Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਨਿਰੰਕਾਰੀ ਭਵਨ ਧਮਾਕਾ: ਬਿਕਰਮਜੀਤ ਸਿੰਘ ਅਤੇ ਅਵਤਾਰ ਸਿੰਘ ਨੂੰ ਅਦਾਲਤੀ ਹਿਰਾਸਤ ਵਿਚ ਭੇਜਿਆ

ਨਿਰੰਕਾਰੀ ਭਵਨ ਧਮਾਕਾ: ਬਿਕਰਮਜੀਤ ਸਿੰਘ ਅਤੇ ਅਵਤਾਰ ਸਿੰਘ ਨੂੰ ਅਦਾਲਤੀ ਹਿਰਾਸਤ ਵਿਚ ਭੇਜਿਆ

ਸ੍ਰੀ ਅੰਮ੍ਰਿਤਸਰ ਸਾਹਿਬ: 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਜਿਲ੍ਹੇ ਵਿੱਚ ਪੈਂਦੇ ਪਿੰਡ ਅਦਲੀਵਾਲ,ਰਾਜਾਸਾਂਸੀ ਵਿੱਚ ਹੋਏ ਨਿਰੰਕਾਰੀ ਭਵਨ ਬੰਬ ਧਮਾਕੇ ਵਿਚ ਪੁਲਸ ਵਲੋਂ ਗਿਰਫਤਾਰ ਕੀਤੇ ਗਏ ਬਿਕਰਮਜੀਤ ਸਿੰਘ ਅਤੇ ਅਵਤਾਰ ਸਿੰਘ ਨੂੰ ਅੱਜ ਅਦਾਲਤ ਵਲੋਂ ਅਦਾਲਤੀ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।

ਅਦਾਲਤ ਵਲੋਂ ਅਗਲੀ ਸੁਣਵਾਈ 20 ਦਸੰਬਰ ਨੂੰ ਕੀਤੀ ਜਾਵੇਗੀ ਜਿਸ ਵਿਚ ਬਿਕਰਮਜੀਤ ਸਿੰਘ ਅਤੇ ਅਵਤਾਰ ਸਿੰਘ ਦੋਵਾਂ ਨੂੰ ਵੀਡੀੳ ਕਾਰਫਰੰਸ ਰਾਹੀਂ ਅਦਾਲਤ ਪੇਸ਼ ਕੀਤਾ ਜਾਵੇਗਾ।

ਜਿਕਰਯੋਗ ਹੈ ਕਿ ਬੰਬ ਧਮਾਕੇ ਤੋਂ ਬਾਅਦ 21 ਨਵੰਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਵਲੋਂ ਪ੍ਰੈਸ ਕਾਨਫਰੰਸ ਕਰਕੇ ਪੰਜਾਬ ਪੁਲਸ ਵਲੋਂ ਬਿਕਰਮਜੀਤ ਸਿੰਘ ਨੂੰ ਫੜੇ ਜਾਣ ਦੀ ਗੱਲ ਜਨਤਕ ਕੀਤੀ ਗਈ ਸੀ ਅਤੇ ਅਵਤਾਰ ਸਿੰਘ ਦੀ ਭਾਲ ਜਾਰੀ ਹੋਣ ਦੀ ਗੱਲ ਕਹੀ ਸੀ।

ਇਸ ਮਗਰੋਂ ਕੌਮਾਂਤਰੀ ਅਤੇ ਅੰਤਰ-ਰਾਸ਼ਟਰੀ ਖਬਰ ਅਦਾਰਿਆਂ ਵਲੋਂ ਬਿਕਰਮਜੀਤ ਸਿੰਘ ਅਤੇ ਅਵਤਾਰ ਸਿੰਘ ਦੇ ਪਿੰਡ ਵਾਸੀਆਂ ਅਤੇ ਰਿਸ਼ਤੇਦਾਰਾਂ ਦੇ ਬਿਆਨ ਛਾਪੇ ਗਏ ਸਨ ਜਿਸ ਵਿਚ ਪਰਿਵਾਰਾਂ ਵਲੋਂ ਇਹ ਕਿਹਾ ਗਿਆ ਸੀ ਕਿ ਬਿਕਰਮਜੀਤ ਸਿੰਘ ਅਤੇ ਅਵਤਾਰ ਸਿੰਘ ਦਾ ਇਸ ਮਾਮਲੇ ਵਿੱਚ ਕੋਈ ਹੱਥ ਨਹੀਂ ਹੈ।

ਖਬਰ ਲਿਖੇ ਜਾਣ ਵੇਲੇ ਹੋਰ ਜਾਣਕਾਰੀ ਦੀ ਉਡੀਕ..

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਮਾਤਾ ਸੁਖਵਿੰਦਰ ਕੌਰ, ਤਾਇਆ ਪਿਆਰਾ ਸਿੰਘ, ਤਾਈ, ਭੈਣਾਂ-ਭਰਾ ਤੇ ਹੋਰ ਰਿਸ਼ਤੇਦਾਰਾਂ ਵਲੋਂ ਇੱਕ ਹੀ ਸਵਾਲ ਵਾਰ-ਵਾਰ ਪੁੱਛਿਆ ਜਾ ਰਿਹਾ ਹੈ ਕਿ ਆਖਿਰ ਪੁਲਿਸ ਨੇ ਬਿਕਰਮਜੀਤ ਸਿੰਘ ਦੀ ਗ੍ਰਿਫਤਾਰੀ ਤੇ ਬਰਾਮਦ
ਸੰਨ 1978 ਵਿਚ ਨਿਰੰਕਾਰੀ ਮਿਸ਼ਨ ਵਲੋਂ ਅੰਮਿ੍ਤਸਰ ਵਿਖੇ ਕਰਵਾਏ ਗਏ ਸਮਾਗਮ ਵਿਰੁੱਧ ਰੋਸ ਪ੍ਰਗਟ ਕਰਨ ਲਈ ਦਮਦਮੀ ਟਕਸਾਲ ਤੇ ਅਖੰਡ ਕੀਰਤਨੀ ਜਥੇ ਦੇ ਸਿੰਘ ਜਦ ਸਮਾਗਮ ਵਾਲੀ ਥਾਂ ਪੁੱਜੇ ਤਾਂ
ਸ਼ੁਰੂਆਤੀ ਤੌਰ ਉੱਤੇ ਮਿਲੀ ਜਾਣਕਾਰੀ ਮੁਤਾਬਕ ਅੱਜ (ਨਵੰਬਰ 20) ਸਵੇਰੇ ਤੜਕ ਪੰਜਾਬ ਪੁਲਿਸ ਨੇ ਕਈ ਸਿੱਖ ਨੌਜਵਾਨਾਂ ਦੇ ਘਰਾਂ ਉੱਤੇ ਛਾਪੇ ਮਾਰੀ ਕੀਤੀ।
ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਪਾਕਿਸਤਾਨ ਕਮੇਟੀ ਨੂੰ ਅਕਾਲ ਤਖਤ ਸਾਹਿਬ ਦੇ ਆਦੇਸ਼ ਮੰਨਣ ਦੀ ਸਲਾਹ ਦੇਣ ਵਾਲੇ ਸ੍ਰ ਮੱਕੜ ਨੂੰ ਆਪਣੇ ਗਿਰੇਬਾਨ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: