Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਨਾਮਧਾਰੀ ਆਗੂ ਠਾਕੁਰ ਦਲੀਪ ਸਿੰਘ ਨੇ ਸ਼੍ਰੀ ਹਰਿਮੰਦਰ ਸਾਹਿਬ ਮੱਥ ਟੇਕਿਆ

ਨਾਮਧਾਰੀ ਆਗੂ ਠਾਕੁਰ ਦਲੀਪ ਸਿੰਘ ਨੇ ਸ਼੍ਰੀ ਹਰਿਮੰਦਰ ਸਾਹਿਬ ਮੱਥ ਟੇਕਿਆ

ਅੰਮਿ੍ਤਸਰ (12 ਅਪ੍ਰੈਲ, 2015): ਅੱਜ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਾਮਧਾਰੀ ਆਗੂ ਠਾਕੁਰ ਦਲੀਪ ਸਿੰਘ ਨੇ ਨਾਮਧਾਰੀ ਸਿੱਖਾਂ ਸਮੇਤ ਅੱਜ ਮੱਥਾ ਟੇਕਿਆ ਤੇ ਗੁਰਬਾਣੀ ਕੀਰਤਨ ਸਰਵਨ ਕੀਤਾ ਅਤੇ ਇਸ ਦੌਰਾਨ ਉਨ੍ਹਾਂ ਕਰੀਬ ਇਕ ਘੰਟਾ ਜੋੜਿਆਂ ਦੀ ਸੇਵਾ ਵੀ ਕੀਤੀ ।

ਇਸ ਮੌਕੇ ਗੱਲਬਾਤ ਕਰਦਿਆਂ ਠਾਕੁਰ ਦਲੀਪ ਸਿੰਘ ਨੇ ਕਿਹਾ ਹੈ ਕਿ ਖਾਲਸਾ ਰਾਜ ਦੀ ਸਥਾਪਤੀ ਲਈ ਸਾਨੂੰ ਸ੍ਰੀ ਗੁਰੂ ਨਾਨਕ ਸਾਹਿਬ ਦੀਆਂ ਸਿੱਖਿਆਵਾਂ ਨੂੰ ਪੂਰੀ ਦੁਨੀਆ ਵਿਚ ਫੈਲਾਉਣ ਦੀ ਲੋੜ ਹੈ ।ਉਨ੍ਹਾਂ ਕਿਹਾ ਕਿ ਖਾਲਸਾ ਰਾਜ ਦਾ ਮਤਲਬ ਵੱਖਰਾ ਰਾਜ ਨਹੀਂ ਬਲਕਿ ਪੂਰੀ ਦੁਨੀਆ ਵਿਚ ਨਿਆਂਕਾਰੀ, ਬਰਾਬਰਤਾ ਅਤੇ ਇਨਸਾਨੀਅਤ ਨੂੰ ਪਿਆਰ ਕਰਨ ਵਾਲਾ ਰਾਜ ਹੈ ।

ਨਾਮਧਾਰੀ ਸੰਪਰਦਾ ਦੇ ਆਗੂ ਠਾਕੁਰ ਦਲੀਪ ਸਿੰਘ ਤੇ ਹੋਰ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਜਾਂਦੇ ਹੋਏ
ਨਾਮਧਾਰੀ ਸੰਪਰਦਾ ਦੇ ਆਗੂ ਠਾਕੁਰ ਦਲੀਪ ਸਿੰਘ ਤੇ ਹੋਰ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਜਾਂਦੇ ਹੋਏ

ਠਾਕੁਰ ਦਲੀਪ ਸਿੰਘ ਨੇ ਕਿਹਾ ਕਿ ਅੱਜ ਸਮਾਜ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਬੜੇ ਵਡੇ ਪੱਧਰ ‘ਤੇ ਪ੍ਰਚਾਰਣ ਤੇ ਪ੍ਰਸਾਰ ਕਰਨ ਦੀ ਲੋੜ ਹੈ ।ਉਨ੍ਹਾਂ ਕਿਹਾ ਕਿ ਅਸੀਂ ਵੀ ਸਿੱਖ ਤੇ ਖਾਲਸਾ ਹਾਂ ਤੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਲਈ ਸੰਗਤ ਸਮੇਤ ਆਉਣ ਦਾ ਮਕਸਦ ਦੂਰੀਆਂ ਖਤਮ ਕਰਨਾ ਹੈ ।

ਇਸ ਮੌਕੇ ਉਨ੍ਹਾਂ ਦਸਿਆ ਕਿ ਨਾਮਧਾਰੀ ਸੰਪਰਦਾ ਵੀ ਅੰਮ੍ਰਿਤਪਾਨ ਕਰਦੀ ਹੈ ਅਤੇ ਗੁਰਬਾਣੀ ਨੂੰ ਪੂਰੀ ਸ਼ਰਧਾ ਨਾਲ ਮੰਨਦੇ ਹਨ ਤੇ ਉਸ ਮੁਤਾਬਕ ਜੀਵਨ ਬਤੀਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਚਾਹੁੰਦੇ ਹਨ ਕਿ ਸਿੱਖ ਧਰਮ ਦਾ ਘੇਰਾ ਹੋਰ ਵਿਸ਼ਾਲ ਹੋਵੇ ਪਰ ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਆਖਿਆ ਕਿ ਸਿੱਖ ਧਰਮ ਨੂੰ ਹਿੰਦੂ ਧਰਮ ਨਾਲੋਂ ਵੱਖ ਕਰਕੇ ਨਹੀਂ ਵੇਖਿਆ ਜਾ ਸਕਦਾ।

ਇਸ ਮੌਕੇ ਸ਼ੋ੍ਰਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਭਾਈ ਸੁਖਦੇਵ ਸਿੰਘ ਦਮਦਮੀ ਟਕਸਾਲ, ਮੈਨੇਜਰ ਸ: ਪ੍ਰਤਾਪ ਸਿੰਘ, ਅਕਾਲੀ ਜੱਥਾ ਦਿਹਾਤੀ ਦੇ ਪ੍ਰਧਾਨ ਵੀਰ ਸਿੰਘ ਲੋਪੋਕੇ ਆਦਿ ਵੀ ਉਨ੍ਹਾਂ ਦੇ ਨਾਲ ਸਨ ।ਇਸ ਤੋਂ ਪਹਿਲਾਂ ਨਾਮਧਾਰੀ ਸੰਗਤ ਨੇ ਅੱਜ ਸਥਾਨਕ ਪਟਾਕਾ ਮਾਰਕੀਟ ਵਿਖੇ ਖਾਲਸਾ ਸਾਜਨਾ ਦਿਵਸ ਵੀ ਮਨਾਇਆ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਕਿੰਨੇ ਦਿਨ ਹੋ ਗਏ, ਮੈਂ ਹਰਿਮੰਦਰ ਦੀ ਯਾਤਰਾ ਨਹੀਂ ਗਿਆ; ਬਾਬੇ ਦੇ ਦਰਸ਼ਨ ਨਹੀਂ ਕੀਤੇ। ਲੋਕਾਂ ਦੇ ਭਾਣੇ ਮੈਂ ਕਾਫ਼ਰ ਹੋਇਆ, ਪਰ ਮੇਰੇ ਭਾਗ ਨਹੀਂ ਜਾਗੇ। ਮੈਂ ਕੀ ਕਰਾਂ! ਮੇਰੇ
ਕਿੰਨੇ ਦਿਨ ਹੋ ਗਏ, ਮੈਂ ਹਰਿਮੰਦਰ ਦੀ ਯਾਤਰਾ ਨਹੀਂ ਗਿਆ; ਬਾਬੇ ਦੇ ਦਰਸ਼ਨ ਨਹੀਂ ਕੀਤੇ। ਲੋਕਾਂ ਦੇ ਭਾਣੇ ਮੈਂ ਕਾਫ਼ਰ ਹੋਇਆ, ਪਰ ਮੇਰੇ ਭਾਗ ਨਹੀਂ ਜਾਗੇ। ਮੈਂ ਕੀ ਕਰਾਂ! ਮੇਰੇ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਨੂੰ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਸ਼ੋ੍ਰਮਣੀ ਕਮੇਟੀ ਅਤੇ ਵੀਡੀਓਕਾਨ ਕੰਪਨੀ ਵੱਲੋਂ ਮੁਫ਼ਤ ਵਾਈ-ਫਾਈ ਦੀ ਸਹੂਲਤ ਦਿੱਤੀ ਜਾ ਰਹੀ ਹੈ ਜਿਸ ਦਾ ਅੱਧੇ
ਗੁਰਬਾਣੀ ਦੇ ਰਸੀਆਂ ਦੀ ਸਹੁਲ਼ਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੀ ਵੈੱਬਸਾਈਟ ’ਤੇ ਹੁਣ ਸ੍ਰੀ ਹਰਿਮੰਦਰ ਸਾਹਿਬ ਵਿੱਚ ਚੱਲਦੇ ਕੀਰਤਨ ਦੇ ਸਿੱਧੇ ਪ੍ਰਸਾਰਨ ਦੇ ਨਾਲ-ਨਾਲ ਗਾਇਨ ਕੀਤੇ ਜਾ ਰਹੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: