Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਨਿਊਯਾਰਕ ਸ਼ਹਿਰ ਦੇ ਪ੍ਰਸ਼ਾਸਨ ਵਲੋਂ ਮਨੁੱਖੀ ਸੇਵਾ ਲਈ ਯੂਨਾਈਟਿਡ ਸਿੱਖਸ ਨੂੰ ਕੀਤਾ ਗਿਆ ਸਨਮਾਨਿਤ

ਨਿਊਯਾਰਕ ਸ਼ਹਿਰ ਦੇ ਪ੍ਰਸ਼ਾਸਨ ਵਲੋਂ ਮਨੁੱਖੀ ਸੇਵਾ ਲਈ ਯੂਨਾਈਟਿਡ ਸਿੱਖਸ ਨੂੰ ਕੀਤਾ ਗਿਆ ਸਨਮਾਨਿਤ

ਨਿਊਯਾਰਕ: ਮੁਸਲਿਮ ਕਮਿਉਨਿਟੀ ਨੈਟਵਰਕ ਵਲੋਂ ਸਥਾਨਿਕ ਮੈਨਹੈਟਨ ਬੋਰੋਅ ਵਿਖੇ ਆਯੋਜਿਤ ਕੀਤੇ ਗਏ ਸਾਲਾਨਾ ਸਮਾਗਮ ਵਿੱਚ ਨਿਊਯਾਰਕ ਸ਼ਹਿਰ ਦੇ ਪ੍ਰਸ਼ਾਸਨ ਜਿਸ ਵਿੱਚ ਮੈਨਹੈਟਨ ਬੋਰੋਅ ਅਤੇ ਮੇਅਰ ਦਾ ਆਫਿਸ ਸ਼ਾਮਲ ਹੈ, ਵਲੋਂ ਪਿਛਲੇ ਕਈ ਸਾਲਾਂ ਤੋਂ ਮਨੁੱਖਤਾ ਦੀ ਸੇਵਾ ਲਈ ਕੰਮ ਕਰ ਰਹੀ ਜਥੇਬੰਦੀ ਯੂਨਾਈਟਿਡ ਸਿੱਖਸ ਨੂੰ ਉਹਨਾਂ ਦੀ ਸੇਵਾ ਲਈ ਸਨਮਾਨਿਤ ਕੀਤਾ ਗਿਆ। ਭਾਈਚਾਰਕ ਸਾਂਝ ਅਤੇ ਮਨੁੱਖਤਾ ਦੀ ਸੇਵਾ ਲਈ ਯੂਨਾਈਟਿਡ ਸਿੱਖਸ ਦੇ ਨਾਲ ਜਿੱਥੇ ਜਿਊਜ਼ ਫਾਰ ਰੇਸ਼ੀਅਲ ਐਂਡ ਇਕਨੌਮਿਕ ਜਸਟਿਸ ਅਤੇ ਇਸਲਾਮਿਕ ਰਿਲੀਫ ਨੂੰ ਵੀ ਸਨਮਾਨਿਤ ਕੀਤਾ ਗਿਆ, ਉੱਥੇ ਅਗਾਂਹ ਤੋਂ ਨਿਊਯਾਰਕ ਸ਼ਹਿਰ ਵਿੱਚ ਸਾਂਝੀਵਾਲਤਾ ਲਈ ਕੰਮ ਕਰਨ ਦਾ ਪ੍ਰਣ ਕੀਤਾ ਗਿਆ।

united sikhs logo

ਇਸ ਸਮਾਗਮ ਵਿੱਚ ਮੁੱਖ ਮਹਿਮਾਨ ਦੇ ਤੌਰ ’ਤੇ ਪਹੁੰਚੇ ਨਿਊਯਾਰਕ ਸ਼ਹਿਰ ਦੇ ਮੇਅਰ ਬਿਲ ਡੀ ਬਲਾਸੀਓ ਨੇ ਓਰਲੈਂਡੋ ਵਿਖੇ ਇੱਕ ਹਥਿਆਰਬੰਦ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀ ਚਲਾਉਣ ਦੀ ਘਟਨਾ ਦੀ ਨਿਖੇਧੀ ਕਰਦਿਆਂ ਕਿਹਾ ਕਿ ਅਜਿਹੇ ਸਮੇਂ ਵਿੱਚ ਸਾਨੂੰ ਸਾਰਿਆਂ ਨੂੰ ਇੱਕਮੁਠਤਾ ਦਾ ਪ੍ਰਗਟਾਵਾ ਕਰਦਿਆਂ ਸਾਂਝੀਵਾਲਤਾ ਦਾ ਸੁਨੇਹਾ ਦੇਣ ਦੀ ਲੋੜ ਹੈ। ਸਿੱਖਾਂ ਬਾਰੇ ਗੱਲ ਕਰਦਿਆਂ ਉਹਨਾਂ ਕਿਹਾ ਕਿ ਨਫਰਤ ਨਾਲ ਭਰੇ ਅਜਿਹੇ ਹਮਲਿਆਂ ਤੋਂ ਬਾਅਦ ਸਿੱਖਾਂ ਖਿਲਾਫ ਹੇਟ ਕਰਾਈਮਜ਼ ਵਿੱਚ ਵਾਧਾ ਹੁੰਦਾ ਹੈ ਅਤੇ ਅਸੀਂ ਸਿੱਖਾਂ ਸਮੇਤ ਹੋਰ ਘੱਟਗਿਣਤੀਆਂ ਦੀ ਸੁਰੱਖਿਆ ਲਈ ਵਚਨਬੱਧ ਹਾਂ। ਯੂਨਾਈਟਿਡ ਸਿੱਖਸ ਦੀ ਸਟਾਫ ਅਟਾਰਨੀ ਜਸਪ੍ਰੀਤ ਕੌਰ ਨੇ ਸੰਬੋਧਨ ਕਰਦਿਆਂ ਯੂਨਾਈਟਿਡ ਸਿੱਖਜ਼ ਨੂੰ ਮਾਨਤਾ ਦੇਣ ਲਈ ਪ੍ਰਸ਼ਾਸਨ ਅਤੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ।

ਇਸ ਸਮਾਗਮ ਵਿੱਚ ਖਾਲਿਸਤਾਨ ਅਫੇਅਰਜ਼ ਸੈਂਟਰ ਦੇ ਸੰਚਾਲਕ ਡਾ.ਅਮਰਜੀਤ ਸਿੰਘ ਅਤੇ ਯੂਨਾਈਟਿਡ ਸਿੱਖਸ ਦੇ ਡਾਇਰੈਕਟਰ ਹਰਦਿਆਲ ਸਿੰਘ ਨੇ ਵੀ ਸ਼ਮੂਲੀਅਤ ਕੀਤੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਯੁਨਾਈਟਡ ਸਿਖਸ, ਸਿੱਖ ਕੋਆਲੀਸ਼ਨ ਅਤੇ ਹੋਰ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਵਲੋਂ ਨੌਰਵਿੱਚ ਪਬਲਿਕ ਸਕੂਲ ਅਤੇ ਨੌਰਵਿੱਚ ਬੋਰਡ ਆਫ ਐਜੂਕੇਸ਼ਨ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੀ ਗਈ
ਇਹ ਮਾਮਲਾ ਸਾਹਮਣੇ ਆਉਣ ਉੱਤੇ ਯੁਨਾਇਟਡ ਸਿੱਖਸ ਅਤੇ ਸਿੱਖ ਕੁਲੀਸ਼ਨ ਨਾਮੀ ਸਿੱਖ ਜਥੇਬੰਦੀਆਂ ਵਲੋਂ "ਐਮਾਜਾਨ ਡਾਟ ਕਾਮ" ਨਾਲ ਸੰਪਰਕ ਕਰਕੇ ਇਤਰਾਜ ਦਰਜ਼ ਕਰਵਾਇਆ ਗਿਆ ਤੇ ਇਹਨਾਂ ਇਤਰਾਜਯੋਗ ਚੀਜਾਂ ਨੂੰ ਹਟਾਉਣ
22 ਮਈ, 2018 ਨੂੰ ਟਰਲੋਕ ਸ਼ਹਿਰ ਦੀ ਕਾਉਂਸਲ ਵਲੋਂ ਮੇਅਰ ਗੈਰੀ ਸੋਇਸੇਥ ਦੇ ਦਸਤਖਤਾਂ ਹੇਠ ਪ੍ਰਵਾਨ ਕੀਤੇ ਗਏ ਮਤੇ ਵਿਚ ਜੂਨ 1984 ਨੂੰ ਪੰਜਾਬ 'ਤੇ ਹੋਏ ਭਾਰਤੀ ਫੌਜੀ ਹਮਲੇ ਦੌਰਾਨ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: