Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪਾਕਿਸਤਾਨੀ ਕਾਰੋਬਾਰੀ ਜਥੇਬੰਦੀ ਵੱਲੋਂ ਭਾਰਤ ਨਾਲ ਵਪਾਰਕ ਸਬੰਧ ਤੋੜਨ ਦੀ ਚਿਤਾਵਨੀ

ਪਾਕਿਸਤਾਨੀ ਕਾਰੋਬਾਰੀ ਜਥੇਬੰਦੀ ਵੱਲੋਂ ਭਾਰਤ ਨਾਲ ਵਪਾਰਕ ਸਬੰਧ ਤੋੜਨ ਦੀ ਚਿਤਾਵਨੀ

ਇਸਲਾਮਾਬਾਦ: ਪਾਕਿਸਤਾਨ ਦੀ ਮੋਹਰੀ ਵਪਾਰਕ ਜਥੇਬੰਦੀ ਨੇ ਚਿਤਾਵਨੀ ਦਿੱਤੀ ਹੈ ਕਿ ਮੌਜੂਦਾ ਤਣਾਅ ਵਾਲੇ ਮਾਹੌਲ ਕਾਰਨ ਭਾਰਤ ਨਾਲ ਉਹ ਵਪਾਰਕ ਸਬੰਧ ਤੋੜ ਸਕਦਾ ਹੈ। ਫੈਡਰੇਸ਼ਨ ਆਫ਼ ਪਾਕਿਸਤਾਨ ਚੈਂਬਰਜ਼ ਆਫ਼ ਕਾਮਰਸ ਐਂਡ ਇੰਡਸਟਰੀ ਦੇ ਪ੍ਰਧਾਨ ਅਬਦੁੱਲ ਰਾਊਫ਼ ਆਲਮ ਨੇ ਕਿਹਾ ਕਿ ਭਾਰਤ ਨਾਲ ਕਾਰੋਬਾਰੀ ਰਿਸ਼ਤੇ ਜਾਰੀ ਰੱਖਣ ਪਿੱਛੇ ਕੋਈ ਮਜਬੂਰੀ ਨਹੀਂ ਹੈ। ‘ਡਾਅਨ’ ਅਖ਼ਬਾਰ ਨੇ ਆਲਮ ਦੇ ਹਵਾਲੇ ਨਾਲ ਕਿਹਾ ਹੈ ਕਿ ਪਾਕਿਸਤਾਨ ਦਾ ਪੂਰਾ ਕਾਰੋਬਾਰੀ ਭਾਈਚਾਰਾ ਖ਼ਿੱਤੇ ਦੇ ਤਣਾਅ ਭਰਪੂਰ ਹਾਲਾਤ ਨੂੰ ਦੇਖਦਿਆਂ ਕੋਈ ਵੀ ਫ਼ੈਸਲਾ ਲੈਣ ਲਈ ਇਕਜੁੱਟ ਹੈ। ਉਨ੍ਹਾਂ ਕਿਹਾ ਕਿ ਭਾਰਤ ਨਾਲ ਵਪਾਰਕ ਰਿਸ਼ਤੇ ਜਾਰੀ ਰੱਖਣਾ ਸੰਭਵ ਨਹੀਂ ਹੈ।

pakistan-india-business
ਪਾਕਿਸਤਾਨ-ਭਾਰਤ ਸਰਹੱਦ ‘ਤੇ ਵਪਾਰ ਦਾ ਦ੍ਰਿਸ਼ (ਫਾਈਲ ਫੋਟੋ)

ਸਾਰਕ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਦੀ ਭੂਮਿਕਾ ’ਤੇ ਸਵਾਲ ਖੜ੍ਹੇ ਕਰਦਿਆਂ ਉਨ੍ਹਾਂ ਕਿਹਾ ਕਿ ਉਸ ਨੇ ਉਨ੍ਹਾਂ ਕੋਲ ਇਕਨੌਮਿਕ ਕੋਆਪ੍ਰੇਸ਼ਨ ਆਰਗੇਨਾਈਜ਼ੇਸ਼ਨ (ਈਸੀਓ) ਅਤੇ ਡਿਵੈਲਪਿੰਗ-8 (ਡੀ-8) ਮੁਲਕਾਂ ਨਾਲ ਵਪਾਰਕ ਰਿਸ਼ਤੇ ਵਧਾਉਣ ਤੋਂ ਇਲਾਵਾ ਹੋਰ ਕੋਈ ਰਾਹ ਹੀ ਨਹੀਂ ਛੱਡਿਆ।

ਇਹ ਪਹਿਲੀ ਵਾਰ ਹੈ ਕਿ ਪਾਕਿਸਤਾਨੀ ਦੇ ਵੱਡੇ ਕਾਰੋਬਾਰੀ ਅਦਾਰੇ ਨੇ ਭਾਰਤ ਨਾਲ ਵਪਾਰਕ ਸਬੰਧ ਤੋੜਨ ਦਾ ਬਿਆਨ ਜਾਰੀ ਕੀਤਾ ਹੈ। ਪਹਿਲਾਂ ਹੀ ਦੋਹਾਂ ਮੁਲਕਾਂ ਦੇ ਸਭਿਆਚਾਰਕ ਅਤੇ ਸਿਆਸੀ ਰਿਸ਼ਤਿਆਂ ’ਚ ਖੜੋਤ ਆ ਚੁੱਕੀ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਭਾਰਤੀ ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਪਾਕਿਸਤਾਨੀ ਫ਼ੌਜ ਦੇ ਇਕ ਵਿਸ਼ੇਸ਼ ਦਸਤੇ ਨੇ ਸੋਮਵਾਰ ਸਵੇਰੇ ਭਾਰੀ ਗੋਲਾਬਾਰੀ ਦੀ ਆੜ ਹੇਠ ਭਾਰਤ ਦੇ ਕਬਜ਼ੇ ਵਾਲੇ ਕਸ਼ਮੀਰ 'ਚ ਕਰੀਬ 250 ਮੀਟਰ ਅੰਦਰ ਦਾਖ਼ਲ
ਭਾਰਤੀ ਨਾਗਰਿਕ ਅਤੇ ਰਾਅ ਦੇ ਏਜੰਟ ਕੁਲਭੂਸ਼ਣ ਜਾਧਵ ਮਾਮਲੇ 'ਚ ਤਣਾਅ ਵਧਾਉਂਦੇ ਹੋਏ ਭਾਰਤ ਨੇ ਪਾਕਿਸਤਾਨ ਨਾਲ ਹਰ ਤਰ੍ਹਾਂ ਦੀ ਗੱਲਬਾਤ 'ਤੇ ਰੋਕ ਲਾ ਦਿੱਤੀ ਹੈ। ਭਾਰਤ ਨੇ ਦੋਸ਼ ਲਾਇਆ
ਪਾਕਿਸਤਾਨ ਦੀ ਇਕ ਅਦਾਲਤ ਨੇ ਸੋਮਵਾਰ ਨੂੰ ਭਾਰਤੀ ਜਾਸੂਸ ਕੁਲਭੂਸ਼ਣ ਜਾਧਵ ਨੂੰ ਮੁਲਕ ਵਿੱਚ ‘ਜਾਸੂਸੀ ਤੇ ਭੰਨ-ਤੋੜ ਦੀਆਂ ਕਾਰਵਾਈਆਂ’ ਦਾ ਦੋਸ਼ੀ ਕਰਾਰ ਦਿੰਦਿਆਂ ਸਜ਼ਾ-ਏ-ਮੌਤ ਸੁਣਾਈ ਹੈ।
ਪਾਕਿਸਤਾਨ ਨੇ ਆਪਣੇ ਮੁਲਕ ’ਚ ਭਾਰਤ ਦੀ ਦਖ਼ਲਅੰਦਾਜ਼ੀ ਨਾਲ ਜੁੜਿਆ ਇਕ ਦਸਤਾਵੇਜ਼ ਸੰਯੁਕਤ ਰਾਸ਼ਟਰ ਦੇ ਨਵੇਂ ਬਣੇ ਸਕੱਤਰ ਜਨਰਲ ਐਂਟੋਨੀਓ ਗੁਟੇਰੇਜ਼ ਨੂੰ ਸੌਂਪਦਿਆਂ ਉਨ੍ਹਾਂ ਨੂੰ ਕਿਹਾ ਹੈ ਕਿ ਉਹ ਭਾਰਤੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: