Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਨਿਊਯਾਰਕ ਪੁਲਿਸ ਮਹਿਕਮੇ ਵਿਚ ਪਹਿਲੀ ਸਿੱਖ ਦਸਤਾਰਧਾਰੀ ਅਧਿਕਾਰੀ ਬਣੀ ਗੁਰਸੋਚ ਕੌਰ

ਨਿਊਯਾਰਕ ਪੁਲਿਸ ਮਹਿਕਮੇ ਵਿਚ ਪਹਿਲੀ ਸਿੱਖ ਦਸਤਾਰਧਾਰੀ ਅਧਿਕਾਰੀ ਬਣੀ ਗੁਰਸੋਚ ਕੌਰ

ਨਿਊਯਾਰਕ: ਅਮਰੀਕਾ ਦੇ ਸ਼ਹਿਰ ਨਿਊਯਾਰਕ ਦੇ ਪੁਲਿਸ ਮਹਿਕਮੇ ਵਿਚ ਪਹਿਲੀ ਦਸਤਾਰਧਾਰੀ ਸਿੱਖ ਬੀਬੀ ਪੁਲਿਸ ਅਧਿਕਾਰੀ ਵਜੋਂ ਸ਼ਾਮਿਲ ਹੋਈ ਹੈ। ਗੁਰਸੋਚ ਕੌਰ ਨਿਊਯਾਰਕ ਪੁਲਿਸ ਮਹਿਕਮੇ ਵਿਚ ਪਹਿਲੀ ਦਸਤਾਰਧਾਰੀ ਸਿੱਖ ਔਰਤ ਵਜੋਂ ਸ਼ਾਮਿਲ ਹੋਣਗੇ। ਗੁਰਸੋਚ ਕੌਰ ਨੇ ਬੀਤੇ ਹਫਤੇ ਹੀ ਨਿਊ ਯਾਰਕ ਸਿਟੀ ਪੁਲਿਸ ਅਕਾਦਮੀ ਵਿਚੋਂ ਆਪਣੀ ਗ੍ਰੈਜੂਏਸ਼ਨ ਪੂਰੀ ਕੀਤੀ ਹੈ।

ਗੁਰਸੋਚ ਕੌਰ

ਇਸ ਸਬੰਧੀ ਸਿੱਖ ਆਫੀਸਰਸ ਐਸੋਸੀਏਸ਼ਨ ਨੇ ਟਵੀਟ ਕਰਦਿਆਂ ਕਿਹਾ ਕਿ ਗੁਰਸੋਚ ਕੌਰ ਵਲੋਂ ਇਸ ਅਹੁਦੇ ਤੇ ਪਹੁੰਚਣ ਨਾਲ ਉਹ ਮਾਣ ਮਹਿਸੂਸ ਕਰਦੇ ਹਨ। ਉਨ੍ਹਾਂ ਕਿਹਾ ਕਿ ਪੁਲਿਸ ਮਹਿਕਮੇ ਵਿਚ ਪਹਿਲੀ ਦਸਤਾਰਧਾਰੀ ਬੀਬੀ ਨੂੰ ਜੀ ਆਇਆਂ ਕਹਿੰਦਿਆਂ ਉਨ੍ਹਾਂ ਨੂੰ ਮਾਣ ਮਹਿਸੂਸ ਹੋ ਰਿਹਾ ਹੈ।

ਜਿਕਰਯੋਗ ਹੈ ਕਿ 2016 ਵਿਚ ਨਿਊਯਾਰਕ ਪੁਲਿਸ ਮਹਿਕਮੇ ਨੇ ਆਪਣੇ ਨਿਯਮਾਂ ਵਿਚ ਤਬਦੀਲੀ ਕਰਕੇ ਸਿੱਖ ਅਧਿਕਾਰੀਆਂ ਨੂੰ ਦਸਤਾਰ ਅਤੇ ਦਾਹੜੇ ਸਮੇਤ ਡਿਊਟੀ ਕਰਨ ਦੀ ਪ੍ਰਵਾਨਗੀ ਦਿੱਤੀ ਸੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

22 ਮਈ, 2018 ਨੂੰ ਟਰਲੋਕ ਸ਼ਹਿਰ ਦੀ ਕਾਉਂਸਲ ਵਲੋਂ ਮੇਅਰ ਗੈਰੀ ਸੋਇਸੇਥ ਦੇ ਦਸਤਖਤਾਂ ਹੇਠ ਪ੍ਰਵਾਨ ਕੀਤੇ ਗਏ ਮਤੇ ਵਿਚ ਜੂਨ 1984 ਨੂੰ ਪੰਜਾਬ 'ਤੇ ਹੋਏ ਭਾਰਤੀ ਫੌਜੀ ਹਮਲੇ ਦੌਰਾਨ
5 ਫਰਵਰੀ ਦੇ ਦਿਨ ਨੂੰ ਪਾਕਿਸਤਾਨ ਨੇ 1990 ਵਿੱਚ 'ਕਸ਼ਮੀਰ ਇੱਕਮੁੱਠਤਾ ਦਿਹਾੜੇ' ਵਜੋਂ ਐਲਾਨਿਆ ਸੀ ਅਤੇ ਹਰ ਸਾਲ ਇਸ ਦਿਨ ਮੌਕੇ ਕਸ਼ਮੀਰੀਆਂ ਵੱਲੋਂ ਆਪਣੀ ਆਜ਼ਾਦੀ ਲਈ ਹਾਅ ਦਾ ਨਾਅਰਾ ਮਾਰਿਆ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: