤੀ 11 ਮਾਰਚ, 2017 ਨੂੰ ਮੁਕੰਮਲ ਹੋ ਗਈ। ਕਾਂਗਰਸ ਨੇ ਸਪੱਸ਼ਟ ਬਹੁਮਤ ਹਾਸਲ ਕਰਦਿਆਂ 117 ਵਿਚੋਂ 77 ਸੀਟਾਂ 'ਤੇ ਜਿੱਤ ਪ੍ਰਾਪਤ ਕੀਤੀ। ਆਮ ਆਦਮੀ ਪਾਰਟੀ
ਪੰਜਾਬ ਵਿਧਾਨ ਸਭਾ ਲਈ ਚੱਲ ਰਹੀ ਵੋਟਾਂ ਦੀ ਗਿਣਤੀ ਦੇ ਹੁਣ ਤਕ ਦੇ ਰੁਝਾਨਾਂ ਮੁਤਾਬਕ ਪੰਜਾਬ 'ਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਕਾਂਗਰਸ ਦੀ ਸਰਕਾਰ ਬਣਨ ਦੇ ਆਸਾਰ ਨਜ਼ਰ
ਪੰਜਾਬ ਵਿਧਾਨ ਸਭਾ ਲਈ 4 ਫਰਵਰੀ ਨੂੰ ਪਈਆਂ ਵੋਟਾਂ ਦੀ ਗਿਣਤੀ ਕੱਲ੍ਹ (11 ਮਾਰਚ ਨੂੰ) ਹੋਏਗੀ। ਇਸ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲੈਣ ਤੋਂ ਬਾਅਦ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੀ.ਕੇ.

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: