Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਨਿਊਯਾਰਕ: ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਨਿਊਯਾਰਕ: ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਨਿਊਯਾਰਕ: ਗੁਰਦੁਆਰਾ ਸਿੱਖ ਕਲਚਰਲ ਸੁਸਾਇਟੀ ਦੇ ਮੁੱਖ ਸੇਵਾਦਾਰ ਸ. ਕੁਲਦੀਪ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜੂਨ 10, 2017 ਦਿਨ ਸ਼ਨੀਵਾਰ ਨੂੰ ਮੀਰੀ-ਪੀਰੀ ਦੇ ਮਾਲਕ ਬੰਦੀ ਛੋੜ ਦਾਤਾ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਗੁਰਦੁਆਰਾ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਦੀਵਾਨ ਸਜਾਏ ਗਏ।

Sikh cultural society 2
ਨਿਊਯਾਰਕ: ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਸ਼ਾਮ ਨੂੰ ਰਹਿਰਾਸ ਸਾਹਿਬ ਦੇ ਪਾਠ ਤੋਂ ਉਪਰੰਤ ਆਤਮ ਰਸ ਕੀਰਤਨ ਦਰਬਾਰ ਸਜਾਇਆ ਗਿਆ ਜਿਸ ਵਿੱਚ ਭਾਈ ਮਨਜੀਤ ਸਿੰਘ ਜੀ ਪਠਾਨਕੋਟ ਵਾਲੇ, ਭਾਈ ਲਖਵੀਰ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲੇ ਤੇ ਭਾਈ ਜਸਪਾਲ ਸਿੰਘ ਜੀ ਪਾਉਂਟਾ ਸਾਹਿਬ ਵਾਲਿਆਂ ਨੇ ਕੀਰਤਨ ਦੀ ਹਾਜ਼ਰੀ ਭਰੀ ਤੇ ਕਥਾਵਾਚਕ ਗਿਆਨੀ ਲਖਵਿੰਦਰ ਸਿੰਘ ਖਾਲਸਾ ਨੇ ਕਥਾ ਵਿਚਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਗੁਰਦੁਆਰਾ ਸਿੱਖ ਕਲਚਰਲ ਸੁਸਾਇਟੀ ਦੇ ਹੈੱਡ ਗ੍ਰੰਥੀ ਗਿਆਨੀ ਭੁਪਿੰਦਰ ਸਿੰਘ ਨੇ ਵੀ ਗੁਰਮਤਿ ਵਿਚਾਰਾਂ ਸੰਗਤਾਂ ਨਾਲ ਸਾਂਝੀਆਂ ਕੀਤੀਆਂ ਅਤੇ ਗੁਰੂ ਸਾਹਿਬਾਂ ਦੇ ਦਰਸਾਏ ਹੋਏ ਮਾਰਗਾਂ ਤੇ ਚੱਲਣ ਲਈ ਪ੍ਰੇਰਿਤ ਕੀਤਾ। ਗੁਰਦੁਆਰਾ ਸਿੱਖ ਕਲਚਰਲ ਸੁਸਾਇਟੀ ਦੇ ਮੁੱਖ ਸੇਵਾਦਾਰ ਸ. ਕੁਲਦੀਪ ਸਿੰਘ ਢਿੱਲੋਂ ਨੇ ਸਮੂਹ ਪ੍ਰਬੰਧਕ ਕਮੇਟੀ ਨੇ ਸਮੂਹ ਸੰਗਤਾਂ ਨੂੰ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 345ਵਾਂ ਸ਼ਹੀਦੀ ਦਿਹਾੜਾ ਅਤੇ 4੦੦ਵਾਂ ਜਨਮ ਦਿਹਾੜਾ ਵਰਲਡ ਸਿੱਖ ਪਾਰਲੀਮੈਂਟ ਤੇ ਅਮਰੀਕਨ ਸਿੱਖ ਕਾਕਸ ਕਮੇਟੀ ਵੱਲੋਂ ਨਿਊਯਾਰਕ ਵਿਚ ਮਨਾਇਆ ਗਿਆ। ਇਸ ਮੌਕੇ ਉਤੇ ਨਿਊਯਾਰਕ
ਅੱਜ ਸਮੁੱਚੀ ਦੁਨੀਆ ਕਰੋਨਾਵਾਇਰਸ ਜਿਹੀ ਮਾਹਾਮਾਰੀ ਦੇ ਕਾਰਨ ਘਰਾਂ ਵਿੱਚ ਬੰਦ ਹੌਣ ਲਈ ਮਜਬੂਰ ਹੋ ਗਈ ਹੈ। ਸਰਕਾਰਾਂ ਵੱਲੋਂ ਖਾਸ ਤੌਰ 'ਤੇ ਲੋਕਾਂ ਨੂੰ ਆਪਣੇ ਘਰਾਂ ਵਿੱਚ ਰਹਿਣ ਲਈ ਹਦਾਇਤਾ
ਐੱਨ.ਵਾਈ. ਯੂ.ਐੱਸ.ਏ. 10 ਦਸੰਬਰ ਮਨੁੱਖੀ ਅਧਿਕਾਰਾਂ ਦੀ ਇਕ ਮਹੱਤਵਪੂਰਣ ਤਾਰੀਖ ਹੈ ਕਿਉਂਕਿ ਇਸ ਦਿਨ ਤੋਂ 70 ਸਾਲ ਪਹਿਲਾਂ ਸੰਯੁਕਤ ਰਾਸ਼ਟਰ ਮਹਾਂਸਭਾ ਦੀ ਪੈਰਿਸ ਵਿਚ ਮੀਟਿੰਗ ਹੋਈ ਸੀ ਅਤੇ ਮਨੁੱਖੀ ਅਧਿਕਾਰਾਂ
ਅਮਰੀਕਾ ਦੇ ਪੂਰਬੀ ਤਟ ਚ ਹੋਣ ਵਾਲੀ ਸਭ ਤੋਂ ਵੱਡੀ ਸਿੱਖ ਡੇ ਪਰੇਡ (ਖਾਲਸੇ ਦਾ ਸਿਰਜਣਾ ਦਿਹਾੜੇ ਤੇ ਜਲੌਅ) 27 ਅਪ੍ਰੈਲ ਦਿਨ ਸ਼ਨਿੱਚਰਵਾਰ ਨੂੰ ਨਿਊਯਾਰਕ ਸ਼ਹਿਰ ਵਿਚ ਹੋਣ ਜਾ ਰਹੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: