Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪਠਾਨਕੋਟ ਹਮਲਾ: ਐੱਸ ਪੀ ਸਲਵਿੰਦਰ ਸਿੰਘ ਦੋਸ਼ ਮੁਕਤ ਕਰਾਰ

ਪਠਾਨਕੋਟ ਹਮਲਾ: ਐੱਸ ਪੀ ਸਲਵਿੰਦਰ ਸਿੰਘ ਦੋਸ਼ ਮੁਕਤ ਕਰਾਰ

ਨਵੀਂ ਦਿੱਲੀ (22 ਜਨਵਰੀ, 2016): ਪਿਛਲੇ ਦਿਨੀ ਪਠਾਨਕੋਟ ਦੇ ਫੌਜੀ ਹਵਾਈ ਅੱਡੇ ਹਥਿਆਰਬੰਦ ਬੰਦਿਆਂ ਵੱਲੋਂ ਕੀਤੇ ਹਮਲੇ ਤੋਂ ਬਾਅਦ ਸ਼ੱਕ ਵਿੱਚ ਘਿਰੇ ਪੰਜਾਬ ਪੁਲਿਸ ਦੇ ਐੱਸਪੀ ਸਲਵਿੰਦਰ ਸਿੰਘ ਦੀ ਕਈ ਗੇੜਾਂ ਦੀ ਪੁੱਛਗਿੱਛ ਤੋਂ ਬਾਅਦ ਕੇਂਦਰੀ ਜਾਂਚ ਏਜ਼ੰਸੀ ਨੇ ਦੋਸ਼ ਮੁਕਤ ਕਰ ਦਿੱਤਾ ਹੈ।

ਐਸ.ਪੀ. ਸਲਵਿੰਦਰ ਸਿੰਘ
ਐਸ.ਪੀ. ਸਲਵਿੰਦਰ ਸਿੰਘ

ਜਾਂਚ ਏਜ਼ੰਸੀ ਦੇ ਸੂਤਰਾਂ ਅਨੁਸਾਰ ਸਲਵਿੰਦਰ ਸਿੰਘ ਅਤੇ ਉਸ ਦੇ ਦੋਸਤਾਂ ਦੇ ਬਿਆਨਾਂ ਵਿਚ ਵਖਰੇਵਾਂ ਸੀ ਜਿਸ ਕਾਰਨ ਉਨ੍ਹਾਂ ਤੋਂ ਕਈ ਦਿਨਾਂ ਤੱਕ ਪੁੱਛਗਿੱਛ ਕੀਤੀ ਗਈ ਅਤੇ ਲਾਈ ਡਿਟੈਕਟਰ ਟੈਸਟ ਵਰਗੇ ਵਿਗਿਆਨਕ ਤਰੀਕਿਆਂ ਨਾਲ ਵੀ ਜਾਂਚ ਕੀਤੀ ਗਈ ਪਰ ਇਸ ਦੌਰਾਨ ਜਾਂਚ ਏਜੰਸੀ ਨੂੰ ਸਲਵਿੰਦਰ ਸਿੰਘ ਖਿਲਾਫ ਉਸ ਦੇ ਹਮਲਾਵਰਾਂ ਜਾਂ ਨਸ਼ਾ ਤਸਕਰਾਂ ਨਾਲ ਸਬੰਧ ਹੋਣ ਬਾਰੇ ਕੋਈ ਸੁਰਾਗ ਨਹੀਂ ਮਿਲੇ ।

ਕੇਂਦਰੀ ਜਾਂਚ ਏਜੰਸੀ ਨੇ ਐਸ. ਪੀ. ਸਲਵਿੰਦਰ ਸਿੰਘ ਕੋਲੋਂ ਪਿਛਲੇ ਦਿਨਾਂ ਦੌਰਾਨ ਬਹੁਤ ਬਾਰੀਕੀ ਨਾਲ ਕਈ ਗੇੜਾਂ ਵਿਚ ਪੁਛਗਿੱਛ ਕੀਤੀ ਗਈ ਸੀ ਅਤੇ ਬੀਤੇ ਕੱਲ੍ਹ ਅੰਮਿ੍ਤਸਰ ਅਤੇ ਗੁਰਦਾਸਪੁਰ ਵਿਚ ਉਸ ਦੇ ਘਰ ਅਤੇ ਉਸ ਦੇ ਨਜ਼ਦੀਕੀਆਂ ਦੇ 6 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਸੀ ।ਐਨ. ਆਈ. ਏ. ਦੇ ਸੂਤਰਾਂ ਦਾ ਕਹਿਣਾ ਹੈ ਕਿ ਛਾਪੇਮਾਰੀ ਦੌਰਾਨ ਮਿਲੇ ਦਸਤਾਵੇਜਾਂ ਤੋਂ ਐਸ. ਪੀ. ਦੇ ਅੱਤਵਾਦੀਆਂ ਜਾਂ ਨਸ਼ਾ ਤਸਕਰਾਂ ਨਾਲ ਕਿਸੇ ਤਰ੍ਹਾਂ ਦੇ ਸਬੰਧਾਂ ਦੀ ਪੁਸ਼ਟੀ ਨਹੀਂ ਹੋਈ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

‘ਪਿੰਡ ਬਚਾਓ ਪੰਜਾਬ ਬਚਾਓ ਸੰਸਥਾ’ ਵੱਲੋਂ 14 ਅਗਸਤ ਨੂੰ ਦੇਸ਼ ਭਗਤ ਯਾਦਗਾਰ ਹਾਲ, ਜਲੰਧਰ ਵਿਖੇ ਵਿਚਾਰ ਸਮਾਗਮ ਕਰਵਾਇਆ ਜਾ ਰਿਹਾ ਹੈ। ਇਹ ਸਮਾਗਮ ਸਵੇਰੇ 10:30 ਵਜੇ ਸ਼ੁਰੂ ਹੋਵੇਗਾ।
ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: