Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
Chattisinghpura Sikh Massacre and Pehalgam incident

ਪਹਿਲਗਾਮ ਕਤਲੇਆਮ ਬਾਰੇ ਦਲ ਖਾਲਸਾ ਦਾ ਬਿਆਨ: ਦੁੱਖਦਾਈ ਘਟਨਾਕ੍ਰਮ ਦੀ ਨਿਰਪੱਖ ਜਾਂਚ ਹੋਵੇ

ਪਹਿਲਗਾਮ ਕਤਲੇਆਮ ਬਾਰੇ ਦਲ ਖਾਲਸਾ ਦਾ ਬਿਆਨ: ਦੁੱਖਦਾਈ ਘਟਨਾਕ੍ਰਮ ਦੀ ਨਿਰਪੱਖ ਜਾਂਚ ਹੋਵੇ

ਅੰਮ੍ਰਿਤਸਰ: ਦਲ ਖਾਲਸਾ ਦੇ ਕਾਰਜਕਾਰੀ ਪ੍ਰਧਾਨ ਪਰਮਜੀਤ ਸਿੰਘ ਮੰਡ ਨੇ ਕਿਹਾ ਕਿ ਮਕਸਦ ਭਾਵੇਂ ਕਿਨ੍ਹਾਂ ਵੀ ਅਹਿਮ ਹੋਵੇ, ਆਮ ਜਨਤਾ ਵਿਰੁੱਧ ਹਿੰਸਾ ਨੂੰ ਕਦੇ ਵੀ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ। ਉਨ੍ਹਾਂ ਕਿਹਾ ਕਿ ਦਲ ਖ਼ਾਲਸਾ ਪਹਿਲਗਾਮ ਹਮਲੇ ਦੇ ਪੀੜਤਾਂ ਦੇ ਪਰਿਵਾਰਾਂ ਨਾਲ ਆਪਣੀ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕਰਦਾ ਹੈ।

Paramjit Singh Mand, Acting President of Dal Khalsa
ਸ. ਪਰਮਜੀਤ ਸਿੰਘ ਮੰਡ

ਉਹਨਾਂ ਕਿਹਾ ਕਿ ਇਸ ਘਟਨਾ ਨੇ ਮੁੜ ਕੌੜੀਆਂ ਯਾਦਾਂ ਤਾਜ਼ਾ ਕੀਤੀਆਂ ਹਨ ਜਦੋਂ ਅਮਰੀਕੀ ਰਾਸ਼ਟਰਪਤੀ ਬਿਲ ਕਲਿੰਟਨ ਦੇ ਭਾਰਤ ਦੌਰੇ ਮੌਕੇ, 20 ਮਾਰਚ, 2000 ਦੀ ਸ਼ਾਮ ਨੂੰ ਅਨੰਤਨਾਗ ਜ਼ਿਲ੍ਹੇ ਦੇ ਚਿਟੀਸਿੰਘਪੁਰਾ ਪਿੰਡ ਵਿੱਚ 35 ਸਿੱਖਾਂ ਦਾ ਕਤਲੇਆਮ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਸਾਰੇ ਤੱਥ ਉਸ ਦਰਦਨਾਕ ਕਤਲੇਆਮ ਪਿੱਛੇ ਭਾਰਤ ਦੀ ਡੀਪ ਸਟੇਟ ਦਾ ਹੱਥ ਹੋਣ ਵੱਲ ਇਸ਼ਾਰਾ ਕਰਦੇ ਹਨ।

Chattisinghpura Sikh Massacre
ਚਿੱਠੀਸਿੰਘਪੁਰਾ ਕਤਲੇਆਮ ਦਾ ਇਕ ਦ੍ਰਿਸ਼

ਉਹਨਾਂ ਕਿਹਾ ਕਿ ਅੱਜ, ਜਦੋਂ ਅਮਰੀਕੀ ਉਪ ਰਾਸ਼ਟਰਪਤੀ ਜੇ.ਡੀ. ਵੈਂਸ ਆਪਣੇ ਪਰਿਵਾਰ ਨਾਲ ਭਾਰਤ ਦਾ ਦੌਰਾ ਕਰ ਰਹੇ ਹਨ, ਤਾਂ ਮੁੜ ਇੱਕ ਹੋਰ ਦੁਖਾਂਤ ਵਾਪਰਿਆ ਹੈ – ਕਸ਼ਮੀਰ ਦੇ ਪਹਿਲਗਾਮ ਖੇਤਰ ਵਿੱਚ 25 ਸੈਲਾਨੀਆਂ ਨੂੰ ਗੋਲੀ ਮਾਰ ਕੇ ਕਤਲ ਕੀਤਾ ਗਿਆ ਹੈ।

Pahalgam Attack
ਪਹਿਲਗਾਮ ਕਤਲੇਆਮ ਦਾ ਇਕ ਦ੍ਰਿਸ਼

ਉਹਨਾਂ ਕਿਹਾ ਕਿ ਅਮਰੀਕਾ ਨੂੰ ਇਸ ਹਮਲੇ ਦੀ ਆਪਣੇ ਤੌਰ ਉੱਤੇ ਵੀ ਸੁਤੰਤਰ ਜਾਂਚ ਸ਼ੁਰੂ ਕਰਨੀ ਚਾਹੀਦੀ ਹੈ। ਵਿਦੇਸ਼ੀ ਮੂਲ ਦੇ ਉੱਚ-ਪ੍ਰੋਫਾਈਲ ਸਿਆਸਤਦਾਨਾਂ ਦੇ ਦੌਰਿਆਂ ਦੇ ਆਲੇ ਦੁਆਲੇ ਹਿੰਸਾ ਦੇ ਇਸ ਪੈਟਰਨ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਮੰਡ ਨੇ ਕਿਹਾ ਕਿ ਵਿਸ਼ਵ ਸ਼ਕਤੀਆਂ ਨੂੰ ਇਹ ਮੰਨਣਾ ਅਤੇ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਲੰਬੇ ਸਮੇਂ ਤੋਂ ਲਮਕਦੇ ਆ ਰਹੇ ਕਸ਼ਮੀਰ ਮਸਲੇ ਅਤੇ ਝਗੜੇ ਨੂੰ ਗੱਲਬਾਤ ਅਤੇ ਕੂਟਨੀਤੀ ਰਾਹੀਂ ਜਲਦੀ ਤੋਂ ਜਲਦੀ ਸੁਲਝਾਇਆ ਜਾਵੇ।

ਮੰਡ ਨੇ ਅੱਗੇ ਕਿਹਾ ਕਿ ਕਸ਼ਮੀਰ ਇੱਕ ਰਾਜਨੀਤਿਕ ਮੁੱਦਾ ਸੀ – ਪਰ ਭਾਰਤ ਦੀ ਹਰ ਸਰਕਾਰ ਇਸਨੂੰ ਪੂਰੀ ਤਰ੍ਹਾਂ ਗਲਤ ਨੀਤੀਆਂ ਅਤੇ ਅਣਮਨੁੱਖੀ ਤਰੀਕੇ ਨਾਲ  ਨਜਿੱਠਦੀ ਆ ਰਹੀ ਹੈ।

ਉਹਨਾਂ ਕਿਹਾ ਕਿ ਮੌਜੂਦਾ ਮੋਦੀ ਸਰਕਾਰ, ਜੋ ਕਿ ਇੱਕ ਤਾਨਾਸ਼ਾਹ ਵਾਂਗ ਕੰਮ ਕਰ ਰਹੀ ਹੈ, ਨੇ ਵਾਰ-ਵਾਰ ਮਨੁੱਖੀ ਅਧਿਕਾਰਾਂ ਦੀ ਨਾ ਸਿਰਫ਼ ਕਸ਼ਮੀਰ ਵਿੱਚ, ਸਗੋਂ ਪੂਰੇ ਭਾਰਤ ਵਿੱਚ ਉਲੰਘਣਾ ਕੀਤੀ ਅਤੇ ਇੱਥੋਂ ਤੱਕ ਕਿ ਆਪਣੀਆਂ ਸਰਹੱਦਾਂ ਤੋਂ ਪਰੇ ਜਾ ਕੇ ਵੀ ਗੈਰ-ਨਿਆਇਕ ਕਤਲ ਕਰਵਾਏ ਹਨ।

ਉਹਨਾਂ ਕਿਹਾ ਕਿ ਕਸ਼ਮੀਰ ਅੰਦਰ ਇੰਟਰਨੈੱਟ ਬੰਦ ਕਰਨ ਅਤੇ ਅਸਹਿਮਤੀ ਵਾਲੀਆਂ ਆਵਾਜ਼ਾਂ ਨੂੰ ਚੁੱਪ ਕਰਾਉਣ ਤੋਂ ਲੈ ਕੇ, ਕਸ਼ਮੀਰੀ ਨੇਤਾਵਾਂ ਨੂੰ ਨਾਜਾਇਜ਼ ਨਜ਼ਰਬੰਦ ਰੱਖਣ ਅਤੇ ਸਥਾਨਕ ਆਬਾਦੀ ਨੂੰ ਬੇਰਹਿਮੀ ਨਾਲ ਦਬਾਉਣ ਤੱਕ, ਹਕੂਮਤ ਦੀਆਂ ਇਹ ਕਾਰਵਾਈਆਂ ਲੋਕਤੰਤਰੀ ਕਦਰਾਂ ਕੀਮਤਾਂ ਉੱਤੇ ਧੱਬਾ ਹਨ। ਉਹਨਾਂ ਕਿਹਾ ਕਿ ਇਹ ਕਾਰਵਾਈਆਂ ਇੱਕ ਅਜਿਹੇ ਰਾਜ ਦੇ ਸੰਕੇਤ ਹਨ ਜੋ ਡਰ ਅਤੇ ਦਹਿਸ਼ਤ ਨਾਲ ਚੱਲਦਾ ਹੋਵੇ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਗਲੋਬਲ ਸਿੱਖ ਕੌਂਸਲ ਨੇ ਮਹਾਰਾਸ਼ਟਰ ਸਰਕਾਰ ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕੀ ਮਾਮਲਿਆਂ 'ਚ ਦਖਲਅੰਦਾਜ਼ੀ ਬੰਦ ਕਰਨ ਅਤੇ 1956 ਦਾ ਗੁਰਦੁਆਰਾ ਕਾਨੂੰਨ ਰੱਦ ਕਰਨ ਦਾ ਫ਼ੈਸਲਾ ਤੁਰੰਤ ਵਾਪਸ ਲੈਣ
ਦਰਬਾਰ ਸਾਹਿਬ ਹਮਲੇ ਦੀ 42ਵੀਂ ਵਰ੍ਹੇਗੰਢ ਮੌਕੇ ਦਲ ਖਾਲਸਾ ਵਲੋਂ ਗੁਰਧਾਮਾਂ ਦੀ ਪਵਿੱਤਰਤਾ ਲਈ ਜੂਝਕੇ ਸ਼ਹੀਦ ਹੋਏ ਸਿੰਘ-ਸਿੰਘਣੀਆਂ ਅਤੇ ਨਿਹੱਥੇ ਸ਼ਰਧਾਲੂਆਂ ਦੀ ਯਾਦ ਵਿੱਚ 5 ਜੂਨ ਨੂੰ ਅੰਮ੍ਰਿਤਸਰ ਵਿਖੇ ਘੱਲੂਘਾਰਾ
ਪਿੰਡ ਪੰਜਵੜ ਦੇ ਗੁਰਦੁਆਰਾ ਸ਼ਹੀਦ ਸਿੰਘਾਂ ਵਿਖੇ ਚੀਫ ਖਾਲਸਤਾਨ ਕਮਾਂਡੋ ਫੋਰਸ ਦੇ ਆਗੂ ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ ਦਾ ਤੀਜਾ ਸ਼ਹੀਦੀ ਸਮਾਗਮ ਕਰਵਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ
ਦਲ ਖਾਲਸਾ, ਪੰਚ ਪ੍ਰਧਾਨੀ ਜਥਾ, ਅਕਾਲ ਫੈਡਰੇਸ਼ਨ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਵੱਲੋਂ “ਖਾਲਿਸਤਾਨ: ਸਿਧਾਂਤ ਵਿਰਾਸਤ ਅਤੇ ਭਵਿੱਖ” ਸਿਰਲੇਖ ਤਹਿਤ ਇਕ ਸਾਂਝਾ ਨੀਤੀ ਦਸਤਾਵੇਜ ਜਾਰੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: