Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪਟਿਆਲਾ ਪੁਲਿਸ ਮੁਤਾਬਕ; ਬੰਬ ਬਣਾਉਣ ਵਾਲਾ ਹਰਪ੍ਰੀਤ ਸਿੰਘ ਗ੍ਰਿਫਤਾਰ, ਪੁੱਤਰ ਰਜਤਵੀਰ ਵਲੋਂ ਖੁਦਕੁਸ਼ੀ

ਪਟਿਆਲਾ ਪੁਲਿਸ ਮੁਤਾਬਕ; ਬੰਬ ਬਣਾਉਣ ਵਾਲਾ ਹਰਪ੍ਰੀਤ ਸਿੰਘ ਗ੍ਰਿਫਤਾਰ, ਪੁੱਤਰ ਰਜਤਵੀਰ ਵਲੋਂ ਖੁਦਕੁਸ਼ੀ

ਪਟਿਆਲਾ: ਮੀਡੀਆ ਵਿਚ ਆਈਆਂ ਖ਼ਬਰਾਂ ਮੁਤਾਬਕ ਪੰਜਾਬ ਪੁਲਿਸ ਨੇ ਇਹ ਦਾਅਵਾ ਕੀਤਾ ਹੈ ਕਿ ਦਰਸ਼ਨ ਨਗਰ, ਪਟਿਆਲਾ ਦੇ ਵਸਨੀਕ ਕੰਪਿਊਟਰ ਇੰਜਨੀਅਰ ਰਜਤਵੀਰ ਸਿੰਘ ਸੋਢੀ ਅਤੇ ਉਸ ਦੇ ਪਿਤਾ ਤੇ ਮਾਰਕੀਟ ਕਮੇਟੀ ਦੇ ਸੇਵਾਮੁਕਤ ਸਕੱਤਰ ਹਰਪ੍ਰੀਤ ਸਿੰਘ ਵੱਲੋਂ ਘਰ ਵਿੱਚ ਹੀ ਬੰਬ ਬਣਾਇਆ ਜਾ ਰਿਹਾ ਸੀ।

ਪੁਲਿਸ ਵਲੋਂ ਦੱਸੀ ਕਹਾਣੀ ਮੁਤਾਬਕ ਇਨ੍ਹਾਂ ਬੰਬਾਂ ਦੀ ਪਰਖ ਲਈ ਉਨ੍ਹਾਂ ਵੱਲੋਂ ਅਰਬਨ ਅਸਟੇਟ ਨੇੜਲੀ ਪਾਰਕ ਵਿੱਚ ਧਮਾਕੇ ਵੀ ਕੀਤੇ ਜਾਂਦੇ ਸਨ। ਪਟਿਆਲਾ ਪੁਲਿਸ ਨੇ ਇਨ੍ਹਾਂ ਵਿੱਚੋਂ ਪਿਤਾ ਹਰਪ੍ਰੀਤ ਸਿੰਘ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ ਅਤੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਰਜਤਵੀਰ ਸਿੰਘ ਸੋਢੀ ਨੇ ਮੱਥੇ ‘ਤੇ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਪੁਲਿਸ ਅਧਿਕਾਰੀਆਂ ਨੇ ਮੀਡੀਆ ਨੂੰ ਦੱਸਿਆ ਕਿ ਹਰਪ੍ਰੀਤ ਸਿੰਘ ਦੇ ਘਰੋਂ ਹਥਿਆਰ ਤੇ ਹੋਰ ਗੋਲੀ ਸਿੱਕਾ ਵੀ ਬਰਾਮਦ ਕੀਤਾ ਗਿਆ ਹੈ। ਪੁਲਿਸ ਦੇ ਦੱਸਣ ਮੁਤਾਬਕ ਇਨ੍ਹਾਂ ਦੇ ਘਰੋਂ ਕੁੱਕਰ ਬੰਬ, ਕੁਝ ਪਾਈਪ ਬੰਬ ਅਤੇ ਬੰਬ ਬਣਾਉਣ ਵਾਲੀ ਧਮਾਕਾਖੇਜ਼ ਸਮੱਗਰੀ, ਦੋ ਪਿਸਤੌਲ, 12 ਬੋਰ ਦੀਆਂ ਤਿੰਨ ਰਾਈਫਲਾਂ ਅਤੇ ਕਾਰਤੂਸ ਮਿਲੇ ਹਨ। ਦੋਵਾਂ ਖ਼ਿਲਾਫ਼ ਥਾਣਾ ਸਦਰ ਪਟਿਆਲਾ ਵਿੱਚ ਕੇਸ ਦਰਜ ਕੀਤਾ ਗਿਆ ਹੈ।

ਪਟਿਆਲਾ ਪੁਲਿਸ ਦੇ ਅਧਿਕਾਰੀ ਰਜਤਵੀਰ ਦੇ ਘਰ ਦਰਸ਼ਨ ਨਗਰ ਵਿਖੇ; ਰਜਤਵੀਰ ਸੋਢੀ (ਫਾਈਲ ਫੋਟੋ)

ਇਸ ਮਾਮਲੇ ਨੂੰ ਲੈ ਕੇ ਵੀਰਵਾਰ (1 ਜੂਨ) ਸਾਰੀ ਦਿਹਾੜੀ ਦਰਸ਼ਨ ਨਗਰ ਦੀਆਂ ਗਲੀਆਂ ਵਿੱਚ ਪੁਲਿਸ ਦੀਆਂ ਗੱਡੀਆਂ ਘੁੰਮਦੀਆਂ ਰਹੀਆਂ। ਆਈਜੀ ਅਮਰਦੀਪ ਸਿੰਘ ਰਾਏ, ਡੀਆਈਜੀ ਡਾ. ਸੁਖਚੈਨ ਸਿੰਘ ਗਿੱਲ, ਐਸਪੀ (ਡੀ) ਹਰਵਿੰਦਰ ਵਿਰਕ, ਕੇਸਰ ਸਿੰਘ ਧਾਲੀਵਾਲ, ਡੀਐਸਪੀ ਗੁਰਦੇਵ ਧਾਲੀਵਾਲ ਤੇ ਸੁਖਮਿੰਦਰ ਚੌਹਾਨ ਸਮੇਤ ਇੰਸਪੈਕਟਰ ਦਲਜੀਤ ਸਿੰਘ ਵਿਰਕ ਤੇ ਜਸਵਿੰਦਰ ਟਿਵਾਣਾ ਵੀ ਮੌਕੇ ਉਤੇ ਮੌਜੂਦ ਸਨ। ਸ਼ਾਮ ਨੂੰ ਚੰਡੀਗੜ੍ਹ ਤੋਂ ਪੁੱਜੀ ਬੰਬ ਮਾਹਿਰਾਂ ਦੀ ਟੀਮ ਨੇ ਜਾਂਚ ਮਗਰੋਂ ਹੀ ਲਾਸ਼ ਪੋਸਟ ਮਾਰਟਮ ਲਈ ਹਸਪਤਾਲ ਭੇਜੀ। ਡੀਆਈਜੀ ਡਾ. ਸੁਖਚੈਨ ਸਿੰਘ ਗਿੱਲ ਤੇ ਐਸਐਸਪੀ ਡਾ. ਐਸ. ਭੂਪਤੀ ਨੇ ਦੱਸਿਆ ਕਿ ਕੱਲ੍ਹ ਰਾਤੀ ਪਿੰਡ ਫਲੌਲੀ ਕੋਲੋਂ ਭਾਵੇਂ ਰਜਤਵੀਰ ਫਰਾਰ ਹੋ ਗਿਆ ਸੀ ਪਰ ਐਸਪੀ (ਡੀ) ਹਰਵਿੰਦਰ ਵਿਰਕ ਦੀ ਅਗਵਾਈ ਹੇਠਲੀ ਟੀਮ ਨੇ ਹਰਪ੍ਰੀਤ ਸਿੰਘ ਨੂੰ ਕਾਬੂ ਕਰ ਲਿਆ, ਜਿਸ ਦੀ ਰਿਟਜ਼ ਕਾਰ ਵਿੱਚੋਂ ਕੁੱਕਰਨੁਮਾ ਧਮਾਕਾਖੇਜ਼ ਸਮੱਗਰੀ ਬਰਾਮਦ ਹੋਈ, ਜਦੋਂ ਕਿ ਰਜਤਵੀਰ ਸਿੰਘ ਸਕਾਰਪੀਓ ਗੱਡੀ ਰਾਹੀਂ ਫਰਾਰ ਹੋ ਗਿਆ। ਪੁਲਿਸ ਅਧਿਕਾਰੀਆਂ ਦੇ ਦੱਸਣ ਮੁਤਾਬਕ ਜਦੋਂ ਹਰਪ੍ਰੀਤ ਸਿੰਘ ਦੀ ਪਤਨੀ ਨੂੰ ਨਾਲ ਲੈ ਕੇ ਪੁਲਿਸ ਨੇ ਦਰਸ਼ਨ ਨਗਰ ਵਿਚਲੇ ਇਨ੍ਹਾਂ ਦੇ ਇਕ ਹੋਰ ਮਕਾਨ ਉਤੇ ਛਾਪਾ ਮਾਰਿਆ ਤਾਂ ਇਸ ਦੇ ਉਪਰਲੇ ਕਮਰੇ ਵਿੱਚ ਰਜਤਵੀਰ ਸਿੰਘ ਦੀ ਲਾਸ਼ ਪਈ ਮਿਲੀ, ਜਿਸ ਦੇ ਮੱਥੇ ‘ਤੇ ਗੋਲੀ ਲੱਗੀ ਹੋਈ ਸੀ ਤੇ ਪਿਸਤੌਲ ਵੀ ਕੋਲ ਪਿਆ ਸੀ। ਪੁਲਿਸ ਦਾ ਕਹਿਣਾ ਹੈ ਕਿ ਉਸ ਨੇ ਖ਼ੁਦਕੁਸ਼ੀ ਕਰ ਲਈ।

ਮੀਡੀਆ ਦੇ ਕੁਝ ਹਿੱਸੇ ਵਲੋਂ ਇਸ ਮਾਮਲੇ ਨੂੰ ਮੁਹਾਲੀ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਚਾਰ ਸਿੱਖਾਂ ਨਾਲ ਜੋੜ ਕੇ ਵੇਖਿਆ ਜਾ ਰਿਹਾ ਹੈ ਪਰ ਡੀਆਈਜੀ ਦਾ ਕਹਿਣਾ ਹੈ ਕਿ ਅਜੇ ਜਾਂਚ ਕੀਤੀ ਜਾ ਰਹੀ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਪੁਲਿਸ ਨੇ ਐਮ.ਪੀ. ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਉਰਫ ਹੈਪੀ ਨੂੰ ਚੀਮਾ ਬਾਠ ਪਿੰਡ ਦੇ ਲਵਪ੍ਰੀਤ ਸਿੰਘ ਨਾਲ ਚਾਰ ਗਰਾਮ ਆਈਸ ਨਸ਼ੇ ਨਾਲ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ
ਪੰਜਾਬ ਪੁਲਿਸ ਨੇ ਐਮ.ਪੀ. ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਉਰਫ ਹੈਪੀ ਨੂੰ ਚੀਮਾ ਬਾਠ ਪਿੰਡ ਦੇ ਲਵਪ੍ਰੀਤ ਸਿੰਘ ਨਾਲ ਚਾਰ ਗਰਾਮ ਆਈਸ ਨਸ਼ੇ ਨਾਲ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਘੋਰ ਬੇਅਦਬੀ ਦੀਆਂ ਘਟਨਾਵਾਂ ਦੇ ਵਿਰੋਧ 'ਚ ਬਹਿਬਲ ਕਲਾਂ ਵਿਖੇ ਸ਼ਾਂਤਮਈ ਰੋਸ ਵਿਖਾਵਾ ਕਰ ਰਹੀ ਸਿੱਖ ਸੰਗਤ ’ਤੇ ਪਿੰਡ ਬਿਹਬਲ ਕਲਾਂ ਵਿਚ 14 ਅਕਤੂਬਰ,
ਸਾਕਾ ਬਹਿਬਲ ਕਲਾਂ 2015 ਨਾਲ ਜੁੜੇ ਫੌਜਦਾਰੀ ਮਾਮਲੇ ਚ ਵਿਸ਼ੇਸ਼ ਜਾਂਚ ਟੀਮ ਵੱਲੋਂ ਗ੍ਰਿਫਤਾਰ ਕੀਤੇ ਗਏ ਮੋਗੇ ਦੇ ਸਾਬਕਾ ਐਸ.ਐਸ.ਪੀ. ਚਰਨਜੀਤ ਸ਼ਰਮਾ ਨੂੰ ਬੀਤੇ ਕੱਲ੍ਹ ਫਰੀਦਕੋਟ ਵਿਖੇ ਜਸਟਿਸ ਚੇਤਨ ਸ਼ਰਮਾਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: