Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਨੇਪਾਲ ਵਿੱਚ ਆਏ ਭੁਚਾਲ ਤੋਂ ਬਾਅਦ ਗੁਰਦੁਆਰਾ ਸਾਹਿਬਾਨ ਦੀਆਂ ਇਮਾਰਤਾਂ ਸਹੀ ਸਲਾਮਤ

ਨੇਪਾਲ ਵਿੱਚ ਆਏ ਭੁਚਾਲ ਤੋਂ ਬਾਅਦ ਗੁਰਦੁਆਰਾ ਸਾਹਿਬਾਨ ਦੀਆਂ ਇਮਾਰਤਾਂ ਸਹੀ ਸਲਾਮਤ

ਪਟਿਆਲਾ (26 ਅਪ੍ਰੈਲ, 2015): ਨੇਪਾਲ ਵਿੱਚ ਗਰੂ ਨਾਨਕ ਸਾਹਿਬ ਜੀ ਦੀ ਯਾਦ ਨਾਲ ਸਬੰਧਿਤ ਗਗੁਰਦੁਆਰਾ ਸਾਹਿਬ ਨਾਨਕਮੱਠ ਸਾਹਿਬ, ਕੂਪਨਟੋਲ ਦੇ ਗੁਰਦੁਆਰਾ ਖੂਹ ਸਾਹਿਬ ਸਮੇਤ ਹੋਰ ਗੁਰਦੁਆਰਾ ਸਾਹਿਬਾਨ ਦੀਆਂ ਇਮਾਰਤਾਂ ਸੁਰੱਖਿਅਤ ਹਨ । ਇਹ ਜਾਣਕਾਰੀ ਸਰਬੱਤ ਦਾ ਭਲਾ ਟਰੱਸਟ ਦੇ ਆਗੂ ਅਤੇ ਸਮਾਜ ਸੇਵੀ ਐੱਸ. ਪੀ ੳੇਬਰਾਏ ਨੇ ਦਿੱਤੀ।

ਗੁਰਦੁਆਰਾ ਸਾਹਿਬ ਨਾਨਕ ਮੱਠ ਵਿੱਚ ਐੱਸ ਪੀ ਉਬਰਾਏ ਗੁਰੂ ਘਰ ਦੇ ਸੇਵਾਦਾਰ ਨਾਲ
ਗੁਰਦੁਆਰਾ ਸਾਹਿਬ ਨਾਨਕ ਮੱਠ ਵਿੱਚ ਐੱਸ ਪੀ ਉਬਰਾਏ ਗੁਰੂ ਘਰ ਦੇ ਸੇਵਾਦਾਰ ਨਾਲ

ਬੀਤੇ ਦਿਨ ਜਿਸ ਤਰ੍ਹਾਂ ਨਿਪਾਲ ਦੇ ਵੱਖ-ਵੱਖ ਖੇਤਰਾਂ ਵਿਚ ਭੁਚਾਲ ਦੇ ਤੇਜ਼ ਝਟਕਿਆਂ ਨੇ ਪੁਰਾਣੀਆਂ ਤੇ ਨਵੀਆਂ ਇਮਾਰਤਾਂ ਨੂੰ ਤਹਿਸ-ਨਹਿਸ ਕਰ ਦਿੱਤਾ ਅਤੇ ਵੱਡੀ ਗਿਣਤੀ ‘ਚ ਜਾਨੀ ਤੇ ਮਾਲੀ ਨੁਕਸਾਨ ਹੋਇਆ ਹੈ ।ਇਸ ਤੋਂ ਬਾਅਦ ਉਥੇ ਰਾਹਤ ਕਾਰਜਾਂ ‘ਚ ਆਪਣਾ ਯੋਗਦਾਨ ਪਾਉਣ ਲਈ ਸਰਬੱਤ ਦਾ ਭਲਾ ਟਰੱਸਟ ਦੇ ਮੈਨੇਜਿੰਗ ਟਰੱਸਟੀ ਐਸ. ਪੀ. ਸਿੰਘ ਉਬਰਾਏ ਵੀ ਪਹੁੰਚੇ ।ਉਨ੍ਹਾਂ ਦੱਸਿਆ ਕਿ ਉਥੇ ਬੇਘਰ ਲੋਕਾਂ ਲਈ ਲੰਗਰ ਵੀ ਲਗਾ ਦਿੱਤੇ ਗਏ ਹਨ ।

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਵੀ ਬਣਦੀ ਮਦਦ ਲਈ ਮੌਕਾ ਦੇਖ ਕੇ ਐਲਾਨ ਕੀਤਾ ਜਾਵੇਗਾ ।ਉਨ੍ਹਾਂ ਦੱਸਿਆ ਕਿ ਸਰਬੱਤ ਦਾ ਭਲਾ ਟਰੱਸਟ ਨੇ ਨਿਪਾਲ ਖ਼ਾਸ ਕਰ ਕਠਮੰਡੂ ਵਿਖੇ ਸਥਿਤ ਗੁਰਦੁਆਰਾ ਨਾਨਕਮੱਠ ਸਾਹਿਬਾਨ ਦੀ ਸਾਂਭ-ਸੰਭਾਲ ਲਈ ਪਿਛਲੇ ਲੰਮੇ ਸਮੇਂ ਤੋਂ ਨਿਪਾਲ ਸਰਕਾਰ ਨਾਲ ਰਾਬਤਾ ਕਾਇਮ ਕੀਤਾ ਹੋਇਆ ਹੈ ।

ਉਨ੍ਹਾਂ ਦੱਸਿਆ ਕਿ ਗੁਰਦੁਆਰਾ ਨਾਨਕਮੱਠ ਸਾਹਿਬ, ਕੂਪਨਟੋਲ ਦੇ ਗੁਰਦੁਆਰਾ ਖੂਹ ਸਾਹਿਬ ਸਮੇਤ ਹੋਰ ਗੁਰਦੁਆਰਾ ਸਾਹਿਬਾਨ ਦੀਆਂ ਇਮਾਰਤਾਂ ਸੁਰੱਖਿਅਤ ਹਨ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਅਮਰੀਕਾ ਵਿੱਚ ਗੁਰਦੁਆਰਾ ਸਾਹਿਬ ਦੀ ਭੰਨਤੋੜ ਕਰਨ ਅਤੇ ਕੰਧਾਂ 'ਤੇ ਅਪਮਾਣਜਨਕ ਗੱਲਾਂ ਲਿਖਣ ਵਾਲੁ ਇੱਕ ਵਿਅਕਤੀ ਨੂੰ ਅਮਰੀਕੀ ਅਦਾਲਤ ਨੇ ਗੁਰਦੁਆਰਾ ਸਾਹਿਬ ਵਿੱਚ 80 ਸੇਵਾ ਕਰਨ ਦਾ ਹੁਕਮ ਸੁਣਾਇਆ ਹੈ।
ਐਸਨ 'ਚ ਬੀਤੇ ਦਿਨੀਂ ਗੁਰਦੁਆਰਾ ਸਾਹਿਬ ਨਾਨਕਸਰ ਦਰਬਾਰ ਵਿਚ ਹੋਏ ਬੰਬ ਧਮਾਕੇ ਦੀ ਜਾਂਚ ਕਰਨ ਦੇ ਲਈ ਜਰਮਨ ਸਰਕਾਰ ਨੇ ਵਿਸ਼ੇਸ਼ ਕਮਿਸ਼ਨ ਦਾ ਗਠਨ ਕੀਤਾ ਹੈ। ਐਸਨ ਦੇ ਪੁਲਿਸ ਕਮਿਸ਼ਨਰ
ਵਿਦੇਸ਼ਾਂ ਵਿੱਚ ਨਸਲੀ ਨਫਰਤ ਅਤੇ ਹਮਲਿਆਂ ਦਾ ਸ਼ਿਕਾਰ ਹੋ ਰਹੀ ਸਿੱਖ ਕੌਮ ਲਈ ਇੱਕ ਮਾੜੀ ਖਬਰ ਜਰਮਨੀ ਤੋਂ ਆ ਰਹੀ ਹੈ।
ਕੈਨੇਡਾ ਦੇ ਸ਼ਹਿਰ ਬਰੈਂਪਟਨ 'ਚ ਮੇਅਫੀਲਡ/ ਏਅਰਪੋਰਟ ਰੋਡ ਦੀ ਨੁੱਕਰ 'ਤੇ ਸਥਿਤ ਗੁਰਦੁਆਰਾ ਸਿੱਖ ਹੈਰੀਟੇਜ ਸੈਂਟਰ ਦੀ ਇਮਾਰਤ ਦਾ ਅੱਗ ਲੱਗਣ ਨਾਲ ਵੱਡਾ ਨੁਕਸਾਨ ਹੋਣ ਦੀ ਖ਼ਬਰ ਹੈ ਪਰ ਸ੍ਰੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: